Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਟੋਰਾਂਟੋ/ਜੀਟੀਏ

ਫੈਡਰਲ ਚੋਣਾਂ ਵਿੱਚ ਹਿੱਸਾ ਨਹੀਂ ਲੈਣਗੇ ਕਲੇਅਮੈਂਟ

April 03, 2019 08:57 AM

ਓਟਵਾ, 2 ਅਪਰੈਲ (ਪੋਸਟ ਬਿਊਰੋ) : ਐਮਪੀ ਟੋਨੀ ਕਲੇਅਮੈਂਟ ਨੇ ਇਹ ਸਾਫ ਕਰ ਦਿੱਤਾ ਹੈ ਕਿ ਉਹ ਮੁੜ ਤੋਂ ਚੋਣਾਂ ਵਿੱਚ ਹਿੱਸਾ ਨਹੀਂ ਲੈਣਗੇ। ਉਨ੍ਹਾਂ ਇਹ ਵੀ ਆਖਿਆ ਕਿ ਉਨ੍ਹਾਂ ਦੀ ਜਿੰ਼ਦਗੀ ਬਿਹਤਰ ਢੰਗ ਨਾਲ ਬੀਤੀ ਹੈ ਤੇ ਅੱਗੇ ਵੀ ਉਹ ਇਹੋ ਜਿਹੀ ਬਿਹਤਰ ਜਿ਼ੰਦਗੀ ਹੀ ਜਿਊਣਾ ਚਾਹੁੰਦੇ ਹਨ।
ਇੱਕ ਨਾਲੋਂ ਜਿ਼ਆਦਾ ਮਹਿਲਾਵਾਂ ਨਾਲ ਅਢੁਕਵੇਂ ਆਨਲਾਈਨ ਸਬੰਧ ਰੱਖਣ ਦੀ ਗੱਲ ਜੱਗ ਜ਼ਾਹਿਰ ਹੋਣ ਤੇ ਇਸ ਨੂੰ ਸਵੀਕਾਰਨ ਤੋਂ ਬਾਅਦ ਕਲੇਅਮੈਂਟ ਨੂੰ ਕੰਜ਼ਰਵੇਟਿਵ ਕਾਕਸ ਵਿੱਚੋਂ ਕੱਢ ਦਿੱਤਾ ਗਿਆ ਸੀ। ਮੰਗਲਵਾਰ ਨੂੰ ਦਿੱਤੇ ਬਿਆਨ ਵਿੱਚ ਕਲੇਅਮੈਂਟ ਨੇ ਆਖਿਆ ਕਿ ਨਿਜੀ ਸੰਕਟ ਤੋਂ ਬਾਅਦ ਉਨ੍ਹਾਂ ਦੀ ਜਿੰ਼ਦਗੀ ਮੁੜ ਲੀਹ ਉੱਤੇ ਆ ਚੁੱਕੀ ਹੈ। ਇਸ ਦੇ ਨਾਲ ਹੀ ਉਨ੍ਹਾਂ ਆਖਿਆ ਕਿ ਇਸ ਦੇ ਬਾਵਜੂਦ ਉਹ ਪੈਰੀ ਸਾਊਂਡ-ਮਸਕੋਕਾ ਤੋਂ ਚੋਣ ਨਹੀਂ ਲੜਨਗੇ।
ਆਪਣੀ ਵੈੱਬਸਾਈਟ ਉੱਤੇ ਪੋਸਟ ਕੀਤੇ ਬਿਆਨ ਵਿੱਚ ਕਲੇਅਮੈਂਟ ਨੇ ਆਖਿਆ ਕਿ ਹੁਣ ਅੱਗੇ ਵੱਧਣ ਦਾ ਸਮਾਂ ਆ ਗਿਆ ਹੈ। ਇਹ ਕੋਈ ਔਖਾ ਫੈਸਲਾ ਨਹੀਂ ਹੈ ਸਗੋਂ ਇਹ ਸਹੀ ਫੈਸਲਾ ਹੈ। ਉਨ੍ਹਾਂ ਆਖਿਆ ਕਿ ਇਸ ਫੈਸਲੇ ਦੀ ਉਨ੍ਹਾਂ ਨੂੰ ਤੇ ਉਨ੍ਹਾਂ ਦੇ ਪਰਿਵਾਰ ਨੂੰ ਤਸੱਲੀ ਹੈ। ਹੁਣ ਆਜ਼ਾਦ ਐਮਪੀ ਬਣ ਚੁੱਕੇ ਕਲੇਅਮੈਂਟ ਨੇ ਆਖਿਆ ਕਿ ਉਹ ਆਪਣਾ ਕਾਰਜਕਾਲ ਜ਼ਰੂਰ ਪੂਰਾ ਕਰਨਗੇ। ਕਲੇਅਮੈਂਟ ਨੇ ਇਹ ਵੀ ਆਖਿਆ ਕਿ ਅਕਤੂਬਰ ਵਿੱਚ ਹੋਣ ਵਾਲੀਆਂ ਫੈਡਰਲ ਚੋਣਾਂ ਵਿੱਚ ਉਹ ਐਂਡਰਿਊ ਸ਼ੀਅਰ ਤੇ ਕੰਜ਼ਰਵੇਟਿਵ ਪਾਰਟੀ ਦਾ ਹੀ ਸਮਰਥਨ ਕਰਨਗੇ।

 

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਕੈਫੀਯੇਹ ਪਾਉਣ ਕਾਰਨ ਐਮਪੀਪੀ ਸਾਰਾਹ ਜਾਮਾ ਨੂੰ ਵਿਧਾਨਸਭਾ ਵਿੱਚੋਂ ਬਾਹਰ ਜਾਣ ਦੇ ਸਪੀਕਰ ਨੇ ਦਿੱਤੇ ਹੁਕਮ ਅਪਾਰਟਮੈਂਟ ਵਿੱਚ ਦਾਖਲ ਹੋ ਕੇ ਲੁਟੇਰਿਆਂ ਨੇ ਚਲਾਈ ਗੋਲੀ, 1 ਹਲਾਕ ਰਿਹਾਇਸ਼ੀ ਬਿਲਡਿੰਗ ਵਿੱਚੋਂ ਮਿਲੀ ਵਿਅਕਤੀ ਦੀ ਲਾਸ਼, ਹੋਮੀਸਾਈਡ ਯੂਨਿਟ ਕਰ ਰਹੀ ਹੈ ਜਾਂਚ ਟੀਪੀਏਆਰ ਕਲੱਬ ਦੇ 64 ਮੈਂਬਰਾਂ ਨੇ ਟੀਮ 20 ਅਪ੍ਰੈਲ ਨੂੰ ਚੜ੍ਹੀਆਂ ਸੀ.ਐੱਨ. ਟਾਵਰ ਦੀਆਂ 1776 ਪੌੜੀਆਂ ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਵੱਲੋਂ ਮੀਟਿੰਗ ਵਿੱਚ ਡਾ. ਗੁਰਬਖ਼ਸ਼ ਭੰਡਾਲ ਦੀ ਪੁਸਤਕ ‘ਕੱਚੇ ਪੱਕੇ ਰਾਹ’ ‘ਤੇ ਕਰਾਈ ਗਈ ਵਿਚਾਰ-ਚਰਚਾ ਤਰਕਸ਼ੀਲ ਸੁਸਾਇਟੀ ਕੈਨੇਡਾ ਦੀ ਓਂਟਾਰੀਓ ਇਕਾਈ ਦੇ ਨਵੇਂ ਅਹੁਦੇਦਾਰਾਂ ਦੀ ਚੋਣ ਬ੍ਰਹਮ ਗਿਆਨੀ ਸੰਤ ਬਾਬਾ ਰਣਜੀਤ ਸਿੰਘ ਜੀ ਭੋਗਪੁਰ ਵਾਲਿਆਂ ਦੀ 27ਵੀਂ ਬਰਸੀ 19 ਮਈ ਨੂੰ ਮਨਾਈ ਜਾਏਗੀ ਓਨਟਾਰੀਓ ਵਿਧਾਨਸਭਾ ਵਿੱਚ ਕੈਫੀਯੇਹ ਪਾਉਣ ਦੇ ਹੱਕ ਵਿੱਚ ਲਿਆਂਦਾ ਮਤਾ ਦੂਜੀ ਵਾਰੀ ਹੋਇਆ ਫੇਲ੍ਹ ਛਾਪੇਮਾਰੀ ਵਿੱਚ ਪੁਲਿਸ ਨੇ ਬਰਾਮਦ ਕੀਤੇ ਹਥਿਆਰ ਤੇ ਡਰੱਗਜ਼, ਤਿੰਨ ਭਰਾਵਾਂ ਨੂੰ ਕੀਤਾ ਗਿਆ ਚਾਰਜ ਕਈ ਗੱਡੀਆਂ ਆਪਸ ਵਿੱਚ ਟਕਰਾਈਆਂ, ਮਾਮਲੇ ਦੀ ਜਾਂਚ ਕਰ ਰਹੀ ਹੈ ਪੁਲਿਸ