Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਕੈਨੇਡਾ

ਤਿੰਨ ਪੜਾਵਾਂ ਵਿੱਚ ਕੀਤਾ ਜਾਵੇਗਾ ਸੈਕਸ ਐਜੂਕੇਸ਼ਨ ਸਬੰਧੀ ਸਲਾਹ-ਮਸ਼ਵਰਾ : ਲੀਜ਼ਾ ਥੌਂਪਸਨ

October 02, 2018 07:51 AM

ਓਨਟਾਰੀਓ, 1 ਅਕਤੂਬਰ (ਪੋਸਟ ਬਿਊਰੋ) : ਓਨਟਾਰੀਓ ਦੀ ਸਿੱਖਿਆ ਮੰਤਰੀ ਲੀਜ਼ਾ ਥੌਂਪਸਨ ਦਾ ਕਹਿਣਾ ਹੈ ਕਿ ਟੈਲੀਫੋਨ ਟਾਊਨ ਹਾਲਜ਼ ਤੇ ਪ੍ਰੋਵਿੰਸ ਪੱਧਰ ਉੱਤੇ ਸੈਕਸ ਐਜੂਕੇਸ਼ਨ ਸਬੰਧੀ ਕੀਤੀ ਜਾਣ ਵਾਲੀ ਸਲਾਹ ਦਾ ਵੇਰਵਾ ਪੜਾਅਵਾਰ ਸਾਹਮਣੇ ਲਿਆਂਦਾ ਜਾਵੇਗਾ।
ਪਰ ਸੁ਼ੱਕਰਵਾਰ ਨੂੰ ਆਨਲਾਈਨ ਸਲਾਹ-ਮਸ਼ਵਰਾ ਲਾਂਚ ਕਰਨ ਤੋਂ ਬਾਅਦ ਮਾਪਿਆਂ ਤੋਂ ਸੈਕਸ ਐਜੂਕੇਸ਼ਨ ਦੇ ਨਾਲ ਨਾਲ ਕਈ ਹੋਰ ਵਿਸਿ਼ਆਂ ਬਾਰੇ ਰਾਇ ਜਾਨਣ ਦੇ ਕੀਤੇ ਗਏ ਉਪਰਾਲੇ ਨੂੰ ਵਿਰੋਧੀ ਕ੍ਰਿਟਿਕਸ ਨਾਕਾਫੀ ਮੰਨ ਰਹੇ ਹਨ। ਸੋਮਵਾਰ ਨੂੰ ਕੁਈਨਜ਼ ਪਾਰਕ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਥੌਂਪਸਨ ਨੇ ਆਖਿਆ ਕਿ ਉਨ੍ਹਾਂ ਦੇ ਮੰਤਰਾਲੇ ਵੱਲੋਂ ਸਕੂਲ ਬੋਰਡਜ਼ ਤੱਕ ਪਹੁੰਚ ਕੀਤੀ ਗਈ ਹੈ ਤੇ ਉਹ ਆਪਣੇ ਇਲਾਕਿਆਂ ਵਿੱਚ ਇਸ ਦਾ ਪ੍ਰਚਾਰ ਕਰ ਰਹੇ ਹਨ ਤੇ ਅਸੀਂ ਆਪਣੇ ਪੜਾਵਾਂ ਬਾਰੇ ਵੀ ਗੱਲ ਕਰਾਂਗੇ।
ਉਨ੍ਹਾਂ ਦੱਸਿਆ ਕਿ ਮੰਤਰਾਲੇ ਨੇ ਸ਼ੁੱਕਰਵਾਰ ਨੂੰ ਸਕੂਲ ਬੋਰਡਜ਼ ਨਾਲ ਸੰਪਰਕ ਕੀਤਾ ਸੀ। ਉਸ ਸਮੇਂ ਇਹ ਵੀ ਦੱਸਿਆ ਗਿਆ ਸੀ ਕਿ ਆਨਲਾਈਨ ਲਿਖਤੀ ਤੌਰ ਉੱਤੇ ਆਪਣੇ ਵਿਚਾਰ ਪ੍ਰਗਟਾਉਣ ਦਾ ਪੜਾਅ ਸ਼ੁਰੂ ਹੋ ਗਿਆ ਹੈ। ਇਸ ਤੋਂ ਬਾਅਦ ਸਰਵੇਖਣ ਤੇ ਟਾਊਨ ਹਾਲ ਵੇਰਵੇ ਅਗਲੇ ਹਫਤੇ ਜਾਂ ਦੋ ਕੁ ਹਫਤਿਆਂ ਵਿੱਚ ਸ਼ੁਰੂ ਹੋ ਜਾਣਗੇ। ਉਨ੍ਹਾਂ ਆਖਿਆ ਕਿ ਅਸੀਂ ਆਪਣੇ ਸਟੇਕਹੋਲਡਰਜ਼ ਤੇ ਸਾਡੇ ਸਕੂਲ ਬੋਰਡਜ਼ ਦਾ ਆਦਰ ਕਰਦੇ ਹਾਂ ਤੇ ਜਿਵੇਂ ਅਸੀਂ ਅੱਗੇ ਵਧਾਂਗੇ, ਖਾਸਤੌਰ ਉੱਤੇ ਆਨਲਾਈਨ ਸਰਵੇ ਵਿੱਚ, ਉਸ ਤੋਂ ਬਾਅਦ ਸਾਨੂੰ ਆਸ ਹੈ ਕਿ ਅਸੀਂ ਕੁੱਝ ਵਧੀਆ ਐਲਾਨ ਸਕਾਂਗੇ।
ਜਿ਼ਕਰਯੋਗ ਹੈ ਕਿ ਚੋਣ ਕੈਂਪੇਨ ਦੌਰਾਨ ਪ੍ਰੀਮੀਅਰ ਡੱਗ ਫੋਰਡ ਨੇ ਇਹ ਵਾਅਦਾ ਕੀਤਾ ਸੀ ਕਿ ਉਹ ਸੈਕਸ ਐਜੂਕੇਸ਼ਨ ਦੇ ਪਾਠਕ੍ਰਮ ਨੂੰ ਖਤਮ ਕਰ ਦੇਣਗੇ। ਇਸ ਸਮੇਂ ਐਲੀਮੈਂਟਰੀ ਸਕੂਲ ਉਹੀ ਪਾਠਕ੍ਰਮ ਪੜ੍ਹਾ ਰਹੇ ਹਨ ਜਿਹੜਾ 1998 ਵਿੱਚ ਪੇਸ਼ ਕੀਤਾ ਗਿਆ ਸੀ ਤੇ 2014 ਤੱਕ ਪੜ੍ਹਾਇਆ ਜਾਂਦਾ ਰਿਹਾ ਹੈ। ਇਸ ਵਿੱਚ ਥੋੜ੍ਹੀ ਬਹੁਤ ਸੋਧ ਵੀ ਕੀਤੀ ਗਈ ਹੈ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਬਜਟ ਬਾਰੇ ਨਕਾਰਾਤਮਕ ਰਾਇ ਰੱਖਦੇ ਹਨ ਅੱਧੇ ਤੋਂ ਵੱਧ ਕੈਨੇਡੀਅਨਜ਼ : ਰਿਪੋਰਟ ਵੈਕਸੀਨ ਇੰਜਰੀ ਕੰਪਨਸੇਸ਼ਨ ਫੰਡ ਲਈ ਫੈਡਰਲ ਸਰਕਾਰ ਨੇ ਰਾਖਵੇਂ ਰੱਖੇ 36 ਮਿਲੀਅਨ ਡਾਲਰ ਉੱਚ ਆਮਦਨ ਵਾਲੇ ਕੈਨੇਡੀਅਨਜ਼ ਤੋਂ ਵੱਧ ਟੈਕਸ ਲੈਣ ਦੇ ਫੈਸਲੇ ਉੱਤੇ ਅਟਲ ਹਨ ਟਰੂਡੋ ਤੇ ਫਰੀਲੈਂਡ ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ