Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਕੈਨੇਡਾ

ਫਿਲਪੌਟ ਤੇ ਰੇਅਬੋਲਡ ਨੂੰ ਲਿਬਰਲ ਕਾਕਸ ਵਿੱਚੋਂ ਕੱਢਣ ਸਮੇਂ ਟਰੂਡੋ ਨੇ ਕੀਤੀ ਸੀ ਕਾਨੂੰਨ ਦੀ ਉਲੰਘਣਾ!

April 10, 2019 06:21 AM

ਓਟਵਾ, 9 ਅਪਰੈਲ (ਪੋਸਟ ਬਿਊਰੋ) : ਆਜ਼ਾਦ ਐਮਪੀ ਜੇਨ ਫਿਲਪੌਟ ਦਾ ਕਹਿਣਾ ਹੈ ਕਿ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਜਦੋਂ ਉਨ੍ਹਾਂ ਨੂੰ ਤੇ ਉਨ੍ਹਾਂ ਦੀ ਕੁਲੀਗ ਜੋਡੀ ਵਿਲਸਨ ਰੇਅਬੋਲਡ ਨੂੰ ਲਿਬਰਲ ਕਾਕਸ ਵਿੱਚੋਂ ਕੱਢਿਆ ਗਿਆ ਤਾਂ ਉਸ ਸਮੇਂ ਉਨ੍ਹਾਂ ਪਾਰਲੀਆਮੈਂਟ ਦੇ ਕਾਨੂੰਨ ਦੀ ਉਲੰਘਣਾ ਕੀਤੀ ਤੇ ਐਮਪੀਜ਼ ਦੇ ਅਧਿਕਾਰਾਂ ਵਿੱਚ ਵੀ ਅੜਿੱਕਾ ਪਾਇਆ।
ਪਰ ਲਿਬਰਲਾਂ ਦਾ ਕਹਿਣਾ ਹੈ ਕਿ ਜਿਸ ਕਾਨੂੰਨ ਦੀ ਗੱਲ ਕੀਤੀ ਜਾ ਰਹੀ ਹੈ ਉਸ ਸਮੇਂ ਇਸ ਪਾਰਲੀਆਮੈਂਟ ਸੈਸ਼ਨ ਦੇ ਸ਼ੁਰੂ ਵਿੱਚ ਲਿਬਰਲ ਕਾਕਸ, ਜਿਸ ਵਿੱਚ ਫਿਲਪੌਟ ਤੇ ਰੇਅਬੋਲਡ ਵੀ ਸ਼ਾਮਲ ਸਨ, ਨੇ ਇਸ ਤੋਂ ਬਾਹਰ ਰਹਿਣ ਦਾ ਫੈਸਲਾ ਕੀਤਾ ਸੀ। ਮੰਗਲਵਾਰ ਸਵੇਰੇ ਹਾਊਸ ਆਫ ਕਾਮਨਜ਼ ਵਿੱਚ ਫਿਲਪੌਟ ਨੇ ਐਮਪੀ ਵਜੋਂ ਆਪਣੇ ਅਧਿਕਾਰਾਂ ਦੀ ਗੱਲ ਕਰਦਿਆਂ ਆਖਿਆ ਕਿ ਉਨ੍ਹਾਂ ਦੇ ਹੀ ਨਹੀਂ ਸਗੋਂ ਉਨ੍ਹਾਂ ਦੀ ਸਾਥੀ ਤੇ ਸਾਬਕਾ ਕੈਬਨਿਟ ਮੰਤਰੀ ਵਿਲਸਨ ਰੇਅਬੋਲਡ ਦੇ ਅਧਿਕਾਰਾਂ ਦੀ ਵੀ ਉਲੰਘਣਾ ਹੋਈ ਹੈ।
ਜਿ਼ਕਰਯੋਗ ਹੈ ਕਿ ਐਸਐਨਸੀ-ਲਾਵਾਲਿਨ ਮਾਮਲੇ ਵਿੱਚ ਟਰੂਡੋ ਤੇ ਲਿਬਰਲ ਕਾਕਸ ਦੇ ਉਨ੍ਹਾਂ ਦੇ ਐਮਪੀਜ਼ ਨੇ ਇਹ ਆਖਿਆ ਸੀ ਕਿ ਲਿਬਰਲ ਟੀਮ ਤੇ ਟਰੂਡੋ ਮੰਤਰੀ ਮੰਡਲ ਵਿੱਚ ਸ਼ਾਮਲ ਇਨ੍ਹਾਂ ਦੋਵਾਂ ਆਗੂਆਂ ਦਰਮਿਆਨ ਭਰੋਸਾ ਟੁੱਟਿਆ ਹੈ। ਇਸ ਵਿਵਾਦ ਦੇ ਚੱਲਦਿਆਂ ਫਿਲਪੌਟ ਤੇ ਰੇਅਬੋਲਡ ਨੇ ਆਪਣੇ ਕੈਬਨਿਟ ਦੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਸੀ ਤੇ ਉਨ੍ਹਾਂ ਇਸ ਮਾਮਲੇ ਵਿੱਚ ਹੋਰ ਜਾਣਕਾਰੀ ਮੁਹੱਈਆ ਕਰਵਾਉਣ ਦੀ ਆਪਣੀ ਪੇਸ਼ਕਸ਼ ਵੀ ਜਾਰੀ ਰੱਖੀ ਸੀ।
ਇੱਥੇ ਇਹ ਵੀ ਦੱਸਣਾ ਬਣਦਾ ਹੈ ਕਿ ਫਿਲਪੌਟ ਇਹ ਤਰਕ ਇਸ ਲਈ ਦੇ ਰਹੀ ਹੈ ਕਿ ਟਰੂਡੋ ਵੱਲੋਂ ਪਾਰਲੀਆਮੈਂਟ ਆਫ ਕੈਨੇਡਾ ਐਕਟ ਦੀ ਉਲੰਘਣਾ ਕੀਤੀ ਗਈ ਕਿਉਂਕਿ ਲਿਬਰਲ ਕਾਕਸ ਵੱਲੋਂ ਇਸ ਪਾਰਲੀਆਮੈਂਟ ਸੈਸ਼ਨ ਦੇ ਸ਼ੁਰੂ ਹੋਣ ਉੱਤੇ ਉਹ ਵੋਟਿੰਗ ਨਹੀਂ ਕਰਵਾਈ ਜਿਹੜੀ ਕਾਨੂੰਨੀ ਤੌਰ ਉੱਤੇ ਇਹ ਤੈਅ ਕਰਨ ਲਈ ਜ਼ਰੂਰੀ ਸੀ ਕਿ ਕਾਕਸ ਵਿੱਚੋਂ ਕਿਸੇ ਨੂੰ ਕੱਢਣ ਲਈ ਕਿਹੋ ਜਿਹੀ ਕਾਰਵਾਈ ਅਪਣਾਈ ਜਾਵੇਗੀ। ਇਸ ਤੋਂ ਇਲਾਵਾ ਫਿਲਪੌਟ ਨੇ ਇਹ ਵੀ ਆਖਿਆ ਕਿ ਟਰੂਡੋ ਨੇ ਬਿਨਾ ਕਾਕਸ ਦੀ ਵੋਟ ਦੇ ਉਨ੍ਹਾਂ ਦੋਵਾਂ ਨੂੰ ਕੱਢਣ ਦਾ ਫੈਸਲਾ ਆਪਣੇ ਆਪ ਹੀ ਲੈ ਲਿਆ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਬਜਟ ਬਾਰੇ ਨਕਾਰਾਤਮਕ ਰਾਇ ਰੱਖਦੇ ਹਨ ਅੱਧੇ ਤੋਂ ਵੱਧ ਕੈਨੇਡੀਅਨਜ਼ : ਰਿਪੋਰਟ ਵੈਕਸੀਨ ਇੰਜਰੀ ਕੰਪਨਸੇਸ਼ਨ ਫੰਡ ਲਈ ਫੈਡਰਲ ਸਰਕਾਰ ਨੇ ਰਾਖਵੇਂ ਰੱਖੇ 36 ਮਿਲੀਅਨ ਡਾਲਰ ਉੱਚ ਆਮਦਨ ਵਾਲੇ ਕੈਨੇਡੀਅਨਜ਼ ਤੋਂ ਵੱਧ ਟੈਕਸ ਲੈਣ ਦੇ ਫੈਸਲੇ ਉੱਤੇ ਅਟਲ ਹਨ ਟਰੂਡੋ ਤੇ ਫਰੀਲੈਂਡ ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ