Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਅੰਤਰਰਾਸ਼ਟਰੀ

ਆਸਟਰੇਲੀਆ ਵਿੱਚ ਬਾਹਰਲੇ ਦੇਸ਼ਾਂ ਤੋਂ ਪਾਬੰਦੀ ਸ਼ੁਦਾ ਚੀਜ਼ਾਂ ਲੈ ਕੇ ਆਉਣ ਲਈ ਨਵਾਂ ਕਾਨੂੰਨ

April 18, 2019 08:26 AM

ਮੈਲਬਰਨ, 17 ਅਪ੍ਰੈਲ (ਪੋਸਟ ਬਿਊਰੋ)- ਆਸਟਰੇਲੀਆ ਵਿੱਚ ਬਾਹਰਲੇ ਦੇਸ਼ਾਂ ਤੋਂ ਆਉਂਦੇ ਯਾਤਰੀਆਂ ਲਈ ਵਰਜਿਤ ਚੀਜ਼ਾਂ ਦਾ ਐਲਾਨ ਨਾ ਕਰਨ ਉੱਤੇ ਉਨ੍ਹਾਂ ਦਾ ਵੀਜ਼ਾ ਰੱਦ ਕੀਤਾ ਜਾ ਸਕਦਾ ਹੈ। ਇਹ ਕਾਨੂੰਨ 17 ਅਪ੍ਰੈਲ ਤੋਂ ਸਖਤੀ ਨਾਲ ਲਾਗੂ ਕੀਤਾ ਜਾ ਰਿਹਾ ਹੈ, ਕਿਉਂਕਿ ਇਥੇ ਗੰਭੀਰ ਕਿਸਮ ਦੀਆਂ ਬਿਮਾਰੀਆਂ ਦੇ ਵਧਣ ਦੇ ਆਸਾਰ ਦੀ ਸਿਹਤ ਵਿਭਾਗ ਵੱਲੋਂ ਚਿਤਾਵਨੀ ਦਿੱਤੀ ਗਈ ਹੈ।
ਕੁਝ ਵਿਦੇਸ਼ੀ ਖਾਣੇ ਪੌਦਿਆਂ ਅਤੇ ਜਾਨਵਰਾਂ ਦੇ ਉਤਪਾਦਾਂ ਤੋਂ ਬਣਦੇ ਹਨ, ਜੋ ਬੜੇ ਹਾਨੀਕਾਰਕ ਪਾਏ ਜਾਂਦੇ ਹਨ। ਹਵਾਈ ਅੱਡੇ ਦੀ ਅਥਾਰਟੀ ਨੇ ਸਖਤੀ ਨਾਲ ਤਾੜਨਾ ਕਰਦੇ ਹੋਏ ਦੱਸਿਆ ਕਿ ਜੇ ਕੋਈ ਯਾਤਰੀ ਕਸਟਮ ਕਾਰਡ ਉਪਰ ਜੋ ਨਾਲ ਲਿਆਂਦਾ ਹੈ, ਉਸ ਦੇ ਉਤਰ ਨਾਂਹ ਜਾਂ ਹਾਂ ਵਿੱਚ ਦੇਣ 'ਚ ਅਸਫਲ ਰਿਹਾ ਤਾਂ ਉਸ ਦਾ ਵੀਜ਼ਾ ਰੱਦ ਕਰ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਕਈ ਲੋਕ ਆਪਣੇ ਦੋਸਤਾਂ, ਰਿਸ਼ਤੇਦਾਰਾਂ ਨੂੰ ਇਥੇ ਪਾਬੰਦੀ ਸ਼ੁਦਾ ਚੀਜ਼ਾਂ ਲਿਆਉਣ ਨੂੰ ਕਹਿ ਦਿੰਦੇ ਹਨ, ਪਰ ਜੇ ਉਹ ਲੋਕ ਕਸਟਮ ਕਾਰਡ 'ਚ ਦੱਸਣ 'ਚ ਅਸਫਲ ਰਹਿੰਦੇ ਹਨ ਤਾਂ ਉਹ ਮੁਸ਼ਕਿਲ 'ਚ ਪੈ ਸਕਦੇ ਹਨ। ਦਵਾਈਆਂ, ਕਿਸੇ ਵੀ ਤਰ੍ਹਾਂ ਦਾ ਖਾਣਾ, ਪਲਾਂਟ, ਬੀਜ, ਫਲ, ਦੁੱਧ ਤੋਂ ਬਣੀਆਂ ਮਿਠਈਆਂ ਦਾ ਆਪਣੇ ਕਸਟਮ ਕਾਰਡ 'ਤੇ ਸੋਚ ਸਮਝ ਕੇ ਉਤਰ ਦਿਓ, ਵਰਨਾ ਵੀਜ਼ਾ ਕੈਂਸਲ ਕਰਨ ਦੇ ਨਾਲ ਭਾਰੀ ਜੁਰਮਾਨਾ ਕੀਤਾ ਜਾ ਸਕਦਾ ਹੈ। ਏਅਰਪੋਰਟ ਅਥਾਰਟੀ ਨੇ ਬਾਹਰਲੇ ਦੇਸ਼ਾਂ ਤੋਂ ਆਉਂਦੇ ਮੁਸਾਫਰਾਂ ਨੂੰ ਇਨ੍ਹਾਂ ਨਿਯਮਾਂ ਦਾ ਪਾਲਣ ਕਰਨ ਲਈ ਅਪੀਲ ਕੀਤੀ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆ ਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫ ਭਾਰਤ ਅਰਮੇਨੀਆ ਨੂੰ ਹਥਿਆਰ ਦੇਣਾ ਬੰਦ ਕਰੇ : ਅਜ਼ਰਬੈਜਾਨ ਲੰਡਨ ਵਿਚ ਬ੍ਰਿਟਿਸ਼ ਸ਼ਾਹੀ ਪਰਿਵਾਰ ਦੀ ਸੁਰੱਖਿਆ ਦਲ ਦੇ ਭੱਜੇ ਜਾ ਰਹੇ ਘੋੜੇ ਬੱਸ ਨਾਲ ਟਕਰਾਏ ਪਾਕਿਸਤਾਨ ਦੇ ਕਾਰੋਬਾਰੀਆਂ ਨੇ ਭਾਰਤ ਨਾਲ ਕਾਰੋਬਾਰ ਸ਼ੁਰੂ ਕਰਨ ਦੀ ਕੀਤੀ ਮੰਗ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ ਭਾਰਤ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ 'ਤੇ ਅਮਰੀਕੀ ਰਿਪੋਰਟ ਨੂੰ ਕੀਤਾ ਖਾਰਜ ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ