Welcome to Canadian Punjabi Post
Follow us on

29

March 2024
 
ਕੈਨੇਡਾ

ਟਰੂਡੋ ਦੇ ਵਕੀਲ ਨੇ ਐਸਐਨਸੀ-ਲਾਵਾਲਿਨ ਮਾਮਲੇ ਵਿੱਚ ਕਾਨੂੰਨੀ ਕਾਰਵਾਈ ਦਾ ਸਾਹਮਣਾ ਕਰਨ ਦੀ ਦਿੱਤੀ ਧਮਕੀ : ਸ਼ੀਅਰ

April 08, 2019 05:56 AM

ਓਟਵਾ, 7 ਅਪਰੈਲ (ਪੋਸਟ ਬਿਊਰੋ) : ਐਸਐਨਸੀ-ਲਾਵਾਲਿਨ ਮਾਮਲੇ ਵਿੱਚ ਮਾਂਟਰੀਅਲ ਦੀ ਇੰਜੀਨੀਅਰਿੰਗ ਕੰਪਨੀ ਖਿਲਾਫ ਮੁਜਰਮਾਨਾਂ ਕਾਰਵਾਈ ਨੂੰ ਰੋਕਣ ਲਈ ਪ੍ਰਧਾਨ ਮੰਤਰੀ ਵੱਲੋਂ ਸਿਆਸੀ ਤੌਰ ਉੱਤੇ ਦਖਲ ਦੇਣ ਦੀ ਗੱਲ ਉੱਤੇ ਅੜੇ ਰਹਿਣ ਕਾਰਨ ਕੰਜ਼ਰਵੇਟਿਵ ਆਗੂ ਐਂਡਰਿਊ ਸ਼ੀਅਰ ਉੱਤੇ ਕੇਸ ਕਰਨ ਦੀ ਜਸਟਿਨ ਟਰੂਡੋ ਦੇ ਵਕੀਲ ਵੱਲੋਂ ਧਮਕੀ ਦਿੱਤੀ ਗਈ ਹੈ। ਇਸ ਉੱਤੇ ਸ਼ੀਅਰ ਵੱਲੋਂ ਟਰੂਡੋ ਨੂੰ ਇਹ ਚੈਲਿੰਜ ਕੀਤਾ ਜਾ ਰਿਹਾ ਹੈ ਕਿ ਉਹ ਆਪਣੇ ਇਸ ਇਰਾਦੇ ਨੂੰ ਪੂਰਾ ਕਰਨ।
ਐਤਵਾਰ ਨੂੰ ਕੰਜ਼ਰਵੇਟਿਵ ਆਗੂ ਵੱਲੋਂ ਇਹ ਖੁਲਾਸਾ ਕੀਤਾ ਗਿਆ ਕਿ 31 ਮਾਰਚ ਨੂੰ ਉਨ੍ਹਾਂ ਨੂੰ ਟਰੂਡੋ ਦੇ ਵਕੀਲ ਜੂਲੀਅਨ ਪੌਰਟਰ ਕੋਲੋਂ ਇੱਕ ਚਿੱਠੀ ਮਿਲੀ ਜਿਸ ਵਿੱਚ ਉਨ੍ਹਾਂ ਨੂੰ ਅਦਾਲਤੀ ਮੁਕੱਦਮੇ ਦਾ ਸਾਹਮਣਾ ਕਰਨ ਦੀ ਧਮਕੀ ਦਿੱਤੀ ਗਈ ਸੀ। ਨਿਊਜ਼ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ਼ੀਅਰ ਨੇ ਆਖਿਆ ਕਿ ਇਸ ਸਕੈਂਡਲ ਦੇ ਸਬੰਧ ਵਿੱਚ ਉਨ੍ਹਾਂ ਟਰੂਡੋ ਵੱਲੋਂ ਚੁੱਕੇ ਗਏ ਕਦਮਾਂ ਬਾਰੇ ਜਿਹੜੀ ਵੀ ਨੁਕਤਾਚੀਨੀ ਕੀਤੀ ਹੈ ਉਹ ਉਸ ਉੱਤੇ ਅਜੇ ਵੀ ਕਾਇਮ ਹਨ।
ਸ਼ੀਅਰ ਨੇ ਆਖਿਆ ਕਿ ਜੇ ਟਰੂਡੋ ਨੂੰ ਲੱਗਦਾ ਹੈ ਕਿ ਉਹ ਉਨ੍ਹਾਂ ਖਿਲਾਫ ਕਾਨੂੰਨੀ ਕਾਰਵਾਈ ਕਰਨੀ ਚਾਹੁੰਦੇ ਹਨ, ਜੇ ਉਨ੍ਹਾਂ ਕੋਲ ਉਨ੍ਹਾਂ ਖਿਲਾਫ ਕੋਈ ਕੇਸ ਹੈ ਤਾਂ ਉਨ੍ਹਾਂ ਨੂੰ ਇਸ ਪਾਸੇ ਫੌਰੀ ਕਾਰਵਾਈ ਕਰਨੀ ਚਾਹੀਦੀ ਹੈ। ਸ਼ੀਅਰ ਨੇ ਆਖਿਆ ਕਿ ਇਹ ਲੋਕ ਹਿਤ ਦਾ ਮਾਮਲਾ ਹੈ ਤੇ ਇਸ ਨੂੰ ਕਾਨੂੰਨੀ ਦਾਇਰੇ ਵਿੱਚ ਰਹਿ ਕੇ ਜਲਦ ਸੁਣਵਾਈ ਲਈ ਲਿਆਂਦਾ ਜਾਣਾ ਚਾਹੀਦਾ ਹੈ ਜਿੱਥੇ ਲਿਬਰਲ ਕਿਸੇ ਕਿਸਮ ਦੀਆਂ ਪ੍ਰੋਸੀਡਿੰਗਜ਼ ਨੂੰ ਕੰਟਰੋਲ ਨਾ ਕਰਦੇ ਹੋਣ। ਸ਼ੀਅਰ ਨੇ ਆਖਿਆ ਕਿ ਉਹ ਵੀ ਚਾਹੁੰਦੇ ਹਨ ਕਿ ਟਰੂਡੋ ਓਪਨ ਕੋਰਟ ਵਿੱਚ ਸੰਹੁ ਚੁੱਕ ਕੇ ਕਈ ਘੰਟਿਆਂ ਲਈ ਗਵਾਹੀ ਦੇਣ।
ਸ਼ੀਅਰ ਨੇ ਅੱਗੇ ਆਖਿਆ ਕਿ ਉਨ੍ਹਾਂ ਨੂੰ ਲੱਗਦਾ ਹੈ ਕਿ ਟਰੂਡੋ ਦੀ ਇਹ ਧਮਕੀ ਅਸਲ ਵਿੱਚ ਵਿਰੋਧੀ ਧਿਰ ਨੂੰ ਆਪਣੀ ਸੰਵਿਧਾਨਕ ਜਿ਼ੰਮੇਵਾਰੀ ਪੂਰੀ ਕਰਨ ਤੋਂ ਰੋਕਣ ਦੀ ਚਾਲ ਹੈ। ਸੱਚ ਜਾਨਣ ਲਈ ਜਿਹੜੇ ਟਰੂਡੋ ਸਾਹਮਣੇ ਖੜ੍ਹੇ ਹੋਣ ਦਾ ਜੇਰਾ ਰੱਖਦੇ ਹਨ ਉਨ੍ਹਾਂ ਨੂੰ ਚੁੱਪ ਕਰਵਾਏ ਜਾਣ ਲਈ ਪ੍ਰਧਾਨ ਮੰਤਰੀ ਵੱਲੋਂ ਇਹ ਤਰੀਕਾ ਅਪਣਾਇਆ ਜਾ ਰਿਹਾ ਹੈ, ਜਿਵੇਂ ਕਿ ਉਨ੍ਹਾਂ ਨੇ ਸਾਬਕਾ ਅਟਾਰਨੀ ਜਨਰਲ ਵਿਲਸਨ ਰੇਅਬੋਲਡ ਨੂੰ ਚੁੱਪ ਕਰਵਾਉਣ ਦਾ ਤਰੀਕਾ ਅਪਣਾਇਆ ਸੀ। ਟਰੂਡੋ ਨਹੀਂ ਚਾਹੁੰਦੇ ਕਿ ਅਜਿਹੇ ਮਾਮਲੇ ਵਿੱਚ ਸਰਕਾਰ ਦੀ ਜਵਾਬਦੇਹੀ ਤੈਅ ਕੀਤੀ ਜਾਵੇ।
ਦੂਜੇ ਪਾਸੇ ਇੱਕ ਬਿਆਨ ਜਾਰੀ ਕਰਕੇ ਪ੍ਰਧਾਨ ਮੰਤਰੀ ਆਫਿਸ ਨੇ ਇਹ ਆਖਿਆ ਹੈ ਕਿ ਸ਼ੀਅਰ ਤੇ ਉਨ੍ਹਾਂ ਦੀ ਪਾਰਟੀ ਨੇ ਝੂਠੇ ਤੇ ਉਨ੍ਹਾਂ ਦੀ ਪਾਰਟੀ ਨੂੰ ਨੁਕਸਾਨ ਪਹੁੰਚਾਉਣ ਵਾਲੇ ਬਿਆਨ ਦਿੱਤੇ ਹਨ। ਅਜਿਹੇ ਝੂਠੇ ਬਿਆਨ ਦੇਣ ਲਈ ਅਸੀਂ ਉਨ੍ਹਾਂ ਨੂੰ ਇਸ ਦਾ ਖਮਿਆਜਾ ਭੁਗਤਣ ਵਾਸਤੇ ਨੋਟਿਸ ਦੇਣਾ ਚਾਹੁੰਦੇ ਹਾਂ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਕੈਨੇਡਾ ਵਿੱਚ ਚਾਈਲਡ ਕੇਅਰ ਲਈ ਇੱਕ ਬਿਲੀਅਨ ਡਾਲਰ ਦੇਣ ਦੀ ਟਰੂਡੋ ਨੇ ਕੀਤੀ ਪੇਸ਼ਕਸ਼ ਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆ ਲਿਬਰਲ ਸਰਕਾਰ ਖਿਲਾਫ ਬੇਭਰੋਸਗੀ ਮਤਾ ਲਿਆਉਣ ਦੀ ਤਿਆਰੀ ਕਰ ਰਹੇ ਹਨ ਕੰਜ਼ਰਵੇਟਿਵ ਕੰਜ਼ਰਵੇਟਿਵ ਪਾਰਟੀ ਵਿੱਚ ਸ਼ਾਮਲ ਹੋ ਸਕਦੇ ਹਨ ਹਾਊਸਫਾਦਰ! ਫਰਵਰੀ ਵਿੱਚ ਮਹਿੰਗਾਈ ਦਰ ਦੀ ਰਫਤਾਰ 2·8 ਫੀ ਸਦੀ ਨਾਲ ਘਟੀ ਫਲਸਤੀਨ ਨੂੰ ਆਜ਼ਾਦ ਦੇਸ਼ ਦਾ ਦਰਜਾ ਦੇਣ ਲਈ ਐਨਡੀਪੀ ਵੱਲੋਂ ਲਿਆਂਦਾ ਮਤਾ ਪਾਰਲੀਆਮੈਂਟ ਵਿੱਚ ਪਾਸ ਹਾਇਤੀ ਦੇ ਅਹੁਦਾ ਛੱਡ ਰਹੇ ਪ੍ਰਧਾਨ ਮੰਤਰੀ ਨਾਲ ਟਰੂਡੋ ਨੇ ਕੀਤੀ ਗੱਲਬਾਤ ਟੈਕਸਾਂ ਵਿੱਚ ਵਾਧਾ ਕੀਤੇ ਬਿਨਾਂ ਖਰਚੇ ਵਧਾਉਣ ਦਾ ਸਰਕਾਰ ਕੋਲ ਕੋਈ ਚਾਰਾ ਨਹੀਂ : ਗਿਰੌਕਸ ਅਗਲੇ ਦੋ ਸਾਲਾਂ ਵਿੱਚ ਐਲਕੋਹਲ ਐਕਸਾਈਜ਼ ਟੈਕਸ ਵਿੱਚ ਨਹੀਂ ਕੀਤਾ ਜਾਵੇਗਾ ਵਾਧਾ : ਫਰੀਲੈਂਡ ਲਿਬਰਲਾਂ ਨੂੰ ਵੋਟ ਪਾਉਣ ਬਾਰੇ ਸੋਚ ਵੀ ਨਹੀਂ ਰਹੇ ਬਹੁਗਿਣਤੀ ਕੈਨੇਡੀਅਨਜ਼ : ਨੈਨੋਜ਼