Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼
 
ਭਾਰਤ

ਸੱਜਣ ਕੁਮਾਰ ਦੀ ਜ਼ਮਾਨਤ ਅਰਜ਼ੀ ਉੱਤੇ ਅਗਸਤ ਵਿੱਚ ਸੁਣਵਾਈ ਹੋਵੇਗੀ

April 17, 2019 09:57 AM

ਨਵੀਂ ਦਿੱਲੀ, 16 ਅਪ੍ਰੈਲ (ਪੋਸਟ ਬਿਊਰੋ)- ਸਿੱਖ ਵਿਰੋਧੀ ਦੰਗਿਆਂ ਨਾਲ ਸੰਬੰਧਤ ਕੇਸ ਵਿੱਚ ਕਾਂਗਰਸ ਦੇ ਸਾਬਕਾ ਨੇਤਾ ਸੱਜਣ ਕੁਮਾਰ ਦੀ ਜ਼ਮਾਨਤ ਅਰਜ਼ੀ ਉੱਤੇ ਸੁਪਰੀਮ ਕੋਰਟ ਅਗਸਤ ਦੇ ਪਹਿਲੇ ਹਫਤੇ ਸੁਣਵਾਈ ਕਰੇਗੀ। ਇਸ ਕੇਸ ਵਿੱਚ ਦਿੱਲੀ ਹਾਈ ਕੋਰਟ ਵੱਲੋਂ ਉਮਰ ਕੈਦ ਦੀ ਸਜ਼ਾ ਸੁਣਾਏ ਜਾਣ ਦੇ ਬਾਅਦ ਕਾਂਗਰਸ ਦੇ ਸਾਬਕਾ ਪਾਰਲੀਮੈਂਟ ਮੈਂਬਰ ਜੇਲ੍ਹ ਵਿੱਚ ਹੈ। ਜਸਟਿਸ ਐੱਸ ਏ ਬੋਬਡੇ ਅਤੇ ਜਸਟਿਸ ਐੱਸ ਅਬਦੁਲ ਨਜ਼ੀਰ ਦੀ ਬੈਂਚ ਨੇ ਸੀ ਬੀ ਆਈ ਨੂੰ ਕਿਹਾ ਕਿ ਸੱਜਣ ਕੁਮਾਰ ਨੂੰ ਕਤਲੇਆਮ ਵਰਗੇ ਗੰਭੀਰ ਅਪਰਾਧ ਦੇ ਲਈ ਦੋਸ਼ੀ ਠਹਿਰਾਇਆ ਗਿਆ ਹੈ।
ਹਾਈ ਕੋਰਟ ਨੇ ਸੱਜਣ ਕੁਮਾਰ ਨੂੰ ਦੱਖਣੀ-ਪੱਛਮੀ ਦਿੱਲੀ ਦੇ ਛਾਉਣੀ ਇਲਾਕੇ ਦੇ ਰਾਜ ਨਗਰ ਪਾਰਟ-1 ਵਿੱਚ ਇੱਕ ਅਤੇ ਦੋ ਨਵੰਬਰ 1984 ਨੂੰ ਪੰਜ ਸਿੱਖਾਂ ਦੀ ਹੱਤਿਆ ਕਰਨ ਅਤੇ ਰਾਜ ਨਗਰ ਪਾਰਟ-2 ਵਿੱਚ ਇੱਕ ਗੁਰਦੁਆਰੇ ਵਿੱਚ ਅੱਗ ਲਾਉਣ ਦੀ ਘਟਨਾ ਦਾ ਦੋਸ਼ੀ ਠਹਿਰਾਇਆ ਸੀ। ਸੱਜਣ ਕੁਮਾਰ ਨੇ ਹਾਈ ਕੋਰਟ ਦੇ 17 ਦਸੰਬਰ 2018 ਦੇ ਫੈਸਲੇ ਨੂੰ ਚੁਣੌਤੀ ਦੇਣ ਦੇ ਨਾਲ ਕੋਰਟ ਤੋਂ ਜ਼ਮਾਨਤ ਦੇਣ ਦੀ ਵੀ ਅਪੀਲ ਕੀਤੀ ਹੈ। ਸੀ ਬੀ ਆਈ ਵੱਲੋਂ ਸਾਲਿਸਿਟਰ ਜਨਰਲ ਤੁਸ਼ਾਰ ਮਹਿਤਾ ਨੇ ਅਦਾਲਤ ਨੂੰ ਕਿਹਾ ਕਿ ਸੱਜਣ ਕੁਮਾਰ 'ਤੇ 1985 ਦੇ ਸਿੱਖ ਵਿਰੋਧੀ ਦੰਗਿਆਂ ਨਾਲ ਸੰਬੰਧਤ ਇੱਕ ਹੋਰ ਮਾਮਲੇ ਵਿੱਚ ਪਟਿਆਲਾ ਹਾਊਸ ਦੀ ਅਦਾਲਤ ਵਿੱਚ ਮੁਕੱਦਮਾ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਸਬੂਤ ਦਰਜ ਕਰਨ ਦੀ ਕਾਰਵਾਈ ਚੱਲ ਰਹੀ ਹੈ ਅਤੇ 35 ਵਿੱਚੋਂ ਸੱਤ ਗਵਾਹਾਂ ਦੇ ਬਿਆਨ ਦਰਜ ਹੋ ਚੁੱਕੇ ਹਨ।
ਸੱਜਣ ਕੁਮਾਰ ਦੇ ਵਕੀਲ ਨੇ ਕਿਹਾ ਕਿ ਇਸ ਸਮੇਂ ਚੱਲ ਰਹੇ ਕੇਸ ਵਿੱਚ ਹਾਈ ਕੋਰਟ ਨੇ ਉਨ੍ਹਾਂ ਦੇ ਕਲਾਈਂਟ ਨੂੰ ਅਗਾਊਂ ਜ਼ਮਾਨਤ ਦਿੱਤੀ ਸੀ ਅਤੇ ਸੁਪਰੀਮ ਕੋਰਟ ਨੇ ਇਸ ਦੀ ਪੁਸ਼ਟੀ ਕੀਤੀ ਸੀ। ਇਸ ਉਤੇ ਬੈਂਚ ਨੇ ਕਿਹਾ, ਇਸ 'ਤੇ ਵਿਸਥਾਰ ਨਾਲ ਸੁਣਵਾਈ ਦੀ ਲੋੜ ਹੈ। ਕੁਮਾਰ ਦੇ ਵਕੀਲ ਨੇ ਜਦ ਇਹ ਕਿਹਾ ਕਿ ਜ਼ਮਾਨਤ ਪਟੀਸ਼ਨ ਦੀ ਸੁਣਵਾਈ ਵਿੱਚ ਵੱਧ ਸਮਾਂ ਨਹੀਂ ਲੱਗੇਗਾ ਤਾਂ ਮਹਿਤਾ ਨੇ ਕਿਹਾ ਕਿ ਜੁਰਮ ਦੀ ਗੰਭੀਰਤਾ ਨੂੰ ਦੇਖੋ, ਇਹ ਕਤਲੇਆਮ ਸੀ। ਇਸ ਦੇ ਬਾਅਦ ਬੈਂਚ ਨੇ ਕਿਹਾ ਕਿ ਉਹ ਜ਼ਮਾਨਤ ਪਟੀਸ਼ਨ 'ਤੇ ਅਗਸਤ ਦੇ ਪਹਿਲੇ ਹਫਤੇ ਵਿੱਚ ਸੁਣਵਾਈ ਕਰੇਗੀ।

 
Have something to say? Post your comment
ਹੋਰ ਭਾਰਤ ਖ਼ਬਰਾਂ
ਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆ ਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀ ਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼