Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਕੈਨੇਡਾ

ਪ੍ਰੋਵਿੰਸ ਵੱਲੋਂ ਐਲਾਨੀਆਂ ਕਟੌਤੀਆਂ ਕਾਰਨ ਓਨਟਾਰੀਓ ਸਕੂਲ ਬੋਰਡ ਨੂੰ ਹੋਵੇਗਾ 28.7 ਮਿਲੀਅਨ ਡਾਲਰ ਦਾ ਨੁਕਸਾਨ

April 12, 2019 01:33 AM

ਟੋਰਾਂਟੋ, 11 ਅਪਰੈਲ(ਪੋਸਟ ਬਿਊਰੋ) : ਓਨਟਾਰੀਓ ਦੇ ਸੱਭ ਤੋਂ ਵੱਡੇ ਸਕੂਲ ਬੋਰਡ ਦਾ ਕਹਿਣਾ ਹੈ ਕਿ ਪ੍ਰੋਵਿੰਸ ਵੱਲੋਂ ਫੰਡਿੰਗ ਵਿੱਚ ਕੀਤੀਆਂ ਜਾ ਰਹੀਆਂ ਤਬਦੀਲੀਆਂ ਕਾਰਨ ਅਗਲੇ ਸਾਲ ਬੋਰਡ ਨੂੰ 28.7 ਮਿਲੀਅਨ ਡਾਲਰ ਦੀ ਕਮੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇਹ ਖੁਲਾਸਾ ਟੋਰਾਂਟੋ ਡਿਸਟ੍ਰਿਕਟ ਸਕੂਲ ਬੋਰਡ ਦੀ ਬਜਟ ਕਮੇਟੀ ਵੱਲੋਂ ਪੇਸ ਕੀਤੇ ਗਏ ਦਸਤਾਵੇਜ ਵਿੱਚ ਆਖਿਆ ਗਿਆ।
ਜਿਕਰਯੋਗ ਹੈ ਕਿ ਪਿਛਲੇ ਮਹੀਨੇ ਪ੍ਰੋਗਰੈਸਿਵ ਕੰਜਰਵੇਟਿਵ ਸਰਕਾਰ ਨੇ ਸਿੱਖਿਆ ਲਈ ਰਾਖਵੇਂ ਫੰਡਾਂ ਵਿੱਚ ਕਟੌਤੀ ਦਾ ਐਲਾਨ ਕੀਤਾ ਸੀ। ਇਸ ਦੇ ਨਾਲ ਹੀ ਸਰਕਾਰ ਨੇ ਚੌਥੀ ਕਲਾਸ ਤੋਂ ਅੱਠਵੀਂ ਕਲਾਸ ਦੇ ਆਕਾਰ ਵਿੱਚ 23.84 ਤੋਂ 24.5 ਤੱਕ ਦਾ ਵਾਧਾ ਕਰਨ ਦਾ ਐਲਾਨ ਵੀ ਕੀਤਾ ਸੀ। ਬੋਰਡ ਦਾ ਕਹਿਣਾ ਹੈ ਕਿ ਇਸ ਨਾਲ ਸਾਨੂੰ ਅਗਲੇ ਸਾਲ 10 ਮਿਲੀਅਨ ਡਾਲਰ ਦਾ ਨੁਕਸਾਨ ਹੋਵੇਗਾ।
ਟੀਡੀਐਸਬੀ ਦੀ ਚੇਅਰਵੁਮਨ ਰੌਬਿਨ ਪਿਲਕੇ ਦਾ ਕਹਿਣਾ ਹੈ ਕਿ ਇਨ੍ਹਾਂ ਕਟੌਤੀਆਂ ਦਾ ਕਿਹੋ ਜਿਹਾ ਅਸਰ ਰਹਿੰਦਾ ਹੈ ਇਸ ਬਾਰੇ ਅਜੇ ਵੀ ਬੋਰਡ ਨੇ ਹੋਰ ਪਤਾ ਲਾਉਣਾ ਹੈ। ਉਨ੍ਹਾਂ ਆਖਿਆ ਕਿ ਸਾਡੇ ਕੋਲ ਫਾਈਨਲ ਅੰਕੜੇ ਨਹੀਂ ਹਨ। ਅਸੀਂ ਇਨ੍ਹਾਂ ਦਾ ਹੀ ਪਤਾ ਲਾਉਣਾ ਹੈ। ਉਨ੍ਹਾਂ ਆਖਿਆ ਕਿ ਸਾਨੂੰ ਆਸ ਹੈ ਕਿ ਇਹ ਹੋਰ ਬਦਤਰ ਨਹੀਂ ਹੋਵੇਗੀ ਪਰ ਸਾਨੂੰ ਕੁੱਝ ਵੱਡੇ ਫੈਸਲੇ ਲੈਣੇ ਪੈਣਗੇ। ਬੋਰਡ ਨੇ ਅਜੇ ਇਹ ਫੈਸਲਾ ਕਰਨਾ ਹੈ ਕਿ ਉਹ ਇਹੋ ਜਿਹੀਆਂ ਕੀ ਕਟੌਤੀਆਂ ਕਰੇ ਕਿ ਉਨ੍ਹਾਂ ਦਾ ਬਜਟ ਸੰਤੁਲਿਤ ਹੋ ਜਾਵੇ। ਪਿਲਕੇ ਨੇ ਆਖਿਆ ਕਿ ਭਾਵੇਂ ਉਹ ਇਸ ਸਬੰਧ ਵਿੱਚ ਜੋ ਵੀ ਫੈਸਲਾ ਲੈਣ, ਇਸ ਦਾ ਸੇਕ ਵਿਦਿਆਰਥੀਆਂ ਨੂੰ ਜਰੂਰ ਸਹਿਣਾ ਪਵੇਗਾ।
ਇਨ੍ਹਾਂ ਤਬਦੀਲੀਆਂ ਕਾਰਨ ਬਹੁਤ ਸਾਰੇ ਅਧਿਆਪਕਾਂ ਦੀ ਛੁੱਟੀ ਹੋਵੇਗੀ ਤੇ ਔਸਤਨ ਹਾਈ ਸਕੂਲ ਦੀਆਂ ਕਲਾਸਾਂ ਦੇ ਆਕਾਰ ਵਿੱਚ ਵੀ ਵਾਧਾ ਹੋਵੇਗਾ। ਪਰ ਇੱਥੇ ਇਹ ਵੀ ਦੱਸਣਾ ਬਣਦਾ ਹੈ ਕਿ ਸਿੱਖਿਆ ਮੰਤਰੀ ਲੀਜਾ ਥੌਂਪਸਨ ਦਾ ਕਹਿਣਾ ਹੈ ਕਿ ਕਿਸੇ ਵੀ ਅਧਿਆਪਕ ਦੀ ਮਰਜੀ ਤੋਂ ਬਿਨਾਂ ਉਸ ਨੂੰ ਨਹੀਂ ਕੱਢਿਆ ਜਾਵੇਗਾ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾ ਬਜਟ ਬਾਰੇ ਨਕਾਰਾਤਮਕ ਰਾਇ ਰੱਖਦੇ ਹਨ ਅੱਧੇ ਤੋਂ ਵੱਧ ਕੈਨੇਡੀਅਨਜ਼ : ਰਿਪੋਰਟ ਵੈਕਸੀਨ ਇੰਜਰੀ ਕੰਪਨਸੇਸ਼ਨ ਫੰਡ ਲਈ ਫੈਡਰਲ ਸਰਕਾਰ ਨੇ ਰਾਖਵੇਂ ਰੱਖੇ 36 ਮਿਲੀਅਨ ਡਾਲਰ ਉੱਚ ਆਮਦਨ ਵਾਲੇ ਕੈਨੇਡੀਅਨਜ਼ ਤੋਂ ਵੱਧ ਟੈਕਸ ਲੈਣ ਦੇ ਫੈਸਲੇ ਉੱਤੇ ਅਟਲ ਹਨ ਟਰੂਡੋ ਤੇ ਫਰੀਲੈਂਡ ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼