Welcome to Canadian Punjabi Post
Follow us on

18

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਕੈਨੇਡਾ

ਕੈਨੇਡੀਅਨਾਂ ਨੂੰ ਗੁੰਮਰਾਹ ਕਰਨ ਦੇ ਨਤੀਜੇ ਤਾਂ ਸ਼ੀਅਰ ਨੂੰ ਭੁਗਤਣੇ ਪੈਣਗੇ : ਟਰੂਡੋ

April 10, 2019 09:17 AM

ਓਟਵਾ, 9 ਅਪਰੈਲ (ਪੋਸਟ ਬਿਊਰੋ) : ਕੰਜ਼ਰਵੇਟਿਵ ਆਗੂ ਐਂਡਰਿਊ ਸ਼ੀਅਰ ਖਿਲਾਫ ਕਾਨੂੰਨੀ ਕਾਰਵਾਈ ਦੀ ਧਮਕੀ ਦੇਣ ਦੇ ਆਪਣੇ ਫੈਸਲੇ ਦਾ ਪੱਖ ਪੂਰਦਿਆਂ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਆਖਿਆ ਕਿ ਕੈਨੇਡੀਅਨਾਂ ਨੂੰ ਗੁੰਮਰਾਹ ਕਰਨ ਦੇ ਨਤੀਜੇ ਤਾਂ ਭੁਗਤਣੇ ਹੀ ਪੈਣਗੇ। ਟਰੂਡੋ ਦਾ ਮੰਨਣਾ ਹੈ ਕਿ ਐਸਐਨਸੀ-ਲਾਵਾਲਿਨ ਮਾਮਲੇ ਵਿੱਚ ਸ਼ੀਅਰ ਨੇ ਕੈਨੇਡੀਅਨਾਂ ਨੂੰ ਗੁੰਮਰਾਹ ਕੀਤਾ ਹੈ।
ਮੰਗਲਵਾਰ ਸਵੇਰੇ ਕੈਬਨਿਟ ਮੀਟਿੰਗ ਉੱਤੇ ਜਾਂਦਿਆਂ ਟਰੂਡੋ ਨੇ ਆਖਿਆ ਕਿ ਜਦੋਂ ਸਿਆਸਤਦਾਨ ਸੱਚਾਈ ਨੂੰ ਤੋੜ ਮਰੋੜ ਕੇ ਪੇਸ਼ ਕਰਨਾ ਚਾਹੁੰਦੇ ਹਨ ਤੇ ਕੈਨੇਡੀਅਨਾਂ ਲਈ ਹਕੀਕਤ ਨਾਲ ਛੇੜਛਾੜ ਕਰਦੇ ਹਨ ਤਾਂ ਉਸ ਦੇ ਥੋੜ੍ਹੇ ਚਿਰ ਲਈ ਤੇ ਲੰਮੇਂ ਸਮੇਂ ਲਈ ਨਤੀਜੇ ਵੀ ਭੁਗਤਣੇ ਪੈਂਦੇ ਹਨ। ਅਸੀਂ ਇਸ ਤਰ੍ਹਾਂ ਦੀ ਹਰਕਤ ਬਰਦਾਸ਼ਤ ਨਹੀਂ ਕਰ ਸਕਦੇ। ਇਸ ਕਾਨੂੰਨੀ ਕਾਰਵਾਈ ਦੀ ਗੱਲ ਪਿਛਲੇ ਵੀਕੈਂਡ ਉਦੋਂ ਸਾਹਮਣੇ ਆਈ ਜਦੋਂ ਪ੍ਰੈੱਸ ਕਾਨਫਰੰਸ ਕਰਕੇ ਸ਼ੀਅਰ ਨੇ ਪ੍ਰਧਾਨ ਮੰਤਰੀ ਦੇ ਵਕੀਲ ਵੱਲੋਂ ਇਸ ਕਾਨੂੰਨੀ ਕਾਰਵਾਈ ਸਬੰਧੀ ਭੇਜੀ ਚਿੱਠੀ ਦੀਆਂ ਕਾਪੀਆਂ ਵੰਡੀਆਂ।
ਜਿਸ ਦਿਨ ਜੋਡੀ ਵਿਲਸਨ ਰੇਅਬੋਲਡ ਨੇ ਐਸਐਨਸੀ-ਲਾਵਾਲਿਨ ਮਾਮਲੇ ਵਿੱਚ ਵਾਧੂ ਸਬੂਤ ਤੇ ਆਡੀਓ ਰਿਕਾਰਡਿੰਗ ਪੇਸ਼ ਕਰਨ ਸਬੰਧੀ ਬਿਆਨ ਦਿੱਤਾ ਸੀ ਉਸ ਦਿਨ ਸ਼ੀਅਰ ਨੇ ਵੀ ਇੱਕ ਬਿਆਨ ਦਿੱਤਾ ਸੀ ਜਿਸ ਕਾਰਨ ਟਰੂਡੋ ਦੇ ਵਕੀਲ ਵੱਲੋਂ ਵਿਰੋਧੀ ਧਿਰ ਦੇ ਆਗੂ ਨੂੰ ਕਾਨੂੰਨੀ ਕਾਰਵਾਈ ਦਾ ਸਾਹਮਣਾ ਕਰਨ ਦੀ ਚੇਤਾਵਨੀ ਦਿੰਦੀ ਚਿੱਠੀ ਮਿਲੀ ਸੀ। ਉਸ ਸਮੇਂ ਆਪਣੇ ਬਿਆਨ ਵਿੱਚ ਸ਼ੀਅਰ ਨੇ ਆਖਿਆ ਸੀ ਕਿ ਰੇਅਬੋਲਡ ਵੱਲੋਂ ਪੇਸ਼ ਸਬੂਤ ਇਸ ਗੱਲ ਦੀ ਸ਼ਾਹਦੀ ਭਰਦੇ ਹਨ ਕਿ ਐਸਐਨਸੀ-ਲਾਵਾਲਿਨ ਮਾਮਲੇ ਵਿੱਚ ਟਰੂਡੋ ਨੇ ਨਾ ਸਿਰਫ ਸਿਆਸੀ ਦਖਲਅੰਦਾਜ਼ੀ ਕੀਤੀ ਸਗੋਂ ਇਸ ਸਬੰਧੀ ਪੂਰੀ ਮੁਹਿੰਮ ਵੀ ਚਲਾਈ। ਸ਼ੀਅਰ ਨੇ ਇਹ ਵੀ ਆਖਿਆ ਸੀ ਕਿ ਇਹ ਭ੍ਰਿਸ਼ਟਾਚਾਰ ਦੇ ਉੱਤੋਂ ਦੀ ਭ੍ਰਿਸ਼ਟਾਚਾਰ ਤੋਂ ਇਲਾਵਾ ਕੁੱਝ ਨਹੀਂ ਹੈ।
ਸ਼ੀਅਰ ਇਹ ਵੀ ਆਖ ਚੁੱਕੇ ਹਨ ਕਿ ਉਹ ਆਪਣੇ ਬਿਆਨ ਉੱਤੇ ਕਾਇਮ ਹਨ ਤੇ ਟਰੂਡੋ ਦਾ ਅਦਾਲਤ ਵਿੱਚ ਸਾਹਮਣਾ ਕਰਨ ਲਈ ਤਿਆਰ ਹਨ। ਅਦਾਲਤ ਵਿੱਚ ਸ਼ੀਅਰ ਨੂੰ ਸੰਹੁ ਚੁੱਕ ਕੇ ਗਵਾਹੀ ਦੇਣੀ ਹੋਵੇਗੀ ਤੇ ਇਸ ਦੀ ਲੰਮੇਂ ਸਮੇਂ ਤੋਂ ਕੰਜ਼ਰਵੇਟਿਵਾਂ ਵੱਲੋਂ ਮੰਗ ਕੀਤੀ ਜਾ ਰਹੀ ਹੈ। ਦੂਜੇ ਪਾਸੇ ਟਰੂਡੋ ਦਾ ਕਹਿਣਾ ਹੈ ਕਿ ਜੇ ਸ਼ੀਅਰ ਆਪਣਾ ਬਿਆਨ ਵਾਪਿਸ ਲੈ ਲੈਂਦੇ ਹਨ ਤੇ ਉਨ੍ਹਾਂ ਨੂੰ ਤਸੱਲੀ ਹੋ ਜਾਂਦੀ ਹੈ ਤਾਂ ਉਹ ਇਸ ਕਾਨੂੰਨੀ ਕਾਰਵਾਈ ਦਾ ਵਿਚਾਰ ਛੱਡ ਸਕਦੇ ਹਨ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ ਕੁੱਝ ਕੈਨੇਡੀਅਨਜ਼ ਨੂੰ ਅੱਜ ਮਿਲ ਜਾਵੇਗੀ ਕੈਨੇਡਾ ਕਾਰਬਨ ਰਿਬੇਟ ਜਂੀ-7 ਮੁਲਕਾਂ ਨੇ ਦਿੱਤੀ ਚੇਤਾਵਨੀ-ਇਰਾਨ ਵੱਲੋਂ ਇਜ਼ਰਾਈਲ ਉੱਤੇ ਕੀਤੇ ਹਮਲੇ ਨਾਲ ਸਥਿਤੀ ਹੋ ਜਾਵੇਗੀ ਤਣਾਅਪੂਰਣ ਖੁਫੀਆ ਜਾਣਕਾਰੀ ਦਾ ਸਨਸਨੀਕਰਨ ਕੀਤੇ ਜਾਣ ਉੱਤੇ ਟਰੂਡੋ ਨੇ ਪ੍ਰਗਟਾਈ ਚਿੰਤਾ ਕਾਰਬਨ ਟੈਕਸ ਬਾਰੇ ਕੰਜ਼ਰਵੇਟਿਵਾਂ ਵੱਲੋਂ ਲਿਆਂਦਾ ਮਤਾ ਐਨਡੀਪੀ ਤੇ ਬਲਾਕ ਦੀ ਹਮਾਇਤ ਨਾਲ ਪਾਸ ਚੋਣਾਂ ਵਿੱਚ ਵਿਦੇਸ਼ੀ ਦਖ਼ਲਅੰਦਾਜ਼ੀ ਦੇ ਮਾਮਲੇ ਵਿੱਚ ਅੱਜ ਗਵਾਹੀ ਦੇ ਸਕਦੇ ਹਨ ਟਰੂਡੋ ਅੱਜ ਵਿਆਜ਼ ਦਰਾਂ ਬਾਰੇ ਐਲਾਨ ਕਰੇਗਾ ਬੈਂਕ ਆਫ ਕੈਨੇਡਾ ਅਮੀਰ ਤੇ ਕਾਰਪੋਰੇਟ ਕੈਨੇਡਾ ਉੱਤੇ ਨਵੇਂ ਟੈਕਸ ਲਾਉਣ ਤੋਂ ਫਰੀਲੈਂਡ ਨੇ ਨਹੀਂ ਕੀਤਾ ਇਨਕਾਰ