Welcome to Canadian Punjabi Post
Follow us on

27

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਪੰਜਾਬ

ਲੋਕ ਸਭਾ ਚੋਣਾਂ 2024: ਕੇਂਦਰੀ ਬਲਾਂ ਦੀਆਂ 25 ਕੰਪਨੀਆਂ ਪੰਜਾਬ ਪਹੁੰਚੀਆਂ

March 08, 2024 06:48 AM

-ਪੰਜਾਬ ਪੁਲਿਸ ਲੋਕ ਸਭਾ ਚੋਣਾਂ ਸੁਤੰਤਰ, ਨਿਰਪੱਖ ਅਤੇ ਸਾਂਤੀਪੂਰਨ ਢੰਗ ਨਾਲ ਕਰਵਾਉਣਾ ਯਕੀਨੀ ਬਣਾਉਣ ਲਈ ਵਚਨਬੱਧ
- ਆਮ ਲੋਕਾਂ ਵਿੱਚ ਵਿਸ਼ਵਾਸ ਪੈਦਾ ਕਰਨ ਲਈ ਸੰਵੇਦਨਸ਼ੀਲ ਜ਼ਿਲ੍ਹਿਆਂ ਵਿੱਚ ਕੇਂਦਰੀ ਬਲਾਂ ਨੂੰ ਤਾਇਨਾਤ ਕੀਤਾ ਜਾਵੇਗਾ: ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ
- ਕਿਹਾ, ਸੀਪੀਜ਼/ਐਸਐਸਪੀਜ਼ ਆਪਣੇ-ਆਪਣੇ ਅਧਿਕਾਰ ਖੇਤਰਾਂ ਵਿੱਚ ਸਮਾਜ ਵਿਰੋਧੀ ਅਨਸਰਾਂ ‘ਤੇ ਬਾਜ ਅੱਖ ਰੱਖਣ ਅਤੇ ਫਲੈਗ ਮਾਰਚ ਕੱਢਣ
ਚੰਡੀਗੜ੍ਹ, 8 ਮਾਰਚ (ਪੋਸਟ ਬਿਊਰੋ): ਆਗਾਮੀ ਲੋਕ ਸਭਾ ਚੋਣਾਂ 2024 ਸੁਤੰਤਰ, ਨਿਰਪੱਖ ਅਤੇ ਸਾਂਤੀਪੂਰਨ ਢੰਗ ਨਾਲ ਕਰਵਾਉਣਾ ਯਕੀਨੀ ਬਣਾਉਣ ਅਤੇ ਸੁਰੱਖਿਆ ਨੂੰ ਹੋਰ ਮਜ਼ਬੂਤ ਕਰਨ ਲਈ ਕੇਂਦਰੀ ਹਥਿਆਰਬੰਦ ਪੁਲਿਸ ਬਲਾਂ (ਸੀ.ਏ.ਪੀ.ਐਫ.) ਦੀਆਂ 25 ਕੰਪਨੀਆਂ ਪੰਜਾਬ ਰਾਜ ਵਿੱਚ ਪਹੁੰਚ ਚੁੱਕੀਆਂ ਹਨ। ਇਹਨਾਂ 25 ਕੰਪਨੀਆਂ ਵਿੱਚ ਕੇਂਦਰੀ ਰਿਜ਼ਰਵਡ ਪੁਲਿਸ ਬਲਾਂ (ਸੀਆਰਪੀਐਫ) ਦੀਆਂ ਪੰਜ ਕੰਪਨੀਆਂ, ਸੀਮਾ ਸੁਰੱਖਿਆ ਬਲ (ਬੀਐਸਐਫ) ਦੀਆਂ 15 ਕੰਪਨੀਆਂ ਅਤੇ ਇੰਡੋ-ਤਿੱਬਤੀ ਬਾਰਡਰ ਪੁਲਿਸ (ਆਈਟੀਬੀਪੀ) ਦੀਆਂ ਪੰਜ ਕੰਪਨੀਆਂ ਸ਼ਾਮਲ ਹਨ।
ਹੋਰ ਵੇਰਵਿਆਂ ਬਾਰੇ ਜਾਣਕਾਰੀ ਦਿੰਦਿਆਂ ਸਪੈਸ਼ਲ ਡਾਇਰੈਕਟਰ ਜਨਰਲ ਆਫ ਪੁਲਿਸ (ਸਪੈਸ਼ਲ ਡੀਜੀਪੀ) ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਕਿਹਾ ਕਿ ਆਮ ਲੋਕਾਂ ਵਿੱਚ ਵਿਸ਼ਵਾਸ ਪੈਦਾ ਕਰਨ ਦੇ ਨਾਲ-ਨਾਲ ਸੰਵੇਦਨਸ਼ੀਲ ਅਤੇ ਅਤਿ-ਸੰਵੇਦਨਸ਼ੀਲ ਖੇਤਰਾਂ ਵਿੱਚ ਦਬਦਬਾ ਬਣਾਉਣ ਲਈ ਸੂਬੇ ਦੇ ਸੰਵੇਦਨਸ਼ੀਲ ਜ਼ਿਲ੍ਹਿਆਂ ਵਿੱਚ ਇਹਨਾਂ ਸੁਰੱਖਿਆ ਬਲਾਂ ਨੂੰ ਤਾਇਨਾਤ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਸੰਵੇਦਨਸ਼ੀਲ ਖੇਤਰਾਂ ਦੀ ਮੈਪਿੰਗ ਵੀ ਕੀਤੀ ਜਾ ਰਹੀ ਹੈ ਤਾਂ ਜੋ ਆਮ ਚੋਣਾਂ ਤੋਂ ਪਹਿਲਾਂ ਕਿਸੇ ਵੀ ਅਣਸੁਖਾਵੀਂ ਸਥਿਤੀ ਤੋਂ ਬਚਾਅ ਲਈ ਹੋਰ ਬਲਾਂ ਨੂੰ ਤਾਇਨਾਤ ਕੀਤਾ ਜਾ ਸਕੇ।
ਸਪੈਸ਼ਲ ਡੀਜੀਪੀ ਵੱਲੋਂ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਆਪਣੇ-ਆਪਣੇ ਅਧਿਕਾਰ ਖੇਤਰਾਂ ਵਿੱਚ ਸਮਾਜ ਵਿਰੋਧੀ ਅਨਸਰਾਂ ‘ਤੇ ਬਾਜ ਅੱਖ ਰੱਖਣ ਅਤੇ ਆਮ ਲੋਕਾਂ ਵਿੱਚ ਵਿਸ਼ਵਾਸ ਪੈਦਾ ਕਰਨ ਲਈ ਫਲੈਗ ਮਾਰਚ ਕੱਢਣ ਲਈ ਕਿਹਾ ਗਿਆ ਹੈ। ਉਨ੍ਹਾਂ ਕਿਹਾ ਕਿ ਡੀਜੀਪੀ ਪੰਜਾਬ ਗੌਰਵ ਯਾਦਵ ਦੀ ਅਗਵਾਈ ਹੇਠ ਪੰਜਾਬ ਪੁਲਿਸ ਸੂਬੇ ਵਿੱਚ ਸੁਤੰਤਰ, ਨਿਰਪੱਖ ਅਤੇ ਸ਼ਾਂਤੀਪੂਰਵਕ ਚੋਣਾਂ ਕਰਵਾਉਣ ਲਈ ਵਚਨਬੱਧ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾ ਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰ ਸ਼ਹਿਬਜਾਦਾ ਅਜੀਤ ਸਿੰਘ ਨਗਰ ਦੇ ਵੋਟਰ ਸ਼ਾਖਰਤਾ ਕਲੱਬ ਦੀ ਸਰਗਰਮ ਭਾਗੀਦਾਰੀ ਨਾਲ ਵੋਟਰ ਜਾਗਰੂਕਤਾ ਮੁਹਿੰਮ ਹੋਈ ਤੇਜ਼ ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ