Welcome to Canadian Punjabi Post
Follow us on

29

March 2024
ਬ੍ਰੈਕਿੰਗ ਖ਼ਬਰਾਂ :
ਕਿਸਾਨ ਮਜ਼ਦੂਰ ਜੱਥੇਬੰਦੀ ਵੱਲੋਂ 26 ਮਾਰਕੀਟ ਕਮੇਟੀਆਂ ਦਾ ਪ੍ਰਬੰਧ 9 ਨਿੱਜੀ ਸਾਇਲੋ ਗੁਦਾਮਾਂ ਨੂੰ ਦੇਣ ਦੀ ਸਖ਼ਤ ਨਿਖੇਦੀਕੇਜਰੀਵਾਲ ਮਾਮਲੇ 'ਚ ਸੰਯੁਕਤ ਰਾਸ਼ਟਰ ਦਾ ਬਿਆਨ: ਕਿਹਾ- ਸਾਰਿਆਂ ਦੇ ਅਧਿਕਾਰਾਂ ਦੀ ਰਾਖੀ ਹੋਣੀ ਚਾਹੀਦੀ ਹੈਰਿਸ਼ੀ ਸੁਨਕ ਦੀ ਸਰਕਾਰ ਨੇ ਬਰਤਾਨੀਆਂ `ਚ ਮੰਦਰਾਂ ਦੀ ਸੁਰੱਖਿਆ ਲਈ 50 ਕਰੋੜ ਰੁਪਏ ਦਾ ਬਜਟ ਅਲਾਟ ਕਰਨ ਦਾ ਕੀਤਾ ਫੈਸਲਾਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ
 
ਟੋਰਾਂਟੋ/ਜੀਟੀਏ

ਯੂ ਬੀ ਸੀ ਨੇ ਉੱਘੇ ਲੇਖਕ ਸਾਧੂ ਬਿੰਨਿਗ ਨੂੰ ਆਨਰੇਰੀ ਡਿਗਰੀ ਦੇਣ ਦਾ ਐਲਾਨ

March 28, 2019 09:32 AM

ਵੈਨਕੂਵਰ, 27 ਮਾਰਚ- ਕੈਨੇਡਾ ਦੀ ਯੂਨੀਵਰਸਿਟੀ ਆਫ ਬ੍ਰਿਟਿਸ਼ ਕੋਲੰਬੀਆ ਨੇ ਕੈਨੇਡਾ ਦੀਆਂ ਪੰਦਰਾਂ ਸਨਮਾਨਯੋਗ ਸਖ਼ਸ਼ੀਅਤਾਂ ਨੂੰ ਆਨਰੇਰੀ ਡਿਗਰੀ ਦੇਣ ਦਾ ਐਲਾਨ ਕੀਤਾ ਹੈ। ਇਨ੍ਹਾਂ ਵਿੱਚ ਸਾਧੂ ਬਿਨਿੰਗ ਤੋਂ ਇਲਾਵਾ ਤਿੰਨ ਹੋਰ ਸਖਸ਼ੀਅਤਾਂ ਸਾਊਥ ਏਸ਼ੀਅਨ ਭਾਈਚਾਰੇ ਨਾਲ ਸਬੰਧਤ ਹਨ। ਸਾਧੂ ਬਿਨਿੰਗ ਪੰਜਾਬੀ ਦੇ ਉੱਘੇ ਲੇਖਕ, ਸੰਪਾਦਕ, ਅਧਿਆਪਕ ਅਤੇ ਕੈਨੇਡਾ ਵਿੱਚ ਪੰਜਾਬੀ ਬੋਲੀ ਦੇ ਵਿਕਾਸ ਲਈ ਕਾਰਜਸ਼ੀਲ ਹਨ। ਉਹ 1987-2008 ਤੱਕ ਯੂ ਬੀ ਸੀ ਵਿੱਚ ਪੰਜਾਬੀ ਅਧਿਆਪਕ ਰਹੇ। ਉਨ੍ਹਾਂ ਨੇ ਆਪਣੀਆਂ ਕਲਾਸਾਂ ਲਈ ਮੌਲਿਕ ਸਲੇਬਸ ਤਿਆਰ ਕੀਤਾ, ਜਿਹੜਾ ਹਾਲੇ ਤੱਕ ਵਰਤਿਆ ਜਾਂਦਾ ਹੈ। ਉਹ ਦਰਜਨ ਤੋਂ ਵੱਧ ਪੰਜਾਬੀ ਅਤੇ ਅੰਗ੍ਰੇਜ਼ੀ ਕਿਤਾਬਾਂ ਦੇ ਲੇਖਕ ਹਨ ਅਤੇ 'ਵਤਨ' ਰਸਾਲੇ ਦੇ ਸਹਿ-ਸੰਪਾਦਕ ਹਨ। ਸਾਧੂ ਬਿਨਿੰਗ ਪਿਛਲੀ ਸਦੀ ਦੇ ਸੱਤਵੇਂ ਅਤੇ ਅੱਠਵੇਂ ਦਹਾਕੇ ਵਿੱਚ ਕੈਨੇਡਾ ਦੇ ਰੰਗਮੰਚ ਵਿੱਚ ਸਰਗਰਮ ਰਹੇ। ਉਹ 1967 ਵਿੱਚ ਕੈਨੇਡਾ ਪਹੁੰਚੇ ਅਤੇ ਇੱਥੇ ਆ ਕੇ ਉਨ੍ਹਾਂ ਨੇ ਐਮ ਏ ਦੀ ਡਿਗਰੀ ਹਾਸਿਲ ਕੀਤੀ। ਡਾ. ਬਿਨਿੰਗ ਦਾ ਕੈਨੇਡਾ ਦੇ ਪੰਜਾਬੀ ਸਾਹਿਤ, ਸਭਿੱਆਚਾਰ ਅਤੇ ਬੋਲੀ ਦੇ ਵਿਕਾਸ ਵਿੱਚ ਮਹੱਤਵਪੂਰਨ ਯੋਗਦਾਨ ਹੈ।

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ