Welcome to Canadian Punjabi Post
Follow us on

16

April 2024
ਬ੍ਰੈਕਿੰਗ ਖ਼ਬਰਾਂ :
ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾਪਾਕਿਸਤਾਨ ਦੇ ਪੰਜਾਬ ਵਿਚ ਫੌਜ `ਤੇ ਪੁਲਿਸ ਦੀ ਝੜਪ ਦੀ ਖ਼ਬਰ: ਥਾਣਾ ਇੰਚਾਰਜ ਨੂੰ ਤਾਲਾਬੰਦੀ 'ਚ ਬੰਦ ਕਰਕੇ ਮਾਰਿਆ ਗਿਆ, ਪੁਲਿਸ ਨੇ ਕੀਤੇ ਸਨ ਨਜਾਇਜ਼ ਹਥਿਆਰ ਬਰਾਮਦਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਨੇ ਮੁਸਲਿਮ ਭਾਈਚਾਰੇ ਨਾਲ ਈਦ ਦੀ ਖ਼ੁਸ਼ੀ ਕੀਤੀ ਸਾਂਝੀਸਵੀਪ ਪ੍ਰਾਜੈਕਟ ਤਹਿਤ ਵੋਟ ਦੇ ਅਧਿਕਾਰਾਂ ਪ੍ਰਤੀ ਨੌਜਵਾਨਾਂ ਨੂੰ ਕੀਤਾ ਜਾਗਰੂਕਖਾਲਸਾ ਸਾਜਣਾ ਦਿਵਸ ਦੇ ਸਮਾਗਮਾਂ ’ਚ ਸ਼ਮੂਲੀਅਤ ਲਈ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਨੇ ਵੀਜਾ ਲੱਗੇ ਪਾਸਪੋਰਟ ਕੀਤੇ ਪ੍ਰਾਪਤਨੇਪਾਲ 'ਚ ਫਿਰ ਉੱਠੀ ਹਿੰਦੂ ਰਾਸ਼ਟਰ ਦੀ ਮੰਗ, ਸੜਕਾਂ 'ਤੇ ਉਤਰੇ ਸੈਂਕੜੇ ਪ੍ਰਦਰਸ਼ਨਕਾਰੀ
 
ਕੈਨੇਡਾ

ਸ਼ੀਅਰ ਨੂੰ ਦਿੱਤੀ ਧਮਕੀ ਗਲਤ ਜਾਣਕਾਰੀ ਫੈਲਾਉਣ ਤੋਂ ਰੋਕਣ ਲਈ ਜ਼ਰੂਰੀ ਸੀ: ਲਿਬਰਲ

April 09, 2019 08:03 AM

ਓਟਵਾ, 8 ਅਪਰੈਲ (ਪੋਸਟ ਬਿਊਰੋ) : ਕੰਜ਼ਰਵੇਟਿਵ ਆਗੂ ਐਂਡਰਿਊ ਸ਼ੀਅਰ ਖਿਲਾਫ ਮੁਕੱਦਮਾ ਦਰਜ ਕਰਵਾਉਣ ਦੀ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਦਿੱਤੀ ਧਮਕੀ ਦਾ ਲਿਬਰਲਾਂ ਵੱਲੋਂ ਪੱਖ ਪੂਰਿਆ ਜਾ ਰਿਹਾ ਹੈ। ਲਿਬਰਲਾਂ ਦਾ ਤਰਕ ਹੈ ਕਿ ਸ਼ੀਅਰ ਵੱਲੋਂ ਆਨਲਾਈਨ ਬਿਆਨਾਂ ਦੀ ਕੀਤੀ ਜਾ ਰਹੀ ਕਾਂਟ-ਛਾਂਟ ਜਾਂ ਉਨ੍ਹਾਂ ਨੂੰ ਡਲੀਟ ਕੀਤੇ ਜਾਣ ਤੋਂ ਇਹੋ ਸਿੱਧ ਹੁੰਦਾ ਹੈ ਕਿ ਐਸਐਨਸੀ-ਲਾਵਾਲਿਨ ਮਾਮਲੇ ਵਿੱਚ ਉਹ ਪ੍ਰਧਾਨ ਮੰਤਰੀ ਦੀ ਆਲੋਚਨਾ ਕਰਨ ਦੇ ਮਾਮਲੇ ਵਿੱਚ ਕਾਫੀ ਅੱਗੇ ਲੰਘ ਗਏ।
ਸੋਮਵਾਰ ਨੂੰ ਹਾਊਸ ਆਫ ਕਾਮਨਜ਼ ਵਿੱਚ ਸਰਕਾਰ ਦੀ ਹਾਊਸ ਲੀਡਰ ਬਰਦੀਸ਼ ਚੱਗੜ ਨੇ ਆਖਿਆ ਕਿ ਵਿਰੋਧੀ ਧਿਰ ਦੇ ਆਗੂ ਇਹ ਦਿਖਾਵਾ ਕਰ ਰਹੇ ਹਨ ਕਿ ਉਹ ਇਸ ਮਾਮਲੇ ਵਿੱਚ ਕਿਸੇ ਵੀ ਹਾਲ ਚੁੱਪ ਨਹੀਂ ਬੈਠਣਗੇ ਤੇ ਉਹ ਇਸ ਲਈ ਡਰਾਮਾ ਵੀ ਕਰ ਰਹੇ ਹਨ। ਸਾਨੂੰ ਪਤਾ ਹੈ ਕਿ ਇਹ ਸੱਭ ਝੂਠ ਹੈ ਕਿਉਂਕਿ ਜੇ ਅਜਿਹਾ ਨਹੀਂ ਹੈ ਤਾਂ ਉਹ ਆਪਣੇ ਹੀ ਬਿਆਨਾਂ ਦੀ ਕਾਂਟਛਾਂਟ ਕਿਉਂ ਕਰ ਰਹੇ ਹਨ ਤੇ ਜਾਂ ਫਿਰ ਉਨ੍ਹਾਂ ਨੂੰ ਪੂਰਾ ਤਰ੍ਹਾਂ ਡਲੀਟ ਕਿਉਂ ਕਰ ਰਹੇ ਹਨ?
ਜਿ਼ਕਰਯੋਗ ਹੈ ਕਿ ਐਤਵਾਰ ਨੂੰ ਸ਼ੀਅਰ ਨੇ ਇਹ ਖੁਲਾਸਾ ਕੀਤਾ ਸੀ ਕਿ ਟਰੂਡੋ ਦੇ ਵਕੀਲ ਜੂਲੀਅਨ ਪੌਰਟਰ ਤੋਂ ਉਨ੍ਹਾਂ ਨੂੰ ਇੱਕ ਪੱਤਰ ਮਿਲਿਆ ਹੈ ਜਿਸ ਵਿੱਚ 29 ਮਾਰਚ ਨੂੰ ਜਾਰੀ ਕੀਤੇ ਬਿਆਨ ਲਈ ਉਨ੍ਹਾਂ ਖਿਲਾਫ ਕੇਸ ਕਰਨ ਦੀ ਧਮਕੀ ਦਿੱਤੀ ਗਈ ਹੈ। ਉਸ ਬਿਆਨ ਵਿੱਚ ਕੰਜ਼ਰਵੇਟਿਵ ਆਗੂ ਨੇ ਟਰੂਡੋ ਉੱਤੇ ਮਾਂਟਰੀਅਲ ਦੀ ਇੰਜੀਨੀਅਰਿੰਗ ਕੰਪਨੀ ਐਸਐਨਸੀ-ਲਾਵਾਲਿਨ ਨੂੰ ਮੁਜਰਮਾਨਾ ਕਾਰਵਾਈ ਤੋਂ ਬਚਾਉਣ ਲਈ ਸਿਆਸੀ ਦਖਲਅੰਦਾਜ਼ੀ ਕਰਨ ਦਾ ਦੋਸ਼ ਲਾਇਆ। ਸ਼ੀਅਰ ਨੇ ਇਹ ਵੀ ਆਖਿਆ ਸੀ ਕਿ ਟਰੂਡੋ ਨੇ ਆਪਣੀ ਸਾਬਕਾ ਅਟਾਰਨੀ ਜਨਰਲ ਜੋਡੀ ਵਿਲਸਨ ਰੇਅਬੋਲਡ ਨੂੰ ਕਾਨੂੰਨ ਤੋੜਨ ਦੇ ਵੀ ਹੁਕਮ ਦਿੱਤੇ।
ਇਹ ਨੋਟਿਸ ਕੋਈ ਮੁੱਕਦਮਾ ਨਹੀਂ ਸੀ ਸਗੋਂ ਇਹ ਤਾਂ ਸਿਰਫ ਧਮਕੀ ਹੀ ਸੀ ਕਿ ਅਜਿਹਾ ਹੋ ਸਕਦਾ ਹੈ। ਸੋਮਵਾਰ ਨੂੰ ਹਾਊਸ ਆਫ ਕਾਮਨਜ਼ ਵਿੱਚ ਸ਼ੀਅਰ ਨੇ ਲਿਬਰਲਾਂ ਨੂੰ ਇਹ ਚੇਤਾਵਨੀ ਦਿੱਤੀ ਕਿ ਉਹ ਉਨ੍ਹਾਂ ਖਿਲਾਫ ਕਾਨੂੰਨੀ ਕਾਰਵਾਈ ਲਈ ਤਰੀਕ ਤੈਅ ਕਰਨ। ਇਸ ਦੇ ਨਾਲ ਹੀ ਸ਼ੀਅਰ ਨੇ ਟਵਿੱਟਰ ਉੱਤੇ ਕੋਈ ਪੋਸਟ ਐਡਿਟ ਕਰਨ ਜਾਂ ਡਲੀਟ ਕਰਨ ਤੋਂ ਵੀ ਇਨਕਾਰ ਕੀਤਾ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ ਕੁੱਝ ਕੈਨੇਡੀਅਨਜ਼ ਨੂੰ ਅੱਜ ਮਿਲ ਜਾਵੇਗੀ ਕੈਨੇਡਾ ਕਾਰਬਨ ਰਿਬੇਟ ਜਂੀ-7 ਮੁਲਕਾਂ ਨੇ ਦਿੱਤੀ ਚੇਤਾਵਨੀ-ਇਰਾਨ ਵੱਲੋਂ ਇਜ਼ਰਾਈਲ ਉੱਤੇ ਕੀਤੇ ਹਮਲੇ ਨਾਲ ਸਥਿਤੀ ਹੋ ਜਾਵੇਗੀ ਤਣਾਅਪੂਰਣ ਖੁਫੀਆ ਜਾਣਕਾਰੀ ਦਾ ਸਨਸਨੀਕਰਨ ਕੀਤੇ ਜਾਣ ਉੱਤੇ ਟਰੂਡੋ ਨੇ ਪ੍ਰਗਟਾਈ ਚਿੰਤਾ ਕਾਰਬਨ ਟੈਕਸ ਬਾਰੇ ਕੰਜ਼ਰਵੇਟਿਵਾਂ ਵੱਲੋਂ ਲਿਆਂਦਾ ਮਤਾ ਐਨਡੀਪੀ ਤੇ ਬਲਾਕ ਦੀ ਹਮਾਇਤ ਨਾਲ ਪਾਸ ਚੋਣਾਂ ਵਿੱਚ ਵਿਦੇਸ਼ੀ ਦਖ਼ਲਅੰਦਾਜ਼ੀ ਦੇ ਮਾਮਲੇ ਵਿੱਚ ਅੱਜ ਗਵਾਹੀ ਦੇ ਸਕਦੇ ਹਨ ਟਰੂਡੋ ਅੱਜ ਵਿਆਜ਼ ਦਰਾਂ ਬਾਰੇ ਐਲਾਨ ਕਰੇਗਾ ਬੈਂਕ ਆਫ ਕੈਨੇਡਾ ਅਮੀਰ ਤੇ ਕਾਰਪੋਰੇਟ ਕੈਨੇਡਾ ਉੱਤੇ ਨਵੇਂ ਟੈਕਸ ਲਾਉਣ ਤੋਂ ਫਰੀਲੈਂਡ ਨੇ ਨਹੀਂ ਕੀਤਾ ਇਨਕਾਰ ਕੈਨੇਡਾ ਦੀ ਏਆਈ ਸਮਰੱਥਾ ਵਧਾਉਣ ਲਈ ਲਿਬਰਲ ਸਰਕਾਰ ਖਰਚੇਗੀ 2·4 ਬਿਲੀਅਨ ਡਾਲਰ ਲਿਬਰਲਾਂ ਉੱਤੇ ਕੰਜ਼ਰਵੇਟਿਵਾਂ ਦੀ ਲੀਡ ਘਟੀ, ਐਨਡੀਪੀ ਦੇ ਸਮਰਥਨ ਵਿੱਚ ਆਈ ਗਿਰਾਵਟ : ਨੈਨੋਜ਼