Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਭਾਰਤ

ਫਾਰੂਕ ਨੇ ਕਿਹਾ: ਮੈਂ ਹਿੰਦੁਸਤਾਨ ਤੋੜਨਾ ਚਾਹੁੰਦਾ ਤਾਂ ਹਿੰਦੁਸਤਾਨ ਹੀ ਨਾ ਹੁੰਦਾ

April 17, 2019 09:56 AM

ਸ੍ਰੀਨਗਰ, 16 ਅਪ੍ਰੈਲ (ਪੋਸਟ ਬਿਊਰੋ)- ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਫਾਰੁਕ ਅਬਦੁੱਲਾ ਨੇ ਕਿਹਾ ਕਿ ਮੈਂ ਹਿੰਦੁਸਤਾਨ ਨੂੰ ਤੋੜਨਾ ਚਾਹੁੰਦਾ ਤਾਂ ਹਿੰਦੁਸਤਾਨ ਹੁੰਦਾ ਹੀ ਨਾ। ਸ੍ਰੀਨਗਰ ਦੇ ਸ਼ੇਰ-ਏ-ਕਸ਼ਮੀਰ ਪਾਰਕ ਵਿੱਚ ਪਾਰਟੀ ਦੇ ਇੱਕ ਜਲਸੇ ਵਿੱਚ ਪਹੁੰਚੇ ਫਾਰੂਕ ਅਬਦੁੱਲਾ ਨੇ ਪ੍ਰਧਾਨ ਮੰਤਰੀ ਮੋਦੀ 'ਤੇ ਹਮਲਾ ਕਰਦੇ ਹੋਏ ਕਿਹਾ ਕਿ ਇਸ ਜਲਸੇ ਵਿੱਚ ਮੈਂ ਮੋਦੀ ਨੂੰ ਚੁਣੌਤੀ ਦਿੰਦਾ ਹਾਂ ਕਿ ਤੁਸੀਂ ਟੁੱਟ ਜਾਓਗੇ, ਪਰ ਹਿੰਦੁਸਤਾਨ ਨਹੀਂ ਟੁੱਟੇਗਾ।
ਫਾਰੂਕ ਅਬਦੁੱਲਾ ਨੇ ਕਿਹਾ ਕਿ ਮੋਦੀ ਜਾਣਦੇ ਹਨ ਕਿ ਉਨ੍ਹਾਂ ਨੇ ਮੁਸਲਮਾਨਾਂ ਨੂੰ ਧੋਖਾ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਮੋਦੀ ਕਸ਼ਮੀਰ ਆ ਕੇ ਮੁਸਲਮਾਨਾਂ ਨੂੰ ਕਿਉਂ ਨਹੀਂ ਸੰਬੋਧਨ ਕਰਦੇ। ਅਬਦੁੱਲਾ ਨੇ ਕਿਹਾ ਕਿ ਉਹ ਜਦੋਂ ਤੱਕ ਜ਼ਿੰਦਾ ਹਨ, ਕਦੇ ਭਾਜਪਾ ਦਾ ਸਮਰਥਨ ਨਹੀਂ ਕਰਨਗੇ ਤੇ ਕਦੇ ਆਪਣੀ ਆਤਮਾ ਨਹੀਂ ਵੇਚਣਗੇ। ਉਨ੍ਹਾਂ ਕੇਂਦਰ ਸਰਕਾਰ 'ਤੇ ਰਾਫੇਲ ਡੀਲ ਨਾਲ ਢੇਰ ਸਾਰੇ ਪੈਸੇ ਬਣਾਉਣ ਦਾ ਦੋਸ਼ ਵੀ ਲਾਇਆ। ਇਸ ਦੌਰਾਨ ਫਾਰੂਕ ਅਬਦੁੱਲਾ ਨੇ ਭਾਰਤੀ ਜਨਤਾ ਪਾਰਟੀ 'ਤੇ ਵੱਡਾ ਹਮਲਾ ਬੋਲਿਆ ਅਤੇ ਕਿਹਾ ਕਿ ਅਸੀਂ ਉਸ ਪਾਰਟੀ ਨਾਲ ਗਠਜੋੜ ਨਹੀਂ ਕਰਾਂਗੇ, ਜਿਸ ਦੇ ਹੱਥ ਮੁਸਲਮਾਨਾਂ ਦੇ ਖੂਨ ਨਾਲ ਰੰਗੇ ਹਨ। ਨੈਸ਼ਨਲ ਕਾਨਫਰੰਸ ਦੇ ਪ੍ਰਧਾਨ ਫਾਰੂਕ ਅਬਦੁੱਲਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਜਪਾ ਪ੍ਰਧਾਨ ਅਮਿਤ ਸ਼ਾਹ ਨੂੰ ਲੋਕਾਂ ਦਾ ਸਭ ਤੋਂ ਵੱਡਾ ਦੁਸ਼ਮਣ ਕਰਾਰ ਦਿੱਤਾ ਤੇ ਦੋਸ਼ ਲਾਇਆ ਕਿ ਉਹ ਚਾਹੁੰਦੇ ਹਨ ਕਿ ਦੇਸ਼ ਵੰਡਿਆ ਜਾਏ। ਅਬਦੁੱਲਾ ਨੇ ਆਪਣੇ ਬਿਆਨ ਵਿੱਚ ਬਾਲਾਕੋਟ ਦਾ ਵੀ ਜ਼ਿਕਰ ਕੀਤਾ ਅਤੇ ਕਿਹਾ ਕਿ ਸਿਰਫ ਦਰੱਖਤਾਂ 'ਤੇ ਬੰਬ ਵਰ੍ਹਾਏ ਗਏ ਸਨ। ਇਸ ਦੌਰਾਨ ਨੈਸ਼ਨਲ ਕਾਨਫਰੰਸ ਦੇ ਨੇਤਾ ਅਤੇ ਫਾਰੂਕ ਅਬਦੁੱਲਾ ਦੇ ਪੁੱਤਰ ਉਮਰ ਅਬਦੁੱਲਾ ਨੇ ਪੀ ਡੀ ਪੀ ਦੀ ਮੁਖੀ ਮਹਿਬੂਬਾ ਮੁਫਤੀ ਉੱਤੇ ਵਿਅੰਗ ਕੱਸਿਆਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆ ਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀ ਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼