Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਭਾਰਤ

ਮਾਲੇਗਾਉਂ ਕੇਸ ਵਿੱਚ ਜੇਲ੍ਹ ਬੰਦ ਰਹਿ ਚੁੱਕੀ ਸਾਧਵੀ ਪ੍ਰਗਿਆ ਸਿੰਘ ਵੀ ਪਾਰਲੀਮੈਂਟ ਚੋਣ ਲੜੇਗੀ

April 18, 2019 09:15 AM

* ਭਾਜਪਾ ਨੇ ਮੱਧ ਪ੍ਰਦੇਸ਼ ਦੀ ਰਾਜਧਾਨੀ ਭੋਪਾਲ ਤੋਂ ਟਿਕਟ ਦਿੱਤੀ


ਭੋਪਾਲ, 17 ਅਪਰੈਲ, (ਪੋਸਟ ਬਿਊਰੋ)- ਭਾਰਤੀ ਜਨਤਾ ਪਾਰਟੀ ਨੇ ਮੱਧ ਪ੍ਰਦੇਸ਼ ਦੀ ਰਾਜਧਾਨੀ ਭੋਪਾਲ ਵਾਲੀ ਲੋਕ ਸਭਾ ਸੀਟ ਤੋਂ ਸਾਧਵੀ ਪ੍ਰਗਿਆ ਸਿੰਘ ਠਾਕੁਰ ਨੂੰ ਆਪਣੀ ਉਮੀਦਵਾਰ ਬਣਾਉਣ ਦਾ ਐਲਾਨ ਕੀਤਾ ਹੈ। ਸਾਧਵੀ ਪ੍ਰਗਿਆ ਅੱਜ ਹੀ ਭਾਜਪਾ ਵਿੱਚ ਸ਼ਾਮਲ ਹੋਈ ਸੀ ਅਤੇ ਇਸ ਤੋਂ ਬਾਅਦ ਖੜੇ ਪੈਰ ਭਾਜਪਾ ਨੇ ਲੋਕ ਸਭਾ ਚੋਣਾਂ ਲਈ ਚਾਰ ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਤੇ ਉਸ ਨੂੰ ਟਿਕਟ ਦੇਣ ਦਾ ਐਲਾਨ ਕਰ ਦਿੱਤਾ ਗਿਆ। ਵਰਨਣ ਯੋਗ ਹੈ ਕਿ ਕਾਂਗਰਸ ਨੇ ਭੋਪਾਲ ਹਲਕੇਤੋਂ ਸਾਬਕਾ ਮੁੱਖ ਮੰਤਰੀ ਦਿਗਵਿਜੇ ਸਿੰਘ ਨੂੰ ਟਿਕਟ ਦਿੱਤੀ ਹੋਈ ਹੈ।
ਮਾਲੇਗਾਉਂ ਬੰਬ ਧਮਾਕਾ ਕੇਸ ਵਿੱਚ ਲੰਮਾ ਸਮਾਂ ਜੇਲ੍ਹ ਵਿੱਚ ਰਹੀ ਸਾਧਵੀ ਪ੍ਰਗਿਆ ਸਿੰਘ ਦੇ ਭਾਜਪਾ ਵਿੱਚ ਸ਼ਾਮਲ ਹੋਣ ਅਤੇ ਭੋਪਾਲ ਤੋਂ ਚੋਣ ਲੜਨ ਦੀ ਚਰਚਾ ਕਾਫ਼ੀ ਸਮੇਂ ਤੋਂਦੱਬੀ ਜ਼ਬਾਨ ਵਿੱਚ ਚੱਲ ਰਹੀ ਸੀ। ਅੱਜ ਬੁਧਵਾਰ ਨੂੰ ਭਾਜਪਾ ਲੀਡਰਸਿ਼ਪ ਨੇ ਇਸ ਉੱਤੇ ਬਾਕਾਇਦਾ ਮੋਹਰ ਲਾ ਦਿੱਤੀ ਹੈ। ਪ੍ਰਗਿਆ ਸਿੰਘ ਨੂੰ ਮਹਾਰਾਸ਼ਟਰ ਦੇ ਮਾਲੇਗਾਉਂ ਕਸਬੇ ਵਿੱਚ ਸਾਲ 2008 ਵਿੱਚ ਹੋਏ ਬੰਬ ਧਮਾਕੇ ਦੇ ਦੋਸ਼ ਵਿੱਚ ਸ਼ੱਕ ਦੇ ਆਧਾਰ ਉੱਤੇ ਗ੍ਰਿਫ਼ਤਾਰ ਕੀਤਾ ਗਿਆ ਸੀ। ਇਸ ਕੇਸ ਵਿੱਚਸਾਧਵੀ ਪ੍ਰਗਿਆ ਨੌਂ ਸਾਲ ਜੇਲ ਵਿੱਚ ਰਹੀ ਸੀ, ਪਰ ਅਦਾਲਤ ਨੇ ਬਾਅਦ ਵਿੱਚ ਉਸ ਨੂੰ ਬਰੀ ਕਰ ਦਿੱਤਾ ਸੀ।
ਸਾਧਵੀ ਪ੍ਰਗਿਆ ਨੇ ਅੱਜ ਮੱਧ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦੀ ਹਾਜ਼ਰੀ ਵਿੱਚ ਭਾਜਪਾ ਦੀ ਮੈਂਬਰਸ਼ਿਪ ਹਾਸਲ ਕੀਤੀ ਤਾਂ ਇਸ ਮੌਕੇ ਉਸ ਨੇ ਕਿਹਾ, ‘ਭੋਪਾਲ ਵਿੱਚ ਮੇਰੇ ਲਈ ਕੋਈ ਚੁਣੌਤੀ ਨਹੀਂ, ਮੈਂ ਧਰਮਦੇ ਰਾਹ ਚੱਲਣ ਵਾਲੀ ਹਾਂ।’ ਸਾਧਵੀ ਪ੍ਰਗਿਆ ਮੱਧ ਪ੍ਰਦੇਸ਼ ਦੇ ਇੱਕ ਮੱਧ ਵਰਗੀ ਪਰਿਵਾਰ ਤੋਂ ਹੈ। ਇਸ ਪਿਛੋਕੜ ਕਾਰਨ ਹੀ ਉਹ ਆਰ ਐੱਸ ਐੱਸ ਅਤੇ ਵਿਸ਼ਵ ਹਿੰਦੂ ਪ੍ਰੀਸ਼ਦ ਨਾਲ ਜੁੜੀ ਅਤੇ ਫਿਰ ਸੰਨਿਆਸ ਲੈ ਲਿਆ ਸੀ।

 
Have something to say? Post your comment
ਹੋਰ ਭਾਰਤ ਖ਼ਬਰਾਂ
ਚੋਣ ਨਿਸ਼ਾਨ ਮਿਿਲਆ ਚੱਪਲ, ਗਲੇ 'ਚ ਚੱਪਲਾਂ ਦੀ ਮਾਲਾ ਪਾ ਕੇ ਵੋਟ ਮੰਗ ਰਿਹਾ ਲੋਕ ਸਭਾ ਉਮੀਦਵਾਰ ਈਡੀ ਨੇ ਦਿੱਲੀ ਅੰਤਰਰਾਸ਼ਟਰੀ ਏਅਰਪੋਰਟ ਤੋਂ 5 ਹਜ਼ਾਰ ਕਰੋੜ ਦੀ ਧੋਖਾਧੜੀ ਦਾ ਮੁਲਜ਼ਮ ਕੀਤਾ ਗ੍ਰਿਫਤਾਰ ਅੱਠ ਦਿਨਾਂ ਤੋਂ ਲਾਪਤਾ ਵਿਿਦਆਰਥਣ ਦਾ ਗਲਾ ਘੁੱਟ ਕੇ ਕਤਲ, ਮੁਲਜ਼ਮਾਂ ਵਿੱਚ ਕਾਲਜ ਦਾ ਦੋਸਤ ਵੀ ਸ਼ਾਮਲ ਅਵਾਰਾ ਕੁੱਤਿਆਂ ਨੇ ਦਰਗਾਹ ਕੋਲ ਬੈਠੀ ਲੜਕੀ ਨੂੰ ਬਣਾਇਆ ਸ਼ਿਕਾਰ, ਇਲਾਜ ਦੌਰਾਨ ਮੌਤ ਜਬਲਪੁਰ ਵਿੱਚ ਪੀਐਮ ਮੋਦੀ ਦੇ ਰੋਡ ਸ਼ੋਅ ਦੌਰਾਨ ਡਿੱਗੀ ਸਟੇਜ, ਔਰਤਾਂ ਤੇ ਬੱਚਿਆਂ ਸਣੇ 10 ਤੋਂ ਵੱਧ ਜ਼ਖ਼ਮੀ ਕੇਜਰੀਵਾਲ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਦੀ ਪਟੀਸ਼ਨ ਖਾਰਜ, ਸੰਕਟ ਦੀ ਸਥਿਤੀ ਵਿਚ ਰਾਸ਼ਟਰਪਤੀ ਲੈਣ ਫੈਸਲਾ ਭਾਰਤੀ ਫੌਜ ਨੇ ਜੰਮੂ ਦੇ ਉੜੀ ਸੈਕਟਰ 'ਚ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ, ਇਕ ਅੱਤਵਾਦੀ ਮਾਰਿਆ ਹਿਮਾਚਲ ਪ੍ਰਦੇਸ਼ ਦੇ ਛੇ ਜ਼ਿਿਲ੍ਹਆਂ ਵਿੱਚ ਲੱਗੇ ਭੂਚਾਲ ਦੇ ਝਟਕੇ, 5.3 ਰਹੀ ਤੀਬਰਤਾ ਇੰਦੌਰ 'ਚ ਪ੍ਰੇਮੀ ਨੇ ਲੜਕੀ ਤੇ ਉਸ ਦੇ ਭਰਾ ਨੂੰ ਮਾਰੀ ਗੋਲੀ, ਖੁਦ ਨੂੰ ਵੀ ਉਡਾ ਲਿਆ ਰਿਸ਼ਵਤ ਲੈਣ ਦੇ ਦੋਸ਼ 'ਚ ਸਰਕਾਰੀ ਸਹਾਇਕ ਡਰੱਗ ਕੰਟਰੋਲਰ ਸਮੇਤ ਤਿੰਨ ਕਾਬੂ, ਵੱਡੀ ਨਕਦੀ ਬਰਾਮਦ