Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਪੰਜਾਬ

ਬੱਚਾ ਅਗਵਾ ਕਰਨ ਵਾਲਾ ਸਫਾਈ ਕਾਮਾ ਅਤੇ ਉਸ ਦੀ ਮਾਸ਼ੂਕਾ ਗ੍ਰਿਫਤਾਰ

April 17, 2019 09:47 AM

ਜਲੰਧਰ, 16 ਅਪ੍ਰੈਲ (ਪੋਸਟ ਬਿਊਰੋ)- ਜੀ ਆਰ ਪੀ ਨੇ ਕੈਂਟ ਰੇਲਵੇ ਸਟੇਸ਼ਨ ਤੋਂ ਪ੍ਰੀਤੀ ਨਾਂਅ ਦੀ ਔਰਤ ਦਾ ਤਿੰਨ ਮਹੀਨੇ ਦਾ ਬੱਚਾ ਅਗਵਾ ਕਰਨ ਵਾਲੇ ਭੋਲਾ ਪੁੱਤਰ ਲਾਲ ਪਿੰਡ ਧੀਣਾ ਨੂੰ ਗ੍ਰਿਫਤਾਰ ਕਰ ਲਿਆ। ਉਸ ਨੇ ਛੱਤੀਸਗੜ੍ਹ ਦੀ ਰਹਿਣ ਵਾਲੀ ਸਪਨਾ ਅਗਰਵਾਲ ਨਾਂਅ ਦੀ ਇੱਕ ਔਰਤ ਨਾਲ ਸਾਜ਼ਿਸ ਹੇਠ ਇਸ ਬੱਚੇ ਨੂੰ ਕੈਂਟ ਸਟੇਸ਼ਨ ਤੋਂ ਅਗਵਾ ਕਰ ਕੇ ਆਪਣੇ ਕੋਲ ਰੱਖਿਆ ਸੀ, ਪਰ ਆਖਰ ਨੂੰ ਫੜਿਆ ਗਿਆ।
ਥਾਣਾ ਜੀ ਆਰ ਪੀ ਦੇ ਐੱਸ ਐੱਚ ਓ ਧਰਮਿੰਦਰ ਕਲਿਆਣ ਨੇ ਦੱਸਿਆ ਕਿ ਬੱਚੇ ਦੇ ਪਿਤਾ ਦਾ ਦੋ ਮਹੀਨੇ ਪਹਿਲਾਂ ਦਿਹਾਂਤ ਹੋ ਗਿਆ ਸੀ। ਪ੍ਰੀਤੀ ਦੇ ਦੋ ਬੱਚੇ ਇੱਕ ਲੜਕੀ ਤੇ ਇੱਕ ਤਿੰਨ ਮਹੀਨੇ ਦਾ ਲੜਕਾ ਹੈ, ਜਿਸ ਨੂੰ ਲੈ ਕੇ ਉਹ ਕੈਂਟ ਸਟੇਸ਼ਨ ਦੇ ਆਲੇ-ਦੁਆਲੇ ਰਹਿੰਦੀ ਸੀ। ਬੱਚੇ ਦੀ ਮਾਂ ਪ੍ਰੀਤੀ ਦਿਮਾਗੀ ਤੌਰ 'ਤੇ ਅਪਸੈੱਟ ਹੈ। ਮੁਲਜ਼ਮ ਭੋਲਾ ਕੈਂਟ ਰੇਲਵੇ ਸਟੇਸ਼ਨ 'ਤੇ ਪ੍ਰਾਈਵੇਟ ਤੌਰ 'ਤੇ ਸਫਾਈ ਦਾ ਕੰਮ ਕਰਦਾ ਸੀ। ਉਥੋਂ ਉਹ ਬੱਚੇ ਨੂੰ ਅਗਵਾ ਕਰ ਕੇ ਲੈ ਗਿਆ ਸੀ। ਪੁਲਸ ਦੇ ਮੁਤਾਬਕ ਸ਼ੱਕ ਦੇ ਆਧਾਰ 'ਤੇ ਭੋਲਾ ਨੂੰ ਗ੍ਰਿਫਤਾਰ ਕੀਤਾ ਗਿਆ ਤਾਂ ਉਹ ਪਹਿਲਾਂ ਬੱਚੇ ਨੂੰ ਅਗਵਾ ਕਰਨ ਦੀ ਗੱਲ ਤੋਂ ਇਨਕਾਰ ਕਰਦਾ ਰਿਹਾ ਤੇ ਜਦੋਂ ਸਖਤੀ ਨਾਲ ਪੁੱਛਗਿੱਛ ਕੀਤੀ ਤਾਂ ਉਸ ਨੇ ਜੁਰਮ ਕਬੂਲ ਕਰ ਲਿਆ। ਕਈ ਥਾਵਾਂ 'ਤੇ ਛਾਪੇ ਮਾਰਨ ਦੇ ਬਾਅਦ ਬੱਚੇ ਨੂੰ ਬਰਾਮਦ ਕਰ ਲਿਆ ਗਿਆ। ਇੰਸਪੈਕਟਰ ਧਰਮਿੰਦਰ ਕਲਿਆਣ ਨੇ ਦੱਸਿਆ ਕਿ ਦੋਵਾਂ ਮੁਲਜ਼ਮਾਂ ਖਿਲਾਫ ਕੇਸ ਦਰਜ ਕਰ ਲਿਆ ਹੈ। ਬੱਚਾ ਅਗਵਾ ਕਰਨ ਦੇ ਦੋਸ਼ ਵਿੱਚ ਗ੍ਰਿਫਤਾਰ ਸਫਾਈ ਕਰਮਚਾਰੀ ਭੋਲਾ ਚਾਰ ਬੱਚਿਆਂ ਦਾ ਪਿਤਾ ਹੈ। ਉਸ ਨੇ ਪੁਲਸ ਦੀ ਕਸਟਡੀ ਵਿੱਚ ਕਿਹਾ ਕਿ ਉਹ ਸਪਨਾ ਨਾਲ ਪਿਆਰ ਕਰਦਾ ਹੈ ਤੇ ਉਹ ਉਸ ਨਾਲ ਵਿਆਹ ਕਰਨਾ ਚਾਹੁੰਦਾ ਹੈ। ਪੁਲਸ ਮੁਤਾਬਕ ਪਿਆਰ ਕਾਰਨ ਉਸ ਨੇ ਸਪਨਾ ਨੂੰ ਪਿੰਡ ਧੀਣਾ ਵਿੱਚ ਕਿਰਾਏ ਦਾ ਮਕਾਨ ਲੈ ਕੇ ਦਿੱਤਾ ਸੀ। ਸਪਨਾ ਦੇ ਪਹਿਲਾਂ ਦੋ ਵਿਆਹ ਹੋ ਚੁੱਕੇ ਸਨ, ਪਰ ਉਹ ਸਭ ਕੁਝ ਛੱਡ ਕੇ ਭੋਲਾ ਨਾਲ ਕਿਰਾਏ ਦੇ ਮਕਾਨ ਵਿੱਚ ਰਹਿਣ ਲੱਗੀ। ਉਸ ਦੇ ਕੋਈ ਬੱਚਾ ਨਹੀਂ ਸੀ, ਜਿਸ ਕਾਰਨ ਭੋਲਾ ਨੇ ਉਕਤ ਬੱਚੇ ਨੂੰ ਅਗਵਾ ਕੀਤਾ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਦਾਣਾ ਮੰਡੀ ਮੋਗਾ ਵਿੱਚ ਖ੍ਰੀਦ ਪ੍ਰਬੰਧਾਂ ਦੀ ਸਮੀਖਿਆ ਬੌਬ ਢਿੱਲੋਂ ਨੂੰ ਪੰਜਾਬੀ ਵਰਲਡ 'ਤੇ ਮਾਣ : ਆਰੀਅਨਜ਼ ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ ਆਲਮੀ ਤਪਸ਼ ਨੂੰ ਘਟਾਉਣ ਲਈ ਧਰਤ ਦਿਵਸ `ਤੇ ਸਰਕਾਰੀ ਪੌਲੀਟੈਕਨਿਕ ਕਾਲਜ ਮੋਹਾਲੀ ਵਿਖੇ ਬੂਟੇ ਲਗਾਏ ਲੋਕ ਸਭਾ ਚੋਣਾਂ-2024: 100 ਸਾਲ ਤੋਂ ਉੱਤੇ ਉਮਰ ਦੇ 173 ਵੋਟਰ ਪਾਉਣਗੇ ਐਤਕੀ ਵੋਟਾਂ - ਜ਼ਿਲ੍ਹਾ ਚੋਣ ਅਫ਼ਸਰ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਪ੍ਰਸਿੱਧ ਕਵੀ ਅਮਰੀਕ ਪਲਾਹੀ ਨਾਲ ਰੂ-ਬ-ਰੂ ਅਤੇ ਮਹੀਨਾਵਾਰ ਕਵੀ ਦਰਬਾਰ ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਨੇ 7 ਸਕੂਲੀ ਵਾਹਨਾਂ ਦੇ ਕੱਟੇ ਚਲਾਨ