Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਪੰਜਾਬ

ਨੌਜਵਾਨ ਕਾਂਗਰਸੀ ਆਗੂ ਜੱਸਾ ਸੈਣੀ ਵੱਲੋਂ ਫਾਹਾ ਲੈ ਕੇ ਖੁਦਕੁਸ਼ੀ

April 17, 2019 09:52 AM

ਡੇਰਾਬੱਸੀ, 16 ਅਪ੍ਰੈਲ (ਪੋਸਟ ਬਿਊਰੋ)- ਡੇਰਾਬੱਸੀ ਦੇ ਨੌਜਵਾਨ ਕਾਂਗਰਸੀ ਆਗੂ ਜਸਵੀਰ ਸਿੰਘ ਜੱਸਾ ਸੈਣੀ ਨੇ ਕੱਲ੍ਹ ਪਿੱਪਲ ਦੇ ਦਰੱਖਤ ਨਾਲ ਰੱਸੀ ਬੰਨ੍ਹ ਕੇ ਖੁਦਕੁਸ਼ੀ ਕਰ ਲਈ ਹੈ।
ਮਿਲੀ ਜਾਣਕਾਰੀ ਅਨੁਸਾਰ ਜਸਬੀਰ ਜੱਸਾ ਦੀ ਆਸ਼ਿਆਨਾ ਕਾਲੋਨੀ ਦੀ ਰਿਹਾਇਸ਼ 'ਤੇ ਕੱਲ੍ਹ ਸਵੇਰ ਵੇਲੇ ਕੈਂਪਰਾਂ ਦੇ ਪਾਣੀ ਦੀ ਸਪਲਾਈ ਦੇਣ ਆਏ ਟੈਂਪੂ ਚਾਲਕ ਨੇ ਰੁੱਖ ਨਾਲ ਝੂਲਦੀ ਲਾਸ਼ ਵੇਖ ਕੇ ਸਕਿਉਰਟੀ ਗਾਰਡ ਨੂੰ ਦੱਸਿਆ ਅਤੇ ਇਸ ਦੀ ਸੂਚਨਾ ਮਿਲਣ 'ਤੇ ਪੁਲਸੱ ਨੇ ਆਣ ਕੇ ਲਾਸ਼ ਦਰੱਖਤ ਉਤੋਂ ਲਾਹੀ। ਜਸਵੀਰ ਸਿੰਘ ਜੱਸਾ ਤੇ ਉਸ ਦੀ ਪਤਨੀ ਪਿਛਲੇ ਲੰਮੇ ਸਮੇਂ ਤੋਂ ਕਾਂਗਰਸ ਪਾਰਟੀ 'ਚ ਸਰਗਰਮੀ ਨਾਲ ਕੰਮ ਕਰਦੇ ਆ ਰਹੇ ਹਨ। ਉਸ ਦੀ ਪਤਨੀ ਮੀਰਾ ਕੁਮਾਰੀ ਡੇਰਾਬੱਸੀ ਸ਼ਹਿਰੀ ਕਾਂਗਰਸ ਦੀ ਮਹਿਲਾ ਪ੍ਰਧਾਨ ਹਨ। ਉਸ ਦੇ ਮਾਂ-ਬਾਪ ਕਿਸੇ ਬਿਮਾਰੀ ਕਾਰਨ ਚੱਲ ਫਿਰ ਨਹੀਂ ਸਕਦੇ, ਜੋ ਪਿਛਲੇ ਕਈ ਸਾਲਾਂ ਤੋਂ ਬਿਸਤਰੇ 'ਤੇ ਹਨ। ਦੋ ਭੈਣਾਂ ਦਾ ਇਕਲੌਤਾ ਭਰਾ ਜੱਸਾ ਸੈਣੀ ਕਈ ਸਾਲਾਂ ਤੋਂ ਮਾਤਾ ਪਿਤਾ ਦੀ ਸੇਵਾ ਕਰਦਾ ਆ ਰਿਹਾ ਸੀ। ਕੱਲ੍ਹ ਤੜਕੇ 2.25 ਵਜੇ ਉਹ ਘਰ ਤੋਂ ਬਾਹਰ ਆਇਆ ਅਤੇ 2.35 ਵਜੇ ਮੁੜ ਘਰ ਵਾਪਸ ਆ ਗਿਆ। ਦੁਬਾਰਾ ਉਹ ਕਦੋਂ ਘਰ ਤੋਂ ਨਿਕਲਿਆ, ਪਰਵਾਰ ਨੂੰ ਇਸ ਦਾ ਪਤਾ ਨਹੀਂ। ਸਵੇਰੇ ਕਰੀਬ ਛੇ ਵਜੇ ਜਦੋਂ ਘਰਾਂ 'ਚ ਪਾਣੀ ਦੇ ਕੈਂਪਰਾਂ ਦੀ ਸਪਲਾਈ ਦੇਣ ਆਏ ਇਕ ਟੈਂਪੂ ਚਾਲਕ ਨੇ ਉਸ ਦੀ ਲਾਸ਼ ਪਿੱਪਲ ਦੇ ਦਰੱਖਤ ਨਾਲ ਲਟਕਦੀ ਹੋਈ ਵੇਖੀ ਤਾਂ ਉਸ ਨੇ ਰੌਲਾ ਪਾਇਆ।
ਜੱਸਾ ਸੈਣੀ ਪ੍ਰਾਪਰਟੀ ਦੇ ਕਾਰੋਬਾਰ ਦੇ ਨਾਲ ਸਮਾਜ ਸੇਵੀ ਤੇ ਕਾਂਗਰਸ 'ਚ ਮੋਹਰੀ ਭੂਮਿਕਾ ਨਿਭਾਉਂਦੇ ਸਨ। ਉਨ੍ਹਾਂ ਦੀ ਪਤਨੀ ਮੀਰਾ ਕੁਮਾਰੀ ਪਿਛਲੀ ਕੌਂਸਲ ਦੀ ਚੋਣ 'ਚ ਉਮੀਦਵਾਰ ਸੀ। ਇਸ ਵਾਰ ਵੀ ਪਰਵਾਰ ਆਪਣੇ ਵਾਰਡ ਨੰਬਰ ਸੱਤ ਤੋਂ ਕੌਂਸਲ ਦੀ ਚੋਣ ਲੜਨ ਦੀ ਤਿਆਰੀ ਕਰ ਰਿਹਾ ਸੀ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾ ਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰ ਸ਼ਹਿਬਜਾਦਾ ਅਜੀਤ ਸਿੰਘ ਨਗਰ ਦੇ ਵੋਟਰ ਸ਼ਾਖਰਤਾ ਕਲੱਬ ਦੀ ਸਰਗਰਮ ਭਾਗੀਦਾਰੀ ਨਾਲ ਵੋਟਰ ਜਾਗਰੂਕਤਾ ਮੁਹਿੰਮ ਹੋਈ ਤੇਜ਼ ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ