Welcome to Canadian Punjabi Post
Follow us on

28

March 2024
 
ਕੈਨੇਡਾ

ਮਿਸੀਸਾਗਾ ਵਿੱਚ ਚੱਲੀ ਗੋਲੀ, ਇੱਕ ਜ਼ਖ਼ਮੀ

April 16, 2019 05:59 PM

ਮਿਸੀਸਾਗਾ, 16 ਅਪਰੈਲ (ਪੋਸਟ ਬਿਊਰੋ) : ਮਿਸੀਸਾਗਾ ਵਿੱਚ ਦੇਰ ਰਾਤ ਨੂੰ ਹੋਈ ਸ਼ੂਟਿੰਗ ਕਾਰਨ ਇੱਕ ਵਿਅਕਤੀ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ ਜਦਕਿ ਦੂਜੇ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ।
ਗੋਲੀ ਚੱਲਣ ਤੋਂ ਬਾਅਦ ਸੋਮਵਾਰ ਰਾਤੀਂ 11:00 ਵਜੇ ਦੇ ਕਰੀਬ ਪੁਲਿਸ ਡਿਊਕ ਆਫ ਯੌਰਕ ਬੋਲੀਵੀਆਰਡ ਤੇ ਬਰਨਹੈਮਥੌਰਪੇ ਰੋਡ ਇਲਾਕੇ ਵਿੱਚ ਪਹੁੰਚੀ। ਮੌਕੇ ਤੋਂ ਦੋ ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਤੇ ਉੱਥੋਂ ਤਿੰਨ ਹਥਿਆਰ ਵੀ ਬਰਾਮਦ ਹੋਏ।
ਬਾਅਦ ਵਿੱਚ ਪੁਲਿਸ ਨੇ ਦੱਸਿਆ ਕਿ ਟੋਰਾਂਟੋ ਹਸਪਤਾਲ ਵਿੱਚ ਇੱਕ ਵਿਅਕਤੀ ਪਹੁੰਚਿਆ ਜਿਸ ਨੂੰ ਗੋਲੀ ਲੱਗੀ ਸੀ। ਉਸ ਦੇ ਜ਼ਖ਼ਮ ਜਾਨਲੇਵਾ ਨਹੀਂ ਸਨ ਤੇ ਇਲਾਜ ਤੋਂ ਬਾਅਦ ਉਸ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ। ਹਿਰਾਸਤ ਵਿੱਚ ਲਏ ਗਏ ਦੋ ਪੁਰਸ਼ਾਂ ਉੱਤੇ ਲਾਏ ਜਾਣ ਵਾਲੇ ਸੰਭਾਵੀ ਚਾਰਜਾਂ ਬਾਰੇ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ।
ਪੁਲਿਸ ਦਾ ਕਹਿਣਾ ਹੈ ਕਿ ਦੋ ਹੋਰਨਾਂ ਵਿਅਕਤੀਆਂ ਦੀ ਇਸ ਮਾਮਲੇ ਵਿੱਚ ਸ਼ਮੂਲੀਅਤ ਬਾਰੇ ਅਜੇ ਕੁੱਝ ਸਪਸ਼ਟ ਸਮਝ ਨਹੀਂ ਆ ਸਕਿਆ ਹੈ ਤੇ ਨਾ ਹੀ ਪੁਲਿਸ ਵੱਲੋਂ ਅਜੇ ਤੱਕ ਉਨ੍ਹਾਂ ਦਾ ਵੇਰਵਾ ਹੀ ਜਾਰੀ ਕੀਤਾ ਗਿਆ ਹੈ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆ ਲਿਬਰਲ ਸਰਕਾਰ ਖਿਲਾਫ ਬੇਭਰੋਸਗੀ ਮਤਾ ਲਿਆਉਣ ਦੀ ਤਿਆਰੀ ਕਰ ਰਹੇ ਹਨ ਕੰਜ਼ਰਵੇਟਿਵ ਕੰਜ਼ਰਵੇਟਿਵ ਪਾਰਟੀ ਵਿੱਚ ਸ਼ਾਮਲ ਹੋ ਸਕਦੇ ਹਨ ਹਾਊਸਫਾਦਰ! ਫਰਵਰੀ ਵਿੱਚ ਮਹਿੰਗਾਈ ਦਰ ਦੀ ਰਫਤਾਰ 2·8 ਫੀ ਸਦੀ ਨਾਲ ਘਟੀ ਫਲਸਤੀਨ ਨੂੰ ਆਜ਼ਾਦ ਦੇਸ਼ ਦਾ ਦਰਜਾ ਦੇਣ ਲਈ ਐਨਡੀਪੀ ਵੱਲੋਂ ਲਿਆਂਦਾ ਮਤਾ ਪਾਰਲੀਆਮੈਂਟ ਵਿੱਚ ਪਾਸ ਹਾਇਤੀ ਦੇ ਅਹੁਦਾ ਛੱਡ ਰਹੇ ਪ੍ਰਧਾਨ ਮੰਤਰੀ ਨਾਲ ਟਰੂਡੋ ਨੇ ਕੀਤੀ ਗੱਲਬਾਤ ਟੈਕਸਾਂ ਵਿੱਚ ਵਾਧਾ ਕੀਤੇ ਬਿਨਾਂ ਖਰਚੇ ਵਧਾਉਣ ਦਾ ਸਰਕਾਰ ਕੋਲ ਕੋਈ ਚਾਰਾ ਨਹੀਂ : ਗਿਰੌਕਸ ਅਗਲੇ ਦੋ ਸਾਲਾਂ ਵਿੱਚ ਐਲਕੋਹਲ ਐਕਸਾਈਜ਼ ਟੈਕਸ ਵਿੱਚ ਨਹੀਂ ਕੀਤਾ ਜਾਵੇਗਾ ਵਾਧਾ : ਫਰੀਲੈਂਡ ਲਿਬਰਲਾਂ ਨੂੰ ਵੋਟ ਪਾਉਣ ਬਾਰੇ ਸੋਚ ਵੀ ਨਹੀਂ ਰਹੇ ਬਹੁਗਿਣਤੀ ਕੈਨੇਡੀਅਨਜ਼ : ਨੈਨੋਜ਼ ਓਟਵਾ ਵਿੱਚ ਕਤਲ ਕੀਤੇ ਗਏ 6 ਵਿਅਕਤੀਆਂ ਦੀ ਪੁਲਿਸ ਨੇ ਕੀਤੀ ਸ਼ਨਾਖ਼ਤ, 19 ਸਾਲਾ ਲੜਕੇ ਨੂੰ ਕੀਤਾ ਗਿਆ ਚਾਰਜ