ਸੈਂਚੁਰੀਅਨ, 28ਦਸੰਬਰ (ਪੋਸਟ ਬਿਊਰੋ): ਭਾਰਤ ਨੂੰ ਸੈਂਚੁਰੀਅਨ ਵਿੱਚ ਦੱਖਣੀ ਅਫਰੀਕਾ ਖਿਲਾਫ਼ ਦੋ ਟੈਸਟ ਮੈਚਾਂ ਦੀ ਲੜੀ ਦਾ ਪਹਿਲਾ ਮੈਚ ਇੱਕ ਪਾਰੀ ਅਤੇ 32 ਦੌੜਾਂ ਨਾਲ ਹਾਰ ਦਾ ਸਾਹਮਣਾ ਕਰਨਾ ਪਿਆ। ਵੀਰਵਾਰ ਨੂੰ ਮੈਚ ਦੇ ਤੀਜੇ ਦਿਨ ਟੀਮ ਇੰਡੀਆ ਦੂਜੀ ਪਾਰੀ 'ਚ 131 ਦੌੜਾਂ 'ਤੇ ਆਲ ਆਊਟ ਹੋ ਗਈ। ਇਸ ਤੋਂ ਪਹਿਲਾਂ ਭਾਰਤ ਨੇ ਪਹਿਲੀ ਪਾਰੀ ਵਿੱਚ 245 ਦੌੜਾਂ ਬਣਾਈਆਂ ਸਨ। ਇਸ ਦੇ ਨਾਲ ਹੀ ਦੱਖਣੀ ਅਫਰੀਕਾ ਨੇ ਪਹਿਲੀ ਪਾਰੀ ਵਿੱਚ 408 ਦੌੜਾਂ ਬਣਾਈਆਂ। ਅਫਰੀਕੀ ਟੀਮ ਨੂੰ ਪਹਿਲੀ ਪਾਰੀ 'ਚ 163 ਦੌੜਾਂ ਦੀ ਲੀਡ ਹਾਸਿਲ ਸੀ। ਇਹ ਮੈਚ ਜਿੱਤ ਕੇ ਦੱਖਣੀ ਅਫਰੀਕਾ ਨੇ ਸੀਰੀਜ਼ 'ਚ 1-0 ਦੀ ਅਜੇਤੂ ਬੜ੍ਹਤ ਬਣਾ ਲਈ ਹੈ।
ਦੂਜਾ ਟੈਸਟ 3 ਜਨਵਰੀ ਤੋਂ ਕੇਪਟਾਊਨ 'ਚ ਖੇਡਿਆ ਜਾਵੇਗਾ। ਭਾਰਤੀ ਟੀਮ ਦੀ ਨਜ਼ਰ ਇਹ ਮੈਚ ਜਿੱਤ ਕੇ ਲੜੀ 1-1 ਨਾਲ ਬਰਾਬਰ ਕਰਨ 'ਤੇ ਹੋਵੇਗੀ।
ਭਾਰਤ ਨੂੰ 10ਵਾਂ ਝਟਕਾ ਵਿਰਾਟ ਕੋਹਲੀ ਦੇ ਰੂਪ 'ਚ ਲੱਗਾ। ਉਸ ਨੇ ਮਾਰਕੋ ਯੈਨਸਨ ਦੀ ਗੇਂਦ 'ਤੇ ਸਾਹਮਣੇ ਸ਼ਾਨਦਾਰ ਸ਼ਾਟ ਮਾਰਿਆ, ਪਰ ਕਾਗਿਸੋ ਰਬਾਡਾ ਨੇ ਦੌੜਦੇ ਹੋਏ ਸ਼ਾਨਦਾਰ ਕੈਚ ਲਿਆ। ਕੋਹਲੀ 82 ਗੇਂਦਾਂ 'ਤੇ 76 ਦੌੜਾਂ ਬਣਾ ਕੇ ਆਊਟ ਹੋ ਗਏ। ਕੋਹਲੀ ਨੇ ਆਪਣੀ ਪਾਰੀ ਵਿੱਚ 12 ਚੌਕੇ ਅਤੇ ਇੱਕ ਛੱਕਾ ਲਗਾਇਆ।
ਦੱਖਣੀ ਅਫਰੀਕਾ ਦੇ ਕਪਤਾਨ ਤੇਂਬਾ ਬਾਵੁਮਾ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਸੀ। ਭਾਰਤ ਨੇ ਪਹਿਲੀ ਪਾਰੀ ਵਿੱਚ 245 ਦੌੜਾਂ ਬਣਾਈਆਂ ਸਨ। ਇਸ ਦੇ ਨਾਲ ਹੀ ਦੱਖਣੀ ਅਫਰੀਕਾ ਨੇ ਪਹਿਲੀ ਪਾਰੀ ਵਿੱਚ 408 ਦੌੜਾਂ ਬਣਾਈਆਂ। ਅਫਰੀਕੀ ਟੀਮ ਨੂੰ ਪਹਿਲੀ ਪਾਰੀ 'ਚ 163 ਦੌੜਾਂ ਦੀ ਲੀਡ ਹਾਸਿਲ ਸੀ। ਭਾਰਤ ਦੂਜੀ ਪਾਰੀ 'ਚ 131 ਦੌੜਾਂ 'ਤੇ ਆਲ ਆਊਟ ਹੋ ਗਿਆ।