Welcome to Canadian Punjabi Post
Follow us on

28

March 2024
 
ਕੈਨੇਡਾ

ਅਣਗੌਲੀਆਂ ਗਈਆਂ ਇੰਡਸਟਰੀਜ਼ ਨੂੰ ਮੁਆਵਜ਼ਾ ਦਿਵਾਉਣ ਲਈ ਫੈਡਰਲ ਸਰਕਾਰ ਉੱਤੇ ਦਬਾਅ ਪਾਵਾਂਗੇ : ਫੋਰਡ

October 02, 2018 07:56 AM

ਓਨਟਾਰੀਓ, 1 ਅਕਤੂਬਰ (ਪੋਸਟ ਬਿਊਰੋ) : ਪ੍ਰੀਮੀਅਰ ਡੱਗ ਫੋਰਡ ਦਾ ਕਹਿਣਾ ਹੈ ਕਿ ਅਮਰੀਕਾ ਤੇ ਮੈਕਸਿਕੋ ਨਾਲ ਫੈਡਰਲ ਸਰਕਾਰ ਵੱਲੋਂ ਕੀਤੀ ਗਈ ਨਵੀਂ ਟਰੇਡ ਡੀਲ ਦੌਰਾਨ ਅਣਗੌਲੀਆਂ ਗਈਆਂ ਇੰਡਸਟਰੀਜ਼ ਨੂੰ ਮੁਆਵਜ਼ਾ ਦਿਵਾਉਣ ਲਈ ਓਨਟਾਰੀਓ, ਫੈਡਰਲ ਸਰਕਾਰ ਉੱਤੇ ਦਬਾਅ ਪਾਵੇਗਾ। ਪਰ ਪ੍ਰੋਵਿੰਸ ਵੱਲੋਂ ਕਿਸੇ ਵੀ ਤਰ੍ਹਾਂ ਦੀ ਵਿੱਤੀ ਸਹਾਇਤਾ ਦੇਣ ਦੀ ਗੱਲ ਨਹੀਂ ਆਖੀ ਗਈ।
ਨਾਫਟਾ ਡੀਲ ਦੀ ਥਾਂ ਲੈਣ ਵਾਲੇ ਨਵੇਂ ਸਮਝੌਤੇ ਬਾਰੇ ਸੋਮਵਾਰ ਨੂੰ ਜਦੋਂ ਉਨ੍ਹਾਂ ਨੂੰ ਤੇ ਹੋਰਨਾਂ ਪ੍ਰੀਮੀਅਰਜ਼ ਨੂੰ ਜਾਣਕਾਰੀ ਦਿੱਤੀ ਗਈ ਉਸ ਤੋਂ ਪਹਿਲਾਂ ਫੋਰਡ ਨੇ ਆਖਿਆ ਕਿ ਅਸੀਂ ਇਹ ਯਕੀਨੀ ਬਣਾਵਾਂਗੇ ਕਿ ਫੈਡਰਲ ਸਰਕਾਰ ਦੀ ਜਵਾਬਦੇਹੀ ਤੈਅ ਕੀਤੀ ਜਾ ਸਕੇ। ਇਹ ਗੱਲ ਕਰਦਿਆਂ ਗੁੱਸੇ ਵਿੱਚ ਨਜ਼ਰ ਆ ਰਹੇ ਫੋਰਡ ਨੇ ਟਰੂਡੋ ਸਰਕਾਰ ਉੱਤੇ ਡੇਅਰੀ ਸੈਕਟਰ ਨੂੰ ਕੁਰਬਾਨ ਕਰਨ ਦਾ ਦੋਸ਼ ਵੀ ਲਾਇਆ। ਸੋਮਵਾਰ ਨੂੰ ਪ੍ਰਸ਼ਨ ਕਾਲ ਦੌਰਾਨ ਫੋਰਡ ਨੇ ਆਖਿਆ ਕਿ ਅਸੀਂ ਕਿਸਾਨਾਂ ਨੂੰ ਲੈ ਕੇ ਕਾਫੀ ਚਿੰਤਤ ਹਾਂ, ਸਪਲਾਈ ਮੈਨੇਜਮੈਂਟ ਲਈ ਫਿਕਰਮੰਦ ਹਾਂ। ਸਾਨੂੰ ਇਹ ਨਹੀਂ ਜਚਿਆ ਕਿ ਫੈਡਰਲ ਸਰਕਾਰ ਵੱਲੋਂ ਇੱਕ ਵਾਰੀ ਵੀ ਡੀਲ ਕਰਦੇ ਸਮੇਂ ਇਨ੍ਹਾਂ ਬਾਰੇ ਨਹੀਂ ਸੋਚਿਆ ਗਿਆ।
14 ਮਹੀਨਿਆਂ ਦੀ ਗੱਲਬਾਤ ਤੋਂ ਬਾਅਦ ਨਾਫਟਾ ਦੀ ਥਾਂ ਨਵੀਂ ਡੀਲ ਉਸਮਕਾ ਹੋਂਦ ਵਿੱਚ ਆਈ ਹੈ। ਇਸ ਬਾਰੇ ਐਤਵਾਰ ਰਾਤ ਨੂੰ ਐਲਾਨ ਕੀਤਾ ਗਿਆ। ਇਸ ਨੇ 25 ਸਾਲ ਪੁਰਾਣੀ ਨਾਫਟਾ ਡੀਲ ਦੀ ਥਾਂ ਲੈ ਲਈ। ਟਰੇਡ ਟਾਕਸ ਦਰਮਿਆਨ ਫੋਰਡ ਵਾਰੀ ਵਾਰੀ ਇਹ ਗੱਲ ਆਖਦੇ ਰਹੇ ਕਿ ਉਨ੍ਹਾਂ ਦੀ ਸਰਕਾਰ ਟਰੂਡੋ ਸਰਕਾਰ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ। ਪਰ ਹੁਣ ਜਦੋਂ ਡੀਲ ਸਿਰੇ ਚੜ੍ਹ ਗਈ ਹੈ ਤਾਂ ਫੋਰਡ ਨੇ ਫੈਡਰਲ ਸਰਕਾਰ ਦੀ ਆਲੋਚਨਾ ਕਰਨੀ ਸ਼ੁਰੂ ਕਰ ਦਿੱਤੀ ਹੈ।
ਐਨਡੀਪੀ ਆਗੂ ਐਂਡਰੀਆ ਹੌਰਵਥ ਵੱਲੋਂ ਪੁੱਛੇ ਸਵਾਲ ਦੇ ਜਵਾਬ ਵਿੱਚ ਫੋਰਡ ਨੇ ਆਖਿਆ ਕਿ ਅਸੀਂ ਗੱਲਬਾਤ ਲਈ ਉੱਥੇ ਮੌਜੂਦ ਨਹੀਂ ਸੀ, ਜਾਂ ਇਹ ਡੀਲ ਇਸ ਨਾਲੋਂ ਥੋੜ੍ਹੀ ਵੱਖਰੀ ਹੋ ਸਕਦੀ ਸੀ। ਪਰ ਹੁਣ ਜੋ ਹੈ ਉਹ ਸੱਭ ਦੇ ਸਾਹਮਣੇ ਹੈ। ਪ੍ਰਸ਼ਨ ਕਾਲ ਦੌਰਾਨ ਫੋਰਡ ਦਾ ਸੁਰ ਥੋੜ੍ਹਾ ਵੱਖਰਾ ਸੀ ਕਿਉਂਕਿ ਉਸ ਤੋਂ ਪਹਿਲਾਂ ਸੋਮਵਾਰ ਨੂੰ ਹੀ ਦਿੱਤੇ ਬਿਆਨ ਵਿੱਚ ਫੋਰਡ ਸਕਾਰਾਤਮਕ ਰੌਂਅ ਪ੍ਰਗਟਾਅ ਚੁੱਕੇ ਸਨ। ਇੱਕ ਬਿਆਨ ਵਿੱਚ ਫੋਰਡ ਨੇ ਆਖਿਆ ਕਿ ਅੱਜ ਐਲਾਨੀ ਗਈ ਉਸਮਕਾ ਡੀਲ ਕਈ ਮੌਕਿਆਂ ਲਈ ਰਾਹ ਖੋਲ੍ਹੇਗੀ ਪਰ ਕੈਨੇਡਾ ਵੱਲੋਂ ਦਿੱਤੀਆਂ ਜਾਣ ਵਾਲੀਆਂ ਛੋਟਾਂ ਦਾ ਕੀ ਅਸਰ ਹੋਵੇਗਾ ਇਸ ਨੂੰ ਲੈ ਕੇ ਚਿੰਤਾ ਵੀ ਬਣੀ ਹੋਈ ਹੈ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆ ਲਿਬਰਲ ਸਰਕਾਰ ਖਿਲਾਫ ਬੇਭਰੋਸਗੀ ਮਤਾ ਲਿਆਉਣ ਦੀ ਤਿਆਰੀ ਕਰ ਰਹੇ ਹਨ ਕੰਜ਼ਰਵੇਟਿਵ ਕੰਜ਼ਰਵੇਟਿਵ ਪਾਰਟੀ ਵਿੱਚ ਸ਼ਾਮਲ ਹੋ ਸਕਦੇ ਹਨ ਹਾਊਸਫਾਦਰ! ਫਰਵਰੀ ਵਿੱਚ ਮਹਿੰਗਾਈ ਦਰ ਦੀ ਰਫਤਾਰ 2·8 ਫੀ ਸਦੀ ਨਾਲ ਘਟੀ ਫਲਸਤੀਨ ਨੂੰ ਆਜ਼ਾਦ ਦੇਸ਼ ਦਾ ਦਰਜਾ ਦੇਣ ਲਈ ਐਨਡੀਪੀ ਵੱਲੋਂ ਲਿਆਂਦਾ ਮਤਾ ਪਾਰਲੀਆਮੈਂਟ ਵਿੱਚ ਪਾਸ ਹਾਇਤੀ ਦੇ ਅਹੁਦਾ ਛੱਡ ਰਹੇ ਪ੍ਰਧਾਨ ਮੰਤਰੀ ਨਾਲ ਟਰੂਡੋ ਨੇ ਕੀਤੀ ਗੱਲਬਾਤ ਟੈਕਸਾਂ ਵਿੱਚ ਵਾਧਾ ਕੀਤੇ ਬਿਨਾਂ ਖਰਚੇ ਵਧਾਉਣ ਦਾ ਸਰਕਾਰ ਕੋਲ ਕੋਈ ਚਾਰਾ ਨਹੀਂ : ਗਿਰੌਕਸ ਅਗਲੇ ਦੋ ਸਾਲਾਂ ਵਿੱਚ ਐਲਕੋਹਲ ਐਕਸਾਈਜ਼ ਟੈਕਸ ਵਿੱਚ ਨਹੀਂ ਕੀਤਾ ਜਾਵੇਗਾ ਵਾਧਾ : ਫਰੀਲੈਂਡ ਲਿਬਰਲਾਂ ਨੂੰ ਵੋਟ ਪਾਉਣ ਬਾਰੇ ਸੋਚ ਵੀ ਨਹੀਂ ਰਹੇ ਬਹੁਗਿਣਤੀ ਕੈਨੇਡੀਅਨਜ਼ : ਨੈਨੋਜ਼ ਓਟਵਾ ਵਿੱਚ ਕਤਲ ਕੀਤੇ ਗਏ 6 ਵਿਅਕਤੀਆਂ ਦੀ ਪੁਲਿਸ ਨੇ ਕੀਤੀ ਸ਼ਨਾਖ਼ਤ, 19 ਸਾਲਾ ਲੜਕੇ ਨੂੰ ਕੀਤਾ ਗਿਆ ਚਾਰਜ