Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਪੰਜਾਬ

ਹਾਕਿਨਜ਼ ਕੁੱਕਰ ਫੈਕਟਰੀ ਦੇ ਮਾਲਕ ਤੇ ਮੈਨੇਜਰ ਨੂੰ ਕੈਦ ਦੇ ਨਾਲ ਜੁਰਮਾਨਾ

April 17, 2019 09:46 AM

ਜਲੰਧਰ, 16 ਅਪ੍ਰੈਲ (ਪੋਸਟ ਬਿਊਰੋ)- ਪੰਜਾਬ ਫੈਕਟਰੀ ਰੂਲਜ਼ 1952 ਹੇਠ ਨਿਯਮਾਂ ਦੀ ਉਲੰਘਣਾ ਕਰਨ ਦੇ ਦੋਸ਼ ਹੇਠ ਹਾਕਿਨਜ਼ ਕੁੱਕਰ ਫੈਕਟਰੀ ਦੇ ਮਾਲਕ ਸ਼ੁਭਦੀਪ ਦੱਤਾ ਚੌਧਰੀ ਅਤੇ ਮੈਨੇਜਰ ਸੰਦੀਪ ਸਿੰਘ ਤੂਰ ਨੂੰ ਅਦਾਲਤ ਨੇ ਛੇ-ਛੇ ਮਹੀਨੇ ਦੀ ਕੈਦ ਅਤੇ 25-25 ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਹੈ।
ਮਿਲੀ ਜਾਣਕਾਰੀ ਅਨੁਸਾਰ ਹੁਸ਼ਿਆਰਪੁਰ 'ਚ ਚੱਲਦੀ ਹਾਕਿਨਜ਼ ਕੁੱਕਰ ਲਿਮਟਿਡ ਫੈਕਟਰੀ 'ਚ ਫੈਕਟਰੀ ਨਿਯਮਾਂ ਦੀ ਜਾਂਚ ਕਰਨ ਲਈ ਕਿਰਤ ਵਿਭਾਗ ਦੇ ਸਹਾਇਕ ਡਾਇਰੈਕਟਰ ਫੈਕਟਰੀਜ਼ ਈਸ਼ੂ ਸੰਗਰ ਅਤੇ ਦਵਾਰਕਾ ਦਾਸ ਵੱਲੋਂ ਸੀਨੀਅਰ ਅਧਿਕਾਰੀਆਂ ਦੇ ਨਿਰਦੇਸ਼ਾਂ 'ਤੇ ਸਾਲ 2015 ਵਿੱਚ ਚੈਕਿੰਗ ਕੀਤੀ ਸੀ। ਇਸ ਜਾਂਚ ਵਿੱਚ ਪਾਇਆ ਗਿਆ ਕਿ ਕੰਪਨੀ ਵੱਲੋਂ ਫੈਕਟਰੀਜ਼ ਐਕਟ 1948 ਅਤੇ ਪੰਜਾਬ ਫੈਕਟਰੀਜ਼ ਰੂਲਜ 1952 ਦੀ ਉਲੰਘਣਾ ਕੀਤੀ ਜਾਂਦੀ ਹੈ। ਇਸ ਤੋਂ ਬਾਅਦ ਵਿਭਾਗ ਨੇ ਕੰਪਨੀ ਨੂੰ ਨੋਟਿਸ ਜਾਰੀ ਕੀਤਾ ਸੀ, ਜਿਸ ਤੋਂ ਬਾਅਦ ਵੀ ਉਕਤ ਕੰਪਨੀ ਨੇ ਵਿਭਾਗ ਦੇ ਨੋਟਿਸ ਨੂੰ ਗੰਭੀਰਤਾ ਨਾਲ ਨਹੀਂ ਲਿਆ ਅਤੇ ਐਂਬੂਲੈਂਸ ਰੂਮ ਬਣਾਉਣ ਦਾ ਨਿਯਮ ਵੀ ਪੂਰਾ ਨਹੀਂ ਸੀ ਕੀਤਾ। ਇਸ ਕਾਰਨ ਵਿਭਾਗ ਨੇ ਸਾਲ 2016 'ਚ ਕੰਪਨੀ ਦੇ ਮਾਲਕ ਅਤੇ ਮੈਨੇਜਰ ਵਿਰੁੱਧ ਅਦਾਲਤ 'ਚ ਚਲਾਨ ਦਰਜ ਕੀਤਾ ਸੀ। ਕੰਪਨੀ ਨੇ ਅਦਾਲਤ ਵਿੱਚ ਚਲਾਣ ਨੂੰ ਚੁਣੌਤੀ ਦਿੱਤੀ ਤੇ ਸਰਕਾਰੀ ਵਿਭਾਗ ਨੂੰ ਗਲਤ ਸਾਬਤ ਕਰਨ ਦੀ ਕੋਸ਼ਿਸ਼ ਕੀਤੀ, ਪਰ ਅਦਾਲਤ ਨੇ ਦੋਵਾਂ ਪੱਖਾਂ ਦੀ ਸੁਣਵਾਈ ਪਿੱਛੋਂ ਕੰਪਨੀ ਮਾਲਕ ਤੇ ਮੈਨੇਜਰ ਨੂੰ ਨਿਯਮਾਂ ਦੀ ਉਲੰਘਣਾ ਦਾ ਦੋਸ਼ੀ ਮੰਨਿਆ। ਅਦਾਲਤ ਨੇ ਕੰਪਨੀ ਦੇ ਮਾਲਕ ਸੁਖਦੀਪ ਦੱਤਾ ਚੌਧਰੀ ਅਤੇ ਮੈਨੇਜਰ ਸੰਦੀਪ ਸਿੰਘ ਤੂਰ ਨੂੰ ਛੇ-ਛੇ ਮਹੀਨੇ ਕੈਦ ਦੀ ਸਜ਼ਾ ਤੇ 25-25 ਹਜ਼ਾਰ ਰੁਪਏ ਦਾ ਜੁਰਮਾਨਾ ਕੀਤਾ ਹੈ। ਜੁਰਮਾਨਾ ਨਾ ਭਰਨ ਉੱਤੇ ਇੱਕ-ਇੱਕ ਮਹੀਨਾ ਹੋਰ ਵਧਾ ਦਿੱਤੀ ਜਾਵੇਗੀ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ ਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾ ਅਕਾਲੀ ਦਲ ਨੇ ਚੰਡੀਗੜ੍ਹ ਵਿਚ ਕੈਨੇਡਾ ਦਾ ਕੌਂਸਲੇਟ ਦਫਤਰ ਬੰਦ ਹੋਣ ਲਈ ਕੇਂਦਰ ਤੇ ਸੂਬਾ ਸਰਕਾਰ ਨੂੰ ਭੰਡਿਆ ਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇ