Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਪੰਜਾਬ

20 ਸਾਲਾਂ ਪਿੱਛੋਂ ਸੁਪਰੀਮ ਕੋਰਟ ਨੇ ਕਾਤਲ ਨੂੰ ਨਾਬਾਲਗ ਦੱਸ ਕੇ ਛੱਡਿਆ

April 18, 2019 08:33 AM

ਖੰਨਾ, 17 ਅਪ੍ਰੈਲ (ਪੋਸਟ ਬਿਊਰੋ)- ਪੰਜਾਬ ਦੇ ਇੱਕ ਕੇਸ ਦੌਰਾਨ ਪਿਓ-ਪੁੱਤਰ ਨੂੰ ਕਤਲ ਦੇ ਦੋਸ਼ੀ ਮੰਨੇ ਜਾਣ ਮਗਰੋਂ ਸੁਪਰੀਮ ਕੋਰਟ ਨੇ ਪੁੱਤਰ ਨੂੰ ਨਾਬਾਲਗ ਮੰਨ ਕੇ ਛੱਡ ਦਿੱਤਾ ਹੈ।
ਵਰਨਣ ਯੋਗ ਹੈ ਕਿ ਰੋਪੜ ਦੀ ਜ਼ਿਲ੍ਹਾ ਸੈਸ਼ਨ ਕੋਰਟ ਨੇ ਅਸ਼ੋਕ ਕੁਮਾਰ ਮਹਿਰਾ ਤੇ ਉਸ ਦੇ ਪੁੱਤਰ ਸੁਖਵੰਤ ਕੁਮਾਰ ਨੂੰ ਇੱਕ ਹੱਤਿਆ ਦੇ ਦੋਸ਼ ਵਿੱਚ ਛੇ ਜੂਨ 2000 ਨੂੰ ਬਰੀ ਕਰ ਦਿੱਤਾ ਸੀ, ਜਿਸ ਦੇ ਵਿਰੁੱਧ ਪੰਜਾਬ ਸਰਕਾਰ ਨੇ ਹਾਈ ਕੋਰਟ ਵਿੱਚ ਅਪੀਲ ਕਰ ਦਿੱਤੀ ਸੀ। ਹਾਈ ਕੋਰਟ 21 ਜੁਲਾਈ 2008 ਨੂੰ ਪਿਤਾ ਅਤੇ ਪੁੱਤਰ ਦੋਵਾਂ ਨੂੰ ਦੋਸ਼ੀ ਮੰਨ ਕੇ ਉਮਰ ਕੈਦ ਦੀ ਸਜ਼ਾ ਸੁਣਾ ਦਿੱਤੀ। ਇਸ ਦੇ ਵਿਰੋਧ ਵਿੱਚ ਦੋਵੇਂ ਪਿਤਾ ਅਤੇ ਪੁੱਤਰ ਸੁਪਰੀਮ ਕੋਰਟ ਵਿੱਚ ਅਪੀਲ ਕਰਨ ਚਲੇ ਗਏ। ਇਸ ਦੌਰਾਨ ਪਿਤਾ ਦੀ ਮੌਤ ਹੋ ਗਈ, ਪਰ ਸੁਣਵਾਈ ਵਿੱਚ ਸੁਪਰੀਮ ਕੋਰਟ ਨੂੰ ਦੱਸਿਆ ਗਿਆ ਕਿ ਸੁਖਵੰਤ ਕੁਮਾਰ ਦੀ ਜਨਮ ਤਰੀਕ ਜਨਮ ਸਰਟੀਫਿਕੇਟਸ ਵਿੱਚ 14 ਜੂਨ 1980 ਦਰਜ ਹੈ, ਜਦ ਕਿ ਵਾਰਦਾਤ 14 ਜਨਵਰੀ 1998 ਨੂੰ ਹੋਈ ਸੀ। ਇਸ ਉੱਤੇ ਸੁਪਰੀਮ ਕੋਰਟ ਨੇ ਮੰਨਿਆ ਕਿ ਵਾਰਦਾਤ ਕਰਦੇ ਸਮੇਂ ਪੁੱਤਰ ਦੀ ਉਮਰ 17 ਸਾਲ ਪੰਜ ਮਹੀਨੇ ਸੀ ਅਤੇ 18 ਸਾਲ ਤੋਂ ਘੱਟ ਹੋਣ ਕਾਰਨ ਉਸ ਨੂੰ ਨਾਬਾਲਗ ਮੰਨ ਕੇ ਬਰੀ ਕਰ ਦਿੱਤਾ ਗਿਆ ਹੈ। ਇਸ ਕੇਸ ਵਿੱਚ ਭਾਵੇਂ ਹੇਠਲੀਆਂ ਅਦਾਲਤਾਂ ਵਿੱਚ ਇਸ ਗੱਲ ਨਹੀਂ ਸੀ ਵਿਚਾਰੀ ਗਈ, ਫਿਰ ਵੀ ਸੁਪਰੀਮ ਕੋਰਟ ਨੇ ਇੱਕ ਪੁਰਾਣੇ ਕੇਸ ਦਾ ਹਵਾਲਾ ਦੇ ਕੇ 15 ਅਪ੍ਰੈਲ ਨੂੰ ਐਲਾਨ ਕੀਤਾ ਹੈ ਕਿ ਜੁਵੇਨਾਈਲ ਜਸਟਿਸ ਐਕਟ ਅਧੀਨ ਦੋਸ਼ੀ ਪਹਿਲਾਂ ਹੀ ਤੈਅ ਕੀਤੀ ਤੋਂ ਵੱਧ ਸਜ਼ਾ ਕੱਟ ਚੁੱਕਿਆ ਹੈ, ਇਸ ਲਈ ਉਸ ਦੀ ਬਾਕੀ ਦੀ ਸਜ਼ਾ ਮੁਆਫ ਕੀਤੀ ਜਾਂਦੀ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾ ਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰ ਸ਼ਹਿਬਜਾਦਾ ਅਜੀਤ ਸਿੰਘ ਨਗਰ ਦੇ ਵੋਟਰ ਸ਼ਾਖਰਤਾ ਕਲੱਬ ਦੀ ਸਰਗਰਮ ਭਾਗੀਦਾਰੀ ਨਾਲ ਵੋਟਰ ਜਾਗਰੂਕਤਾ ਮੁਹਿੰਮ ਹੋਈ ਤੇਜ਼ ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ