Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਕੈਨੇਡਾ

ਅਸਾਇਲਮ ਲਾਅਜ਼ ਵਿੱਚ ਕੀਤੀਆਂ ਜਾਣ ਵਾਲੀਆਂ ਵਿਵਾਦਗ੍ਰਸਤ ਤਬਦੀਲੀਆਂ ਦਾ ਟਰੂਡੋ ਨੇ ਪੂਰਿਆ ਪੱਖ

April 11, 2019 07:09 AM

ਓਟਵਾ, 10 ਅਪਰੈਲ (ਪੋਸਟ ਬਿਊਰੋ) : ਪ੍ਰਧਾਨ ਮੰਤਰੀ ਜਸਟਿਨ ਟਰੂਡੋ ਅਸਾਇਲਮ ਲਾਅਜ਼ ਵਿੱਚ ਕੀਤੀਆਂ ਜਾਣ ਵਾਲੀਆਂ ਵਿਵਾਦਗ੍ਰਸਤ ਤਬਦੀਲੀਆਂ ਦਾ ਪੱਖ ਪੂਰ ਰਹੇ ਹਨ। ਇਨ੍ਹਾਂ ਨਿਯਮਾਂ ਨੂੰ ਇਸ ਹਫਤੇ ਪੇਸ਼ ਕੀਤੇ ਗਏ ਇੱਕ ਸਰਬਾਂਗੀ ਬਜਟ ਬਿੱਲ ਵਿੱਚ ਹੀ ਸ਼ਾਮਲ ਕੀਤਾ ਗਿਆ ਹੈ। ਟਰੂਡੋ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਸਰਕਾਰ ਚਾਹੁੰਦੀ ਹੈ ਕਿ ਇਹ ਯਕੀਨੀ ਬਣਾਇਆ ਜਾ ਸਕੇ ਕਿ ਕੈਨੇਡਾ ਦਾ ਰਫਿਊਜੀ ਸਿਸਟਮ ਸਾਰਿਆਂ ਲਈ ਜਾਇਜ਼ ਹੈ।
ਇਨ੍ਹਾਂ ਤਬਦੀਲੀਆਂ ਤਹਿਤ ਕੈਨੇਡਾ ਵਿੱਚ ਪਨਾਹ ਹਾਸਲ ਕਰਨ ਦੇ ਚਾਹਵਾਨ ਉਸ ਸੂਰਤ ਵਿੱਚ ਰਫਿਊਜੀ ਕਲੇਮ ਨਹੀਂ ਕਰ ਸਕਣਗੇ ਜੇ ਉਨ੍ਹਾਂ ਨੇ ਇਸ ਤਰ੍ਹਾਂ ਦੇ ਹੀ ਕਲੇਮ ਅਮਰੀਕਾ ਸਮੇਤ ਹੋਰਨਾਂ ਦੇਸ਼ਾਂ ਵਿੱਚ ਵੀ ਕੀਤੇ ਹੋਣਗੇ। ਬਾਰਡਰ ਸਕਿਊਰਿਟੀ ਮੰਤਰੀ ਬਿੱਲ ਬਲੇਅਰ ਦਾ ਮੰਨਣਾ ਹੈ ਕਿ ਇਸ ਨਾਲ ਪਨਾਹ ਹਾਸਲ ਕਰਨ ਦੇ ਨਾਂ ਉੱਤੇ ਲੋਕ ਖਾਹਮਖਾਹ ਅਰਜ਼ੀਆਂ ਨਹੀਂ ਦੇਈ ਜਾਣਗੇ। ਰਫਿਊਜੀਆਂ ਨਾਲ ਕੰਮ ਕਰਨ ਵਾਲੇ ਵਕੀਲ ਇਨ੍ਹਾਂ ਤਬਦੀਲੀਆਂ ਦੇ ਸਬੰਧ ਵਿੱਚ ਪੇਸ਼ ਆਉਣ ਵਾਲੀਆਂ ਦਿੱਕਤਾਂ ਤੋਂ ਸਾਰਿਆਂ ਨੂੰ ਚੌਕਸ ਕਰਨ ਦੀ ਕੋਸਿ਼ਸ਼ ਵਿੱਚ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਸਰਕਾਰ ਕਮਜੋ਼ਰ ਪਨਾਹ ਹਾਸਲ ਕਰਨ ਵਾਲਿਆਂ ਨੂੰ ਮਨੁੱਖੀ ਅਧਿਕਾਰਾਂ ਸਬੰਧੀ ਹਿਫਾਜ਼ਤ ਤੋਂ ਵੀ ਵਾਂਝਾ ਕਰ ਰਹੀ ਹੈ।
ਬੁੱਧਵਾਰ ਨੂੰ ਟਰੂਡੋ ਨੇ ਆਖਿਆ ਕਿ ਵਿਸ਼ਵਵਿਆਪੀ ਅਸਥਿਰਤਾ ਕਾਰਨ ਹੀ ਕੈਨੇਡਾ ਵਿੱਚ ਪਨਾਹ ਹਾਸਲ ਕਰਨ ਵਾਲਿਆਂ ਦੀ ਗਿਣਤੀ ਵੱਧ ਰਹੀ ਹੈ। ਉਨ੍ਹਾਂ ਆਖਿਆ ਕਿ ਕੈਨੇਡੀਅਨਾਂ ਦਾ ਦੇਸ਼ ਦੇ ਅਸਾਇਲਮ ਸਿਸਟਮ ਵਿੱਚ ਯਕੀਨ ਬਰਕਰਾਰ ਰੱਖਣ ਤੋਂ ਭਾਵ ਹੈ ਕਿ ਕੈਨੇਡਾ ਦਾਖਲ ਹੋਣ ਵਾਲੇ ਅਜਿਹਾ ਸੱਭ ਕੁੱਝ ਕਾਨੂੰਨ ਦੇ ਅਨੁਸਾਰ ਹੀ ਕਰਨ। ਪਾਰਲੀਆਮੈਂਟ ਹਿੱਲ ਉੱਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਟਰੂਡੋ ਨੇ ਆਖਿਆ ਕਿ ਇਸੇ ਲਈ ਅਸੀਂ ਵਧੇਰੇ ਸਰੋਤ ਇੱਧਰ ਲਾ ਰਹੇ ਹਾਂ ਤੇ ਕੈਨੇਡੀਅਨਾਂ ਨੂੰ ਇਹ ਯਕੀਨ ਦਿਵਾਉਣਾ ਚਾਹੁੰਦੇ ਹਾਂ ਕਿ ਇਹ ਸਿਸਟਮ ਸਾਰਿਆਂ ਲਈ ਜਾਇਜ਼ ਹੈ।
ਜਿ਼ਕਰਯੋਗ ਹੈ ਕਿ 2017 ਦੇ ਸ਼ੁਰੂ ਤੋਂ ਹੀ ਕੈਨੇਡਾ-ਅਮਰੀਕਾ ਸਰਹੱਦ ਤੋਂ ਗੈਰਕਾਨੂੰਨੀ ਤੌਰ ਉੱਤੇ 41,000 ਪਨਾਹ ਹਾਸਲ ਕਰਨ ਦੇ ਚਾਹਵਾਨ ਕੈਨੇਡਾ ਦਾਖਲ ਹੋ ਗਏ ਸਨ। ਅਜਿਹਾ ਕਰਕੇ ਇਹ ਸਾਰੇ ਪਨਾਹ ਹਾਸਲ ਕਰਨ ਦੇ ਚਾਹਵਾਨ ਅਮਰੀਕਾ ਨਾਲ ਹੋਏ ਕੈਨੇਡਾ ਦੇ ਸੇਫ ਥਰਡ ਕੰਟਰੀ ਅਗਰੀਮੈਂਟ ਦੀਆਂ ਚੋਰ ਮੋਰੀਆਂ ਦਾ ਲਾਹਾ ਲੈਣਾ ਚਾਹੁੰਦੇ ਸਨ। ਸਰਕਾਰੀ ਸਰਹੱਦੀ ਚੈੱਕ ਨਾਕਿਆਂ ਤੋਂ ਬਚਕੇ ਸੁਰੱਖਿਅਤ ਥਾਂਵਾਂ ਤੋਂ ਕੈਨੇਡਾ ਦਾਖਲ ਹੋਏ ਅਜਿਹੇ ਸ਼ਰਨਾਰਥੀ ਕੈਨੇਡਾ ਵਿੱਚ ਰਫਿਊਜੀ ਦਾ ਦਰਜਾ ਹਾਸਲ ਕਰਨ ਲਈ ਕਾਹਲੇ ਸਨ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਬਜਟ ਬਾਰੇ ਨਕਾਰਾਤਮਕ ਰਾਇ ਰੱਖਦੇ ਹਨ ਅੱਧੇ ਤੋਂ ਵੱਧ ਕੈਨੇਡੀਅਨਜ਼ : ਰਿਪੋਰਟ ਵੈਕਸੀਨ ਇੰਜਰੀ ਕੰਪਨਸੇਸ਼ਨ ਫੰਡ ਲਈ ਫੈਡਰਲ ਸਰਕਾਰ ਨੇ ਰਾਖਵੇਂ ਰੱਖੇ 36 ਮਿਲੀਅਨ ਡਾਲਰ ਉੱਚ ਆਮਦਨ ਵਾਲੇ ਕੈਨੇਡੀਅਨਜ਼ ਤੋਂ ਵੱਧ ਟੈਕਸ ਲੈਣ ਦੇ ਫੈਸਲੇ ਉੱਤੇ ਅਟਲ ਹਨ ਟਰੂਡੋ ਤੇ ਫਰੀਲੈਂਡ ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ