Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਟੋਰਾਂਟੋ/ਜੀਟੀਏ

ਬਰੇਡਨ ਸੀਨੀਅਰਜ਼ ਕਲੱਬ ਦੀ ਸਤਪਾਲ ਸਿੰਘ ਜੌਹਲ ਨੂੰ ਪੂਰਨ ਹਿਮਾਇਤ

October 03, 2018 12:11 AM

ਬਰੈਂਪਟਨ, (ਹਰਚੰਦ ਸਿੰਘ ਬਾਸੀ)- ਬਰੈਂਪਟਨ ਦੇ ਵਾਰਡ 10 ਵਿੱਚ ਬਰੇਡਨ ਸੀਨੀਅਰਜ਼ ਕਲੱਬ ਦੀ ਕਾਰਜਕਾਰਨੀ ਅਤੇ ਮੈਂਬਰ ਸਾਹਿਬਾਨਾਂ ਦੀ ਬੀਤੇ ਸਨਿਚਰਵਾਰ ਨੂੰ ਚਿੰਕੂਜ਼ੀ ਪਾਰਕ ਵਿੱਚ ਲੰਚ ਮੌਕੇ ਪਰਿਵਾਰਕ ਇਕੱਤਰਤਾ ਹੋਈ। ਉਸ ਮੌਕੇ `ਤੇ ਵਾਰਡ 9-10 ਤੋਂ ਸਕੂਲ ਟਰੱਸਟੀ ਉਮੀਦਵਾਰ ਸਤਪਾਲ ਸਿੰਘ ਜੌਹਲ ਨੂੰ ਪਹੁੰਚਣ ਲਈ ਵਿਸ਼ੇਸ਼ ਸੱਦਾ ਦਿੱਤਾ ਗਿਆ ਸੀ। ਕਲੱਬ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮਨਮੋਹਣ ਸਿੰਘ ਨੇ ਕਿਹਾ ਕਿ ਸਤਪਾਲ ਸਿੰਘ ਜੌਹਲ ਸਕੂਲਾਂ ਨਾਲ ਜੁੜੀਆਂ ਸਮੱਸਿਆਵਾਂ ਤੋਂ ਜਾਣੂੰ ਹਨ ਅਤੇ ਕਮਿਊਨਿਟੀ ਦੀਆਂ ਲੋੜਾਂ ਦੀ ਸਮਝ ਰੱਖਦੇ ਹਨ ਜਿਸ ਕਰਕੇ ਉਹ ਬਹੁਤ ਵਧੀਆ ਸਕੂਲ ਟਰੱਸਟੀ ਸਾਬਿਤ ਹੋ ਸਕਦੇ ਹਨ। ਕਲੱਬ ਦੇ ਸੀਨੀਅਰ ਆਗੂ ਤਾਰਾ ਸਿੰਘ ਗਰਚਾ ਨੇ ਆਖਿਆ ਕਿ ਕਮਿਊਨਿਟੀ ਨੂੰ ਸਮ੍ਰੱਪਿਤ ਅਤੇ ਮਿਹਨਤੀ ਸਕੂਲ ਟਰੱਸਟੀ ਦੀ ਲੋੜ ਹੈ ਅਤੇ ਅਜਿਹੇ ਕਈ ਗੁਣਾਂ ਉਪਰ ਸਤਪਾਲ ਸਿੰਘ ਜੌਹਲ ਲੰਬੇ ਸਮੇਂ ਤੋਂ ਖਰੇ ਉਤਰ ਰਹੇ ਹਨ। ਉਪਰੰਤ ਸਤਪਾਲ ਜੌਹਲ ਨੇ ਸੰਬੋਧਨ ਕਰਦਿਆਂ ਦੱਸਿਆ ਕਿ ਸਕੂਲ ਟਰੱਸਟੀ ਦੀ ਚੋਣ ਭਾਵੇਂ ਛੋਟੀ ਹੈ ਪਰ ਇਸ ਦੀ ਅਹਿਮੀਅਤ ਬਹੁਤ ਵੱਡੀ ਸਮਝੀ ਜਾਣੀ ਚਾਹੀਦੀ ਹੈ ਕਿਉਂਕਿ ਬੱਚਿਆ ਦਾ ਭਵਿੱਖ ਸਕੂਲ ਤੋਂ ਆਰੰਭ ਹੁੰਦਾ ਹੈ। ਉਨ੍ਹਾਂ ਆਖਿਆ ਕਿ ਡੋਰ-ਟੂ-ਡੋਰ ਕੰਪੇਨ ਦੌਰਾਨ ਕਮਿਊਨਿਟੀ ਮੈਂਬਰਾਂ ਦੇ ਵਿਚਾਰਾਂ ਨੂੰ ਸੰਜੀਦਗੀ ਨਾਲ ਸੁਣਿਆ ਹੈ ਅਤੇ ਸਾਰੇ ਸੁਝਾਵਾਂ ਨੂੰ ਗੰਭੀਰਤਾ ਨਾਲ਼ ਨੋਟ ਕਰ ਲਿਆ ਗਿਆ ਹੈ। ਸਾਰੇ ਪਰਿਵਾਰਾਂ ਨੇ ਇਕੱਠੇ ਹੋ ਕੇ ਲੰਚ ਦਾ ਆਨੰਦ ਮਾਣਿਆ ਅਤੇ ਉਘੇ ਕਵੀ ਹਰਚੰਦ ਸਿੰਘ ਬਾਸੀ ਨੇ ਆਪਣੇ ਵਿਚਾਰਾਂ ਤੇ ਰਚਨਾਵਾਂ ਨਾਲ ਮਾਹੌਲ ਨੂੰ ਰੌਚਕ ਕੀਤਾ। ਇਸ ਮੌਕੇ ਤੇ ਬਲਬੀਰ ਸਿੰਘ, ਗੁਰਦੇਵ ਸਿੱਧੂ, ਪੁਸ਼ਪ ਕੁਮਾਰ ਜੈਨ ਅਤੇ ਗੁਰਦੇਵ ਸਿੰਘ ਭੱਠਲ਼ ਆਦਿ ਸਮੇਤ ਅਨੇਕਾਂ ਮੈਂਬਰ ਵੀ ਹਾਜ਼ਿਰ ਸਨ।

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਓਨਟਾਰੀਓ ਦੇ 65,000 ਹਸਪਤਾਲ ਵਰਕਰਾਂ ਦੇ ਭੱਤਿਆਂ ਵਿੱਚ ਹੋਵੇਗਾ 6 ਫੀ ਸਦੀ ਵਾਧਾ ! ਗੱਡੀ ਵੱਲੋਂ ਟੱਕਰ ਮਾਰੇ ਜਾਣ ਕਾਰਨ ਇੱਕ ਵਿਅਕਤੀ ਗੰਭੀਰ ਜ਼ਖ਼ਮੀ ਛੁਰੇਬਾਜ਼ੀ ਵਿੱਚ ਇੱਕ ਵਿਅਕਤੀ ਦੀ ਹੋਈ ਮੌਤ, ਮਸ਼ਕੂਕ ਹਿਰਾਸਤ ਵਿੱਚ ਟੋਰਾਂਟੋ ਵਿੱਚ ਸੀਐਸਆਈਐਸ ਦੀ ਮੌਜੂਦਗੀ ਵਧਾਉਣ ਲਈ ਫੈਡਰਲ ਸਰਕਾਰ ਮੁਹੱਈਆ ਕਰਾਵੇਗੀ ਸੈਂਕੜੇ ਮਿਲੀਅਨ ਡਾਲਰ ਜੀਟੀਏ ਵਿੱਚ ਅੱਜ 14 ਸੈਂਟ ਤੱਕ ਵੱਧ ਜਾਣਗੀਆਂ ਗੈਸ ਦੀਆਂ ਕੀਮਤਾਂ 20 ਮਿਲੀਅਨ ਡਾਲਰ ਦਾ ਸੋਨਾ ਪੀਅਰਸਨ ਏਅਰਪੋਰਟ ਤੋਂ ਚੋਰੀ ਕਰਨ ਵਾਲੇ 9 ਵਿਅਕਤੀਆਂ ਨੂੰ ਕੀਤਾ ਗਿਆ ਚਾਰਜ ਸਪੀਕਰ ਵੱਲੋਂ ਕੈਫੀਯੇਹ ਉੱਤੇ ਲਾਈ ਪਾਬੰਦੀ ਵਾਲਾ ਫੈਸਲਾ ਬਦਲਣ ਦੀ ਫੋਰਡ ਨੇ ਕੀਤੀ ਮੰਗ ਓਨਟਾਰੀਓ ਵਿੱਚ ਇਸ ਹਫਤੇ ਵੱਧ ਸਕਦੀਆਂ ਹਨ ਗੈਸ ਦੀਆਂ ਕੀਮਤਾਂ ਫਲਸਤੀਨ ਪੱਖੀ ਮੁਜ਼ਾਹਰੇ ਦੌਰਾਨ 4 ਵਿਅਕਤੀਆਂ ਨੂੰ ਕੀਤਾ ਗਿਆ ਗ੍ਰਿਫਤਾਰ ਪੀਅਰਸਨ ਤੋਂ ਚੋਰੀ ਹੋਏ 20 ਮਿਲੀਅਨ ਡਾਲਰ ਸੋਨੇ ਦੇ ਸਬੰਧ ਵਿੱਚ ਪੁਲਿਸ ਨੇ ਕੁੱਝ ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ