Welcome to Canadian Punjabi Post
Follow us on

28

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਪੰਜਾਬ

ਮੁੱਖ ਚੋਣ ਕਮਿਸ਼ਨਰ ਵੱਲੋਂ 2100 ਆਬਜ਼ਰਵਰਾਂ ਨੂੰ ਚੋਣਾਂ ਦੌਰਾਨ ਸਾਰਿਆਂ ਲਈ ਅਨੁਕੂਲ ਤੇ ਬਰਾਬਰ ਮਾਹੌਲ ਯਕੀਨੀ ਬਣਾਉਣ ਦੇ ਨਿਰਦੇਸ਼

March 11, 2024 12:15 PM

- ਕਿਹਾ, ਡਰਾਉਣ-ਧਮਕਾਉਣ ਅਤੇ ਉਕਸਾਉਣ ਦੀਆਂ ਕਾਰਵਾਈਆਂ ‘ਤੇ ਨੇੜਿਓਂ ਨਜ਼ਰ ਰੱਖਦਿਆਂ ਨਿਰਪੱਖ ਚੋਣਾਂ ਯਕੀਨੀ ਬਣਾਈਆਂ ਜਾਣ
- ਭਾਰਤੀ ਚੋਣ ਕਮਿਸ਼ਨ ਵੱਲੋਂ ਲੋਕ ਸਭਾ ਦੀਆਂ ਆਗਾਮੀ ਚੋਣਾਂ ਦੇ ਮੱਦੇਨਜ਼ਰ ਜਨਰਲ, ਪੁਲਿਸ ਅਤੇ ਖਰਚਾ ਆਬਜ਼ਰਵਰਾਂ ਦੀ ਮੀਟਿੰਗ
ਚੰਡੀਗੜ੍ਹ, 11 ਮਾਰਚ (ਪੋਸਟ ਬਿਊਰੋ): ਲੋਕ ਸਭਾ ਅਤੇ ਕੁਝ ਵਿਧਾਨ ਸਭਾਵਾਂ ਦੀਆਂ ਆਗਾਮੀ ਆਮ ਚੋਣਾਂ ਦੇ ਮੱਦੇਨਜ਼ਰ ਭਾਰਤੀ ਚੋਣ ਕਮਿਸ਼ਨ ਵੱਲੋਂ ਅੱਜ ਸੂਬਿਆਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ ਤਾਇਨਾਤ ਕੀਤੇ ਜਾਣ ਵਾਲੇ ਆਬਜ਼ਰਵਰਾਂ ਨੂੰ ਚੋਣਾਂ ਸਬੰਧੀ ਦਿਸ਼ਾ-ਨਿਰਦੇਸ਼ਾਂ ਤੋਂ ਜਾਣੂ ਕਰਵਾਉਣ ਲਈ ਮੀਟਿੰਗ ਕੀਤੀ ਗਈ।

ਵਿਗਿਆਨ ਭਵਨ, ਨਵੀਂ ਦਿੱਲੀ ਵਿਖੇ ਹਾਈਬ੍ਰਿਡ ਮੋਡ ਵਿੱਚ ਕੀਤੀ ਗਈ ਇਸ ਮੀਟਿੰਗ ਵਿੱਚ ਸੀਨੀਅਰ ਆਈ.ਏ.ਐਸ ਅਤੇ ਆਈ.ਪੀ.ਐਸ. ਅਧਿਕਾਰੀਆਂ ਦੇ ਨਾਲ-ਨਾਲ ਇੰਡੀਅਨ ਰੈਵਿਨਿਊ ਸਰਵਿਸ ਅਤੇ ਹੋਰ ਕੇਂਦਰੀ ਸੇਵਾਵਾਂ ਦੇ 2150 ਤੋਂ ਵੱਧ ਅਧਿਕਾਰੀਆਂ ਨੇ ਹਿੱਸਾ ਲਿਆ। ਇਨ੍ਹਾਂ ਵਿੱਚੋਂ ਕੁਝ ਅਧਿਕਾਰੀ ਆਪੋ-ਆਪਣੇ ਸੂਬਿਆਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਦਫ਼ਤਰਾਂ ਤੋਂ ਇਸ ਮੀਟਿੰਗ ਵਿੱਚ ਆਨਲਾਈਨ ਸ਼ਾਮਲ ਹੋਏ। ਦੱਸਣਯੋਗ ਹੈ ਕਿ ਆਗਾਮੀ ਚੋਣਾਂ ਲਈ ਲਗਭਗ 900 ਜਨਰਲ ਆਬਜ਼ਰਵਰ, 450 ਪੁਲਿਸ ਆਬਜ਼ਰਵਰ ਅਤੇ 800 ਖਰਚਾ ਆਬਜ਼ਰਵਰ ਤਾਇਨਾਤ ਕੀਤੇ ਜਾ ਰਹੇ ਹਨ।

ਚੋਣਾਂ ਵਿੱਚ ਆਬਜ਼ਰਵਰਾਂ ਦੀ ਅਹਿਮ ਭੂਮਿਕਾ ਬਾਰੇ ਗੱਲ ਕਰਦਿਆਂ ਮੁੱਖ ਚੋਣ ਕਮਿਸ਼ਨਰ ਸ੍ਰੀ ਰਾਜੀਵ ਕੁਮਾਰ ਨੇ ਆਬਜ਼ਰਵਰਾਂ ਨੂੰ ਚੋਣਾਂ ਦੌਰਾਨ ਡਰਾਉਣ-ਧਮਕਾਉਣ ਅਤੇ ਉਕਸਾਉਣ ਦੀਆਂ ਕਾਰਵਾਈਆਂ ‘ਤੇ ਨੇੜਿਓਂ ਨਜ਼ਰ ਰੱਖਣ ਲਈ ਆਖਦਿਆਂ ਸਾਰਿਆਂ ਲਈ ਇੱਕ ਸਮਾਨ ਅਤੇ ਅਨੁਕੂਲ ਮਾਹੌਲ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਤਾਂ ਜੋ ਚੋਣ ਅਮਲ ਨੂੰ ਨਿਰਪੱਖ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ। ਮੁੱਖ ਚੋਣ ਕਮਿਸ਼ਨਰ ਨੇ ਜ਼ੋਰ ਦੇ ਕੇ ਕਿਹਾ ਕਿ ਕਮਿਸ਼ਨ ਦੇ ਨੁਮਾਇੰਦਿਆਂ ਵਜੋਂ ਆਬਜ਼ਰਵਰਾਂ ਤੋਂ ਉਮੀਦ ਕੀਤੀ ਜਾਂਦੀ ਹੈ ਕਿ ਉਹ ਪੇਸ਼ੇਵਰਾਨਾ ਢੰਗ ਨਾਲ ਪੇਸ਼ ਆਉਂਦਿਆਂ ਉਮੀਦਵਾਰਾਂ ਅਤੇ ਭਾਈਵਾਲਾਂ ਤੱਕ ਪਹੁੰਚ ਬਣਾ ਕੇ ਰੱਖਣ।

ਮੀਟਿੰਗ ਵਿੱਚ ਆਬਜ਼ਰਵਾਰਾਂ ਨੂੰ ਨਿਰਦੇਸ਼ ਦਿੱਤੇ ਗਏ ਕਿ ਉਹ ਡਿਊਟੀ ਦੌਰਾਨ ਆਪਣੇ ਵਿਵਹਾਰ ਵਿੱਚ ਸਖਤੀ ਅਤੇ ਨਿਮਰਤਾ ਦਾ ਸੁਮੇਲ ਬਣਾ ਕੇ ਰੱਖਣ। ਉਨ੍ਹਾਂ ਚੋਣ ਆਬਜ਼ਰਵਰਾਂ ਨੂੰ ਪੋਲਿੰਗ ਸਟੇਸ਼ਨਾਂ ਦਾ ਦੌਰਾ ਕਰਕੇ ਜ਼ਮੀਨੀ ਹਾਲਾਤਾਂ ਤੋਂ ਜਾਣੂ ਹੋਣ ਦੇ ਨਾਲ-ਨਾਲ ਸੰਵੇਦਨਸ਼ੀਲ ਖੇਤਰਾਂ ਦਾ ਜਾਇਜ਼ਾ ਲੈਣ ਲਈ ਵੀ ਕਿਹਾ।

ਸ਼੍ਰੀ ਕੁਮਾਰ ਨੇ ਇਹ ਵੀ ਦੱਸਿਆ ਕਿ ਕਮਿਸ਼ਨ ਨੇ ਸਾਰੇ ਸਰਕੁਲਰਸ ਦਾ ਖਰੜਾ ਨਵੇਂ ਸਿਰਿਓਂ ਤਿਆਰ ਕਰਨ ਦੇ ਨਾਲ-ਨਾਲ ਮੈਨੂਅਲ ਅਤੇ ਹੈਂਡਬੁੱਕਸ ਨੂੰ ਅਪਡੇਟ ਕੀਤਾ ਹੈ, ਜੋ ਈ.ਸੀ.ਆਈ. ਦੀ ਵੈੱਬਸਾਈਟ 'ਤੇ ਪੜ੍ਹਨ ਲਈ ਆਸਾਨ ਫਾਰਮੈਟ ਵਿੱਚ ਉਪਲਬਧ ਹਨ। ਉਨ੍ਹਾਂ ਅੱਗੇ ਕਿਹਾ ਕਿ ਵੱਖ-ਵੱਖ ਕਰਮਚਾਰੀਆਂ ਦੀਆਂ ਭੂਮਿਕਾਵਾਂ ਅਤੇ ਕਾਰਜਾਂ ਦੇ ਆਧਾਰ 'ਤੇ ਹੈਂਡਬੁੱਕ ਅਤੇ ਮੈਨੂਅਲ ਤਿਆਰ ਕਰਨ ਤੋਂ ਇਲਾਵਾ ਹਦਾਇਤਾਂ (ਕੀ ਕਰਨਾ ਅਤੇ ਕੀ ਨਹੀਂ ਕਰਨਾ) ਦੀ ਸੂਚੀ ਵੀ ਤਿਆਰ ਕੀਤੀ ਗਈ ਹੈ।

ਜ਼ਿਕਰਯੋਗ ਹੈ ਕਿ ਕਮਿਸ਼ਨ ਦੀਆਂ ਵੱਖ-ਵੱਖ ਨਵੀਆਂ ਪਹਿਲਕਦਮੀਆਂ ਅਤੇ ਦਿਸ਼ਾ-ਨਿਰਦੇਸ਼ਾਂ ਬਾਰੇ ਜਾਣਕਾਰੀ ਦੇਣ ਲਈ ਸਾਰੇ ਆਬਜ਼ਰਵਰਾਂ ਨੂੰ ਮਹੱਤਵਪੂਰਨ ਤੱਥਾਂ ਬਾਰੇ ਜਾਣੂ ਕਰਵਾਇਆ ਗਿਆ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾ ਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰ ਸ਼ਹਿਬਜਾਦਾ ਅਜੀਤ ਸਿੰਘ ਨਗਰ ਦੇ ਵੋਟਰ ਸ਼ਾਖਰਤਾ ਕਲੱਬ ਦੀ ਸਰਗਰਮ ਭਾਗੀਦਾਰੀ ਨਾਲ ਵੋਟਰ ਜਾਗਰੂਕਤਾ ਮੁਹਿੰਮ ਹੋਈ ਤੇਜ਼ ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ