Welcome to Canadian Punjabi Post
Follow us on

28

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਪੰਜਾਬ

ਵਾਤਾਵਰਣ ਦੀ ਰੱਖਿਆ ਸਾਡੀ ਸਾਰਿਆਂ ਦੀ ਸਾਂਝੀ ਜਿ਼ੰਮੇਵਾਰੀ : ਮੀਤ ਹੇਅਰ

March 07, 2024 05:51 AM

-ਪੰਜਾਬ ਵਿਧਾਨ ਸਭਾ ਵਿੱਚ ਵਾਤਾਵਰਣ ਦੇ ਮਤੇ ਉੱਤੇ ਬੋਲਦਿਆਂ ਜੰਗਲ ਹੇਠਲਾ ਰਕਬਾ ਵਧਾਉਣ ਦੀ ਵਕਾਲਤ ਕੀਤੀ
ਚੰਡੀਗੜ੍ਹ, 7 ਮਾਰਚ (ਪੋਸਟ ਬਿਊਰੋ): ਪੰਜਾਬ ਵਿਧਾਨ ਸਭਾ ਵਿੱਚ ਅੱਜ ਵਾਤਾਵਰਣ ਦੀ ਸਾਂਭ ਸੰਭਾਲ ਅਤੇ ਜੰਗਲ ਹੇਠਲਾ ਰਕਬਾ ਵਧਾਉਣ ਦੇ ਮਤੇ ਉੱਤੇ ਬੋਲਦਿਆਂ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਵਾਤਾਵਰਣ ਦੀ ਰੱਖਿਆ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ ਅਤੇ ਇਸ ਮੁਹਿੰਮ ਦੀ ਸਫ਼ਲਤਾ ਲਈ ਲੋਕਾਂ ਦੀ ਸ਼ਮੂਲੀਅਤ ਯਕੀਨੀ ਬਣਾਉਣੀ ਪਵੇਗੀ। ਇਸ ਲਈ ਲੋਕਾਂ ਨੂੰ ਜਾਗਰੂਕ ਕਰਨਾ ਸਭ ਤੋਂ ਜ਼ਰੂਰੀ ਹੈ।ਜੰਗਲ ਹੇਠਲਾ ਰਕਬਾ ਵਧਾਉਣ ਦੀ ਵਕਾਲਤ ਕਰਦਿਆਂ ਉਨ੍ਹਾਂ ਕਿਹਾ ਕਿ ਪਿੰਡਾਂ ਦੀਆਂ ਪੰਚਾਇਤੀ ਜ਼ਮੀਨਾਂ ਅਤੇ ਆਪਣੀ ਰਿਹਾਇਸ਼ ਥਾਂਵਾਂ ਉਤੇ ਵੱਧ ਤੋਂ ਵੱਧ ਪੌਦੇ ਲਗਾਉਣੇ ਚਾਹੀਦੇ ਹਨ।
ਮੀਤ ਹੇਅਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਵੱਲੋਂ ਵਾਤਾਵਰਣ ਦੀ ਸਾਂਭ ਸੰਭਾਲ ਲਈ ਨਿਰੰਤਰ ਯਤਨ ਕੀਤੇ ਜਾ ਰਹੇ ਹਨ।ਸਰਕਾਰੀ ਵਿੱਦਿਅਕ ਅਦਾਰਿਆਂ ਵਿੱਚ ਸੋਲਰ ਪੈਨਲ ਲਗਾਉਣ, ਇਕ ਵਾਰ ਵਰਤੋਂ ਵਾਲੇ ਪਲਾਸਟਿਕ ਉੱਤੇ ਪੂਰਨ ਪਾਬੰਦੀ ਦੇ ਨਾਲ ਸਨਅਤੀ ਪ੍ਰਦੂਸ਼ਣ ਨੂੰ ਠੱਲ੍ਹ ਪਾਉਣ ਸਮੇਤ ਹੋਰ ਕਈ ਪ੍ਰਾਜੈਕਟ ਸ਼ੁਰੂ ਕੀਤੇ ਹਨ। ਪੌਦੇ ਲਗਾਉਣ ਨੂੰ ਤਰਜੀਹ ਦਿੱਤੀ ਗਈ।ਸਰਕਾਰ ਨੇ ਪਰਾਲੀ ਦੇ ਪ੍ਰਬੰਧਨ ਵਿੱਚ ਐਕਸ ਸੀਟੂ ਤੇ ਇਨ ਸੀਟੂ ਕੰਮ ਕੀਤੇ ਜਿਸ ਦੇ ਨਤੀਜੇ ਵਜੋਂ ਪਰਾਲੀ ਸਾੜਨ ਦੇ 30 ਫੀਸਦੀ ਕੇਸ ਘਟੇ ਅਤੇ ਇਹ ਟੀਚਾ ਹੋਰ ਵਧਾਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ।
ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਦੇ ਸਪੀਕਰ ਵੱਲੋਂ ਪਿਛਲੇ ਕਈ ਸਾਲਾਂ ਤੋਂ ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਨੂੰ ਬੁਲਾ ਕੇ ਸਨਮਾਨ ਕਰਕੇ ਹੋਰਨਾਂ ਕਿਸਾਨਾਂ ਨੂੰ ਵੀ ਪ੍ਰੇਰਿਤ ਕੀਤਾ ਗਿਆ।ਉਨ੍ਹਾਂ ਕਿਹਾ ਕਿ ਲੋਕਾਂ ਨੂੰ ਜਾਗਰੂਕ ਕਰਨਾ ਅਤੇ ਖੁਦ ਇਸ ਦੀ ਪਹਿਲਕਦਮੀ ਕਰਕੇ ਉਦਾਹਰਨ ਪੇਸ਼ ਕਰਨ ਦੀ ਲੋੜ ਹੈ।ਪੰਜਾਬ ਵਿੱਚ ਪਰਾਲੀ ਪ੍ਰਬੰਧਨ ਲਈ ਲਗਾਏ ਜਾ ਰਹੇ ਉਦਯੋਗਾਂ ਨੂੰ ਸਥਾਨਕ ਵਾਸੀ ਹੁਲਾਰਾ ਦੇਣ।
ਮੀਤ ਹੇਅਰ ਨੇ ਕਿਹਾ ਕਿ ਪ੍ਰਦੂਸ਼ਣ ਦੀ ਸਮੱਸਿਆ ਪਿਛਲੇ ਦੋ ਸਦੀਆਂ ਤੋਂ ਸ਼ੁਰੂ ਹੋਈ ਅਤੇ ਉਦਯੋਗਿਕ ਤਰੱਕੀ ਦੇ ਨਾਲ ਇਸ ਵਿੱਚ ਵੀ ਵਾਧਾ ਹੋਇਆ। ਹਵਾ ਪ੍ਰਦੂਸ਼ਣ ਸਿਹਤ ਲਈ ਵਿਸ਼ਵਵਿਆਪੀ ਸੰਕਟ ਹੈ ਜਿਸ ਨਾਲ ਦੁਨੀਆ ਭਰ ਵਿੱਚ ਲਗਭਗ 70 ਲੱਖ ਲੋਕਾਂ ਦੀ ਮੌਤ ਦਾ ਕਾਰਨ ਬਣਦੀ ਹੈ।ਉਨ੍ਹਾਂ ਕਿਹਾ ਕਿ ਕੋਵਿਡ ਮਹਾਂਮਾਰੀ ਕਾਰਨ ਲੱਗੇ ਲੌਕਡਾਊਨ ਦੌਰਾਨ ਨੀਲਾ ਅਸਮਾਨ ਦੇਖਣ ਨੂੰ ਮਿਲਿਆ। ਪੰਜਾਬ ਤੋਂ ਧੌਲਧਰ ਤੇ ਸ਼ਿਵਾਲਿਕ ਪਹਾੜੀਆਂ ਦੀ ਰੇਂਜ ਸਾਫ ਦਿਸਣ ਲੱਗ ਗਈ ਸੀ ਜਿਸ ਤੋਂ ਸਪੱਸ਼ਟ ਹੈ ਕਿ ਇਹ ਸਮੱਸਿਆ ਅਸੀਂ ਖੁਦ ਸਹੇੜੀ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਤੋਂ ਸੰਯੁਕਤ ਰਾਸ਼ਟਰ ਵੱਲੋਂ 7 ਸਤੰਬਰ ਨੂੰ ਨੀਲਾ ਅਸਮਾਨ ਦਿਵਸ ਮਨਾਉਣ ਦੀ ਸ਼ੁਰੂਆਤ ਕੀਤੀ ਗਈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾ ਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰ ਸ਼ਹਿਬਜਾਦਾ ਅਜੀਤ ਸਿੰਘ ਨਗਰ ਦੇ ਵੋਟਰ ਸ਼ਾਖਰਤਾ ਕਲੱਬ ਦੀ ਸਰਗਰਮ ਭਾਗੀਦਾਰੀ ਨਾਲ ਵੋਟਰ ਜਾਗਰੂਕਤਾ ਮੁਹਿੰਮ ਹੋਈ ਤੇਜ਼ ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ