Welcome to Canadian Punjabi Post
Follow us on

29

March 2024
ਬ੍ਰੈਕਿੰਗ ਖ਼ਬਰਾਂ :
ਕਿਸਾਨ ਮਜ਼ਦੂਰ ਜੱਥੇਬੰਦੀ ਵੱਲੋਂ 26 ਮਾਰਕੀਟ ਕਮੇਟੀਆਂ ਦਾ ਪ੍ਰਬੰਧ 9 ਨਿੱਜੀ ਸਾਇਲੋ ਗੁਦਾਮਾਂ ਨੂੰ ਦੇਣ ਦੀ ਸਖ਼ਤ ਨਿਖੇਦੀਕੇਜਰੀਵਾਲ ਮਾਮਲੇ 'ਚ ਸੰਯੁਕਤ ਰਾਸ਼ਟਰ ਦਾ ਬਿਆਨ: ਕਿਹਾ- ਸਾਰਿਆਂ ਦੇ ਅਧਿਕਾਰਾਂ ਦੀ ਰਾਖੀ ਹੋਣੀ ਚਾਹੀਦੀ ਹੈਰਿਸ਼ੀ ਸੁਨਕ ਦੀ ਸਰਕਾਰ ਨੇ ਬਰਤਾਨੀਆਂ `ਚ ਮੰਦਰਾਂ ਦੀ ਸੁਰੱਖਿਆ ਲਈ 50 ਕਰੋੜ ਰੁਪਏ ਦਾ ਬਜਟ ਅਲਾਟ ਕਰਨ ਦਾ ਕੀਤਾ ਫੈਸਲਾਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ
 
ਪੰਜਾਬ

ਪਤਨੀ ਤੇ ਰਿਸ਼ਤੇਦਾਰ ਤੋਂ ਦੁਖੀ ਹੋ ਕੇ ਫਾਹਾ ਲਿਆ, ਦੋ ਜਣੇ ਫੜੇ, ਪਤਨੀ ਫਰਾਰ

April 15, 2019 09:51 AM

ਲਾਂਬੜਾ, 14 ਅਪ੍ਰੈਲ (ਪੋਸਟ ਬਿਊਰੋ)- ਥਾਣਾ ਲਾਂਬੜਾ ਦੇ ਪਿੰਡ ਨਾਹਲਾਂ ਦੇ ਇੱਕ ਵਿਅਕਤੀ ਨੇ ਆਪਣੀ ਪਤਨੀ ਤੇ ਹੋਰ ਰਿਸ਼ਤੇਦਾਰਾਂ ਤੋਂ ਤੰਗ ਹੋ ਕੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਹੈ। ਮਰਨ ਤੋਂ ਪਹਿਲਾਂ ਉਸ ਸੁਸਾਈਡ ਨੋਟ ਲਿਖਿਆ ਸੀ, ਜਿਹੜਾ ਪੁਲਸ ਨੂੰ ਮਿਲ ਗਿਆ ਅਤੇ ਉਸ ਦੇ ਆਧਾਰ ਉੱਤੇ ਪੁਲਸ ਨੇ ਕੇਸ ਦਰਜ ਕਰ ਕੇ ਦੋ ਜਣਿਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ, ਪਰ ਮ੍ਰਿਤਕ ਦੀ ਮੁਲਜ਼ਮ ਪਤਨੀ ਅਜੇ ਫਰਾਰ ਦੱਸੀ ਗਈ ਹੈ।
ਇਸ ਸੰਬੰਧ ਵਿੱਚ ਥਾਣਾ ਲਾਂਬੜਾ ਦੇ ਮੁਖੀ ਇੰਸਪੈਕਟਰ ਬਿਕਰਮ ਸਿੰਘ ਨੇ ਦੱਸਿਆ ਕਿ ਅਵਤਾਰ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਮਿੱਠੂ ਬਸਤੀ ਜਲੰਧਰ ਨੇ ਬਿਆਨ ਲਿਖਵਾਏ ਹਨ ਕਿ ਉਹ ਜਲੰਧਰ ਵਿਖੇ ਇੱਕ ਫਾਈਨਾਂਸ ਕੰਪਨੀ ਵਿੱਚ ਦਾ ਸਕਿਓਰਿਟੀ ਗਾਰਡ ਹੈ ਅਤੇ ਉਹ ਪੰਜ ਭਰਾ ਤੇ ਚਾਰ ਭੈਣਾਂ ਸਨ, ਅਮਰਜੀਤ ਸਿੰਘ ਸਭ ਤੋਂ ਛੋਟਾ ਪਿੰਡ ਨਾਹਲਾਂ ਵਿਖੇ ਆਪਣੇ ਪਰਵਾਰ ਸਮੇਤ ਰਹਿੰਦਾ ਸੀ। ਕਰੀਬ ਪੰਜ ਸਾਲ ਪਹਿਲਾਂ ਉਸ ਦਾ ਆਪਣੀ ਪਤਨੀ ਨਾਲ ਤਲਾਕ ਹੋ ਗਿਆ ਸੀ, ਉਸ ਤੋਂ ਬਾਅਦ ਦੁਬਾਰਾ ਘਰ ਵਸਾਉਣ ਨੂੰ ਅਮਰਜੀਤ ਸਿੰਘ ਨੇ ਉਸ ਨੂੰ ਕਈ ਵਾਰ ਕਿਹਾ ਸੀ। ਅਵਤਾਰ ਸਿੰਘ ਨੇ ਦੱਸਿਆ ਕਿ ਉਸ ਦੇ ਭਤੀਜੇ ਬਲਵੰਤ ਸਿੰਘ ਤੇ ਸੁਖਵੰਤ ਸਿੰਘ ਪੁੱਤਰ ਤਾਰਾ ਸਿੰਘ ਵਾਸੀ ਰਾਜਾ ਗਾਰਡਨ ਬਸਤੀ ਬਾਵਾ ਖੇਲ ਜਲੰਧਰ ਨੇ ਇੱਕ ਲੜਕੀ ਅਮਨਦੀਪ ਕੌਰ ਵਾਸੀ ਦਾਨਿਸ਼ਮੰਦਾਂ ਜਲੰਧਰ ਦੀ ਦੱਸ ਪਾਈ, ਜਿਸ ਦੇ ਪਤੀ ਦੀ ਮੌਤ ਹੋ ਚੁੱਕੀ ਸੀ ਤੇ ਉਸ ਦਾ ਇੱਕ ਲੜਕਾ ਸੀ। ਮਿਤੀ 8 ਅਪਰੈਲ 2019 ਨੂੰ ਰਾਜਾ ਗਾਰਡਨ ਬਸਤੀ ਬਾਵਾ ਖੇਲ ਗੁਰਦੁਆਰਾ ਵਿਖੇ ਅਮਰਜੀਤ ਸਿੰਘ ਤੇ ਅਮਨਦੀਪ ਕੌਰ ਦਾ ਵਿਆਹ ਕਰ ਦਿੱਤਾ ਗਿਆ, ਪਰ 9 ਅਪਰੈਲ ਨੂੰ ਅਮਰਜੀਤ ਸਿੰਘ ਦਿੱਲੀ ਚਲਾ ਗਿਆ ਤੇ ਉਸ ਦੀ ਪਤਨੀ ਆਪਣੇ ਘਰ ਬਸਤੀ ਦਾਨਿਸ਼ਮੰਦਾਂ ਚਲੀ ਗਈ। ਫਿਰ 10 ਅਪਰੈਲ ਨੂੰ ਅਮਰਜੀਤ ਦਿੱਲੀ ਤੋਂ ਵਾਪਸ ਆਪਣੇ ਘਰ ਆ ਗਿਆ ਤੇ ਅਗਲੇ ਦਿਨ ਬਲਵੰਤ ਸਿੰਘ ਤੇ ਸੁਖਵੰਤ ਸਿੰਘ ਅਮਰਜੀਤ ਸਿੰਘ ਦੀ ਪਤਨੀ ਨੂੰ ਉਸ ਦੇ ਘਰ ਪਿੰਡ ਨਾਹਲਾਂ ਵਿਖੇ ਛੱਡਣ ਆ ਗਏ, ਜਿੱਥੇ ਇਨ੍ਹਾਂ ਦੀ ਆਪੋ ਵਿੱਚ ਕਾਫੀ ਤੂ-ਤੂ, ਮੈਂ ਮੈਂ ਹੋ ਗਈ। ਅਵਤਾਰ ਸਿੰਘ ਨੇ ਪੁਲਸ ਨੂੰ ਦੱਸਿਆ ਕਿ ਅਮਰਜੀਤ ਸਿੰਘ ਦੀ ਪਤਨੀ ਅਮਨਦੀਪ ਕੌਰ, ਬਲਵੰਤ ਸਿੰਘ ਅਤੇ ਸੁਖਵੰਤ ਸਿੰਘ ਦੇ ਚਲੇ ਜਾਣ ਉੱਤੇ ਸੁਖਵੰਤ ਸਿੰਘ ਪ੍ਰੇਸ਼ਾਨ ਹੋ ਗਿਆ ਤੇ ਉਸ ਨੇ ਇਹ ਸਾਰੀ ਗੱਲ ਉਨ੍ਹਾਂ ਨੂੰ ਦੱਸੀ ਤੇ ਅਸੀਂ ਉਸ ਨੂੰ ਬਾਅਦ ਵਿੱਚ ਸਾਰਾ ਮਸਲਾ ਸੁਲਝਾਉਣ ਬਾਰੇ ਕਿਹਾ ਸੀ, ਪਰ ਸ਼ਾਮ ਨੂੰ ਉਸ ਨੇ ਇਨ੍ਹਾਂ ਤਿੰਨਾਂ ਤੋਂ ਦੁਖੀ ਹੋ ਕੇ ਇਨ੍ਹਾਂ ਦੇ ਖਿਲਾਫ ਸੁਸਾਈਡ ਨੋਟ ਲਿਖ ਕੇ ਅਤੇ ਵੀਡੀਓ ਬਣਾ ਕੇ ਆਪਣੇ ਘਰ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਥਾਣਾ ਮੁਖੀ ਬਿਕਰਮ ਸਿੰਘ ਨੇ ਦੱਸਿਆ ਕਿ ਪੁਲਸ ਨੇ ਤਿੰਨਾਂ ਦੋਸ਼ੀਆਂ ਖਿਲਾਫ ਕੇਸ ਦਰਜ ਕਰ ਦਿੱਤਾ ਅਤੇ ਬਲਵੰਤ ਸਿੰਘ ਤੇ ਸੁਖਵੰਤ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਹੈ, ਪਰ ਮ੍ਰਿਤਕ ਦੀ ਪਤਨੀ ਅਮਨਦੀਪ ਕੌਰ ਫਰਾਰ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਕਿਸਾਨ ਮਜ਼ਦੂਰ ਜੱਥੇਬੰਦੀ ਵੱਲੋਂ 26 ਮਾਰਕੀਟ ਕਮੇਟੀਆਂ ਦਾ ਪ੍ਰਬੰਧ 9 ਨਿੱਜੀ ਸਾਇਲੋ ਗੁਦਾਮਾਂ ਨੂੰ ਦੇਣ ਦੀ ਸਖ਼ਤ ਨਿਖੇਦੀ ਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲ ਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਪ੍ਰਸ਼ਾਸਨ, ਕਿਸਾਨਾਂ ਦੀ ਸਹੂਲਤ ਵਜੋਂ ਕਣਕ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਵਚਨਬੱਧ : ਡਿਪਟੀ ਕਮਿਸ਼ਨਰ ਸਾਹਨੀ ਵਰਧਮਾਨ ਸਪੈਸ਼ਲ ਸਟੀਲਜ਼, ਅੰਤਰਰਾਸ਼ਟਰੀ ਪੈਰਾ-ਕਰਾਟੇ ਚੈਂਪੀਅਨ ਦੀ ਮਦਦ ਲਈ ਆਈ ਅੱਗੇ ਪੰਜਾਬ ਦੇ ਰਾਜਪਾਲ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ 17 ਮਹਿਲਾਵਾਂ ਸਨਮਾਨਿਤ ਅੰਮ੍ਰਿਤਸਰ ਦਾ ਸਰਵਪੱਖੀ ਵਿਕਾਸ ਹੀ ਮੇਰੀ ਪਹਿਲ : ਤਰਨਜੀਤ ਸਿੰਘ ਸੰਧੂ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਦੇ ਭਾਜਪਾ 'ਚ ਸ਼ਾਮਲ ਹੋਣ ’ਤੇ ਭਾਜਪਾ ਪ੍ਰਧਾਨ ਜੇਪੀ ਨੱਡਾ, ਵਿਦੇਸ਼ ਮੰਤਰੀ ਡਾ. ਜੈਸ਼ੰਕਰ ਨੂੰ ਮਿਲੇ ਜ਼ਿਲ੍ਹਾ ਮੋਹਾਲੀ ਵਿੱਚ ਖੁਬਸੂਰਤ ਚਿੱਤਰਕਾਰੀ ਰਾਹੀ ਦਿੱਤਾ ਜਾ ਰਿਹਾ ਹੈ ਵੋਟਰ ਜਾਗਰੂਕਤਾ ਦਾ ਸੁਨੇਹਾ ਐਕਟਿੰਗ ਚੀਫ਼ ਜਸਟਿਸ ਗੁਰਮੀਤ ਸਿੰਘ ਸੰਧਵਾਲੀਆ ਨੇ ਵੀਡੀਓ ਕਾਨਫਰੰਸ ਰਾਹੀਂ ਕੀਤਾ ਨਵੇਂ ਕੋਰਟ ਕੰਪਲੈਕਸ ਦਾ ਉਦਘਾਟਨ