Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼
 
ਕੈਨੇਡਾ

ਕਿਸੇ ਹੋਰ ਪਾਰਟੀ ਵੱਲੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੀ ਹੈ ਫਿਲਪੌਟ !

April 15, 2019 09:15 AM

ਓਟਵਾ, 14 ਅਪਰੈਲ (ਪੋਸਟ ਬਿਊਰੋ) : ਸਾਬਕਾ ਲਿਬਰਲ ਕੈਬਨਿਟ ਮੰਤਰੀ ਤੋਂ ਆਜ਼ਾਦ ਐਮਪੀ ਬਣੀ ਜੇਨ ਫਿਲਪੌਟ ਦਾ ਕਹਿਣਾ ਹੈ ਕਿ ਇਸ ਸਮੇਂ ਉਹ ਫੈਡਰਲ ਪੱਧਰ ਉੱਤੇ ਚੁਣੀ ਗਈ ਸਿਆਸਤਦਾਨ ਵਜੋਂ ਆਪਣਾ ਕਾਰਜਕਾਲ ਪੂਰਾ ਕਰਨ ਲਈ ਬਦਲ ਤਲਾਸ਼ ਰਹੀ ਹੈ।
ਜਿ਼ਕਰਯੋਗ ਹੈ ਕਿ ਫਿਲਪੌਟ ਨੂੰ ਸਾਬਕਾ ਅਟਾਰਨੀ ਜਨਰਲ ਜੋਡੀ ਵਿਲਸਨ ਰੇਅਬੋਲਡ ਦੇ ਨਾਲ 2 ਅਪਰੈਲ ਨੂੰ ਲਿਬਰਲ ਕਾਕਸ ਤੋਂ ਬਾਹਰ ਕਰ ਦਿੱਤਾ ਗਿਆ ਸੀ। ਵਿਲਸਨ ਰੇਅਬੋਲਡ ਵੱਲੋਂ ਇਹ ਦੋਸ਼ ਲਾਏ ਜਾਣ ਉੱਤੇ ਕਿ ਐਸਐਨਸੀ-ਲਾਵਾਲਿਨ ਮਾਮਲੇ ਵਿੱਚ ਕੰਪਨੀ ਖਿਲਾਫ ਮੁਜਰਮਾਨਾਂ ਕਾਰਵਾਈ ਰੋਕਣ ਲਈ ਲਿਬਰਲ ਪਾਰਟੀ ਦੇ ਕਈ ਸੀਨੀਅਰ ਅਧਿਕਾਰੀਆਂ ਵੱਲੋਂ ਉਨ੍ਹਾਂ ਉੱਤੇ ਦਬਾਅ ਪਾਇਆ ਗਿਆ, ਦੋਵਾਂ ਮਹਿਲਾਵਾਂ ਨੂੰ ਕੈਬਨਿਟ ਛੱਡਣਾ ਪਿਆ।
ਫਿਲਪੌਟ ਨੇ 4 ਮਾਰਚ ਨੂੰ ਇਹ ਕਹਿੰਦਿਆਂ ਹੋਇਆਂ ਕੈਬਨਿਟ ਛੱਡ ਦਿੱਤਾ ਕਿ ਇਸ ਮਾਮਲੇ ਵਿੱਚ ਉਹ ਸਰਕਾਰ ਦਾ ਹੋਰ ਪੱਖ ਨਹੀਂ ਪੂਰ ਸਕਦੀ। ਉਨ੍ਹਾਂ ਇਸ ਮੌਕੇ ਇਹ ਵੀ ਆਖਿਆ ਕਿ ਉਹ ਵਿਲਸਨ ਰੇਅਬੋਲਡ ਉੱਤੇ ਯਕੀਨ ਕਰਦੀ ਹੈ ਤੇ ਲਿਬਰਲ ਕਦੇ ਵੀ ਪੂਰੀ ਕਹਾਣੀ ਬਾਹਰ ਨਹੀਂ ਆਉਣ ਦੇਣਗੇ। ਕਾਕਸ ਤੋਂ ਬਾਹਰ ਕੀਤੇ ਜਾਣ ਤੋਂ ਬਾਅਦ ਫਿਲਪੌਟ ਨੇ ਆਖਿਆ ਸੀ ਕਿ ਉਸ ਨੂੰ ਕੋਈ ਪਛਤਾਵਾ ਨਹੀਂ ਹੈ ਪਰ ਇਸ ਮਾਮਲੇ ਉੱਤੇ ਟਰੂਡੋ ਸਰਕਾਰ ਉੱਤੇ ਦਬਾਅ ਪਾਉਣ ਦਾ ਵੀ ਉਸ ਦਾ ਕੋਈ ਇਰਾਦਾ ਨਹੀਂ ਹੈ। ਉਨ੍ਹਾਂ ਆਖਿਆ ਸੀ ਕਿ ਕੈਨੇਡੀਅਨ ਪਹਿਲਾਂ ਹੀ ਟਰੂਡੋ ਸਰਕਾਰ ਦੀਆਂ ਗਤੀਵਿਧੀਆਂ ਸਬੰਧੀ ਕਾਫੀ ਕੁੱਝ ਸਮਝ ਚੁੱਕੇ ਹਨ।
ਫਿਲਪੌਟ ਨੇ ਇਹ ਵੀ ਆਖਿਆ ਕਿ ਉਹ ਅਗਲੇ ਕੁੱਝ ਹਫਤਿਆਂ ਵਿੱਚ ਇਹ ਫੈਸਲਾ ਕਰੇਗੀ ਕਿ ਉਹ ਮੁੜ ਫੈਡਰਲ ਚੋਣਾਂ ਵਿੱਚ ਹਿੱਸਾ ਲਵੇਗੀ ਜਾਂ ਨਹੀਂ। ਉਨ੍ਹਾਂ ਆਖਿਆ ਕਿ ਹੁਣ ਉਹ ਲਿਬਰਲ ਵਜੋਂ ਤਾਂ ਚੋਣ ਨਹੀਂ ਲੜ ਸਕਦੀ। ਪਰ ਹੋਰਨਾਂ ਪਾਰਟੀਆਂ ਵੱਲੋਂ ਉਸ ਤੱਕ ਪਹੁੰਚ ਕੀਤੀ ਜਾ ਰਹੀ ਹੈ ਤੇ ਉਹ ਇਨ੍ਹਾਂ ਬਦਲਾਂ ਨੂੰ ਅਪਨਾਉਣ ਜਾਂ ਨਾ ਅਪਨਾਉਣ ਬਾਰੇ ਵਿਚਾਰ ਕਰ ਰਹੀ ਹੈ। ਫਿਲਪੌਟ ਨੇ ਆਖਿਆ ਕਿ ਫੈਡਰਲ ਐਨਡੀਪੀ ਤੇ ਗ੍ਰੀਨ ਪਾਰਟੀ ਨਾਲ ਉਨ੍ਹਾ ਦੀ ਗੱਲਬਾਤ ਹੋਈ ਹੈ ਪਰ ਐਂਡਰਿਊ ਸ਼ੀਅਰ ਦੇ ਉਨ੍ਹਾਂ ਦੇ ਤੇ ਰੇਅਬੋਲਡ ਦਾ ਪੈਰ ਪੈਰ ਉੱਤੇ ਸਮਰਥਨ ਕੀਤੇ ਜਾਣ ਦੇ ਬਾਵਜੂਦ ਉਹ ਕੰਜ਼ਰਵੇਟਿਵਾਂ ਲਈ ਨਹੀਂ ਲੜ ਸਕਦੀ। ਉਨ੍ਹਾਂ ਸਪਸ਼ਟ ਕੀਤਾ ਕਿ ਕੰਜ਼ਰਵੇਟਿਵਾਂ ਨਾਲ ਉਨ੍ਹਾਂ ਦੇ ਕਾਫੀ ਨੀਤੀਗਤ ਮਤਭੇਦ ਹਨ।
ਉਨ੍ਹਾਂ ਆਖਿਆ ਕਿ ਉਨ੍ਹਾਂ ਦੇ ਹਲਕੇ ਦੇ ਲੋਕ ਚਾਹੁੰਦੇ ਹਨ ਕਿ ਉਹ ਅਜੇ ਵੀ ਉਨ੍ਹਾਂ ਦੀ ਅਗਵਾਈ ਕਰੇ, ਇਸ ਲਈ ਉਹ ਹੋਰ ਰਾਹ ਲੱਭਣ ਦੀ ਕੋਸਿ਼ਸ਼ ਕਰ ਰਹੀ ਹੈ। ਉਨ੍ਹਾਂ ਆਖਿਆ ਕਿ ਅਜੇ ਉਨ੍ਹਾਂ ਕੋਈ ਵੀ ਦਰਵਾਜ਼ਾ ਬੰਦ ਨਹੀਂ ਕੀਤਾ ਹੈ ਤੇ ਉਨ੍ਹਾਂ ਕੋਲ ਚੋਣ ਲਈ ਕਈ ਬਦਲ ਮੌਜੂਦ ਹਨ। ਉਨ੍ਹਾਂ ਇਹ ਵੀ ਆਖਿਆ ਕਿ ਇਸ ਸੱਭ ਦੇ ਇਲਾਵਾ ਉਹ ਆਜ਼ਾਦ ਉਮੀਦਵਾਰ ਵਜੋਂ ਵੀ ਖੜ੍ਹੀ ਹੋ ਸਕਦੀ ਹੈ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਬਜਟ ਬਾਰੇ ਨਕਾਰਾਤਮਕ ਰਾਇ ਰੱਖਦੇ ਹਨ ਅੱਧੇ ਤੋਂ ਵੱਧ ਕੈਨੇਡੀਅਨਜ਼ : ਰਿਪੋਰਟ ਵੈਕਸੀਨ ਇੰਜਰੀ ਕੰਪਨਸੇਸ਼ਨ ਫੰਡ ਲਈ ਫੈਡਰਲ ਸਰਕਾਰ ਨੇ ਰਾਖਵੇਂ ਰੱਖੇ 36 ਮਿਲੀਅਨ ਡਾਲਰ ਉੱਚ ਆਮਦਨ ਵਾਲੇ ਕੈਨੇਡੀਅਨਜ਼ ਤੋਂ ਵੱਧ ਟੈਕਸ ਲੈਣ ਦੇ ਫੈਸਲੇ ਉੱਤੇ ਅਟਲ ਹਨ ਟਰੂਡੋ ਤੇ ਫਰੀਲੈਂਡ ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ