Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਕੈਨੇਡਾ

ਫੈਡਰਲ ਸਰਕਾਰ ਵੱਲੋਂ ਲੋਬਲਾਅ ਨੂੰ 12 ਮਿਲੀਅਨ ਡਾਲਰ ਦੇ ਫੰਡ ਮੁਹੱਈਆ ਕਰਵਾਉਣ ਉੱਤੇ ਕਈਆਂ ਨੂੰ ਇਤਰਾਜ਼

April 10, 2019 09:19 AM

ਓਟਵਾ, 9 ਅਪਰੈਲ (ਪੋਸਟ ਬਿਊਰੋ) : ਕੈਨੇਡਾ ਦੇ ਸੱਭ ਤੋਂ ਵੱਡੇ ਗਰੌਸਰੀ ਸਟੋਰ ਨੂੰ ਸਰਕਾਰ ਵੱਲੋਂ ਫੰਡ ਮੁਹੱਈਆ ਕਰਵਾਏ ਜਾਣ ਉੱਤੇ ਕੁੱਝ ਲੋਕਾਂ ਵੱਲੋਂ ਇਤਰਾਜ਼ ਪ੍ਰਗਟਾਇਆ ਜਾ ਰਿਹਾ ਹੈ। ਇਤਰਾਜ਼ ਕਰਨ ਵਾਲਿਆਂ ਦਾ ਕਹਿਣਾ ਹੈ ਕਿ ਜਨਤਾ ਦਾ ਪੈਸਾ ਇੱਕ ਵੱਡੀ ਤੇ ਮੁਨਾਫੇ ਵਿੱਚ ਚੱਲ ਰਹੀ ਕੰਪਨੀ ਨੂੰ ਕਿਉਂ ਦਿੱਤਾ ਜਾ ਰਿਹਾ ਹੈ?
ਜਿ਼ਕਰਯੋਗ ਹੈ ਕਿ ਸੋਮਵਾਰ ਨੂੰ ਐਨਵਾਇਰਮੈਂਟ ਐਂਡ ਕਲਾਇਮੇਟ ਚੇਂਜ ਮੰਤਰੀ ਕੈਥਰੀਨ ਮੈਕੇਨਾ ਨੇ ਇਹ ਐਲਾਨ ਕੀਤਾ ਸੀ ਕਿ ਸਰਕਾਰ ਲੋਬਲਾਅ ਕੰਪਨੀਜ਼ ਲਿਮਟਿਡ ਨੂੰ ਆਪਣੇ 370 ਸਟੋਰਾਂ ਵਿੱਚ ਘੱਟ ਰਿਸਾਅ (ਘੱਟ ਪ੍ਰਦੂਸ਼ਣ ਫੈਲਾਉਣ ਵਾਲੇ) ਵਾਲੇ ਰੈਫਰੀਜੇਟਰ ਸਿਸਟਮਜ਼ ਲਾਉਣ ਲਈ 12 ਮਿਲੀਅਨ ਡਾਲਰ ਮੁਹੱਈਆ ਕਰਵਾ ਰਹੀ ਹੈ। ਕੰਪਨੀ ਦਾ ਕਹਿਣਾ ਹੈ ਕਿ ਇਸ ਨਵੇਂ ਰੈਫਰੀਜੇਸ਼ਨ ਸਿਸਟਮ ਨਾਲ ਕਾਰਬਨ ਫੁੱਟਪ੍ਰਿੰਟ 23 ਫੀ ਸਦੀ ਘੱਟ ਜਾਵੇਗਾ।
ਇਹ ਪੈਸਾ ਉਸ 450 ਮਿਲੀਅਨ ਡਾਲਰ ਦੇ ਫੈਡਰਲ ਫੰਡ ਤੋਂ ਆਵੇਗਾ ਜਿਹੜਾ ਕਾਰੋਬਾਰਾਂ, ਗੈਰ ਮੁਨਾਫੇ ਵਾਲੇ ਗਰੁੱਪਜ਼ ਦੀ ਮਦਦ ਲਈ ਕਾਇਮ ਕੀਤਾ ਗਿਆ ਹੈ ਤਾਂ ਕਿ ਸਰਕਾਰਾਂ ਪ੍ਰਦੂਸ਼ਣ ਨੂੰ ਘਟਾ ਸਕਣ। ਪਰ ਇਸ ਫੈਸਲੇ ਤੋਂ ਕਈ ਲੋਕਾਂ ਨੂੰ ਇਤਰਾਜ਼ ਹੈ। ਇਨ੍ਹਾਂ ਵਿੱਚ ਕੈਨੇਡੀਅਨ ਫੈਡਰੇਸ਼ਨ ਆਫ ਇੰਡੀਪੈਂਡੈਂਟ ਬਿਜ਼ਨਸ (ਸੀਐਫਆਈਬੀ) ਵੀ ਸ਼ਾਮਲ ਹੈ ਜਿਸ ਦੇ 110,000 ਮੈਂਬਰ ਹਨ।
ਸੀਐਫਆਈਬੀ ਦਾ ਮੰਨਣਾ ਹੈ ਕਿ ਇਸ ਤਰ੍ਹਾਂ ਦੀ ਵਿੱਤੀ ਸਹਾਇਤਾ ਲੋੜਵੰਦ ਨਿੱਕੀਆਂ ਕੰਪਨੀਆਂ ਨੂੰ ਮਿਲਣੀ ਚਾਹੀਦੀ ਹੈ। ਖਾਸ ਤੌਰ ਉੱਤੇ ਉਨ੍ਹਾਂ ਨੂੰ ਜਿਨ੍ਹਾਂ ਉੱਤੇ ਓਨਟਾਰੀਓ, ਨਿਊ ਬਰੰਜ਼ਵਿੱਕ, ਸਸਕੈਚਵਨ ਤੇ ਮੈਨੀਟੋਬਾ ਵਾਂਗ ਨਵੇਂ ਕਾਰਬਨ ਟੈਕਸ ਦੀ ਗਾਜ਼ ਡਿੱਗੀ ਹੈ। ਸੀਐਫਆਈਬੀ ਦੀ ਓਨਟਾਰੀਓ ਮਾਮਲਿਆਂ ਦੀ ਡਾਇਰੈਕਟਰ ਜੂਲੀ ਕਵੀਸਿੰਸਕੀ ਨੇ ਆਖਿਆ ਕਿ ਅਸੀਂ ਜਾਣਦੇ ਹਾਂ ਕਿ ਜਦੋਂ ਕਾਰਬਨ ਟੈਕਸ ਦੀ ਗੱਲ ਆਉਂਦੀ ਹੈ ਤਾਂ ਸਾਰਾ ਬੋਝ ਨਿੱਕੇ ਬਿਜ਼ਨਸਾਂ ਉੱਤੇ ਪੈ ਜਾਂਦਾ ਹੈ। ਉਨ੍ਹਾਂ ਆਖਿਆ ਕਿ ਉਨ੍ਹਾਂ ਨੂੰ ਇਹ ਯਕੀਨ ਹੀ ਨਹੀਂ ਹੋ ਰਿਹਾ ਕਿ ਕਿਸ ਤਰ੍ਹਾਂ ਫੈਡਰਲ ਸਰਕਾਰ ਨੇ ਲੋਬਲਾਅ ਵਰਗੀ ਵੱਡੀ ਕੰਪਨੀ ਲਈ ਕਾਰਬਨ ਟੈਕਸ ਦਾ ਮੁੱਦਾ ਆਸਾਨ ਬਣਾ ਦਿੱਤਾ। ਉਨ੍ਹਾਂ ਇਹ ਵੀ ਆਖਿਆ ਕਿ ਇਹ ਕਿਸ ਤਰ੍ਹਾਂ ਜਾਇਜ਼ ਹੈ?

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆ ਲਿਬਰਲ ਸਰਕਾਰ ਖਿਲਾਫ ਬੇਭਰੋਸਗੀ ਮਤਾ ਲਿਆਉਣ ਦੀ ਤਿਆਰੀ ਕਰ ਰਹੇ ਹਨ ਕੰਜ਼ਰਵੇਟਿਵ ਕੰਜ਼ਰਵੇਟਿਵ ਪਾਰਟੀ ਵਿੱਚ ਸ਼ਾਮਲ ਹੋ ਸਕਦੇ ਹਨ ਹਾਊਸਫਾਦਰ! ਫਰਵਰੀ ਵਿੱਚ ਮਹਿੰਗਾਈ ਦਰ ਦੀ ਰਫਤਾਰ 2·8 ਫੀ ਸਦੀ ਨਾਲ ਘਟੀ ਫਲਸਤੀਨ ਨੂੰ ਆਜ਼ਾਦ ਦੇਸ਼ ਦਾ ਦਰਜਾ ਦੇਣ ਲਈ ਐਨਡੀਪੀ ਵੱਲੋਂ ਲਿਆਂਦਾ ਮਤਾ ਪਾਰਲੀਆਮੈਂਟ ਵਿੱਚ ਪਾਸ ਹਾਇਤੀ ਦੇ ਅਹੁਦਾ ਛੱਡ ਰਹੇ ਪ੍ਰਧਾਨ ਮੰਤਰੀ ਨਾਲ ਟਰੂਡੋ ਨੇ ਕੀਤੀ ਗੱਲਬਾਤ ਟੈਕਸਾਂ ਵਿੱਚ ਵਾਧਾ ਕੀਤੇ ਬਿਨਾਂ ਖਰਚੇ ਵਧਾਉਣ ਦਾ ਸਰਕਾਰ ਕੋਲ ਕੋਈ ਚਾਰਾ ਨਹੀਂ : ਗਿਰੌਕਸ ਅਗਲੇ ਦੋ ਸਾਲਾਂ ਵਿੱਚ ਐਲਕੋਹਲ ਐਕਸਾਈਜ਼ ਟੈਕਸ ਵਿੱਚ ਨਹੀਂ ਕੀਤਾ ਜਾਵੇਗਾ ਵਾਧਾ : ਫਰੀਲੈਂਡ ਲਿਬਰਲਾਂ ਨੂੰ ਵੋਟ ਪਾਉਣ ਬਾਰੇ ਸੋਚ ਵੀ ਨਹੀਂ ਰਹੇ ਬਹੁਗਿਣਤੀ ਕੈਨੇਡੀਅਨਜ਼ : ਨੈਨੋਜ਼ ਓਟਵਾ ਵਿੱਚ ਕਤਲ ਕੀਤੇ ਗਏ 6 ਵਿਅਕਤੀਆਂ ਦੀ ਪੁਲਿਸ ਨੇ ਕੀਤੀ ਸ਼ਨਾਖ਼ਤ, 19 ਸਾਲਾ ਲੜਕੇ ਨੂੰ ਕੀਤਾ ਗਿਆ ਚਾਰਜ