Welcome to Canadian Punjabi Post
Follow us on

18

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਭਾਰਤ

‘ਚੌਕੀਦਾਰ ਚੋਰ ਹੈ` ਵਾਲੇ ਕੇਸ ਵਿੱਚ ਰਾਹੁਲ ਗਾਂਧੀ ਉਲਝਣ ਲੱਗਾ

April 16, 2019 09:33 AM

* ਸੁਪਰੀਮ ਕੋਰਟ ਵੱਲੋਂ ਜਵਾਬ ਦੇਣ ਲਈ ਨੋਟਿਸ ਜਾਰੀ

ਨਵੀਂ ਦਿੱਲੀ, 15 ਅਪਰੈਲ, (ਪੋਸਟ ਬਿਊਰੋ)- ਪਾਰਲੀਮੈਂਟ ਚੋਣਾਂ ਦੇ ਪ੍ਰਚਾਰ ਦੌਰਾਨ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਰਾਫੇਲ ਜਹਾਜ਼ ਸੌਦੇ ਦੇ ਫ਼ੈਸਲੇ ਬਾਰੇ ਰਾਹੁਲ ਗਾਂਧੀ ਵੱਲੋਂਸੁਪਰੀਮ ਕੋਰਟ ਦਾ ਨਾਂ ਵਰਤ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਉੱਤੇ ਕੀਤੀ ਬਿਆਨਬਾਜ਼ੀ ਵਿੱਚ ‘ਚੌਕੀਦਾਰ ਚੋਰ ਹੈ` ਦੇ ਮੁੱਦੇ ਤੋਂ ਸੁਪਰੀਮ ਕੋਰਟ ਨੇ ਉਸ ਦਾ ਜਵਾਬ ਤਲਬ ਕੀਤਾ ਤੇ ਕਿਹਾ ਹੈ ਕਿ ਇਹੋ ਜਿਹੀ ਕੋਈ ਟਿੱਪਣੀ ਅਦਾਲਤ ਨੇ ਇਸ ਫ਼ੈਸਲੇ ਵਿਚ ਨਹੀਂ ਕੀਤੀ। ਰਾਹੁਲ ਗਾਂਧੀ ਨੂੰ 22 ਅਪ੍ਰੈਲ ਤਕ ਸਪੱਸ਼ਟੀਕਰਨ ਦੇਣ ਨੂੰ ਕਿਹਾ ਗਿਆ ਤੇ ਤਾਕੀਦ ਕੀਤੀ ਗਈ ਹੈ ਕਿ ਸਿਆਸੀ ਭਾਸ਼ਣ ਜਾਂ ਮੀਡੀਆ ਵਿੱਚ ਉਹ ਗੱਲਾਂ ਜਾਂ ਟਿੱਪਣੀਆਂ ਨਾ ਕੀਤੀਆਂ ਜਾਣ,ਜਿਹੜੀਆਂ ਅਦਾਲਤ ਨੇ ਆਪਣੇ ਫ਼ੈਸਲੇ ਵਿੱਚ ਨਾ ਕੀਤੀਆਂ ਹੋਣ। ਇਸ ਬਾਰੇ 23 ਅਪਰੈਲ ਨੂੰ ਅਗਲੀ ਸੁਣਵਾਈ ਹੋਵੇਗੀ।
ਚੀਫ ਜਸਟਿਸ ਰੰਜਨ ਗੋਗੋਈ, ਜਸਟਿਸ ਦੀਪਕ ਗੁਪਤਾ ਅਤੇ ਜਸਟਿਸ ਸੰਜੀਵ ਖੰਨਾ ਦੇ ਬੈਂਚ ਨੇ ਇਹ ਆਦੇਸ਼ ਭਾਜਪਾ ਦੀ ਪਾਰਲੀਮੈਂਟ ਮੈਂਬਰ ਮੀਨਾਕਸ਼ੀ ਲੇਖੀ ਵੱਲੋਂ ਰਾਹੁਲ ਗਾਂਧੀ ਦੇ ਵਿਰੁੱਧ ਪੇਸ਼ ਕੀਤੀ ਅਪਰਾਧਿਕ ਮਾਣਹਾਨੀ ਦੀ ਅਰਜ਼ੀ ਉੱਤੇ ਸੁਣਵਾਈ ਦੌਰਾਨ ਦਿੱਤਾ ਹੈ। ਮੀਨਾਕਸ਼ੀ ਲੇਖੀ ਨੇ ਪਟੀਸ਼ਨ ਵਿੱਚ ਕਿਹਾ ਹੈ ਕਿ ਬੀਤੇ ਹਫ਼ਤੇ ਰਾਫੇਲ ਮਾਮਲੇ ਵਿੱਚ ਸੁਪਰੀਮ ਕੋਰਟ ਦੇ ਫ਼ੈਸਲੇ ਪਿੱਛੋਂ ਰਾਹੁਲ ਗਾਂਧੀ ਨੇ ਅਦਾਲਤ ਦਾ ਨਾਂ ਲੈ ਕੇ ਆਪਣੀ ਨਿੱਜੀ ਰਾਏ ਦੇਂਦੇ ਵਕਤਪ੍ਰਧਾਨ ਮੰਤਰੀ ਬਾਰੇ ਗ਼ਲਤ ਬਿਆਨਬਾਜ਼ੀ ਕੀਤੀ ਹੈ। ਪਟੀਸ਼ਨਰ ਨੇ ਦੋਸ਼ ਲਾਇਆ ਕਿ ਰਾਹੁਲ ਨੇ ਕਿਹਾ ਹੈ ਕਿ ਸੁਪਰੀਮ ਕੋਰਟ ਨੇ ਫ਼ੈਸਲੇ ਵਿਚ ਕਿਹਾ ਹੈ ਕਿ ਚੌਕੀਦਾਰ ਨਰਿੰਦਰ ਮੋਦੀ ਚੋਰ ਹੈ, ਪਰ ਅਦਾਲਤ ਨੇ ਫ਼ੈਸਲੇ ਵਿਚ ਇਹ ਗੱਲ ਨਹੀਂ ਕਹੀ, ਇਸ ਲਈ ਰਾਹੁਲ ਗਾਂਧੀ ਅਦਾਲਤ ਦੇ ਨਾਂ ਉੱਤੇਗਲਤ ਸਿਆਸਤ ਕਰਦੇ ਹਨ। ਉਨ੍ਹਾਂ ਅਦਾਲਤ ਦਾ ਅਕਸ ਖ਼ਰਾਬ ਕਰਨ ਦੀ ਕੋਸ਼ਿਸ ਕੀਤੀ ਤੇ ਨਿਆਂ ਪ੍ਰਕਿਰਿਆ ਵਿੱਚ ਦਖ਼ਲ ਦਿੱਤਾ ਹੈ, ਇਸ ਲਈ ਉਨ੍ਹਾਂ ਦੇ ਖਿਲਾਫ ਅਦਾਲਤ ਦੀ ਮਾਣਹਾਨੀ ਦਾ ਮਾਮਲਾ ਬਣਦਾ ਹੈ। ਇਸ ਉੱਤੇ ਸੁਪਰੀਮ ਕੋਰਟ ਨੇ ਨੋਟਿਸ ਜਾਰੀ ਕਰ ਦਿੱਤਾ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਚੋਣ ਨਿਸ਼ਾਨ ਮਿਿਲਆ ਚੱਪਲ, ਗਲੇ 'ਚ ਚੱਪਲਾਂ ਦੀ ਮਾਲਾ ਪਾ ਕੇ ਵੋਟ ਮੰਗ ਰਿਹਾ ਲੋਕ ਸਭਾ ਉਮੀਦਵਾਰ ਈਡੀ ਨੇ ਦਿੱਲੀ ਅੰਤਰਰਾਸ਼ਟਰੀ ਏਅਰਪੋਰਟ ਤੋਂ 5 ਹਜ਼ਾਰ ਕਰੋੜ ਦੀ ਧੋਖਾਧੜੀ ਦਾ ਮੁਲਜ਼ਮ ਕੀਤਾ ਗ੍ਰਿਫਤਾਰ ਅੱਠ ਦਿਨਾਂ ਤੋਂ ਲਾਪਤਾ ਵਿਿਦਆਰਥਣ ਦਾ ਗਲਾ ਘੁੱਟ ਕੇ ਕਤਲ, ਮੁਲਜ਼ਮਾਂ ਵਿੱਚ ਕਾਲਜ ਦਾ ਦੋਸਤ ਵੀ ਸ਼ਾਮਲ ਅਵਾਰਾ ਕੁੱਤਿਆਂ ਨੇ ਦਰਗਾਹ ਕੋਲ ਬੈਠੀ ਲੜਕੀ ਨੂੰ ਬਣਾਇਆ ਸ਼ਿਕਾਰ, ਇਲਾਜ ਦੌਰਾਨ ਮੌਤ ਜਬਲਪੁਰ ਵਿੱਚ ਪੀਐਮ ਮੋਦੀ ਦੇ ਰੋਡ ਸ਼ੋਅ ਦੌਰਾਨ ਡਿੱਗੀ ਸਟੇਜ, ਔਰਤਾਂ ਤੇ ਬੱਚਿਆਂ ਸਣੇ 10 ਤੋਂ ਵੱਧ ਜ਼ਖ਼ਮੀ ਕੇਜਰੀਵਾਲ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਦੀ ਪਟੀਸ਼ਨ ਖਾਰਜ, ਸੰਕਟ ਦੀ ਸਥਿਤੀ ਵਿਚ ਰਾਸ਼ਟਰਪਤੀ ਲੈਣ ਫੈਸਲਾ ਭਾਰਤੀ ਫੌਜ ਨੇ ਜੰਮੂ ਦੇ ਉੜੀ ਸੈਕਟਰ 'ਚ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ, ਇਕ ਅੱਤਵਾਦੀ ਮਾਰਿਆ ਹਿਮਾਚਲ ਪ੍ਰਦੇਸ਼ ਦੇ ਛੇ ਜ਼ਿਿਲ੍ਹਆਂ ਵਿੱਚ ਲੱਗੇ ਭੂਚਾਲ ਦੇ ਝਟਕੇ, 5.3 ਰਹੀ ਤੀਬਰਤਾ ਇੰਦੌਰ 'ਚ ਪ੍ਰੇਮੀ ਨੇ ਲੜਕੀ ਤੇ ਉਸ ਦੇ ਭਰਾ ਨੂੰ ਮਾਰੀ ਗੋਲੀ, ਖੁਦ ਨੂੰ ਵੀ ਉਡਾ ਲਿਆ ਰਿਸ਼ਵਤ ਲੈਣ ਦੇ ਦੋਸ਼ 'ਚ ਸਰਕਾਰੀ ਸਹਾਇਕ ਡਰੱਗ ਕੰਟਰੋਲਰ ਸਮੇਤ ਤਿੰਨ ਕਾਬੂ, ਵੱਡੀ ਨਕਦੀ ਬਰਾਮਦ