Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਪੰਜਾਬ

ਅਕਾਲੀ ਦਲ ਨੇ ਲੁਧਿਆਣਾ ਲਈ ਮਹੇਸ਼ਇੰਦਰ ਸਿੰਘ ਗਰੇਵਾਲ ਨੂੰ ਟਿਕਟ ਦਿੱਤੀ

April 15, 2019 09:48 AM

* ਸੁਖਬੀਰ ਸਿੰਘ ਬਾਦਲ ਨੂੰ ਬਗਾਵਤ ਦੇ ਡਰ ਅੱਗੇ ਝੁਕਣਾ ਪਿਆ

ਚੰਡੀਗੜ੍ਹ, 14 ਅਪਰੈਲ, (ਪੋਸਟ ਬਿਊਰੋ)- ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਲੋਕ ਸਭਾ ਚੋਣਾਂ ਲਈ ਲੁਧਿਆਣਾ ਹਲਕੇ ਵਾਸਤੇ ਪੰਜਾਬ ਦੇ ਸਾਬਕਾ ਮੰਤਰੀ ਮਹੇਸ਼ਇੰਦਰ ਸਿੰਘ ਗਰੇਵਾਲ ਦੀਆਂ ਬਗਾਵਤੀ ਸੁਰਾਂ ਅੱਗੇ ਝੁਕ ਕੇ ਉਸ ਨੂੰ ਪਾਰਟੀ ਦਾ ਉਮੀਦਵਾਰ ਐਲਾਨ ਕਰ ਦਿੱਤਾ ਹੈ।
ਵਰਨਣ ਯੋਗ ਹੈ ਕਿ ਪਿਛਲੇ ਕਈ ਦਿਨਾਂ ਤੋਂ ਇਸ ਹਲਕੇ ਲਈ ਅਕਾਲੀ ਦਲ ਦੇ ਉਮੀਦਵਾਰ ਦਾ ਐਲਾਨ ਇਸ ਕਰ ਕੇ ਲਟਕਿਆ ਹੋਇਆ ਸੀ ਕਿ ਮਹੇਸ਼ ਇੰਦਰ ਸਿੰਘ ਗਰੇਵਾਲ ਚੋਣ ਲੜਨ ਲਈ ਅੜੇ ਹੋਏ ਸਨ ਤੇ ਉਨ੍ਹਾਂ ਨੂੰ ਮਨਾਉਣ ਦੀਆਂ ਕੋਸ਼ਿਸ਼ਾਂ ਚੱਲ ਰਹੀਆਂ ਸਨ। ਪਿਛਲੇ ਹਫ਼ਤੇ ਸੁਖਬੀਰ ਸਿੰਘ ਬਾਦਲ ਤੇ ਬਿਕਰਮ ਸਿੰਘ ਮਜੀਠੀਆ ਵੀ ਗਰੇਵਾਲ ਨੂੰ ਮਨਾਉਣ ਲਈ ਉਨ੍ਹਾਂ ਦੇ ਘਰ ਗਏ ਸਨ ਤੇ ਉਨ੍ਹਾਂ ਨੂੰ ਲੁਧਿਆਣਾ ਸੀਟ ਦੇ ਹਾਲਾਤ ਤੋਂ ਜਾਣੂੰ ਕਰਵਾ ਕੇ ਕਿਹਾ ਸੀ ਕਿ ਇਹ ਸੀਟ ਜਿੱਤਣ ਲਈ ਸਾਨੂੰ ਵਿਰੋਧੀ ਉਮੀਦਵਾਰਾਂ ਦੇ ਮੁਕਾਬਲੇ ਨੌਜਵਾਨ ਚਿਹਰਾ ਖੜਾ ਕਰਨਾ ਪਵੇਗਾ। ਕਈ ਮੀਟਿੰਗਾਂ ਦੇ ਬਾਅਦ ਵੀ ਜਦੋਂ ਗਰੇਵਾਲ ਸਹਿਮਤ ਨਹੀਂ ਹੋਏ ਅਤੇ ਤਿੱਖੇ ਤੇਵਰ ਦਿਖਾਉਣ ਲੱਗ ਪਏ ਤਾਂ ਸ਼ਨਿਚਰਵਾਰ ਨੂੰ ਸੁਖਬੀਰ ਸਿੰਘ ਬਾਦਲ ਨੇ ਮਹੇਸ਼ਇੰਦਰ ਸਿੰਘ ਗਰੇਵਾਲ ਦੀ ਜ਼ਿੱਦ ਅੱਗੇ ਝੁਕ ਕੇ ਉਨ੍ਹਾਂ ਨੂੰ ਉਮੀਦਵਾਰ ਐਲਾਨ ਕਰ ਦਿੱਤਾ ਹੈ।
ਪਤਾ ਲੱਗਾ ਹੈ ਕਿ ਸੁਖਬੀਰ ਸਿੰਘ ਬਾਦਲ ਇਸ ਹਲਕੇ ਤੋਂ ਮਹੇਸ਼ ਇੰਦਰ ਸਿੰਘ ਗਰੇਵਾਲ ਦੀ ਥਾਂ ਅਕਾਲੀ ਦਲ ਦੇ ਯੂਥ ਆਗੂ ਤੇ ਸਟੂਡੈਂਟਸ ਫੈਡਰੇਸ਼ਨ ਆਫ ਇੰਡੀਆ ਦੇ ਪ੍ਰਧਾਨ ਪਰਮਿੰਦਰ ਸਿੰਘ ਬਰਾੜ ਨੂੰ ਖੜਾ ਕਰਨ ਮਨ ਬਣਾ ਚੁੱਕੇ ਸਨ ਤੇ ਸਿਰਫ ਰਸਮੀ ਐਲਾਨ ਬਾਕੀ ਸੀ। ਬਰਾੜ ਦਾ ਨੌਜਵਾਨਾਂ ਵਿਚ ਕਾਫੀ ਚੰਗਾ ਅਕਸ ਕਿਹਾ ਜਾ ਰਿਹਾ ਸੀ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਫੇਸਬੁੱਕ ਲਾਈਵ ਜ਼ਰੀਏ ਪੰਜਾਬ ਦੇ ਵੋਟਰਾਂ ਨਾਲ ਰਾਬਤਾ ਬੀਐਸਆਈ ਲਰਨਿੰਗ, ਆਸਟਰੇਲੀਆ ਨੇ ਚੰਡੀਗੜ੍ਹ ਵਿੱਚ ਆਸਟ੍ਰੇਲੀਅਨ ਯੋਗਤਾਵਾਂ ਪ੍ਰਦਾਨ ਕਰਨ ਲਈ ਆਰੀਅਨਜ਼ ਗਰੁੱਪ ਆਫ਼ ਕਾਲਜਿਜ਼, ਭਾਰਤ ਨਾਲ ਐਮਓਯੂ ਉੱਤੇ ਹਸਤਾਖਰ ਕੀਤੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚ ਫ਼ਰੀਦਕੋਟ ਜ਼ਿਲ੍ਹਾ ਚੋਣ ਅਫਸਰ ਨੇ ਚੋਣਾਂ ਸਬੰਧੀ ਕੀਤੀ ਰਿਵਿਊ ਮੀਟਿੰਗ ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ