Welcome to Canadian Punjabi Post
Follow us on

18

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਟੋਰਾਂਟੋ/ਜੀਟੀਏ

ਪੰਜਵਾਂ ਸਿੱਖ ਹੈਰੀਟੇਜ ਮੰਥ ਮਨਾਉਣ ਦਾ ਬਰੈਂਪਟਨ ਵਿਖੇ ਸ਼ੁਰੂਆਤੀ ਸਮਾਗ਼ਮ

April 02, 2019 10:52 AM

ਬਰੈਂਪਟਨ, (ਡਾ. ਝੰਡ) -ਗੁਰਕੀਰਤ ਸਿੰਘ ਬਾਠ ਤੋਂ ਪ੍ਰਾਪਤ ਸੂਚਨਾ ਅਨੁਸਾਰ ਬੀਤੇ ਸ਼ਨੀਵਾਰ 31 ਮਾਰਚ ਨੂੰ ਪੰਜਵਾਂ ਸਿੱਖ ਹੈਰੀਟੇਜ ਮੰਥ ਮਨਾਉਣ ਦੀ ਸ਼ੁਭ-ਸ਼ੁਰੂਆਤ ਕਰਨ ਲਈ ਇਕ ਹਜ਼ਾਰ ਤੋਂ ਵਧੀਕ ਲੋਕ ਬਰੈਂਪਟਨ ਦੇ ਸਿਟੀ ਹਾਲ ਵਿਚ ਹੁੰਮ-ਹੁਮਾ ਕੇ ਪਹੁੰਚੇ। ਇਸ ਸਮਾਗ਼ਮ ਦਾ ਥੀਮ 'ਏਕਤਾ' ਰੱਖਿਆ ਗਿਆ ਜੋ ਕਿ ਬਰੈਂਪਟਨ ਵਿਚ ਵਿਚਰ ਰਹੀਆਂ ਵੱਖ-ਵੱਖ ਕਮਿਊਨਿਟੀਆਂ ਦੀ ਏਕਤਾ ਨੂੰ ਦਰਸਾਉਂਦਾ ਹੈ। ਇਹ ਉਦਘਾਟਨੀ-ਸ਼ਾਮ ਪੂਰੀ ਹਲਚਲ ਤੇ ਊਰਜਾ ਨਾਲ ਭਰਪੂਰ ਸੀ ਜਿਸ ਨੇ ਅਪ੍ਰੈਲ ਮਹੀਨੇ ਵਿਚ ਹੋਣ ਵਾਲੇ ਸਮੂਹ ਪ੍ਰੋਗਰਾਮਾਂ ਦੀ ਰੂਪ-ਰੇਖਾ ਹਾਜ਼ਰੀਨ ਦੇ ਸਾਹਮਣੇ ਰੱਖੀ।
ਸਮਾਗ਼ਮ ਵਿਚ ਵੱਖ-ਵੱਖ ਸਿੱਖ ਕਲਾਕਾਰਾਂ ਨੇ ਆਪੋ ਆਪਣੀਆਂ ਖ਼ੂਬਸੂਰਤ ਸੱਭਿਆਚਾਰਕ ਆਈਟਮਾਂ ਪੇਸ਼ ਕੀਤੀਆਂ ਅਤੇ ਕਈਆਂ ਸੰਸਥਾਵਾਂ ਦੇ ਨੁਮਾਇੰਦਿਆਂ ਨੇ ਆਪਣੇ ਵਿਚਾਰ ਪੇਸ਼ ਕੀਤੇ। ਮਿਊਜ਼ੀਕਲ ਲਾਈਵ ਕੌਨਸਲਟ ਵਿਚ ਸਥਾਨਕ ਕਲਾਕਾਰਾਂ ਨੇ ਆਪਣੀ ਕਲਾ ਦੇ ਖ਼ੂਬ ਜੌਹਰ ਵਿਖਾਏ। ਕਈ ਆਰਟ ਨੁਮਾਇਸ਼ਾਂ ਲਗਾਈਆਂ ਗਈਆਂ ਅਤੇ ਇਕ ਮਾਰਕੀਟ ਪਲੇਸ ਬਣਾਈ ਗਈ ਜਿੱਥੇ ਸਥਾਨਕ ਚੈਰਿਟੀਆਂ ਤੇ ਸੰਸਥਾਵਾਂ ਵਾਲੰਟੀਅਰ ਸੇਵਾਵਾਂ ਲਈ ਮੌਕਿਆਂ ਬਾਰੇ ਜਾਣਕਾਰੀ ਲੋਕਾਂ ਨਾਲ ਸਾਂਝੀ ਕੀਤੀ। ਇਸ ਮੌਕੇ ਸਿੱਖ ਸੇਵਾ ਸੋਸਾਇਟੀ ਵੱਲੋਂ ਲੰਗਰ ਵੀ ਲਗਾਇਆ ਗਿਆ।
ਸਾਰਿਆਂ ਦੇ ਲਈ ਇਹ ਦਿਨ ਬੜਾ ਖੁਸ਼ੀਆਂ, ਚਾਵਾਂ, ਜੋਸ਼ ਤੇ ਉਤਸ਼ਾਹ ਭਰਪੂਰ ਸੀ। ਕਮਿਊਨਿਟੀ ਮੈਂਬਰਾਂ ਨੇ ਅਮੀਰ ਸਿੱਖ ਸੱਭਿਆਚਾਰ ਦੀਆਂ ਵੱਡਮੁੱਲੀਆਂ ਕਦਰਾਂ-ਕੀਮਤਾਂ ਦੀ ਝਲਕ ਇਸ ਮੌਕੇ ਹੋਈਆਂ ਵੱਖ-ਵੱਖ ਪੇਸ਼ਕਾਰੀਆਂ ਅਤੇ ਨੁਮਾਇਸ਼ਾਂ ਤੋਂ ਪ੍ਰਾਪਤ ਕੀਤੀ। ਇਹ ਸਮਾਗ਼ਮ ਸਿੱਖ ਹੈਰੀਟੇਜ ਮੰਥ ਫ਼ਾਊਡੇਸ਼ਨ ਵੱਲੋਂ ਇਸ ਮਹੀਨੇ ਹੋਣ ਵਾਲੇ ਸਮਾਗ਼ਮਾਂ ਦਾ ਸ਼ੁਰੂਆਤੀ ਸਮਾਗ਼ਮ ਸੀ। ਅਗਲਾ ਸਮਾਗ਼ਮ ਸ਼ੁੱਕਰਵਾਰ 5 ਅਪ੍ਰੈਲ ਨੂੰ ਬਰੈਂਪਟਨ ਸਿਟੀ ਹਾਲ ਵਿਚ ਹੋਵੇਗਾ ਜਿਸ ਵਿਚ ਕੈਨੇਡੀਅਨ ਉਲਿੰਪਕ ਖਿਡਾਰੀ ਯੂ.ਐੱਫ਼.ਸੀ. ਫ਼ਾਈਟਰ ਅਰਜਨ ਭੁੱਲਰ ਨਾਲ ਖੁੱਲ੍ਹੀਆਂ ਗੱਲਾਂ-ਬਾਤਾਂ ਹੋਣਗੀਆਂ।

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਛੁਰੇਬਾਜ਼ੀ ਵਿੱਚ ਇੱਕ ਵਿਅਕਤੀ ਦੀ ਹੋਈ ਮੌਤ, ਮਸ਼ਕੂਕ ਹਿਰਾਸਤ ਵਿੱਚ ਟੋਰਾਂਟੋ ਵਿੱਚ ਸੀਐਸਆਈਐਸ ਦੀ ਮੌਜੂਦਗੀ ਵਧਾਉਣ ਲਈ ਫੈਡਰਲ ਸਰਕਾਰ ਮੁਹੱਈਆ ਕਰਾਵੇਗੀ ਸੈਂਕੜੇ ਮਿਲੀਅਨ ਡਾਲਰ ਜੀਟੀਏ ਵਿੱਚ ਅੱਜ 14 ਸੈਂਟ ਤੱਕ ਵੱਧ ਜਾਣਗੀਆਂ ਗੈਸ ਦੀਆਂ ਕੀਮਤਾਂ 20 ਮਿਲੀਅਨ ਡਾਲਰ ਦਾ ਸੋਨਾ ਪੀਅਰਸਨ ਏਅਰਪੋਰਟ ਤੋਂ ਚੋਰੀ ਕਰਨ ਵਾਲੇ 9 ਵਿਅਕਤੀਆਂ ਨੂੰ ਕੀਤਾ ਗਿਆ ਚਾਰਜ ਸਪੀਕਰ ਵੱਲੋਂ ਕੈਫੀਯੇਹ ਉੱਤੇ ਲਾਈ ਪਾਬੰਦੀ ਵਾਲਾ ਫੈਸਲਾ ਬਦਲਣ ਦੀ ਫੋਰਡ ਨੇ ਕੀਤੀ ਮੰਗ ਓਨਟਾਰੀਓ ਵਿੱਚ ਇਸ ਹਫਤੇ ਵੱਧ ਸਕਦੀਆਂ ਹਨ ਗੈਸ ਦੀਆਂ ਕੀਮਤਾਂ ਫਲਸਤੀਨ ਪੱਖੀ ਮੁਜ਼ਾਹਰੇ ਦੌਰਾਨ 4 ਵਿਅਕਤੀਆਂ ਨੂੰ ਕੀਤਾ ਗਿਆ ਗ੍ਰਿਫਤਾਰ ਪੀਅਰਸਨ ਤੋਂ ਚੋਰੀ ਹੋਏ 20 ਮਿਲੀਅਨ ਡਾਲਰ ਸੋਨੇ ਦੇ ਸਬੰਧ ਵਿੱਚ ਪੁਲਿਸ ਨੇ ਕੁੱਝ ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ 20 ਮਿੰਟ ਦੀ ਟੈਕਸੀ ਰਾਈਡ ਲਈ ਓਨਟਾਰੀਓ ਦੀ ਮਹਿਲਾ ਤੋਂ ਚਾਰਜ ਕੀਤੇ ਗਏ 7,000 ਡਾਲਰ ਕੇਟਰਿੰਗ ਵਰਕਰਜ਼ ਦੀ ਹੜਤਾਲ ਕਾਰਨ ਕਈ ਜਹਾਜ਼ਾਂ ਵਿੱਚ ਨਹੀਂ ਮਿਲੇਗਾ ਖਾਣਾ