Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਟੋਰਾਂਟੋ/ਜੀਟੀਏ

ਫੈਡਰਲ ਸਰਕਾਰ ਵੱਲੋਂ ਓਨਟਾਰੀਓ ਉੱਤੇ ਮੜ੍ਹੇ ਗਏ ਕਾਰਬਨ ਟੈਕਸ ਦੀ ਫੋਰਡ ਵੱਲੋਂ ਨਿਖੇਧੀ

April 02, 2019 09:17 AM

ਟੋਰਾਂਟੋ, 1 ਅਪਰੈਲ (ਪੋਸਟ ਬਿਊਰੋ) : ਫੈਡਰਲ ਚੋਣਾਂ ਤੋਂ ਛੇ ਮਹੀਨੇ ਪਹਿਲਾਂ ਕੈਨੇਡਾ ਦੇ ਸੱਭ ਤੋਂ ਵੱਧ ਆਬਾਦੀ ਵਾਲੇ ਪ੍ਰੋਵਿੰਸ ਉੱਤੇ ਫੈਡਰਲ ਸਰਕਾਰ ਨੇ ਕਾਰਬਨ ਟੈਕਸ ਮੜ੍ਹ ਦਿੱਤਾ। ਪਰ ਪ੍ਰੀਮੀਅਰ ਡੱਗ ਫੋਰਡ ਵੱਲੋਂ ਇਸ ਦੀ ਨਿਖੇਧੀ ਕੀਤੀ ਗਈ। ਫੋਰਡ ਨੇ ਆਖਿਆ ਕਿ ਇਸ ਮੁੱਦੇ ਨਾਲ ਸਿੱਝਣ ਲਈ ਉਨ੍ਹਾਂ ਦੇ ਵੱਸ ਵਿੱਚ ਜੋ ਹੋਵੇਗਾ ਉਹ ਕਰਨਗੇ।
ਮੈਨੀਟੋਬਾ, ਸਸਕੈਚਵਨ ਤੇ ਨਿਊ ਬਰੰਜ਼ਵਿੱਕ ਤੋਂ ਸਮੇਤ ਓਨਟਾਰੀਓ ਵੀ ਉਨ੍ਹਾਂ ਚਾਰ ਪ੍ਰੋਵਿੰਸਾਂ ਵਿੱਚ ਸ਼ਾਮਲ ਹੈ ਜਿਸ ਉੱਤੇ ਫੈਡਰਲ ਸਰਕਾਰ ਵੱਲੋਂ ਕਾਰਬਨ ਟੈਕਸ ਲਾਇਆ ਗਿਆ ਹੈ। ਅਜਿਹਾ ਇਸ ਲਈ ਕੀਤਾ ਗਿਆ ਹੈ ਕਿਉਂਕਿ ਕਾਰਬਨ ਦੇ ਰਿਸਾਅ ਬਾਰੇ ਇਨ੍ਹਾਂ ਪ੍ਰੋਵਿੰਸਾਂ ਨੇ ਆਪਣੇ ਵੱਲੋਂ ਕੋਈ ਟੈਕਸ ਨਾ ਲਾਉਣ ਦਾ ਫੈਸਲਾ ਕੀਤਾ ਸੀ। ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਇਸ ਨੂੰ ਵਾਤਾਵਰਣ ਪ੍ਰਤੀ ਜਿੱਤ ਦੱਸਿਆ। ਉਨ੍ਹਾਂ ਟਵੀਟ ਕਰਕੇ ਆਖਿਆ ਕਿ ਹੁਣ ਕੈਨੇਡਾ ਵਿੱਚ ਕਿਤੇ ਵੀ ਪ੍ਰਦੂਸ਼ਣ ਫੈਲਾਉਣ ਦੀ ਖੁੱਲ੍ਹ ਨਹੀਂ ਹੋਵੇਗੀ।
ਸੋਮਵਾਰ ਤੋਂ ਓਨਟਾਰੀਓ ਵਿੱਚ ਡਰਾਈਵਰਾਂ ਨੂੰ ਪ੍ਰਤੀ ਲੀਟਰ ਗੈਸ ਪਿੱਛੇ 4.4 ਸੈਂਟ ਵਾਧੂ ਦੇਣੇ ਪੈਣਗੇ। ਫੋਰਡ ਨੇ ਆਖਿਆ ਕਿ ਇਸ ਨਾਲ ਇੱਕ ਸਾਲ ਵਿੱਚ ਔਸਤਨ ਘਰਾਂ ਨੂੰ ਸਾਲ ਦੇ 648 ਡਾਲਰ ਵਾਧੂ ਦੇਣੇ ਪੈਣਗੇ। ਗੱਡੀਆਂ ਦੇ ਐਮਿਸ਼ਨ ਟੈਸਟਿੰਗ ਪ੍ਰੋਗਰਾਮ ਵਿੱਚ ਪਹੁੰਚੇ ਫੋਰਡ ਨੇ ਨਿਊਜ਼ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਆਖਿਆ ਕਿ ਭਾਵੇਂ ਇਹ ਰਕਮ ਉਨ੍ਹਾਂ ਲਾਬੀਕਾਰਾਂ, ਕਾਰਕੁੰਨਾਂ ਤੇ ਅਰਥਸ਼ਾਸਤਰੀਆਂ ਨੂੰ ਬਹੁਤੀ ਨਾ ਲੱਗਦੀ ਹੋਵੇ ਜਿੰਨ੍ਹੇ ਫੈਡਰਲ ਲਿਬਰਲ ਸਰਕਾਰ ਲਈ ਕਾਰਬਨ ਟੈਕਸ ਡਿਜ਼ਾਈਨ ਕੀਤਾ ਹੈ ਪਰ ਸੀਨੀਅਰਜ਼, ਟਰੱਕਰਜ਼, ਵੇਟਰੈੱਸਿਜ਼, ਮਿਹਨਤੀ ਲੋਕਾਂ ਲਈ ਇਹ ਕਾਫੀ ਜਿ਼ਆਦਾ ਹੈ। ਜਿ਼ਕਰਯੋਗ ਹੈ ਕਿ ਫੋਰਡ ਸਰਕਾਰ ਵੱਲੋਂ ਇਸ ਮਾਮਲੇ ਨੂੰ ਅਦਾਲਤ ਵਿੱਚ ਵੀ ਚੁਣੌਤੀ ਦਿੱਤੀ ਗਈ ਹੈ।

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਓਨਟਾਰੀਓ ਦੇ 65,000 ਹਸਪਤਾਲ ਵਰਕਰਾਂ ਦੇ ਭੱਤਿਆਂ ਵਿੱਚ ਹੋਵੇਗਾ 6 ਫੀ ਸਦੀ ਵਾਧਾ ! ਗੱਡੀ ਵੱਲੋਂ ਟੱਕਰ ਮਾਰੇ ਜਾਣ ਕਾਰਨ ਇੱਕ ਵਿਅਕਤੀ ਗੰਭੀਰ ਜ਼ਖ਼ਮੀ ਛੁਰੇਬਾਜ਼ੀ ਵਿੱਚ ਇੱਕ ਵਿਅਕਤੀ ਦੀ ਹੋਈ ਮੌਤ, ਮਸ਼ਕੂਕ ਹਿਰਾਸਤ ਵਿੱਚ ਟੋਰਾਂਟੋ ਵਿੱਚ ਸੀਐਸਆਈਐਸ ਦੀ ਮੌਜੂਦਗੀ ਵਧਾਉਣ ਲਈ ਫੈਡਰਲ ਸਰਕਾਰ ਮੁਹੱਈਆ ਕਰਾਵੇਗੀ ਸੈਂਕੜੇ ਮਿਲੀਅਨ ਡਾਲਰ ਜੀਟੀਏ ਵਿੱਚ ਅੱਜ 14 ਸੈਂਟ ਤੱਕ ਵੱਧ ਜਾਣਗੀਆਂ ਗੈਸ ਦੀਆਂ ਕੀਮਤਾਂ 20 ਮਿਲੀਅਨ ਡਾਲਰ ਦਾ ਸੋਨਾ ਪੀਅਰਸਨ ਏਅਰਪੋਰਟ ਤੋਂ ਚੋਰੀ ਕਰਨ ਵਾਲੇ 9 ਵਿਅਕਤੀਆਂ ਨੂੰ ਕੀਤਾ ਗਿਆ ਚਾਰਜ ਸਪੀਕਰ ਵੱਲੋਂ ਕੈਫੀਯੇਹ ਉੱਤੇ ਲਾਈ ਪਾਬੰਦੀ ਵਾਲਾ ਫੈਸਲਾ ਬਦਲਣ ਦੀ ਫੋਰਡ ਨੇ ਕੀਤੀ ਮੰਗ ਓਨਟਾਰੀਓ ਵਿੱਚ ਇਸ ਹਫਤੇ ਵੱਧ ਸਕਦੀਆਂ ਹਨ ਗੈਸ ਦੀਆਂ ਕੀਮਤਾਂ ਫਲਸਤੀਨ ਪੱਖੀ ਮੁਜ਼ਾਹਰੇ ਦੌਰਾਨ 4 ਵਿਅਕਤੀਆਂ ਨੂੰ ਕੀਤਾ ਗਿਆ ਗ੍ਰਿਫਤਾਰ ਪੀਅਰਸਨ ਤੋਂ ਚੋਰੀ ਹੋਏ 20 ਮਿਲੀਅਨ ਡਾਲਰ ਸੋਨੇ ਦੇ ਸਬੰਧ ਵਿੱਚ ਪੁਲਿਸ ਨੇ ਕੁੱਝ ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ