Welcome to Canadian Punjabi Post
Follow us on

29

March 2024
 
ਪੰਜਾਬ

ਜੈਸ਼-ਏ-ਮੁਹੰਮਦ ਦੇ ਪੱਤਰ ਨੇ ਪੰਜਾਬ ਪੁਲਸ ਦੀ ਨੀਂਦ ਉਡਾਈ

April 18, 2019 08:37 AM

ਬਠਿੰਡਾ, 17 ਅਪ੍ਰੈਲ (ਪੋਸਟ ਬਿਊਰੋ)- ਜੈਸ਼-ਏ-ਮੁਹੰਮਦ ਦੇ ਧਮਕੀ ਪੱਤਰ ਨੇ ਸੁਰੱਖਿਆ ਏਜੰਸੀਆਂ ਦੀ ਨੀਂਦ ਉਡਾ ਦਿੱਤੀ ਹੈ ਅਤੇ ਇਸ ਪੱਤਰ ਮਗਰੋਂ ਰੇਲਵੇ ਸਟੇਸ਼ਨਾਂ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ।
ਪੰਜਾਬ ਪੁਲਸ ਨੇ ਫਿਰੋਜ਼ਪੁਰ ਦੇ ਡਿਵੀਜ਼ਨਲ ਰੇਲਵੇ ਮੈਨੇਜਰ ਨੂੰ ਧਮਕੀ ਪੱਤਰ ਮਿਲਣ ਪਿੱਛੋਂ ਅਲਰਟ ਜਾਰੀ ਕਰ ਦਿੱਤਾ ਹੈ। ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਨੇ ਪੰਜਾਬ ਅਤੇ ਰਾਜਸਥਾਨ ਦੇ ਰੇਲਵੇ ਸਟੇਸ਼ਨਾਂ ਨੂੰ ਬੰਬ ਧਮਾਕੇ ਕਰਕੇ ਉਡਾਉਣ ਦੀ ਧਮਕੀ ਦਿੱਤੀ ਹੈ। ਜੈਸ਼ ਦੇ ਏਰੀਆ ਕਮਾਂਡਰ (ਜੰਮੂ ਕਸ਼ਮੀਰ, ਸਿੰਧ, ਪਾਕਿਸਤਾਨ) ਦੇ ਨਾਮ ਵਾਲਾ ਧਮਕੀ ਪੱਤਰ ਰੇਲਵੇ ਅਧਿਕਾਰੀਆਂ ਨੂੰ 15 ਅਪ੍ਰੈਲ ਦੀ ਸ਼ਾਮ ਨੂੰ ਮਿਲਿਆ ਸੀ, ਜਿਸ ਪਿੱਛੋਂ ਉਨ੍ਹਾਂ ਨੇ ਸੁਰੱਖਿਆ ਏਜੰਸੀਆਂ ਨੂੰ ਜਾਣੂ ਕਰਵਾ ਦਿੱਤਾ ਸੀ। ਡਿਵੀਜ਼ਨਲ ਰੇਲਵੇ ਮੈਨੇਜਰ ਵਿਵੇਕ ਕੁਮਾਰ ਦੇ ਨਾਮ 'ਤੇ ਆਏ ਧਮਕੀ ਪੱਤਰ ਵਿੱਚ ਜੈਸ਼-ਏ-ਮੁਹੰਮਦ ਨੇ ਪੰਜਾਬ ਵਿੱਚ ਲੋਕ ਸਭਾ ਚੋਣਾਂ ਤੋਂ ਐਨ ਪਹਿਲਾਂ 13 ਅਤੇ 15 ਮਈ ਨੂੰ ਧਮਾਕੇ ਕਰਨ ਦੀ ਧਮਕੀ ਦਿੱਤੀ ਹੈ। ਹਿੰਦੀ ਵਿੱਚ ਲਿਖੇ ਪੱਤਰ ਵਿੱਚ ਅੱਤਵਾਦੀਆਂ ਵੱਲੋਂ ਜਹਾਦੀਆਂ ਦੀ ਮੌਤ ਦਾ ਬਦਲਾ ਲੈਣ ਦੀ ਗੱਲ ਆਖੀ ਗਈ ਅਤੇ 13 ਅਤੇ 15 ਮਈ ਨੂੰ ਫਰੀਦਕੋਟ, ਫਿਰੋਜ਼ਪੁਰ, ਬਰਨਾਲਾ ਤੇ ਜਲੰਧਰ ਦੇ ਰੇਲਵੇ ਸਟੇਸ਼ਨਾਂ ਦੇ ਨਾਲ ਰਾਜਸਥਾਨ ਦੇ ਜੈਪੁਰ, ਬੀਕਾਨੇਰ, ਰਿਵਾੜੀ, ਜੋਧਪੁਰ, ਗੰਗਾਨਗਰ ਦੇ ਰੇਲਵੇ ਸਟੇਸ਼ਨ ਧਮਾਕੇ ਕਰਕੇ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਇਸ ਮਗਰੋਂ ਸੂਤਰਾਂ ਅਨੁਸਾਰ ਸੁਰੱਖਿਆ ਏਜੰਸੀਆਂ ਨੇ ਰਾਜਸਥਾਨ ਪੁਲਸ ਨੂੰ ਵੀ ਚੌਕਸ ਕਰ ਦਿੱਤਾ ਹੈ। ਧਮਕੀ ਪੱਤਰ ਮਗਰੋਂ ਪੰਜਾਬ ਦੇ ਰੇਲਵੇ ਸਟੇਸ਼ਨਾਂ ਦੀ ਸੁਰੱਖਿਆ ਵੀ ਵਧਾ ਦਿੱਤੀ ਗਈ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲ ਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਪ੍ਰਸ਼ਾਸਨ, ਕਿਸਾਨਾਂ ਦੀ ਸਹੂਲਤ ਵਜੋਂ ਕਣਕ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਵਚਨਬੱਧ : ਡਿਪਟੀ ਕਮਿਸ਼ਨਰ ਸਾਹਨੀ ਵਰਧਮਾਨ ਸਪੈਸ਼ਲ ਸਟੀਲਜ਼, ਅੰਤਰਰਾਸ਼ਟਰੀ ਪੈਰਾ-ਕਰਾਟੇ ਚੈਂਪੀਅਨ ਦੀ ਮਦਦ ਲਈ ਆਈ ਅੱਗੇ ਪੰਜਾਬ ਦੇ ਰਾਜਪਾਲ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ 17 ਮਹਿਲਾਵਾਂ ਸਨਮਾਨਿਤ ਅੰਮ੍ਰਿਤਸਰ ਦਾ ਸਰਵਪੱਖੀ ਵਿਕਾਸ ਹੀ ਮੇਰੀ ਪਹਿਲ : ਤਰਨਜੀਤ ਸਿੰਘ ਸੰਧੂ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਦੇ ਭਾਜਪਾ 'ਚ ਸ਼ਾਮਲ ਹੋਣ ’ਤੇ ਭਾਜਪਾ ਪ੍ਰਧਾਨ ਜੇਪੀ ਨੱਡਾ, ਵਿਦੇਸ਼ ਮੰਤਰੀ ਡਾ. ਜੈਸ਼ੰਕਰ ਨੂੰ ਮਿਲੇ ਜ਼ਿਲ੍ਹਾ ਮੋਹਾਲੀ ਵਿੱਚ ਖੁਬਸੂਰਤ ਚਿੱਤਰਕਾਰੀ ਰਾਹੀ ਦਿੱਤਾ ਜਾ ਰਿਹਾ ਹੈ ਵੋਟਰ ਜਾਗਰੂਕਤਾ ਦਾ ਸੁਨੇਹਾ ਐਕਟਿੰਗ ਚੀਫ਼ ਜਸਟਿਸ ਗੁਰਮੀਤ ਸਿੰਘ ਸੰਧਵਾਲੀਆ ਨੇ ਵੀਡੀਓ ਕਾਨਫਰੰਸ ਰਾਹੀਂ ਕੀਤਾ ਨਵੇਂ ਕੋਰਟ ਕੰਪਲੈਕਸ ਦਾ ਉਦਘਾਟਨ 3 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ