Welcome to Canadian Punjabi Post
Follow us on

25

April 2019
ਅੰਤਰਰਾਸ਼ਟਰੀ

ਪਾਕਿਸਤਾਨ ਦੀ ਮਾਰਕਿਟ ਵਿੱਚ ਆਤਮਘਾਤੀ ਹਮਲਾਵਰ ਨੇ ਕੀਤਾ ਹਮਲਾ, 20 ਹਲਾਕ

April 12, 2019 07:52 PM

ਕੁਏਟਾ, ਪਾਕਿਸਤਾਨ, 12 ਅਪਰੈਲ (ਪੋਸਟ ਬਿਊਰੋ) : ਸ਼ੁੱਕਰਵਾਰ ਨੂੰ ਦੱਖਣਪੱਛਮੀ ਪਾਕਿਸਤਾਨ ਦੇ ਸ਼ਹਿਰ ਕੁਏਟਾ ਵਿੱਚ ਇੱਕ ਓਪਨ ਏਅਰ ਮਾਰਕਿਟ ਵਿੱਚ ਆਤਮਘਾਤੀ ਹਮਲਾਵਰ ਵੱਲੋਂ ਖੁਦ ਨੂੰ ਉਡਾ ਲਏ ਜਾਣ ਕਾਰਨ ਘੱਟੋ ਘੱਟ 20 ਵਿਅਕਤੀ ਮਾਰੇ ਗਏ ਤੇ ਦਰਜਨਾਂ ਹੋਰ ਜ਼ਖ਼ਮੀਂ ਹੋ ਗਏ। ਇਹ ਜਾਣਕਾਰੀ ਪੁਲਿਸ ਤੇ ਹਸਪਤਾਲ ਅਧਿਕਾਰੀਆਂ ਨੇ ਦਿੱਤੀ। 
ਇਹ ਬੰਬ ਧਮਾਕਾ ਸ਼ੀਆ ਮੁਸਲਮਾਨਾਂ ਦੀ ਬਹੁਤਾਤ ਵਾਲੇ ਰਿਹਾਇਸ਼ੀ ਇਲਾਕੇ ਵਿੱਚ ਹੋਇਆ। ਬੰਬ ਧਮਾਕੇ ਤੋਂ ਤੁਰੰਤ ਬਾਅਦ ਹੀ ਗੁੱਸੇ ਵਿੱਚ ਆਏ ਦਰਜਨਾਂ ਸ਼ੀਆ ਨੌਜਵਾਨਾਂ ਨੇ ਕੁਏਟਾ ਵਿੱਚ ਰੋਹ ਭਰੀ ਰੈਲੀ ਕੀਤੀ। ਉਨ੍ਹਾਂ ਅਧਿਕਾਰੀਆਂ ਤੋਂ ਵਧੇਰੇ ਸਕਿਊਰਿਟੀ ਮੁਹੱਈਆ ਕਰਵਾਉਣ ਦੀ ਮੰਗ ਕੀਤੀ ਤੇ ਹਮਲੇ ਲਈ ਜ਼ਿੰਮੇਵਾਰ ਲੋਕਾਂ ਨੂੰ ਗ੍ਰਿਫਤਾਰ ਕਰਨ ਦੀ ਵੀ ਮੰਗ ਕੀਤੀ। ਉਨ੍ਹਾਂ ਸੁੰਨੀ ਮੁਸਲਮਾਨਾਂ, ਜਿਨ੍ਹਾਂ ਨੇ ਪਿਛਲੇ ਕਈ ਸਾਲਾਂ ਵਿੱਚ ਬਲੋਚਿਸਤਾਨ ਪ੍ਰੋਵਿੰਸ ਵਿੱਚ ਇਸੇ ਤਰ੍ਹਾਂ ਦੇ ਹਮਲੇ ਕਰਕੇ ਕਈ ਮਾਸੂਮ ਲੋਕਾਂ ਨੂੰ ਵੀ ਮਾਰਿਆ, ਵੱਲੋਂ ਕੀਤੀਆਂ ਜਾ ਰਹੀਆਂ ਹਿੰਸਕ ਗਤੀਵਿਧੀਆਂ ਦੀ ਆਲੋਚਨਾ ਵੀ ਕੀਤੀ।  
ਸੀਨੀਅਰ ਪੁਲਿਸ ਚੀਫ ਅਬਦੁਰ ਰਜ਼ਾਕ ਚੀਮਾ ਨੇ ਆਖਿਆ ਕਿ ਇੰਜ ਲੱਗ ਰਿਹਾ ਸੀ ਕਿ ਸੀਆ ਦੀ ਹਜ਼ਾਰਾ ਕਮਿਊਨਿਟੀ ਨੂੰ ਮੁੱਖ ਤੌਰ ਉੱਤੇ ਨਿਸ਼ਾਨਾ ਬਣਾਇਆ ਗਿਆ। ਉਨ੍ਹਾਂ ਦੱਸਿਆ ਕਿ ਇਸ ਘਟਨਾ ਦਾ ਸ਼ਿਕਾਰ ਲੋਕਾਂ ਵਿੱਚੋਂ ਕਈਆਂ ਦੀ ਹਾਲਤ ਕਾਫੀ ਨਾਜੁæਕ ਬਣੀ ਹੋਈ ਹੈ। ਪ੍ਰੋਵਿੰਸ ਦੇ ਗ੍ਰਹਿ ਮੰਤਰੀ  ਮੀਰ ਜਿਆਉੱਲਾਹ ਲੰਗਾਊ ਨੇ ਆਖਿਆ ਕਿ ਆਤਮਘਾਤੀ ਬੰਬਾਰ ਮਾਰਕਿਟ ਵਿੱਚ ਗਿਆ ਤੇ ਉਸ ਨੇ ਸ਼ੀਆ ਤੇ ਸੁੰਨੀ ਦੋਵਾਂ ਨੂੰ ਹੀ ਮਾਰ ਮੁਕਾਇਆ। ਅਜੇ ਤੱਕ ਇਸ ਹਮਲੇ ਦੀ ਜ਼ਿੰਮੇਵਾਰੀ ਕਿਸੇ ਨੇ ਨਹੀਂ ਲਈ। ਪਰ ਪਹਿਲਾਂ ਵੀ ਹੋ ਚੁੱਕੇ ਅਜਿਹੇ ਹਮਲਿਆਂ ਦੀ ਜ਼ਿੰਮੇਵਾਰੀ ਸ਼ੀਆ ਅੱਤਵਾਦੀ ਲੈ ਚੁੱਕੇ ਹਨ।

Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਕਈ ਸਾਈਟਾਂ ਹਥਿਆਰਾਂ ਦੇ ਨਾਜਾਇਜ਼ ਵਪਾਰ ਦਾ ਅੱਡਾ ਬਣੀਆਂ
ਆਤਮਘਾਤੀ ਦੀ ਪਤਨੀ ਅਤੇ ਭੈਣ ਧਮਾਕੇ ਵਿੱਚ ਹਲਾਕ
ਇਸਲਾਮਿਕ ਸਟੇਟ ਨੇ ਸ਼੍ਰੀਲੰਕਾ ਹਮਲੇ ਦੀ ਜ਼ਿੰਮੇਵਾਰੀ ਲਈ
ਡਿਪੋਰਟ ਕੀਤੇ ਤਿੰਨ ਭਾਰਤੀ ਪਾੜ੍ਹਿਆਂ ਲਈ ਫਿਰ ਦਰਵਾਜ਼ੇ ਖੁੱਲ੍ਹੇ
ਇੱਕੋ ਦਿਨ ਪੈਦਾ ਹੋਏ, ਇੱਕੋ ਸ਼ਹਿਰ ਵਿੱਚ ਰਹੇ, 17 ਸਾਲ ਬਾਅਦ ਮਿਲੇ, ਹਮਸਫਰ ਬਣਨਗੇ
ਨਿਊਜ਼ੀਲੈਂਡ ਦੀਆਂ ਮਸਜਿਦਾਂ ਵਿੱਚ ਕੀਤੇ ਗਏ ਕਤਲੇਆਮ ਦਾ ਬਦਲਾ ਲੈਣ ਲਈ ਕੀਤੇ ਗਏ ਸ੍ਰੀਲੰਕਾ ਵਿੱਚ ਹਮਲੇ : ਵਿਜੇਵਰਦਨੇ
ਟਰੰਪ ਦਾ ਭਾਰਤ ਨੂੰ ਝਟਕਾ: ਈਰਾਨ ਤੋਂ ਤੇਲ ਖਰੀਦ ਦੀ ਛੋਟ ਬੰਦ
ਬੰਬ ਧਮਾਕਿਆਂ ਤੋਂ ਬਾਅਦ ਸ੍ਰੀ ਲੰਕਾ ਦੀ ਫੌਜ ਨੂੰ ਮਿਲੀਆਂ ਵਿਸ਼ੇਸ਼ ਸ਼ਕਤੀਆਂ
ਟਰੰਪ ਨੇ ਕਾਨੂੰਨੀ ਦਸਤਾਵੇਜ਼ਾਂ ਬਿਨਾਂ ਕਿਸੇ ਨੂੰ ਦਾਖਲ ਨਾ ਹੋਣ ਦੇਣ ਦਾ ਹੁਕਮ ਦਿੱਤਾ
ਲੱਖਾਂ ਲੋਕ 123456 ਅੰਕ ਨੂੰ ਬਣਾ ਲੈਂਦੇ ਹਨ ਪਾਸਵਰਡ