Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਨਜਰਰੀਆ

ਧਾਰਮਿਕ ਸੰਸਥਾਵਾਂ: ਪੁਰਾਤਨਤਾ, ਵਿਰਾਸਤ ਅਤੇ ਲੋਕ ਸ਼ਰਧਾ

April 09, 2019 08:32 AM

-ਡਾ. ਸੁਖਦੇਵ ਸਿੰਘ
ਗੁਰਦੁਆਰਾ ਦਰਬਾਰ ਸਾਹਿਬ ਤਰਨ ਤਾਰਨ ਦੀ ਦਰਸ਼ਨੀ ਡਿਉਢੀ ਢਾਹੁਣ ਖਿਲਾਫ ਸੰਗਤ ਦੇ ਵਿਰੋਧ ਕਰਕੇ ਕਾਰ ਸੇਵਾ ਰੋਕਣਾ, ਡੇਰਾ ਬਾਬਾ ਨਾਨਕ ਦੀ ਕਾਰ ਸੇਵਾ ਸਮੇਂ ਪੁਰਾਤਨ ਇਮਾਰਤਾਂ ਦੇ ਮਾਹਰਾਂ ਵੱਲੋਂ ਗੁਰਦੁਆਰੇ ਦੀ ਪੁਰਾਤਨਤਾ ਨੂੰ ਬਣਾਈ ਰੱਖਣ ਲਈ ਸਿਫਾਰਸ਼ ਕਰਨਾ, ਮਾਹਰਾਂ ਦੀ ਰਾਏ 'ਤੇ ਹਰਿਮੰਦਰ ਸਾਹਿਬ ਵਿਖੇ ਪਵਿੱਤਰ ਬੇਰੀਆਂ ਨੂੰ ਸਜੀਵ ਰੱਖਣ ਲਈ ਉਥੋਂ ਮਾਰਬਲ ਹਟਾਉਣਾ, ਗੁਰਦੁਆਰਾ ਦੂਖ ਨਿਵਾਰਨ ਪਟਿਆਲਾ ਵਿਖੇ ਗੁਰੂ ਤੇਗ ਬਹਾਦਰ ਨਾਲ ਸਬੰਧਤ ਪਵਿੱਤਰ ਬੋਹੜ ਦੀ ਕਟਾਈ ਤੋਂ ਬਾਅਦ ਸ਼ਰਧਾਲੂਆਂ ਦਾ ਮਾਰਬਲ ਉਤੇ ਹੀ ਅਕੀਦਤ ਪੇਸ਼ ਕਰਨਾ, ਕਈ ਹੋਰ ਧਾਰਮਿਕ ਸੰਸਥਾਵਾਂ ਦੀ ਕਾਰ ਸੇਵਾ ਕਰਦਿਆਂ ਬਦਲਾਓ ਤੇ ਦਰੱਖਤਾਂ ਦਾ ਸਫਾਇਆ ਤੇ ਵਿਰਾਸਤੀ ਦਿਖ ਨੂੰ ਬਿਲਕੁਲ ਬਦਲ ਦੇਣਾ ਕੁਝ ਕੁ ਸਵਾਲ ਹਨ, ਜੋ ਇਤਿਹਾਸਕ ਸਿੱਖ ਧਾਰਮਿਕ ਸੰਸਥਾਵਾਂ ਦੀ ਪੁਰਾਤਨਤਾ, ਨਵੀਨਤਾ, ਕੁਦਰਤੀ ਦੇਣ, ਦਰੱਖਤ, ਫੱਲ ਬੂਟਿਆਂ ਦੇ ਸਾਵੇਂਪਣ ਬਾਰੇ ਗੰਭੀਰਤਾ ਨਾਲ ਵਿਚਾਰ ਦੀ ਮੰਗ ਕਰਦੇ ਹਨ।
ਸਿੱਖ ਧਰਮ ਦੁਨੀਆ ਦੇ ਹੋਰ ਧਰਮਾਂ ਦੇ ਮੁਕਾਬਲੇ ਨਵਾਂ ਹੈ। ਜਿਥੇ ਕੁਝ ਕੁ ਮਹੱਤਵ ਪੂਰਨ ਧਾਰਮਿਕ ਸੰਸਥਾਵਾਂ ਦੀ ਉਸਾਰੀ ਗੁਰੂ ਸਾਹਿਬਾਨ ਨੇ ਖੁਦ ਕਰਵਾਈ ਸੀ, ਉਥੇ ਗੁਰੂਆਂ ਦੀਆਂ ਵਿਸ਼ਾਲ ਯਾਤਰਾਵਾਂ ਅਤੇ ਕਰਮ ਭੂਮੀਆਂ ਉਤੇ ਸ਼ਰਧਾਲੂਆਂ ਨੇ ਗੁਰਦੁਆਰਿਆਂ ਦੀ ਉਸਾਰੀ ਸ਼ਰਧਾ ਤੇ ਸਾਂਝੀਵਾਲਤਾ ਨਾਲ ਕਰਵਾਈ ਸੀ। ਗੁਰਬਾਣੀ ਦੇ ਸਿਧਾਂਤ ਮੁਤਾਬਕ ਬਹੁਤੀਆਂ ਧਾਰਮਿਕ ਉਸਾਰੀਆਂ ਕੁਦਰਤ ਪੱਖੀ ਅਤੇ ਲੋਕ ਸ਼ਰਧਾ ਦੇ ਅਨੁਕੂਲ ਮੰਨੀਆਂ ਗਈਆਂ ਸਨ। ਸ਼ਰਧਾਲੂ ਆਪਣੀ ਸ਼ਰਧਾ ਤੇ ਅਭਿਲਾਸ਼ਾ ਮੁਤਾਬਕ ਇਨ੍ਹਾਂ ਸੰਸਥਾਵਾਂ ਉਤੇ ਨਤਮਸਤਕ ਹੁੰਦੇ ਹਨ ਅਤੇ ਆਪਣੇ ਜੀਵਨ ਦਾ ਰੂਹਾਨੀ ਪੱਖ ਪੂਰਨ ਦਾ ਯਤਨ ਕਰਦੇ ਹਨ। ਸਿੱਖ ਧਰਮ ਮੂਰਤੀ ਪੂਜਾ ਨਹੀਂ, ਕੁਦਰਤ ਦੇ ਸਨਮੁੱਖ ਰਹਿ ਕੇ ਸ਼ਬਦ ਗੁਰੂ ਮੁਤਾਬਕ ਚੱਲਣ ਦੀ ਤਾਕੀਦ ਕਰਦਾ ਹੈ ਅਤੇ ਸ਼ਰਧਾਲੂਆਂ ਦੀ ਕਮਾਈ ਵਿੱਚੋਂ ਸੰਸਥਾਵਾਂ ਦੀ ਲਗਾਤਾਰਤਾ ਅਤੇ ਲੰਗਰ ਲਈ ਕੁਝ ਦਾਨ ਪੁੰਨ ਵੀ ਸਵੀਕਾਰ ਹੈ। ਗੁਰਬਾਣੀ ਕਥਨ ਹੈ- ਘਾਲਿ ਖਾਇ ਕਿਛੁ ਹਥਹੁ ਦੇਇ॥ ਨਾਨਕ ਰਾਹੁ ਪਛਾਣਹਿ ਸੇਇ॥
ਧਰਮ ਪਰਾ ਮਨੁੱਖ, ਅਲੌਕਿਕ ਤੇ ਰਹੱਸਮਈ ਪਰਾ ਕੁਦਰਤ ਸ਼ਕਤੀ ਹੈ। ਧਰਮ ਵਿਸ਼ੇਸ਼ ਸ਼ਕਤੀ ਉਤੇ ਵਿਸ਼ਵਾਸ ਹੈ ਤੇ ਉਹ ਸ਼ਕਤੀ ਮਾਨਵੀ ਸ਼ਕਤੀ ਤੋਂ ਉਚੀ ਤੇ ਨਿਰਪੱਖ ਮੰਨੀ ਗਈ ਹੈ। ਵਿਸ਼ਵਾਸ ਦਾ ਸੰਵੇਦਨਸ਼ੀਲ ਭਾਵਨਾਤਮਕ ਆਧਾਰ ਹੁੰਦਾ ਹੈ। ਧਰਮ ਸ਼ਕਤੀ ਤੋਂ ਮਨੁੱਖ ਆਪ ਦੀ ਸ਼ਰਧਾ, ਪੂਜਾ ਜਾਂ ਭਗਤੀ ਰਾਹੀਂ ਆਪਣੇ ਜੀਵਨ ਵਿੱਚ ਸੁੱਖ ਅਤੇ ਅਗਲੇਰੀ ਦੁਨੀਆ ਵਿੱਚ ਸ਼ਕਤੀ ਦੀ ਲੋਚਾ ਕਰਦਾ ਹੈ। ਇਨਸਾਨੀ ਜੀਵਨ ਦੀ ਹੋਂਦ ਤੋਂ ਹੀ ਮਨੁੱਖ ਆਪਣੇ ਜੀਵਨ ਦੇ ਇਸ ਬ੍ਰਹਿਮੰਡ ਵਿਚਲੇ ਰਹੱਸ ਜਾਣਨ ਦੀ ਇੱਛਾ ਰੱਖਦਾ ਆਇਆ ਹੈ। ਵੱਖ-ਵੱਖ ਧਰਮ ਆਪਣੀਆਂ ਪੁਰਾਣੀਆਂ ਧਾਰਮਿਕ ਇਮਾਰਤਾਂ ਦੀ ਸਾਂਭ ਸੰਭਾਲ ਜਾਂ ਮੁਰੰਮਤ ਵੇਲੇ ਪੁਰਾਣੇ ਢਾਂਚਿਆਂ ਨੂੰ ਬਣਾਈ ਰੱਖਣ ਦਾ ਯਤਨ ਕਰਦੇ ਹਨ, ਭਾਵੇਂ ਆਬਾਦੀ ਦੇ ਵਾਧੇ ਅਤੇ ਕਈ ਹੋਰ ਕਾਰਨਾਂ ਕਰਕੇ ਧਾਰਮਿਕ ਸੰਸਥਾਵਾਂ ਦੇ ਆਲੇ ਦੁਆਲੇ ਨੂੰ ਮੋਕਲਾ ਜਾਂ ਵਿਸ਼ਾਲ ਕਰਦੇ ਹਨ, ਪਰ ਮੂਲ ਉਸਾਰੀ ਨੂੰ ਕਾਇਮ ਰੱਖਦੇ ਹਨ। ਭਾਰਤ ਵਿੱਚ ਕਈ ਹਿੰਦੂ ਮੰਦਰ ਹਜ਼ਾਰਾਂ ਸਾਲ ਪੁਰਾਣੇ ਹਨ। ਇਸਾਈ ਧਰਮ ਦੇ ਕਈ ਚਰਚ ਸਦੀਆਂ ਪੁਰਾਣੇ ਹਨ, ਜੋ ਆਪਣੇ ਬੀਤੇ ਨੂੰ ਆਪਣੇ ਨਾਲ ਸਾਭੇ ਬੈਠੇ ਹਨ। ਸਮਾਜਿਕ ਤਬਦੀਲੀ ਲਾਜ਼ਮੀ ਹੈ, ਸਮਾਜ ਵਿੱਚ ਬਦਲਾਓ ਜ਼ਰੂਰੀ ਹੈ, ਪਰ ਇਥੇ ਮੁੱਦਾ ਸਿਰਫ ਧਾਰਮਿਕ ਸੰਸਥਾਵਾਂ ਦੀ ਪੁਰਾਤਨਤਾ ਤੇ ਵਿਰਾਸਤ ਦਾ ਹੈ। ਵਿਰਾਸਤ ਦੇ ਨਾਲ-ਨਾਲ ਧਾਰਮਿਕ ਸੰਸਥਾਵਾਂ ਨਾਲ ਜੁੜੇ ਦਰੱਖਤ ਤੇ ਫੁੱਲ ਬੂਟੇ ਧਾਰਮਿਕ ਸੰਸਥਾਵਾਂ ਦੀ ਸੋਭਾ ਵਧਾਉਂਦੇ ਹਨ ਅਤੇ ਨਾਲ ਹੀ ਲੋਕ ਮਨਾਂ ਤੇ ਸ਼ਰਧਾ ਉਤੇ ਸਕਾਰਾਤਮਕ ਅਸਰ ਪਾਉਂਦੇ ਹਨ।
ਗੁਰਦੁਆਰਾ ਦੂਖ ਨਿਵਾਰਨ ਪਟਿਆਲਾ ਇਤਿਹਾਸਕ ਸੰਸਥਾ ਹੈ, ਜਿਥੇ ਰੋਜ਼ ਹਜ਼ਾਰਾਂ ਲੋਕ ਨਤ ਮਸਤਕ ਹੁੰਦੇ ਹਨ ਤੇ ਖਾਸ ਦਿਨਾਂ ਉਪਰ ਸ਼ਰਧਾਲੂਆਂ ਦੀ ਗਿਣਤੀ ਲੱਖਾਂ ਵਿੱਚ ਪਹੁੰਚ ਜਾਂਦੀ ਹੈ। 1672 ਵਿੱਚ ਗੁਰੂ ਤੇਗ ਬਹਾਦਰ ਆਪਣੀ ਯਾਤਰਾ ਦੌਰਾਨ ਸੈਫਾਬਾਦ ਪਿੰਡ (ਅੱਜਕੱਲ੍ਹ ਬਹਾਦਰਗੜ੍ਹ) ਵਿੱਚ ਰੁਕੇ ਤਾਂ ਲਹਿਲ ਪਿੰਡ ਦੇ ਵਾਸੀ ਭਾਗ ਰਾਮ ਨੇ ਗੁਰੂ ਜੀ ਨੂੰ ਉਨ੍ਹਾਂ ਦੇ ਪਿੰਡ ਲਹਿਲ, ਜਿਥੇ ਅੱਜਕੱਲ੍ਹ ਗੁਰਦੁਆਰਾ ਦੂਖ ਨਿਵਾਰਨ ਹੈ, ਆਉਣ ਲਈ ਬੇਨਤੀ ਕੀਤੀ ਤਾਂ ਜੋ ਉਨ੍ਹਾਂ ਦੇ ਪਿੰਡ ਵਿੱਚ ਫੈਲੀ ਬਿਮਾਰੀ ਤੋਂ ਪੀੜਤ ਲੋਕਾਂ ਦੇ ਦੁੱਖ ਦੂਰ ਜਾਣ। ਗੁਰੂ ਜੀ ਨੇ ਸ਼ਰਧਾਲੂ ਦੀ ਬੇਨਤੀ ਪ੍ਰਵਾਨ ਕਰ ਕੇ ਲਹਿਲ ਪਿੰਡ ਦੇ ਬੋਹੜ ਥੱਲੇ ਡੇਰਾ ਲਾਇਆ। ਉਦੋਂ ਤੋਂ ਲੋਕਾਂ ਦੀ ਇਸ ਥਾਂ ਪ੍ਰਤੀ ਸ਼ਰਧਾ ਵਧੀ ਤੇ ਹੌਲੀ-ਹੌਲੀ ਇਹ ਦੂਖ ਨਿਵਾਰਨ ਦੇ ਨਾਮ ਨਾਲ ਮਸ਼ਹੂਰ ਹੋ ਗਿਆ। ਲੋਕ ਗੁਰਦੁਆਰੇ ਦੇ ਨਾਲ ਬੋਹੜ ਨੇੜੇ ਵੀ ਅਕੀਦਤ ਪੇਸ਼ ਕਰਦੇ ਹਨ। ਦੱਸਿਆ ਜਾਂਦਾ ਹੈ ਕਿ 1920 ਵਿੱਚ ਅੰਗਰੇਜ਼ਾਂ ਵੇਲੇ ਸਰਹਿੰਦ ਪਟਿਆਲਾ ਜਾਖਲ ਰੇਲ ਪਟੜੀ ਵਿਛਾਉਣ ਲਈ ਇਸ ਬੋਹੜ ਦੀ ਕਟਾਈ ਦੀ ਗੱਲ ਚਲੀ ਤਾਂ ਸਥਾਨਕ ਲੋਕਾਂ ਦੇ ਰੋਹ ਨੂੰ ਦੇਖਦੇ ਇਸ ਪ੍ਰਾਜੈਕਟ ਨੂੰ ਛੱਡ ਦਿੱਤਾ ਗਿਆ ਸੀ। ਪਿਛਲੇ ਦਹਾਕੇ ਵਿੱਚ ਕਾਰ ਸੇਵਾ ਵੇਲੇ ਬੋਹੜ ਦੀ ਕਟਾਈ ਕਰ ਦਿੱਤੀ ਗਈ। ਇਸੇ ਤਰ੍ਹਾਂ ਕਈ ਹੋਰ ਧਾਰਮਿਕ ਸੰਸਥਾਵਾਂ ਉਤੇ ਦਰੱਖਤਾਂ ਦੀ ਕਟਾਈ ਕਰ ਦਿੱਤੀ ਗਈ ਹੈ।
ਕਾਰ ਸੇਵਾ ਦਾ ਸ਼ਾਬਦਿਕ ਮਤਲਬ ਹੈ ਨਿਰ-ਸੁਆਰਥ ਜਾਂ ਨਿਸ਼ਕਾਮ ਸੇਵਾ। ਸਿੱਖ ਸੰਸਥਾਵਾਂ ਦੀ ਉਸਾਰੀ ਅਤੇ ਨਵ-ਉਸਾਰੀ ਲਈ ਕਾਰ ਸੇਵਾ ਦਾ ਇਤਿਹਾਸ ਗੁਰੂ ਹਰਗੋਬਿੰਦ ਜੀ ਤੋਂ ਸ਼ੁਰੂ ਹੁੰਦਾ ਹੈ, ਜਿਨ੍ਹਾਂ ਨੇ ਅਕਾਲ ਤਖਤ ਵੀ ਕਾਰ ਸੇਵਾ ਰਾਹੀਂ ਬਣਵਾਇਆ ਸੀ। ਸਮੇਂ ਦੇ ਹੁਕਮਰਾਨ ਜਹਾਂਗੀਰ ਨੇ ਹਰਿਮੰਦਰ ਸਾਹਿਬ ਦੀ ਫੇਰੀ ਦੌਰਾਨ ਜਦੋਂ ਗੁਰੂ ਜੀ ਨੂੰ ਅਕਾਲ ਤਖਤ ਲਈ ਸਰਕਾਰੀ ਮਦਦ ਦੀ ਗੱਲ ਕੀਤੀ ਤਾਂ ਗੁਰੂ ਜੀ ਨੇ ਇਹ ਕਹਿ ਕੇ ਮਨ੍ਹਾ ਕਰ ਦਿੱਤਾ ਕਿ ਇਹ ਧਾਰਮਿਕ ਸੰਸਥਾਵਾਂ ਸ਼ਰਧਾਲੂਆਂ ਦੇ ਵਿਸ਼ਵਾਸ ਤੇ ਉਨ੍ਹਾਂ ਵੱਲੋਂ ਬਣਾਈਆਂ ਜਾਂਦੀਆਂ ਹਨ। ਉਦੋਂ ਤੋਂ ਹੀ ਧਾਰਮਿਕ ਸੰਸਥਾਵਾਂ ਦੀ ਕਾਰ ਸੇਵਾ ਸਮੇਂ-ਸਮੇਂ 'ਤੇ ਹੁੰਦੀ ਆਈ ਹੈ, ਪਰ ਅਜੋਕੇ ਸਮੇਂ ਕਈ ਵਾਰ ਸੇਵਾ ਕਰਦੀਆਂ ਸ਼ਰਧਾਲੂਆਂ ਦੀ ਭਾਵਨਾਵਾਂ ਦੇ ਉਲਟ ਸੰਸਥਾਵਾਂ ਵਿੱਚ ਬਦਲਾਓ ਅਤੇ ਉਥੇ ਜੁੜੇ ਦਰੱਖਤਾਂ ਦੀ ਸਫਾਈ ਕਰ ਦਿੱਤੀ ਜਾਂਦੀ ਹੈ ਜਿਨ੍ਹਾਂ ਦੀ ਭਰਪਾਈ ਅਸੰਭਵ ਹੋ ਜਾਂਦੀ ਹੈ। ਸੁਲਤਾਨਪੁਰ ਵਿੱਚ ਬੇਰ, ਨਾਨਕਮਤਾ ਵਿੱਚ ਪਿੱਪਲ ਅਤੇ ਕਈ ਹੋਰ ਇਤਿਹਾਸਕ ਦਰੱਖਤ ਗੁਰਦੁਆਰਿਆਂ ਦੀ ਸੋਭਾ ਵਧਾਉਂਦੇ ਹਨ। ਗੁਰਬਾਣੀ ਕੁਦਰਤੀ ਪੱਖੀ ਹੈ ਅਤੇ ਕੁਦਰਤ ਦੇ ਸਾਂਵੇ ਚੱਲਣ ਦੀ ਪ੍ਰੇਰਨਾ ਦਿੰਦੀ ਹੈ। ਧਾਰਮਿਕ ਸਥਾਨ ਕੁਦਰਤ ਨਾਲ ਵਿਚਰਨ ਦਾ ਮਾਡਲ ਹਨ। ਅਜੋਕੇ ਸਮੇਂ ਜਦੋਂ ਆਮ ਸਮਾਜ ਅਤੇ ਖੇਤਾਂ ਵਿੱਚ ਲੋਕਾਂ ਨੇ ਦਰੱਖਤਾਂ ਦੀ ਕਟਾਈ ਕਰਕੇ ਧਰਤੀ ਨੂੰ ਰੁੰਡ ਮਰੁੰਡ ਕਰ ਦਿੱਤਾ ਹੈ ਤਾਂ ਧਾਰਮਿਕ ਸਥਾਨਾਂ ਦਾ ਮਹੱਤਵ ਹੋਰ ਵਧ ਜਾਂਦਾ ਹੈ।
ਪੰਜਾਬ ਵਿੱਚ ਜੰਗਲਾਤ ਥੱਲੇ ਧਰਤੀ ਸਿਰਫ 4-5 ਫੀਸਦੀ ਰਹਿ ਗਈ ਹੈ। ਅੱਜ ਜਦ ਕਿ ਪਿੰਡਾਂ, ਜੂਹਾਂ ਵਿੱਚ ਵੱਡੇ ਦਰੱਖਤ ਦਿਖਾਈ ਨਹੀਂ ਦਿੰਦੇ, ਉਥੇ ਧਾਰਮਿਕ ਸਥਾਨਾਂ ਜਾਂ ਹੋਰ ਜਨਤਕ ਜਗ੍ਹਾ ਉਤੇ ਪਿੱਪਲ, ਬੋਹੜ, ਟਾਹਲੀ, ਬੇਰੀ ਲੋਪ ਹੋ ਰਹੇ ਹਨ, ਨਵੇਂ ਰੁੱਖ ਲਾ ਕੇ ਵਾਤਾਵਰਣ ਨੂੰ ਸਾਂਭਿਆ ਜਾ ਸਕਦਾ ਹੈ ਅਤੇ ਆਉਣ ਵਾਲੀਆਂ ਨਸਲਾਂ ਨੂੰ ਇਨ੍ਹਾਂ ਦਰੱਖਤਾਂ ਬਾਰੇ ਜਾਣਕਾਰੀ ਦਿੱਤੀ ਜਾ ਸਕਦੀ ਹੈ। ਜੇ ਗੁਰਦੁਆਰਿਆਂ ਦੀ ਸੰਭਾਲ ਜਾਂ ਕਾਰ ਸੇਵਾ ਵੇਲੇ ਵਿਰਾਸਤ ਨੂੰ ਸਾਂਭਣ ਦੇ ਨਾਲ ਦਰੱਖਤਾਂ ਦੀ ਰਾਖੀ ਕੀਤੀ ਜਾਵੇ ਤਾਂ ਉਸ ਸਥਾਨ, ਢਾਂਚੇ, ਦਰੱਖਤ ਅਤੇ ਹੋਰ ਜੁੜੀਆਂ ਵਸਤਾਂ ਨੂੰ ਮੂਲ ਰੂਪ ਵਿੱਚ ਨਤ ਮਸਤਕ ਹੋਣ ਦਾ ਰੂਹਾਨੀ ਚਾਅ ਬਣਿਆ ਰਹੇਗਾ। ਨਾਨਕਸ਼ਾਹੀ ਇੱਟਾਂ ਨਾਲ ਬਣੇ ਢਾਂਚੇ ਅੱਜ ਵੀ ਲੋਕ ਚਾਅ ਨਾਲ ਦੇਖਦੇ ਹਨ। ਅਜੋਕੇ ਸਮੇਂ ਵਿੱਚ ਅਜਿਹੀਆਂ ਤਕਨੀਕਾਂ ਮੌਜੂਦ ਹਨ, ਜੋ ਵਿਰਾਸਤੀ ਢਾਂਚੇ ਦੇ ਮੂਲ ਨੂੰ ਛੇੜੇ ਬਗੈਰ ਨਵਿਆ ਸਕਦੇ ਹਨ। ਮਾਰਬਲ ਦੇ ਨਾਲ ਜੇ ਥੋੜ੍ਹੀ ਜਗ੍ਹਾ 'ਤੇ ਯੋਜਨਾਬੱਧ ਢੰਗ ਨਾਲ ਦਰੱਖਤ ਲਾਏ ਜਾਣ ਤਾਂ ਧਾਰਮਿਕ ਸਥਾਨਾਂ ਦਾ ਦਿ੍ਰਸ਼ ਹੋਰ ਸੁਹਾਵਣਾ ਤੇ ਮਨਮੋਹਕ ਹੋ ਸਕਦਾ ਹੈ।
ਰਹੀ ਗੱਲ ਸਫਾਈ ਦੀ, ਉਹ ਸ਼ਰਧਾਲੂ ਖੁਦ ਹੀ ਕਰਨ ਲਈ ਉਤਸੁਕ ਰਹਿੰਦੇ ਹਨ। ਕੱਟੇ ਗਏ ਦਰੱਖਤਾਂ ਥੱਲੇ ਜੇ ਕੋਈ ਸਜੀਵ ਤਣਾ ਜਾਂ ਸ਼ਾਖ ਹੋਵੇ ਤਾਂ ਉਸ ਨੂੰ ਬਾਇਉਟੈਕਨਾਲੋਜੀ ਦੀ ਮਦਦ ਨਾਲ ਪੁਨਰ ਜੀਵਤ ਕੀਤਾ ਜਾ ਸਕਦਾ ਹੈ। ਜਦੋਂ ਗੁਰੂ ਗ੍ਰੰਥ ਸਾਹਿਬ ਜੀ ਦਾ ਹਰਿਮੰਦਰ ਸਾਹਿਬ ਵਿਖੇ ਪਹਿਲੀ ਵਾਰ ਪ੍ਰਕਾਸ਼ ਕੀਤਾ ਗਿਆ ਤਾਂ ਹੁਕਮਨਾਮਾ ਕੁਦਰਤ ਪੱਖੀ ਸੀ- ਸੰਤਾ ਕੇ ਕਾਰਜਿ ਆਪਿ ਖਲੋਇਆ, ਹਰਿ ਕੰਮੁ ਕਰਾਵਣਿ ਆਇਆ ਰਾਮ॥ ਧਰਤਿ ਸੁਹਾਵੀ, ਤਾਲੁ ਸੁਹਾਵਾ, ਵਿਚਿ ਅੰਮ੍ਰਿਤ ਜਲੁ ਛਾਇਆ ਰਾਮ॥
ਸਾਲ 2019 ਵਿੱਚ ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਉਤਸਵ ਦੇਸ਼ਾਂ ਵਿਦੇਸ਼ਾਂ ਵਿੱਚ ਮਨਾਇਆ ਜਾਣਾ ਹੈ। ਇਸ ਮੌਕੇ ਨੂੰ ਲੋਕਾਂ ਨੂੰ ਕੁਦਰਤ, ਵਿਰਾਸਤ ਅਤੇ ਪੁਰਾਤਨਤਾ ਨਾਲ ਜੋੜਨ ਲਈ ਪ੍ਰੇਰਿਆ ਜਾ ਸਕਦਾ ਹੈ ਅਤੇ ਕੁਦਰਤ ਪੱਖੀ ਮਾਹੌਲ ਸਿਰਜਣ ਦਾ ਰਾਹ ਮੋਕਲਾ ਕੀਤਾ ਜਾ ਸਕਦਾ ਹੈ। ਆਓ ਆਸ ਕਰੀਏ ਕਿ ਭਵਿੱਖ ਵਿੱਚ ਧਾਰਮਿਕ ਸਥਾਨਾਂ ਦੀ ਸੰਭਾਲ ਵੇਲੇ ਸੇਵਾ ਵੇਲੇ ਵਿਰਾਸਤ ਤੇ ਪੁਰਾਤਨਤਾ ਦਾ ਧਿਆਨ ਦਿੱਤਾ ਜਾਵੇਗਾ। ਵਿਰਾਸਤੀ ਨੁਕਸਾਨ ਦਾ ਜਾਇਜ਼ਾ ਲੈ ਕੇ ਮੁੜ ਸੁਰਜੀਤੀ ਲਈ ਯਤਨ ਕਰਨੇ ਤੇ ਕੱਟੇ ਗਏ ਦਰੱਖਤਾਂ ਦੀ ਥਾਂ ਉਸੇ ਤਰ੍ਹਾਂ ਦੇ ਬੂਟੇ ਲਾ ਕੇ ਧਾਰਮਿਕ ਸਥਾਨਾਂ ਦੀ ਵਿਰਾਸਤੀ ਦਿੱਖ ਨੂੰ ਕਾਇਮ ਕਰਨੀ ਚਾਹੀਦੀ ਹੈ।

 
Have something to say? Post your comment
ਹੋਰ ਨਜਰਰੀਆ ਖ਼ਬਰਾਂ
ਨਾਮਵਰ ਖਿਡਾਰੀ ਤੋਂ ਸਫ਼ਲ ਕੋਚ ਬਣਨ ਤੱਕ ਦਾ ਸਫ਼ਰ : ਜਸਬੀਰ ਭਾਰਟਾ ਆਮ ਲੋਕਾਂ ਦੀ ‘ਆਮਦਨ’ ਜੋੜ ਕੇ ਦੱਸੀ ਜਾਂਦੀ ਭਾਰਤ ਦੀ ‘ਔਸਤ’ ਦੇ ਅੰਕੜੇ ਮੂਰਖ ਬਣਾਉਂਦੇ ਹਨ ਲੋਕਾਂ ਨੂੰ ਵਿਸ਼ਵ ਦੇ ਮਹਾਨ ਖਿਡਾਰੀ: ‘ਭਾਗ ਮਿਲਖਾ ਭਾਗ’ ਵਿਚਲਾ ਅਸਲੀ ਮਿਲਖਾ ਸਿੰਘ ਚੋਣ-ਜੰਗ ਨੂੰ ਜਦੋਂ ਜੰਗ ਮੰਨ ਲਉ ਤਾਂ ਅਸੂਲ-ਨਿਯਮ ਬਾਰੇ ਸੋਚਣ ਦੀ ਲੋੜ ਨਹੀਂ ਰਹਿੰਦੀ ਭਾਰਤੀ ਲੋਕਤੰਤਰ ਦੀਆਂ ਜੜ੍ਹਾਂ ਖੋਖਲੀਆਂ ਕਰ ਦੇਵੇਗਾ ਰਾਜਨੀਤੀ ਨਾਲ ਜੱਜਾਂ ਦਾ ਏਦਾਂ ਦਾ ਮੋਹ ‘ਇੱਕ ਟਕੇ ਦਾ ਕਰਜ਼ਾ’ ਮੋੜਦਾ ਤੁਰ ਗਿਆ ਪੰਜਾਬੀਅਤ ਦਾ ਇੱਕ ਹੋਰ ਸੇਵਾਦਾਰ ਭਵਿੱਖ ਦੇ ਭਾਰਤ ਲਈ ਇਸ ਵਾਰ ਦੀਆਂ ਲੋਕ ਸਭਾ ਚੋਣਾਂ ਕਿਸੇ ਅੰਤਮ ਫੈਸਲੇ ਦੀ ਘੜੀ ਤਾਂ ਨਹੀਂ! ਮਨਾਈ ਜਾਉ ਭਾਰਤ ਦਾ ਗਣਤੰਤਰਦਿਵਸ, ਗਣਤੰਤਰੀ ਸੋਚ ਤੋਂ ਬਿਨਾਂ ਰਾਮ ਮੰਦਰ ਦੀ ਪ੍ਰਾਣ ਪ੍ਰਤਿਸ਼ਠਾ ਤਾਂ ਹੋਈ, ਦੇਸ਼ ਵਿੱਚ ਰਾਮ-ਰਾਜ ਵਾਲੇ ਵਾਅਦੇ ਦਾ ਕੀ ਬਣਿਆ! ‘ਖੇਤਾਂ ਦੇ ਪੁੱਤਾਂ’ ਦੇ ਇਤਿਹਾਸਕ ਅੰਦੋਲਨ ਦੀ ਗੱਲ ਕਰਦੀ ਏ, ਸੁਰਿੰਦਰ ਧੰਜਲ ਦੀ ਇਹ ਕਿਤਾਬ ‘ਦੀਵੇ ਜਗਦੇ ਰਹਿਣਗੇ’