Welcome to Canadian Punjabi Post
Follow us on

28

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਪੰਜਾਬ

ਸੂਬੇ 'ਚ 6ਵਾਂ ਪੋਸ਼ਣ ਪਖਵਾੜਾ 9 ਤੋਂ 23 ਮਾਰਚ ਤੱਕ ਮਨਾਇਆ ਜਾਵੇਗਾ

March 08, 2024 06:47 AM

ਚੰਡੀਗੜ੍ਹ, 8 ਮਾਰਚ (ਪੋਸਟ ਬਿਊਰੋ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਅਤੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਵਿਭਾਗ ਵੱਲੋਂ ਸੂਬੇ ਭਰ ਵਿੱਚ 9 ਮਾਰਚ ਤੋਂ 23 ਮਾਰਚ ਤੱਕ ਪੋਸ਼ਣ ਪਖਵਾੜਾ ਮਨਾਇਆ ਜਾ ਰਿਹਾ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਪੋਸ਼ਣ ਪਖਵਾੜਾ ਕੁਪੋਸ਼ਣ ਦੇ ਵੱਧ ਸ਼ਿਕਾਰ (ਐਸਏਐਮ) ਅਤੇ ਅੰਸ਼ਕ ਤੌਰ ‘ਤੇ ਕੁਪੋਸ਼ਣ ਦੇ ਸ਼ਿਕਾਰ (ਐਮਏਐਮ) ਬੱਚਿਆਂ ਦੀ ਸਿਹਤ ਅਤੇ ਤੰਦਰੁਸਤੀ 'ਤੇ ਧਿਆਨ ਕੇਂਦ੍ਰਿਤ ਕਰਨ ਨਾਲ ਸਬੰਧਤ ਹੈ। ਪੋਸ਼ਣ ਪਖਵਾੜਾ ਗਰਭਵਤੀ ਔਰਤਾਂ, ਦੁੱਧ ਚੁੰਘਾਉਣ ਵਾਲੀਆਂ ਮਾਵਾਂ, ਕਿਸ਼ੋਰ ਲੜਕੀਆਂ ਅਤੇ 6 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਵਿੱਚ ਪੋਸ਼ਣ ਸਬੰਧੀ ਨਤੀਜਿਆਂ ਨੂੰ ਸੰਪੂਰਨ ਰੂਪ ਵਿੱਚ ਬਿਹਤਰ ਬਣਾਉਣ ਦਾ ਯਤਨ ਕਰਦਾ ਹੈ।

ਡਾ. ਬਲਜੀਤ ਕੌਰ ਨੇ ਦੱਸਿਆ ਕਿ ਇਸ ਮੁਹਿੰਮ ਨੂੰ ਵੱਡੇ ਪੱਧਰ ‘ਤੇ ਚਲਾਉਣ ਲਈ ਵੱਖ ਵੱਖ ਵਿਭਾਗਾਂ ਦੀਆਂ ਸੇਵਾਵਾਂ ਲਈਆਂ ਜਾਣਗੀਆਂ।

ਮੰਤਰੀ ਨੇ ਦੱਸਿਆ ਕਿ ਪੋਸ਼ਣ ਪਖਵਾੜੇ ਦੌਰਾਨ ਮਾਂ ਦਾ ਦੁੱਧ ਚੁੰਘਾਉਣਾ ਅਤੇ ਸੰਪੂਰਨ ਖੁਰਾਕ ਦੇਣਾ, ਸਵਸਥ ਬਾਲਕ ਸਪ੍ਰਧਾ, ਪੋਸ਼ਣ ਵੀ ਪੜ੍ਹਾਈ ਵੀ, ਮਿਸ਼ਨ ਲਾਈਫ ਦੁਆਰਾ ਪੋਸ਼ਣ ਵਿੱਚ ਸੁਧਾਰ ਕਰਨਾ, ਮੇਰੀ ਮਿੱਟੀ ਮੇਰਾ ਦੇਸ਼, ਲੋਕਾਂ ਵਿੱਚ ਪੋਸ਼ਣ ਜਾਗਰੂਕਤਾ ਫੈਲਾਉਣਾ ਅਤੇ ਟੈਸਟ, ਟ੍ਰੀਟ, ਟਾਕ ਅਨੀਮੀਆ ਵਿਸ਼ਿਆਂ 'ਤੇ ਕੇਂਦਰਿਤ ਗਤੀਵਿਧੀਆਂ 'ਤੇ ਵਿਚਾਰ ਕੀਤਾ ਜਾਵੇਗਾ।

ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਅਨੀਮੀਆ ਅਤੇ ਢੁਕਵੀਂ ਸਾਫ-ਸਫਾਈ ਬਾਰੇ ਜਾਗਰੂਕਤਾ ਫੈਲਾਉਣ 'ਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ। ਇਸ ਦਾ ਉਦੇਸ਼ ਉਹਨਾਂ ਨੂੰ ਕਸਰਤ ਅਤੇ ਵਾਤਾਵਰਣ ਸੁਧਾਰ ਦੇ ਨਾਲ-ਨਾਲ ਸਿਹਤਮੰਦ ਅਤੇ ਪੌਸ਼ਟਿਕ ਖੁਰਾਕ ਦੀ ਮਹੱਤਤਾ ਬਾਰੇ ਜਾਗਰੂਕ ਕਰਨਾ ਹੈ।

ਉਨ੍ਹਾਂ ਕਿਹਾ ਕਿ ਬੱਚਿਆਂ ਦੀ ਸਿਹਤ ਅਤੇ ਤੰਦਰੁਸਤੀ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਵੱਖ-ਵੱਖ ਗਤੀਵਿਧੀਆਂ, ਵਰਕਸ਼ਾਪਾਂ ਅਤੇ ਪਹਿਲਕਦਮੀਆਂ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਲਈ ਔਰਤਾਂ ਤੇ ਆਮ ਲੋਕਾਂ ਨੂੰ ਉਤਸ਼ਾਹਿਤ ਕੀਤਾ ਜਾਵੇਗਾ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾ ਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰ ਸ਼ਹਿਬਜਾਦਾ ਅਜੀਤ ਸਿੰਘ ਨਗਰ ਦੇ ਵੋਟਰ ਸ਼ਾਖਰਤਾ ਕਲੱਬ ਦੀ ਸਰਗਰਮ ਭਾਗੀਦਾਰੀ ਨਾਲ ਵੋਟਰ ਜਾਗਰੂਕਤਾ ਮੁਹਿੰਮ ਹੋਈ ਤੇਜ਼ ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ