Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਕੈਨੇਡਾ

ਐਨਡੀਪੀ ਨੂੰ ਦਰਪੇਸ਼ ਚੁਣੌਤੀਆਂ ਨਾਲ ਨਜਿੱਠਿਆ ਜਾ ਸਕਦਾ ਹੈ : ਜਗਮੀਤ ਸਿੰਘ

October 01, 2018 07:24 PM

ਓਟਵਾ, 1 ਅਕਤੂਬਰ (ਪੋਸਟ ਬਿਊਰੋ) : ਇੱਕ ਸਾਲ ਪਹਿਲਾਂ ਐਨਡੀਪੀ ਦੀ ਲੀਡਰਸਿ਼ਪ ਦੇ ਨਤੀਜੇ ਐਲਾਨੇ ਜਾਣ ਸਮੇਂ ਜਗਮੀਤ ਸਿੰਘ ਨੂੰ ਟੋਰਾਂਟੋ ਦੇ ਇੱਕ ਹੋਟਲ ਵਿੱਚ ਖੁਸ਼ੀ ਵਿੱਚ ਖੀਵੇ ਸਮਰਥਕਾਂ ਵੱਲੋਂ ਚੁੱਕ ਕੇ ਹਵਾ ਵਿੱਚ ਉਛਾਲਿਆ ਗਿਆ ਸੀ।
ਕੁਈਨਜ਼ ਪਾਰਕ ਦੇ ਸਿਆਸਤਦਾਨ ਨੂੰ ਬਹੁਤ ਹੀ ਪ੍ਰਭਾਵਸ਼ਾਲੀ ਸ਼ਖਸੀਅਤ, ਊਰਜਾ ਨਾਲ ਭਰਪੂਰ ਹਸਤੀ ਦੱਸਿਆ ਗਿਆ ਸੀ ਤੇ ਹੋਰ ਬਹੁਤ ਸਾਰੇ ਵਿਸ਼ੇਸ਼ਣਾ ਨਾਲ ਨਿਵਾਜਿਆ ਗਿਆ ਸੀ। ਇਹ ਵੀ ਆਖਿਆ ਗਿਆ ਸੀ ਕਿ ਇਸ ਤਰ੍ਹਾਂ ਦੀ ਊਰਜਾ ਦੀ ਪਾਰਟੀ ਦੇ ਫੈਡਰਲ ਵਿੰਗ ਨੂੰ ਕਾਫੀ ਲੋੜ ਸੀ। ਉਸ ਤੋਂ ਪਹਿਲਾਂ ਪਾਰਟੀ ਨੂੰ ਫੈਡਰਲ ਪੱਧਰ ਉੱਤੇ ਕਾਫੀ ਨਮੋਸ਼ੀ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਪਰ ਪਿਛਲੇ 365 ਦਿਨਾਂ ਵਿੱਚ ਕਾਫੀ ਕੁੱਝ ਬਦਲ ਗਿਆ ਹੈ।
ਭਾਵੇਂ ਜਗਮੀਤ ਸਿੰਘ ਐਨਡੀਪੀ ਆਗੂ ਤਾਂ ਬਣ ਚੁੱਕੇ ਹਨ ਪਰ ਉਨ੍ਹਾਂ ਕੋਲ ਪਾਰਲੀਆਮੈਂਟ ਹਿੱਲ ਉੱਤੇ ਆਪਣਾ ਆਫਿਸ ਤੱਕ ਨਹੀਂ ਹੈ। ਅਜਿਹਾ ਇਸ ਲਈ ਕਿਉਂਕਿ ਹਾਊਸ ਆਫ ਕਾਮਨਜ਼ ਵਿੱਚ ਉਨ੍ਹਾਂ ਕੋਲ ਕੋਈ ਸੀਟ ਨਹੀਂ ਹੈ। ਫਿਰ ਵੀ 39 ਸਾਲਾ ਇਹ ਸਿਆਸਤਦਾਨ ਬਾਹਰੋਂ ਪਹਿਲਾਂ ਵਾਂਗ ਹੀ ਮਜ਼ਬੂਤ ਲੱਗਦਾ ਹੈ। ਇੱਥੇ ਦੱਸਣਾ ਬਣਦਾ ਹੈ ਕਿ ਨਿਊ ਡੈਮੋਕ੍ਰੈਟਸ ਨੂੰ ਉਸ ਦੀ ਲੀਡਰਸਿ਼ਪ ਨੂੰ ਲੈ ਕੇ ਕਾਫੀ ਚਿੰਤਾ ਹੈ, ਇਸ ਦੇ ਨਾਲ ਹੀ ਪਾਰਟੀ ਦੇ ਭਵਿੱਖ, ਨਿਰਾਸ਼ ਹੋ ਚੁੱਕੇ ਵਰਕਰਾਂ ਤੇ ਫੰਡਰੇਜਿ਼ੰਗ ਵਿੱਚ ਸੁਧਾਰ ਨਾ ਹੋਣ ਕਾਰਨ ਵੀ ਚਿੰਤਾ ਬਣੀ ਹੋਈ ਹੈ।
ਪਰ ਇੱਕ ਇੰਟਰਵਿਊ ਵਿੱਚ ਜਗਮੀਤ ਸਿੰਘ ਨੇ ਆਖਿਆ ਕਿ ਉਨ੍ਹਾਂ ਕਦੇ ਵੀ ਆਸਾਨ ਰਸਤਾ ਨਹੀਂ ਚੁਣਿਆ। ਉਨ੍ਹਾਂ ਆਖਿਆ ਕਿ ਹਕੀਕਤ ਇਹ ਹੈ ਕਿ ਉਨ੍ਹਾਂ ਕੋਲ ਕੋਈ ਹੋਰ ਰਾਹੀ ਹੀ ਨਹੀਂ ਸੀ। ਉਨ੍ਹਾਂ ਆਖਿਆ ਕਿ ਉਨ੍ਹਾਂ ਨੂੰ ਕਈ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਪਰ ਉਹ ਇਨ੍ਹਾਂ ਸਾਰੀਆਂ ਦਿੱਕਤਾਂ ਤੋਂ ਪਾਰ ਪਾਉਣ ਦਾ ਰਾਹ ਲੱਭ ਰਹੇ ਹਨ। ਪਾਰਟੀ ਦੀ ਫੰਡਰੇਜਿੰ਼ਗ ਵਿੱਚ ਆਈ ਗਿਰਾਵਟ ਬਾਰੇ ਉਨ੍ਹਾਂ ਆਖਿਆ ਕਿ ਉਹ ਇਸ ਰਾਰੇ ਚਿੰਤਤ ਨਹੀਂ ਹਨ ਤੇ ਉਨ੍ਹਾਂ ਨੂੰ ਲੱਗਦਾ ਹੈ ਕਿ ਸਾਰੀਆਂ ਗੱਲਾਂ ਸਹੀ ਦਿਸ਼ਾ ਵੱਲ ਅੱਗੇ ਵੱਧ ਰਹੀਆਂ ਹਨ।

 

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ ਕੁੱਝ ਕੈਨੇਡੀਅਨਜ਼ ਨੂੰ ਅੱਜ ਮਿਲ ਜਾਵੇਗੀ ਕੈਨੇਡਾ ਕਾਰਬਨ ਰਿਬੇਟ ਜਂੀ-7 ਮੁਲਕਾਂ ਨੇ ਦਿੱਤੀ ਚੇਤਾਵਨੀ-ਇਰਾਨ ਵੱਲੋਂ ਇਜ਼ਰਾਈਲ ਉੱਤੇ ਕੀਤੇ ਹਮਲੇ ਨਾਲ ਸਥਿਤੀ ਹੋ ਜਾਵੇਗੀ ਤਣਾਅਪੂਰਣ ਖੁਫੀਆ ਜਾਣਕਾਰੀ ਦਾ ਸਨਸਨੀਕਰਨ ਕੀਤੇ ਜਾਣ ਉੱਤੇ ਟਰੂਡੋ ਨੇ ਪ੍ਰਗਟਾਈ ਚਿੰਤਾ