Welcome to Canadian Punjabi Post
Follow us on

28

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਪੰਜਾਬ

ਵਿੱਤੀ ਸਾਲ 2023-24 ਵਿੱਚ ਪਿਛਲੇ ਤਿੰਨ ਸਾਲਾਂ ਦੇ ਮੁਕਾਬਲੇ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਰਿਕਾਰਡ ਆਮਦਨ: ਜਿੰਪਾ

March 08, 2024 06:51 AM

ਚੰਡੀਗੜ੍ਹ, 8 ਮਾਰਚ (ਪੋਸਟ ਬਿਊਰੋ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ‘ਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਪੰਜਾਬ ਸਰਕਾਰ ਦੇ ਖਜ਼ਾਨੇ ਵਿਚ ਹਰੇਕ ਸਾਲ ਵਾਧਾ ਹੋ ਰਿਹਾ ਹੈ। ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਹੈ ਕਿ ਵਿੱਤੀ ਸਾਲ 2023-24 ਵਿੱਚ ਪਿਛਲੇ ਤਿੰਨ ਵਿੱਤੀ ਸਾਲਾਂ ਦੇ ਮੁਕਾਬਲੇ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਪੰਜਾਬ ਸਰਕਾਰ ਨੂੰ ਰਿਕਾਰਡ ਆਮਦਨ ਹੋਈ ਹੈ। ਜਿੰਪਾ ਨੇ ਕਿਹਾ ਹੈ ਕਿ ਪੰਜਾਬ ਵਾਸੀਆਂ ਨੂੰ ਪਾਰਦਰਸ਼ੀ, ਖੱਜਲ-ਖੁਆਰੀ ਰਹਿਤ ਅਤੇ ਭ੍ਰਿਸ਼ਟਾਚਾਰ ਮੁਕਤ ਸੇਵਾਵਾਂ ਦੇਣਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਮੁੱਖ ਟੀਚਾ ਹੈ ਅਤੇ ਇਸੇ ਸਦਕਾ ਸੂਬੇ ਦੀ ਆਮਦਨ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ।

ਵਿਸਥਾਰ ਵਿਚ ਜਾਣਕਾਰੀ ਦਿੰਦਿਆਂ ਜਿੰਪਾ ਨੇ ਦੱਸਿਆ ਕਿ ਵਿੱਤੀ ਸਾਲ 2023-24 ਦੇ ਫਰਵਰੀ ਮਹੀਨੇ ਤੱਕ ਖਜ਼ਾਨੇ ਵਿੱਚ 3912.67 ਕਰੋੜ ਰੁਪਏ ਆ ਚੁੱਕੇ ਹਨ ਜਦਕਿ ਮਾਰਚ ਮਹੀਨੇ ਦੀ ਆਮਦਨ ਇਸ ਵਿੱਚ ਹਾਲੇ ਜੁੜਨੀ ਹੈ। ਵਿੱਤੀ ਸਾਲ 2022-23 ਵਿੱਚ ਇਹੀ ਆਮਦਨ 3515.27 ਕਰੋੜ ਰੁਪਏ ਸੀ ਜਦਕਿ ਵਿੱਤੀ ਸਾਲ 2021-22 ਵਿੱਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਪੰਜਾਬ ਸਰਕਾਰ ਨੂੰ 3299.35 ਕਰੋੜ ਰੁਪਏ ਦੀ ਆਮਦਨ ਹੋਈ ਸੀ।

ਜਿੰਪਾ ਨੇ ਕਿਹਾ ਕਿ ਇਹ ਆਮਦਨ ਇਸ ਸਾਲ ਹੋਰ ਵੱਧਣ ਦੀ ਸੰਭਾਵਨਾ ਹੈ ਕਿਉਂ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਨਓਸੀ ਦੇ ਸ਼ਰਤ ਹਟਾ ਦਿੱਤੀ ਹੈ। ਉਨ੍ਹਾਂ ਕਿਹਾ ਕਿ ਮਾਲ ਵਿਭਾਗ ਦੇ ਕੰਮ ਨੂੰ ਪਾਰਦਰਸ਼ੀ ਅਤੇ ਭ੍ਰਿਸ਼ਟਾਚਾਰ ਮੁਕਤ ਕਰਨ ਲਈ ਪੰਜਾਬ ਸਰਕਾਰ ਪਹਿਲੇ ਦਿਨ ਤੋਂ ਹੀ ਸਾਰਥਕ ਹੰਭਲੇ ਮਾਰ ਰਹੀ ਹੈ।

ਉਨ੍ਹਾਂ ਕਿਹਾ ਕਿ ਮਾਲ ਵਿਭਾਗ ਦੇ ਕੰਮਕਾਜ ਸਬੰਧੀ ਸ਼ਿਕਾਇਤ ਹੈਲਪਲਾਈਨ ਨੰਬਰ 8184900002 ‘ਤੇ ਦਰਜ ਕੀਤੀ ਜਾ ਸਕਦੀ ਹੈ। ਪ੍ਰਵਾਸੀ ਭਾਰਤੀ ਆਪਣੀ ਲਿਖਤੀ ਸ਼ਿਕਾਇਤ 9464100168 'ਤੇ ਦਰਜ ਕਰਵਾ ਸਕਦੇ ਹਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾ ਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰ ਸ਼ਹਿਬਜਾਦਾ ਅਜੀਤ ਸਿੰਘ ਨਗਰ ਦੇ ਵੋਟਰ ਸ਼ਾਖਰਤਾ ਕਲੱਬ ਦੀ ਸਰਗਰਮ ਭਾਗੀਦਾਰੀ ਨਾਲ ਵੋਟਰ ਜਾਗਰੂਕਤਾ ਮੁਹਿੰਮ ਹੋਈ ਤੇਜ਼ ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ