Welcome to Canadian Punjabi Post
Follow us on

28

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਪੰਜਾਬ

ਮੁੱਖ ਮੰਤਰੀ ਦੇ ਨਿਰਦੇਸ਼ਾਂ ਤਹਿਤ ਜਿੰਪਾ ਵੱਲੋਂ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਪ੍ਰਦਾਨ

March 11, 2024 12:13 PM

-ਪੰਜਾਬ ਸਰਕਾਰ ਸੂਬੇ ਦੀ ਨੌਜਵਾਨੀ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਵਚਨਬੱਧ : ਜਿੰਪਾ
ਚੰਡੀਗੜ੍ਹ, 11 ਮਾਰਚ (ਪੋਸਟ ਬਿਊਰੋ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਤਹਿਤ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਅੱਜ 9 ਉਮੀਦਵਾਰਾਂ ਨੂੰ ਤਰਸ ਦੇ ਅਧਾਰ ਉੱਤੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵਿੱਚ ਬਤੌਰ ਕਲਰਕ, ਜੂਨੀਅਰ ਟੈਕਨੀਸ਼ੀਅਨ ਅਤੇ ਹੈਲਪਰ ਟੈਕਨੀਕਲ ਦੀਆਂ ਅਸਾਮੀਆਂ 'ਤੇ ਨਿਯੁਕਤੀ ਪੱਤਰ ਵੰਡੇ।

ਉਨ੍ਹਾਂ ਇਸ ਮੌਕੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਰਾਜ ਦੇ ਨੌਜਵਾਨਾਂ ਨੂੰ ਰੋਜ਼ਗਾਰ ਉਪਲਬਧ ਕਰਵਾਉਣ ਲਈ ਵਚਨਬੱਧ ਹਨ ਅਤੇ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਵਪੱਖੀ ਵਿਕਾਸ ਦੇ ਨਾਲ ਨਾਲ ਸਮਾਜ ਦੇ ਸਮੂਹ ਵਰਗਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਿਆ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਅਸਲ ਵਿੱਚ ਇਨ੍ਹਾਂ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਪਿਛਲੇ ਦਿਨੀਂ ਸੰਗਰੂਰ ਵਿਖੇ ਹੋਏ ਸਮਾਗਮ ਦੌਰਾਨ ਦਿੱਤੇ ਜਾਣੇ ਸਨ ਪਰ ਕੁਝ ਤਕਨੀਕੀ ਕਾਰਨਾਂ ਕਰਕੇ ਇਨ੍ਹਾਂ ਨੂੰ ਉੱਥੇ ਨਿਯੁਕਤੀ ਪੱਤਰ ਨਹੀਂ ਦਿੱਤੇ ਜਾ ਸਕੇ। ਹੁਣ ਇਸ ਬਾਬਤ ਸਾਰੀ ਕਾਗਜ਼ੀ ਕਾਰਵਾਈ ਪੂਰੀ ਹੋਣ ਉੱਤੇ ਮੁੱਖ ਮੰਤਰੀ ਨੇ ਨਿਰਦੇਸ਼ ਦਿੱਤੇ ਕਿ ਇਨ੍ਹਾਂ ਨੂੰ ਵੀ ਜਲਦ ਤੋਂ ਜਲਦ ਨਿਯੁਕਤੀ ਪੱਤਰ ਦਿੱਤੇ ਜਾਣ। ਇਨ੍ਹਾਂ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਅੱਜ ਇਨ੍ਹਾਂ ਨੂੰ ਅੱਜ ਨਿਯੁਕਤੀ ਪੱਤਰ ਦਿੱਤੇ ਗਏ ਹਨ।

ਨਵ-ਨਿਯੁਕਤ ਹੋਏ ਉਮੀਦਵਾਰਾਂ ਅਤੇ ਉਨ੍ਹਾਂ ਦੇ ਪਰਿਵਾਰਿਕ ਮੈਂਬਰਾਂ ਵੱਲੋਂ ਨਿਯੁਕਤੀ ਪੱਤਰ ਜਾਰੀ ਕਰਨ ਉੱਤੇ ਪੰਜਾਬ ਸਰਕਾਰ ਅਤੇ ਵਿਭਾਗ ਦੇ ਅਧਿਕਾਰੀਆਂ ਦਾ ਧੰਨਵਾਦ ਕੀਤਾ ਗਿਆ। ਜਿਨ੍ਹਾਂ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ ਹਨ ਉਨ੍ਹਾਂ ਵਿਚ

ਜਿਨ੍ਹਾਂ ਨੂੰ ਅੱਜ ਨਿਯੁਕਤੀ ਪੱਤਰ ਦਿੱਤੇ ਗਏ ਹਨ ਉਨ੍ਹਾਂ ਵਿੱਚ ਸਨਪ੍ਰੀਤ ਸਿੰਘ, ਸਰਬਜੀਤ ਸਿੰਘ ਤੇ ਸੈਰਿਲ ਗਰਗ ਨੂੰ ਕਲਰਕ, ਪਰਵਿੰਦਰ ਸਿੰਘ, ਲਵਜੀਤ ਸਿੰਘ, ਜਤਿੰਦਰ ਸਿੰਘ, ਚਰਨਜੀਤਸਿੰਘ ਅਤੇ ਗੌਤਮ ਨੂੰ ਜੂਨੀਅਰ ਟੈਕਨੀਸ਼ੀਅਨ ਤੇ ਰਾਜ ਕੁਮਾਰ ਨੂੰ ਹੈਲਪਰ ਟੈਕਨੀਕਲ ਦੀ ਅਸਾਮੀ ਲਈ ਨਿਯੁਕਤੀ ਪੱਤਰ ਦਿੱਤੇ ਗਏ ਹਨ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾ ਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰ ਸ਼ਹਿਬਜਾਦਾ ਅਜੀਤ ਸਿੰਘ ਨਗਰ ਦੇ ਵੋਟਰ ਸ਼ਾਖਰਤਾ ਕਲੱਬ ਦੀ ਸਰਗਰਮ ਭਾਗੀਦਾਰੀ ਨਾਲ ਵੋਟਰ ਜਾਗਰੂਕਤਾ ਮੁਹਿੰਮ ਹੋਈ ਤੇਜ਼ ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ