* ਪਾਰਟੀ ਵੱਲੋਂ ਬੀਬੀ ਖਾਲੜਾ ਦੀ ਮਦਦ ਦਾ ਫੈਸਲਾ
ਤਰਨਤਾਰਨ, 14 ਅਪਰੈਲ, (ਪੋਸਟ ਬਿਊਰੋ)- ਭਾਰਤੀ ਫੌਜ ਦੇ ਸਾਬਕਾ ਕਮਾਂਡਰ ਜਨਰਲ ਜੇਜੇ ਸਿੰਘ ਹਲਕਾ ਖਡੂਰ ਸਾਹਿਬ ਤੋਂਪਾਰਲੀਮੈਂਟ ਚੋਣ ਨਹੀਂ ਲੜਨਗੇ। ਉਨ੍ਹਾਂ ਨੂੰ ਖੜੇ ਕਰਨ ਵਾਲੇ ਟਕਸਾਲੀ ਅਕਾਲੀ ਦਲ ਨੇ ਉਨ੍ਹਾਂ ਦਾ ਨਾਂ ਵਾਪਸ ਲੈ ਲਿਆ ਹੈ। ਇਸ ਪਿੱਛੋਂ ਪਾਰਟੀ ਦੀ ਕੋਰ ਕਮੇਟੀ ਮੀਟਿੰਗ ਨੇ ਪੰਜਾਬ ਏਕਤਾ ਪਾਰਟੀ ਵੱਲੋਂਚੋਣ ਲੜ ਰਹੀ ਬੀਬੀ ਬੀਬੀ ਪਰਮਜੀਤ ਕੌਰ ਖਾਲੜਾ ਦਾ ਸਮਰਥਨ ਕਰਨ ਦਾ ਫੈਸਲਾ ਕਰ ਲਿਆ ਹੈ।
ਵਰਨਣ ਯੋਗ ਹੈ ਕਿ ਲੋਕ ਸਭਾ ਚੋਣਾਂ ਲਈ ਖਡੂਰ ਸਾਹਿਬ ਹਲਕੇ ਤੋਂਟਕਸਾਲੀ ਅਕਾਲੀ ਦਲ ਨੇ ਸਭ ਤੋਂ ਪਹਿਲਾਂ ਜਨਰਲ ਜੇਜੇ ਸਿੰਘ ਨੂੰ ਉਮੀਦਵਾਰ ਬਣਾਇਆ ਸੀ। ਪਿਛਲੇ ਦਿਨਾਂ ਤੋਂਸੁਖਪਾਲ ਸਿੰਘ ਖਹਿਰਾ ਅਤੇ ਉਨ੍ਹਾਂ ਦੇ ਪੀਡੀਏ ਗੱਠਜੋੜ ਦੀ ਉਮੀਦਵਾਰ ਬੀਬੀ ਪਰਮਜੀਤ ਕੌਰ ਖਾਲੜਾ ਦੇ ਹੱਕ ਵਿੱਚ ਕਈ ਧਿਰਾਂ ਦੇ ਇਕੱਠੇ ਹੋਣ ਦੇ ਬਿਆਨ ਆ ਰਹੇ ਸਨ। ਜਨਰਲ ਜੇਜੇ ਸਿੰਘ ਨੇ ਪ੍ਰੈੱਸ ਕਾਨਫਰੰਸ ਕਰਕੇ ਆਪਣੀ ਉਮੀਦਵਾਰੀ ਵਾਪਸ ਨਾ ਲੈਣ ਦਾ ਐਲਾਨ ਕੀਤਾ ਸੀ, ਪਰ ਐਤਵਾਰ ਨੂੰ ਪਾਰਟੀ ਪ੍ਰਧਾਨ ਰਣਜੀਤ ਸਿੰਘ ਬ੍ਰਹਮਪੁਰਾ ਦੀ ਅਗਵਾਈ ਹੇਠ ਹੋਈ ਕੋਰ ਕਮੇਟੀ ਮੀਟਿੰਗ ਨੇ ਉਨ੍ਹਾਂ ਦਾ ਨਾਂ ਵਾਪਸ ਲੈਣ ਦਾ ਫੈਸਲਾ ਕਰ ਲਿਆ। ਟਕਸਾਲੀ ਅਕਾਲੀ ਦਲ ਦੇ ਇਸ ਫੈਸਲੇ ਬਾਰੇਇਸ ਪਾਰਟੀ ਦੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਦੱਸਿਆ ਕਿ ਬਾਦਲ ਪਰਵਾਰ ਅਤੇ ਕਾਂਗਰਸ ਦੋਵੇਂ ਪੰਜਾਬ ਦੋਖੀ ਪਾਰਟੀਆਂ ਨੂੰ ਹਰਾਉਣ ਲਈ ਇੱਕੋ ਮੰਚ ਉੱਤੇ ਇਕੱਠਾ ਹੋਣਾ ਸਮੇਂ ਦੀ ਲੋੜ ਸੀ। ਉਨ੍ਹਾਂ ਸਪੱਸ਼ਟ ਕੀਤਾ ਕਿ ਟਕਸਾਲੀ ਅਕਾਲੀ ਦਲ ਜਸਵੰਤ ਸਿੰਘ ਖਾਲੜਾ ਦੀ ਪਤਨੀ ਬੀਬੀ ਪਰਮਜੀਤ ਕੌਰ ਖਾਲੜਾ ਦਾ ਸਮਰਥਨ ਕਰੇਗਾ।