Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਭਾਰਤ

ਸਿੱਧੂ ਦਾ ਇਤਰਾਜ਼ ਯੋਗ ਬਿਆਨ: ਸਭ ਮੁਸਲਮਾਨ ਇਕਮੁੱਠ ਹੋ ਕੇ ਮੋਦੀ ਦੇ ਵਿਰੁੱਧ ਵੋਟਾਂ ਪਾਉਣ

April 18, 2019 08:50 AM

ਕਟਿਹਾਰ, 17 ਅਪ੍ਰੈਲ (ਪੋਸਟ ਬਿਊਰੋ)- ਪੰਜਾਬ ਦੇ ਲੋਕਲ ਬਾਡੀਜ਼ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਬਿਹਾਰ ਵਿੱਚ ਇੱਕ ਕਾਂਗਰਸੀ ਉਮੀਦਵਾਰ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਦਿਆਂ ਕੱਲ੍ਹ ਵਿਵਾਦ ਵਾਲਾ ਬਿਆਨ ਦੇ ਦਿੱਤਾ। ਉਨ੍ਹਾਂ ਕਿਹਾ ਕਿ ਸਭ ਮੁਸਲਿਮ ਵੋਟਰ ਇਕਮੁੱਠ ਹੋ ਕੇ ਮੋਦੀ ਦੇ ਵਿਰੁੱਧ ਵੋਟ ਪਾਉਣ।
ਕਟਿਹਾਰ ਵਿਖੇ ਕਾਂਗਰਸ ਉਮੀਦਵਾਰ ਤਾਰਿਕ ਅਨਵਰ ਦੇ ਹੱਕ ਵਿੱਚ ਮੁਸਲਿਮ ਭਾਈਚਾਰੇ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਸਭ ਮੁਸਲਮਾਨਾਂ ਨੂੰ ਮੋਦੀ ਦੇ ਵਿਰੁੱਧ ਇਕਮੁੱਠ ਹੋਣਾ ਚਾਹੀਦਾ ਹੈ। ਮੁਸਲਮਾਨ ਘੱਟ ਗਿਣਤੀ ਹੋ ਕੇ ਵੀ ਬਹੁ-ਗਿਣਤੀ ਹਨ। ਸਭ ਮੁਸਲਮਾਨ ਛੱਕਾ ਮਾਰਨ ਅਤੇ ਮੋਦੀ ਨੂੰ ਬਾਊਂਡਰੀ ਤੋਂ ਪਾਰ ਕਰ ਦੇਣ। ਮੁਸਲਿਮ ਧਰਮ ਦੇ ਲੋਕ ਇਕਮੁੱਠ ਹੋ ਕੇ ਮਹਾਗਠਜੋੜ ਦੇ ਉਮੀਦਵਾਰ ਦੇ ਹੱਕ ਵਿੱਚ ਵੋਟਾਂ ਦੇਣ। ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਦੇਸ਼ ਵੰਡਣ ਦੀਆਂ ਸਾਜ਼ਿਸ਼ਾਂ ਰਚੀਆਂ ਜਾ ਰਹੀਆਂ ਹਨ। ਉਹ ਇਸ ਬਾਰੇ ਚਿਤਾਵਨੀ ਦੇਣ ਇਥੇ ਆਏ ਹਨ। ਉਨ੍ਹਾਂ ਕਿਹਾ ਕਿ ਬਿਹਾਰ ਦੇ ਲੋਕ ਜਦੋਂ ਪੰਜਾਬ ਵਿੱਚ ਕੰਮ ਕਰਨ ਆਉਂਦੇ ਹਨ ਤਾਂ ਉਨ੍ਹਾਂ ਨੂੰ ਉਥੇ ਇੱਜ਼ਤ ਮਿਲਦੀ ਹੈ। ਮੈਂ ਪੰਜਾਬ ਦਾ ਮੰਤਰੀ ਹਾਂ। ਜੇ ਬਿਹਾਰ ਦੇ ਲੋਕਾਂ ਨੂੰ ਕੋਈ ਮੁਸ਼ਕਲ ਹੈ ਤਾਂ ਮੈਂ ਉਨ੍ਹਾਂ ਨਾਲ ਖੜ੍ਹਾ ਹਾਂ।
ਵਿਰੋਧੀ ਧਿਰ ਨੇ ਸਿੱਧੂ ਉਤੇ ਵਾਦ-ਵਿਵਾਦ ਵਾਲਾ ਬਿਆਨ ਦੇਣ ਦਾ ਦੋਸ਼ ਲਾਇਆ ਹੈ। ਚੋਣ ਕਮਿਸ਼ਨ ਨੇ ਸਿੱਧੂ ਦੇ ਬਿਆਨ ਦਾ ਤਿੱਖਾ ਨੋਟਿਸ ਲੈ ਕੇ ਉਨ੍ਹਾਂ ਦੇ ਭਾਸ਼ਣ ਦੀ ਸੀ ਡੀ ਮੰਗਵਾਈ ਅਤੇ ਸਿੱਧੂ ਨੂੰ ਨੋਟਿਸ ਜਾਰੀ ਕੀਤਾ ਹੈ। ਇਸ ਤੋਂ ਪਹਿਲਾਂ ਭਾਜਪਾ ਨੇ ਬਿਆਨ ਉਤੇ ਸਖਤ ਇਤਰਾਜ਼ ਜ਼ਾਹਰ ਕੀਤਾ ਅਤੇ ਇੱਕ ਵਫਦ, ਜਿਸ ਵਿੱਚ ਜੇ ਪੀ ਨੱਢਾ, ਮੁਖਤਾਰ ਅੱਬਾਸ ਨਕਵੀ, ਵੀ ਕੇ ਸਿੰਘ, ਤਰੁਣ ਚੁੱਘ ਸ਼ਾਮਲ ਸਨ, ਨੇ ਚੋਣ ਕਮਿਸ਼ਨ ਕੋਲੋਂ ਕਾਰਵਾਈ ਦੀ ਮੰਗ ਕੀਤੀ।
ਇਸ ਦੌਰਾਨ ਨਵਜੋਤ ਸਿੰਘ ਸਿੱਧੂ ਨੇ ਨਰਿੰਦਰ ਮੋਦੀ ਉਤੇ ਉਨ੍ਹਾਂ ਦੇ ਗ੍ਰਹਿ ਸੂਬੇ ਗੁਜਰਾਤ ਵਿੱਚ ਹਮਲੇ ਕਰਦੇ ਹੋਏ ਕਿਹਾ ਕਿ ਮੈਂ ਹੈਰਾਨ ਹਾਂ ਕਿ ਗੁਜਰਾਤ ਦੀ ਜਿਸ ਧਰਤੀ ਨੇ ਮਹਾਤਮਾ ਗਾਂਧੀ ਵਰਗੇ ਵਿਅਕਤੀ ਨੂੰ ਜਨਮ ਦਿੱਤਾ, ਉਸ ਨੇ ਸਭ ਤੋਂ ਵੱਡਾ ਝੂਠਾ ਪ੍ਰਧਾਨ ਮੰਤਰੀ ਦੇਸ਼ ਨੂੰ ਦਿੱਤਾ ਹੈ। ਇੱਕ ਚੋਣ ਜਲਸੇ ਵਿੱਚ ਉਨ੍ਹਾਂ ਨੇ ਕਿਹਾ ਕਿ ਮੋਦੀ ਸਿਰਫ ਅਮੀਰ ਲੋਕਾਂ ਲਈ ਕੰਮ ਕਰਦੇ ਹਨ। ਉਨ੍ਹਾਂ ਪ੍ਰਧਾਨ ਮੰਤਰੀ ਨੂੰ ‘ਝੂਠਾ ਨੰਬਰ ਇੱਕ’ ਅਤੇ ‘ਫੈਂਕੂ ਨੰਬਰ ਇੱਕ’ ਕਰਾਰ ਦਿੱਤਾ। ਇਸ ਦੇ ਨਾਲ ਹੀ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਇਥੇ ਜਾਤ-ਪਾਤ ਵਿੱਚ ਵੰਡਣ ਦੀ ਸਿਆਸਤ ਹੁੰਦੀ ਹੈ। ਮੈਂ ਆਪਣੇ ਮੁਸਲਿਮ ਭਰਾਵਾਂ ਨੂੰ ਇੱਕੋ ਗੱਲ ਕਹਿਣ ਆਇਆ ਹਾਂ। ਤੁਹਾਡਾ ਅਜਿਹਾ ਖੇਤਰ ਹੈ ਜਿੱਥੇ ਤੁਸੀਂ ਘੱਟ ਗਿਣਤੀ ਨਹੀਂ, ਸਗੋਂ ਬਹੁ ਗਿਣਤੀ ਹੋ। ਇਸ ਖੇਤਰ ਵਿੱਚ ਤੁਹਾਡਾ ਬਹੁਮਤ 62 ਫੀਸਦੀ ਹੈ। ਭਾਜਪਾ ਦੇ ਸਾਜ਼ਿਸ਼ੀ ਲੋਕ ਤੁਹਾਨੂੰ ਵੰਡਣ ਦੀ ਕੋਸ਼ਿਸ਼ ਕਰਨਗੇ। ਤੁਸੀਂ ਇਕੱਠੇ ਰਹੋ ਤਾਂ ਕਾਂਗਰਸ ਨੂੰ ਦੁਨੀਆ ਦੀ ਕੋਈ ਤਾਕਤ ਹਰਾ ਨਹੀਂ ਸਕੇਗੀ।

 
Have something to say? Post your comment
ਹੋਰ ਭਾਰਤ ਖ਼ਬਰਾਂ
ਚੋਣ ਨਿਸ਼ਾਨ ਮਿਿਲਆ ਚੱਪਲ, ਗਲੇ 'ਚ ਚੱਪਲਾਂ ਦੀ ਮਾਲਾ ਪਾ ਕੇ ਵੋਟ ਮੰਗ ਰਿਹਾ ਲੋਕ ਸਭਾ ਉਮੀਦਵਾਰ ਈਡੀ ਨੇ ਦਿੱਲੀ ਅੰਤਰਰਾਸ਼ਟਰੀ ਏਅਰਪੋਰਟ ਤੋਂ 5 ਹਜ਼ਾਰ ਕਰੋੜ ਦੀ ਧੋਖਾਧੜੀ ਦਾ ਮੁਲਜ਼ਮ ਕੀਤਾ ਗ੍ਰਿਫਤਾਰ ਅੱਠ ਦਿਨਾਂ ਤੋਂ ਲਾਪਤਾ ਵਿਿਦਆਰਥਣ ਦਾ ਗਲਾ ਘੁੱਟ ਕੇ ਕਤਲ, ਮੁਲਜ਼ਮਾਂ ਵਿੱਚ ਕਾਲਜ ਦਾ ਦੋਸਤ ਵੀ ਸ਼ਾਮਲ ਅਵਾਰਾ ਕੁੱਤਿਆਂ ਨੇ ਦਰਗਾਹ ਕੋਲ ਬੈਠੀ ਲੜਕੀ ਨੂੰ ਬਣਾਇਆ ਸ਼ਿਕਾਰ, ਇਲਾਜ ਦੌਰਾਨ ਮੌਤ ਜਬਲਪੁਰ ਵਿੱਚ ਪੀਐਮ ਮੋਦੀ ਦੇ ਰੋਡ ਸ਼ੋਅ ਦੌਰਾਨ ਡਿੱਗੀ ਸਟੇਜ, ਔਰਤਾਂ ਤੇ ਬੱਚਿਆਂ ਸਣੇ 10 ਤੋਂ ਵੱਧ ਜ਼ਖ਼ਮੀ ਕੇਜਰੀਵਾਲ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਦੀ ਪਟੀਸ਼ਨ ਖਾਰਜ, ਸੰਕਟ ਦੀ ਸਥਿਤੀ ਵਿਚ ਰਾਸ਼ਟਰਪਤੀ ਲੈਣ ਫੈਸਲਾ ਭਾਰਤੀ ਫੌਜ ਨੇ ਜੰਮੂ ਦੇ ਉੜੀ ਸੈਕਟਰ 'ਚ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ, ਇਕ ਅੱਤਵਾਦੀ ਮਾਰਿਆ ਹਿਮਾਚਲ ਪ੍ਰਦੇਸ਼ ਦੇ ਛੇ ਜ਼ਿਿਲ੍ਹਆਂ ਵਿੱਚ ਲੱਗੇ ਭੂਚਾਲ ਦੇ ਝਟਕੇ, 5.3 ਰਹੀ ਤੀਬਰਤਾ ਇੰਦੌਰ 'ਚ ਪ੍ਰੇਮੀ ਨੇ ਲੜਕੀ ਤੇ ਉਸ ਦੇ ਭਰਾ ਨੂੰ ਮਾਰੀ ਗੋਲੀ, ਖੁਦ ਨੂੰ ਵੀ ਉਡਾ ਲਿਆ ਰਿਸ਼ਵਤ ਲੈਣ ਦੇ ਦੋਸ਼ 'ਚ ਸਰਕਾਰੀ ਸਹਾਇਕ ਡਰੱਗ ਕੰਟਰੋਲਰ ਸਮੇਤ ਤਿੰਨ ਕਾਬੂ, ਵੱਡੀ ਨਕਦੀ ਬਰਾਮਦ