Welcome to Canadian Punjabi Post
Follow us on

27

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਭਾਰਤ

ਦਿੱਲੀ ਸਰਕਾਰ ਵੱਲੋਂ ਔਰਤਾਂ ਨੂੰ ਹਰ ਮਹੀਨੇ ਇੱਕ ਹਜ਼ਾਰ ਰੁਪਏ ਦੇਣ ਦਾ ਐਲਾਨ

March 04, 2024 04:24 PM

ਨਵੀਂ ਦਿੱਲੀ, 4 ਮਾਰਚ (ਪੋਸਟ ਬਿਊਰੋ): ਦਿੱਲੀ ਦੀ ਵਿੱਤ ਮੰਤਰੀ ਆਤਿਸ਼ੀ ਮਾਰਲੇਨਾ ਨੇ ਸੋਮਵਾਰ (4 ਮਾਰਚ) ਨੂੰ ਸਾਲ 2024-25 ਲਈ 76,000 ਕਰੋੜ ਰੁਪਏ ਦਾ ਬਜਟ ਪੇਸ਼ ਕੀਤਾ। ਆਤਿਸ਼ੀ ਨੇ ਬਜਟ ਵਿਚ 18 ਸਾਲ ਤੋਂ ਵੱਧ ਉਮਰ ਦੀਆਂ ਬੀਬੀਆਂ ਨੂੰ ਹਰ ਮਹੀਨੇ ਇੱਕ ਹਜ਼ਾਰ ਰੁਪਏ ਦੇਣ ਦਾ ਐਲਾਨ ਕੀਤਾ ਹੈ। ਇਸ ਦੇ ਲਈ ਸਰਕਾਰ ਬੀਬੀ ਸਨਮਾਨ ਯੋਜਨਾ ਲੈ ਕੇ ਆਈ ਹੈ।
ਵਿਧਾਨ ਸਭਾ `ਚ ਬਜਟ ਦੌਰਾਨ ਆਪਣੇ ਭਾਸ਼ਣ `ਚ ਆਤਿਸ਼ੀ ਨੇ ਕਿਹਾ ਕਿ ਹੁਣ ਤੱਕ ਅਮੀਰ ਦਾ ਬੱਚਾ ਅਮੀਰ ਹੁੰਦਾ ਸੀ, ਗਰੀਬ ਦਾ ਬੱਚਾ ਗਰੀਬ ਰਹਿੰਦਾ ਸੀ। ਇਹ ਰਾਮ ਰਾਜ ਦੇ ਸੰਕਲਪ ਦੇ ਉਲਟ ਸੀ। ਉਨ੍ਹਾਂ ਕਿਹਾ ਕਿ ਕੇਜਰੀਵਾਲ ਸਰਕਾਰ ਨੇ ਇਸ ਨੂੰ ਬਦਲ ਦਿੱਤਾ ਹੈ। ਅੱਜ ਮਜ਼ਦੂਰ ਬੱਚੇ ਵੀ ਪ੍ਰਬੰਧਕ ਬਣ ਰਹੇ ਹਨ।
ਆਤਿਸ਼ੀ ਨੇ ਕਿਹਾ ਕਿ ਇਸ ਸਦਨ ਵਿਚ ਮੌਜੂਦ ਸਾਰੇ ਲੋਕ ਭਗਵਾਨ ਰਾਮ ਤੋਂ ਪ੍ਰੇਰਿਤ ਹਨ। ਅਸੀਂ ਰਾਮ ਰਾਜ ਦੇ ਸੁਪਨੇ ਨੂੰ ਪੂਰਾ ਕਰਨ ਲਈ ਪਿਛਲੇ 9 ਸਾਲਾਂ ਤੋਂ ਦਿਨ ਰਾਤ ਮਿਹਨਤ ਕਰ ਰਹੇ ਹਾਂ। ਅਸੀਂ ਦਿੱਲੀ ਦੇ ਲੋਕਾਂ ਨੂੰ ਖੁਸ਼ਹਾਲੀ ਪ੍ਰਦਾਨ ਕਰਨ ਦੀ ਕੋਸ਼ਿਸ਼ ਕੀਤੀ ਹੈ। ਹੁਣ ਬਹੁਤ ਕੁਝ ਕਰਨਾ ਬਾਕੀ ਹੈ, ਪਰ ਅਸੀਂ ਪਿਛਲੇ ਨੌਂ ਸਾਲਾਂ ਵਿੱਚ ਬਹੁਤ ਕੁਝ ਕੀਤਾ ਹੈ।
ਆਤਿਸ਼ੀ ਨੇ ਕਿਹਾ ਕਿ ਦਿੱਲੀ ਸਰਕਾਰ ਨੇ ਪੁਰਾਣੀਆਂ ਚੀਜ਼ਾਂ ਨੂੰ ਬਦਲ ਦਿੱਤਾ ਹੈ। ਹੁਣ ਦਿੱਲੀ ਵਿੱਚ ਮਜ਼ਦੂਰਾਂ ਦੇ ਬੱਚੇ ਮੈਨੇਜਿੰਗ ਡਾਇਰੈਕਟਰ ਬਣ ਰਹੇ ਹਨ। ਕੇਜਰੀਵਾਲ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ 2121 ਬੱਚਿਆਂ ਨੇ ਜੇਈਈ ਅਤੇ ਨੀਟ ਦੀ ਪ੍ਰੀਖਿਆ ਪਾਸ ਕੀਤੀ। ਸਿੱਖਿਆ ਸਾਡੀ ਸਰਕਾਰ ਦੀ ਤਰਜੀਹ ਹੈ ਅਤੇ 2015 ਵਿੱਚ ਅਸੀਂ ਸਿੱਖਿਆ ਦਾ ਬਜਟ ਨੂੰ ਦੁੱਗਣਾ ਕਰ ਦਿੱਤਾ ਹੈ। ਅਸੀਂ ਆਪਣੇ ਬਜਟ ਦਾ ਚੌਥਾ ਹਿੱਸਾ ਸਿੱਖਿਆ `ਤੇ ਖਰਚ ਕੀਤਾ ਹੈ। ਇਸ ਸਾਲ ਅਸੀਂ ਸਿੱਖਿਆ ਲਈ 16,396 ਕਰੋੜ ਰੁਪਏ ਦਾ ਬਜਟ ਰੱਖਿਆ ਹੈ।
ਦਿੱਲੀ ਦੇ ਵਿੱਤ ਮੰਤਰੀ ਨੇ ਕਿਹਾ ਕਿ ਦਿੱਲੀ ਦੀ ਜੀਐਸਡੀਪੀ 2014 ਵਿੱਚ 4.95 ਕਰੋੜ ਸੀ ਅਤੇ ਪਿਛਲੇ 10 ਸਾਲਾਂ ਵਿੱਚ ਇਹ ਲਗਭਗ ਢਾਈ ਗੁਣਾ ਵੱਧ ਕੇ 11.08 ਲੱਖ ਕਰੋੜ ਹੋ ਗਈ ਹੈ। 2014 ਵਿੱਚ ਪ੍ਰਤੀ ਵਿਅਕਤੀ ਆਮਦਨ 2.47 ਲੱਖ ਸਾਲਾਨਾ ਸੀ ਅਤੇ ਹੁਣ ਇਹ 4.62 ਲੱਖ ਹੋ ਗਈ ਹੈ। ਅਸੀਂ ਨਾ ਸਿਰਫ਼ ਕੇਜਰੀਵਾਲ ਸਰਕਾਰ ਦਾ 10ਵਾਂ ਬਜਟ ਪੇਸ਼ ਕੀਤਾ ਹੈ, ਸਗੋਂ 10 ਸਾਲਾਂ ਵਿਚ ਦਿੱਲੀ ਦੀ ਬਦਲਦੀ ਤਸਵੀਰ ਵੀ ਪੇਸ਼ ਕੀਤੀ ਹੈ।

 

 
Have something to say? Post your comment
ਹੋਰ ਭਾਰਤ ਖ਼ਬਰਾਂ
ਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆ ਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀ ਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼