Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਭਾਰਤ

ਵਿਵਾਦਤ ਟਿੱਪਣੀ ਕੇਸ ਵਿੱਚ ਆਜ਼ਮ ਖਾਨ ਦੇ ਖਿਲਾਫ ਕੇਸ ਦਰਜ

April 17, 2019 09:53 AM

ਲਖਨਊ, 16 ਅਪ੍ਰੈਲ (ਪੋਸਟ ਬਿਊਰੋ)- ਭਾਜਪਾ ਆਗੂ ਤੇ ਐਕਟਰੈੱਸ ਜੈਪ੍ਰਦਾ ਬਾਰੇ ਕੀਤੀ ਵਿਵਾਦਤ ਟਿੱਪਣੀ ਦੇ ਮਾਮਲੇ ਵਿੱਚ ਸਮਾਜਵਾਦੀ ਪਾਰਟੀ ਆਗੂ ਆਜ਼ਮ ਖਾਨ ਦੇ ਖਿਲਾਫ ਕੇਸ ਦਰਜ ਕਰ ਲਿਆ ਗਿਆ ਹੈ। ਜੈਪ੍ਰਦਾ ਰਾਮਪੁਰ ਲੋਕ ਸਭਾ ਹਲਕੇ ਤੋਂ ਆਜ਼ਮ ਖਾਨ ਵਿਰੁੱਧ ਚੋਣ ਲੜ ਰਹੀ ਹੈ।
ਜ਼ਿਲਾ ਮੈਜਿਸਟਰੇਟ ਅਜਨਿਯਾ ਕੁਮਾਰ ਸਿੰਘ ਨੇ ਦੱਸਿਆ ਕਿ ਆਜ਼ਮ ਖਾਨ ਦੇ ਖਿਲਾਫ ਆਈ ਪੀ ਸੀ ਦੀ ਧਾਰਾ 509 ਅਤੇ ਲੋਕ ਪ੍ਰਤੀਨਿਧਤਾ ਐਕਟ ਦਾ ਕੇਸ ਦਰਜ ਕੀਤਾ ਗਿਆ ਹੈ। ਭਾਜਪਾ ਉਮੀਦਵਾਰ ਜੈਪ੍ਰਦਾ ਨੇ ਆਜ਼ਮ ਖਾਨ ਵੱਲੋਂ ਕੀਤੀ ਵਿਵਾਦਤ ਟਿੱਪਣੀ ਦੀ ਨਿਖੇਧੀ ਕਰਦਿਆਂ ਕਿਹਾ ਕਿ ਉਨ੍ਹਾਂ ‘ਲਕਸ਼ਮਣ ਰੇਖਾ' ਲੰਘੀ ਹੈ ਤੇ ਉਹ ਉਨ੍ਹਾਂ ਦੇ ਭਰਾ ਨਹੀਂ ਰਹੇ। ਜੈਪ੍ਰਦਾ ਨੇ ਕਿਹਾ ਕਿ ਉਨ੍ਹਾਂ ਚੋਣ ਕਮਿਸ਼ਨ ਨੂੰ ਅਪੀਲ ਕੀਤੀ ਹੈ ਕਿ ਸਮਾਜਵਾਦੀ ਪਾਰਟੀ ਦੇ ਇਸ ਉਮੀਦਵਾਰ ਨੂੰ ਚੋਣ ਲੜਨ ਦੀ ਮਨਜ਼ੂਰੀ ਨਾ ਦਿੱਤੀ ਜਾਵੇ। ਉਸ ਨੇ ਕਿਹਾ ਕਿ ਉਹ ਸਮਾਜਵਾਦੀ ਪਾਰਟੀ ਦੇ ਮੁਖੀ ਅਖਿਲੇਸ਼ ਯਾਦਵ ਤੋਂ ਪੁੱਛਣਾ ਚਾਹੰਦੇ ਹਨ ਕਿ ਕੀ ਉਹ ਅਜਿਹੇ ਵਿਅਕਤੀ ਨੂੰ ਚੋਣ ਲੜਨ ਦੇਣਗੇ?
ਵਰਨਣ ਯੋਗ ਹੈ ਕਿ ਬੀਤੇ ਦਿਨੀਂ ਰਾਮਪੁਰ ਵਿੱਚ ਇਕ ਸਿਆਸੀ ਰੈਲੀ ਦੌਰਾਨ ਖਾਨ ਨੇ ਅਦਾਕਾਰਾ ਦਾ ਨਾਂ ਲਏ ਬਗੈਰ ਕਿਹਾ ਸੀ ਕਿ ਉਹ 10 ਸਾਲ ਤੋਂ ਹਲਕੇ ਦੀ ਨੁਮਾਇੰਦਗੀ ਕਰ ਰਹੀ ਹੈ, ਪਰ ਲੋਕ ਉਸ ਦੀ ‘ਅਸਲੀਅਤ' ਪਛਾਣ ਨਹੀਂ ਸਕੇ। ਇਸ ਤੋਂ ਬਾਅਦ ਆਜ਼ਮ ਖਾਨ ਨੇ ਕਿਹਾ ਕਿ ਉਹ 17 ਦਿਨਾਂ ਵਿੱਚ ਹੀ ‘ਅਸਲੀਅਤ' ਜਾਣ ਗਏ ਹਨ ਤੇ ਉਹ ‘ਖਾਕੀ ਰੰਗ ਦਾ ਅੰਡਰਵੀਅਰ ਪਹਿਨਦੀ ਹੈ।’ ਖਾਨ ਨੇ ਆਪਣਾ ਬਚਾਅ ਕਰਦਿਆਂ ਕਿਹਾ ਹੈ ਕਿ ਉਨ੍ਹਾਂ ਕਿਸੇ ਦਾ ਨਾਂ ਨਹੀਂ ਲਿਆ ਤੇ ਨਾ ਕਿਸੇ ਦਾ ਸਾਕਾਰਾਤਮਕ ਜਾਂ ਨਾਕਾਰਾਤਮਕ ਪੱਖ ਬਿਆਨਿਆ ਹੈ। ਆਜ਼ਮ ਖਾਨ ਨੇ ਕਿਹਾ ਕਿ ਖਾਕੀ ਪੈਂਟ ਦਾ ਜ਼ਿਕਰ ਵੀ ਉਨ੍ਹਾਂ ਨੇ ਕੀਤਾ ਸੀ ਤੇ ਇਹ ਪੁਰਸ਼ ਪਹਿਨਦੇ ਹਨ। ਆਜ਼ਮ ਨੇ ਕਿਹਾ ਕਿ ਜੇ ਇਹ ਸਾਬਤ ਹੋ ਗਿਆ ਕਿ ਉਨ੍ਹਾਂ ਕਿਸੇ ਖਾਸ ਨੂੰ ਨਿਸ਼ਾਨਾ ਬਣਾਇਆ ਹੈ ਤਾਂ ਉਹ ਚੋਣ ਨਹੀਂ ਲੜਨਗੇ।

 
Have something to say? Post your comment
ਹੋਰ ਭਾਰਤ ਖ਼ਬਰਾਂ
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਪ੍ਰਧਾਨ ਮੰਤਰੀ ਮੋਦੀ ਨਾਲ ਕਰਨੀ ਸੀ ਮੁਲਾਕਾਤ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ ਜੰਮੂ-ਕਸ਼ਮੀਰ ਦੇ ਪੁੰਛ ਵਿਚ ਅੱਤਵਾਦੀਆਂ ਦਾ ਮੱਦਦਗਾਰ ਕਾਬੂ, ਪਾਕਿਸਤਾਨੀ ਪਿਸਤੌਲ ਅਤੇ ਚੀਨੀ ਗ੍ਰਨੇਡ ਬਰਾਮਦ ਮਹੂਆ ਮੋਇਤਰਾ ਦੇ ਚੋਣ ਹਲਫ਼ਨਾਮੇ ਵਿੱਚ ਖੁਲਾਸਾ: 80 ਲੱਖ ਰੁਪਏ ਦੀ ਹੀਰੇ ਦੀ ਮੁੰਦਰੀ, 2.72 ਲੱਖ ਰੁਪਏ ਦੀ ਕੀਮਤ ਦਾ ਚਾਂਦੀ ਦਾ ਡਿਨਰ ਸੈੱਟ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਕਿਹਾ: ਜੇਲ੍ਹ 'ਚ ਅਰਵਿੰਦ ਨੂੰ ਮਾਰਨ ਦੀ ਸਾਜਿ਼ਸ਼