Welcome to Canadian Punjabi Post
Follow us on

29

March 2024
ਬ੍ਰੈਕਿੰਗ ਖ਼ਬਰਾਂ :
ਕਿਸਾਨ ਮਜ਼ਦੂਰ ਜੱਥੇਬੰਦੀ ਵੱਲੋਂ 26 ਮਾਰਕੀਟ ਕਮੇਟੀਆਂ ਦਾ ਪ੍ਰਬੰਧ 9 ਨਿੱਜੀ ਸਾਇਲੋ ਗੁਦਾਮਾਂ ਨੂੰ ਦੇਣ ਦੀ ਸਖ਼ਤ ਨਿਖੇਦੀਕੇਜਰੀਵਾਲ ਮਾਮਲੇ 'ਚ ਸੰਯੁਕਤ ਰਾਸ਼ਟਰ ਦਾ ਬਿਆਨ: ਕਿਹਾ- ਸਾਰਿਆਂ ਦੇ ਅਧਿਕਾਰਾਂ ਦੀ ਰਾਖੀ ਹੋਣੀ ਚਾਹੀਦੀ ਹੈਰਿਸ਼ੀ ਸੁਨਕ ਦੀ ਸਰਕਾਰ ਨੇ ਬਰਤਾਨੀਆਂ `ਚ ਮੰਦਰਾਂ ਦੀ ਸੁਰੱਖਿਆ ਲਈ 50 ਕਰੋੜ ਰੁਪਏ ਦਾ ਬਜਟ ਅਲਾਟ ਕਰਨ ਦਾ ਕੀਤਾ ਫੈਸਲਾਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ
 
ਭਾਰਤ

ਮੋਦੀ ਦੇ ਕਾਫਲੇ ਦੀ ਤਲਾਸ਼ੀ ਲੈਣ ਵਾਲੇ ਅਫਸਰਨੂੰ ਚੋਣ ਕਮਿਸ਼ਨ ਨੇ ਸਸਪੈਂਡ ਕਰ ਦਿੱਤਾ

April 18, 2019 09:17 AM

* ਸੁਰੱਖਿਆ ਫੋਰਸ ਦੇ ਨਿਯਮਾਂ ਦੀ ਉਲੰਘਣਾ ਦਾ ਦੋਸ਼


ਨਵੀਂ ਦਿੱਲੀ, 17 ਅਪਰੈਲ, (ਪੋਸਟ ਬਿਊਰੋ)- ਪਾਰਲੀਮੈਂਟ ਚੋਣਾਂ ਦੇ ਦੂਸਰੇ ਪੜਾਅ ਵਿੱਚ12 ਰਾਜਾਂ ਦੀਆਂ 95 ਸੀਟਾਂਲਈ 1644 ਉਮੀਦਵਾਰਾਂ ਦੀ ਕਿਸਮਤ ਵੋਟਿੰਗ ਮਸ਼ੀਨਾਂ ਵਿੱਚ ਕੈਦ ਹੋਣਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਹੈਲੀਕਾਪਟਰ ਦੀ ਤਲਾਸ਼ੀ ਲੈਣ ਦੇ ਕੇਸ ਵਿੱਚ ਚੋਣ ਕਮਿਸ਼ਨ ਨੇ ਇਕ ਅਧਿਕਾਰੀ ਨੂੰ ਸਸਪੈਂਡ ਕਰ ਦਿੱਤਾ ਹੈ। ਉਸ ਉੱਤੇ ਵੀ ਵੀ ਆਈ ਪੀਜ਼ ਦੀ ਸੁਰੱਖਿਆ ਫੋਰਸ ਦੇ ਨਿਯਮਾਂ ਦੀ ਉਲੰਘਣਾ ਦਾ ਦੋਸ਼ ਹੈ।
ਮਿਲ ਸਕੀ ਜਾਣਕਾਰੀ ਮੁਤਾਬਕ ਚੋਣ ਕਮਿਸ਼ਨ ਨੇ ਐੱਸ ਪੀ ਜੀ (ਸਪੈਸ਼ਲ ਪ੍ਰੋਟੈਕਸ਼ਨ ਗਰੁੱਪ) ਦੀ ਸੁਰੱਖਿਆ ਦੇ ਨਿਯਮਾਂ ਬਾਰੇ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਵਿਰੁੱਧ ਕੰਮ ਕਰਨ ਦੇ ਦੋਸ਼ ਹੇਠ ਆਈ ਏ ਐਸ ਅਫਸਰ ਮੁਹੰਮਦ ਮੋਹਸਿਨ ਨੂੰ ਸਸਪੈਂਡ ਕਰ ਦਿੱਤਾ ਹੈ। ਮੋਹਸਿਨ ਨੇ ਬੀਤੇ ਮੰਗਲਵਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਕਾਫਿਲੇ ਦੀ ਤਲਾਸ਼ੀ ਲੈਣ ਦੀ ਕੋਸ਼ਿਸ਼ ਕੀਤੀ ਸੀ, ਪਰ ਉਨ੍ਹਾਂ ਨੂੰ ਇਹ ਕੰਮਨਹੀਂ ਕਰਨ ਦਿੱਤਾ ਗਿਆ ਸੀ।
ਕਰਨਾਟਕ ਬੈਚ ਦੇ ਆਈ ਏ ਐੱਸ ਅਫਸਰ ਮੁਹੰਮਦ ਮੋਹਸਿਨ ਇਨ੍ਹਾਂ ਦਿਨਾਂ ਵਿੱਚ ਸੰਬਲਪੁਰਹਲਕੇ ਵਿੱਚ ਇੱਕ ਜਨਰਲ ਆਬਜ਼ਰਵਰ ਦੇ ਤੌਰ ਉੱਤੇ ਨਿਯੁਕਤ ਸਨ। ਪ੍ਰਧਾਨ ਮੰਤਰੀ ਦੇ ਹੈਲੀਕਾਪਟਰ ਦੀ ਤਲਾਸ਼ੀ ਲੈਣ ਦੀ ਕੋਸਿ਼ਸ਼ ਕਰਨ ਵਾਲੇ ਕਦਮ ਪਿੱਛੋਂ ਪੀ ਐੱਮ ਓ (ਪ੍ਰਧਾਨ ਮੰਤਰੀ ਦਫਤਰ)ਦੇ ਦਖਲ ਤੋਂ ਬਾਅਦ ਚੋਣ ਕਮਿਸ਼ਨ ਨੇ ਇਹ ਐਕਸ਼ਨ ਲਿਆ ਅਤੇ ਇਸ ਅਧਿਕਾਰੀ ਨੂੰ ਸਸਪੈਂਡ ਕਰ ਦਿੱਤਾ ਹੈ।ਇਸ ਮਾਮਲੇ ਵਿੱਚ ਚੋਣ ਕਮਿਸ਼ਨ ਜਾਂ ਸਰਕਾਰ ਵੱਲੋਂ ਅਧਿਕਾਰਤ ਤੌਰ ਕੋਈ ਜਾਣਕਾਰੀ ਨਹੀਂ ਦਿੱਤੀ ਗਈ, ਪਰ ਪਤਾ ਲੱਗਾ ਹੈ ਕਿ ਅਚਾਨਕ ਹੋਈ ਤਲਾਸ਼ੀ ਕਾਰਨ ਪ੍ਰਧਾਨ ਮੰਤਰੀ ਮੋਦੀ ਨੂੰ ਓਥੇ ਪੰਦਰਾਂ ਮਿੰਟ ਰੁਕੇ ਰਹਿਣਾ ਪਿਆ ਸੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਸੰਬਲਪੁਰ ਵਿੱਚ ਰੈਲੀ ਨੂੰ ਸੰਬੋਧਨ ਕੀਤਾ ਸੀ। ਮੁਹੰਮਦ ਮੋਹਸਿਨ ਦੀ ਸਸਪੈਨਸ਼ਨ ਦੇ ਹੁਕਮ ਵਿੱਚਚੋਣ ਕਮਿਸ਼ਨ ਨੇ ਕਿਹਾ ਹੈ ਕਿ ਮੁਹੰਮਦ ਮੋਹਸਿਨ ਨੇ ਚੋਣ ਕਮਿਸ਼ਨ ਦੇ ਵਰਤਮਾਨ ਨਿਯਮਾਂ ਦਾ ਉਲੰਘਣ ਕੀਤਾ ਹੈ।
ਇਸ ਸੰਬੰਧ ਵਿੱਚ ਜਾਣਕਾਰ ਸੂਤਰਾਂ ਦਾ ਕਹਿਣਾ ਹੈ ਕਿ ਇਹ ਆਦੇਸ਼ ਹਨ ਕਿ ਐੱਸ ਪੀ ਜੀ ਸੁਰੱਖਿਆ ਹੇਠ ਚੱਲ ਰਹੇ ਵਿਅਕਤੀਆਂ ਨੂੰ ਤਲਾਸੀ ਦੇਣ ਤੋਂ ਛੋਟ ਹੈ। ਆਬਜ਼ਰਵਰ ਹੋਣ ਦੇ ਨਾਤੇ ਉਨ੍ਹਾਂ ਨੂੰ ਇਸ ਦੀ ਜਾਣਕਾਰੀ ਹੋਣੀ ਚਾਹੀਦੀ ਸੀ ਅਤੇ ਉਨ੍ਹਾਂ ਦੀ ਸਸਪੈਨਸ਼ਨ ਦਾ ਕਾਰਨ ਸੁਰੱਖਿਆ ਦੇ ਪੱਖ ਤੋਂ ਫ਼ਰਜ਼ਾਂ ਦੀ ਅਣਦੇਖੀ ਕਰਨਾ ਸਮਝ ਆਉਂਦਾਹੈ। ਚੋਣ ਕਮਿਸ਼ਨ ਨੇ ਡਿਪਟੀ ਚੋਣ ਕਮਿਸ਼ਨਰ ਧਰਮੇਂਦਰ ਸ਼ਰਮਾ ਨੂੰ ਉਚੇਚਾ ਸੰਬਲਪੁਰ ਭੇਜਿਆ ਤੇ ਉਨ੍ਹਾਂ ਨੂੰ ਪ੍ਰਧਾਨ ਮੰਤਰੀ ਨਾਲ ਜੁੜੇ ਕੇਸ ਦੀ ਮੁਕੰਮਲ ਜਾਂਚ ਕਰਕੇ ਦੋ ਦਿਨਾਂ ਵਿੱਚ ਰਿਪੋਰਟ ਦੇਣਨੂੰ ਕਿਹਾ ਗਿਆ ਹੈ। ਇਸ ਦੌਰਾਨ ਇਹ ਪਤਾ ਲੱਗਾ ਹੈ ਕਿ ਚੋਣ ਕਮਿਸ਼ਨ ਦੇ ਇੱਕਸਕੁਆਡ ਨੇ ਮੰਗਲਵਾਰ ਨੂੰ ਰਾਓਰਕੇਲਾ ਵਿੱਚ ਓਡੀਸ਼ਾ ਦੇ ਮੁੱਖ ਮੰਤਰੀ ਨਵੀਨ ਪਟਨਾਇਕ ਦੇ ਹੈਲੀਕਾਪਟਰ ਦੀ ਵੀ ਤਲਾਸ਼ੀ ਲਈ ਅਤੇ ਸੰਬਲਪੁਰ ਵਿੱਚ ਮੰਗਲਵਾਰ ਨੂੰ ਹੀ ਕੇਂਦਰੀ ਪੈਟਰੋਲੀਅਮ ਮੰਤਰੀ ਧਰਮਿੰਦਰ ਪ੍ਰਧਾਨ ਦੇ ਹੈਲੀਕਾਪਟਰ ਦੀ ਵੀ ਤਲਾਸ਼ੀ ਲਈ ਸੀ।

 
Have something to say? Post your comment
ਹੋਰ ਭਾਰਤ ਖ਼ਬਰਾਂ
ਭਾਰਤ ਅਤੇ ਯੂਕਰੇਨ ਦੇ ਵਿਦੇਸ਼ ਮੰਤਰੀਆਂ ਦੀ ਮੁਲਾਕਾਤ: ਦੋਵਾਂ ਦੇਸ਼ਾਂ ਦੇ ਸਬੰਧ ਹੋਰ ਡੂੰਘੇ ਹੋਣਗੇ: ਦਮਿਤਰੋ ਮਹਾਕਾਲ ਮੰਦਰ 'ਚ ਲੱਗੀ ਅੱਗ ਦਾ ਮਾਮਲਾ: ਸ਼ੁਰੂਆਤੀ ਜਾਂਚ 'ਚ 5 ਲੋਕ ਪਾਏ ਗਏ ਹਨ ਦੋਸ਼ੀ,ਹੋਰ ਅਧਿਕਾਰੀਆਂ ਉਤੇ ਵੀ ਡਿੱਗ ਸਕਦੀ ਹੈ ਗਾਜ ਘਰ ਦੇ ਬਾਹਰੋਂ 3 ਸਾਲ ਦੀ ਬੱਚੀ ਨੂੰ ਟਾਫੀ ਦਾ ਲਾਲਚ ਦੇ ਕੇ ਲੈ ਗਿਆ ਕਿਰਾਏਦਾਰ, ਕੀਤਾ ਦੁਸ਼ਕਰਮ ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲ ਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘ ਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ ਨਹੀਂ ਦਿਖਾਵਾਂਗੇ ਗੁੰਮਰਾਹਕੁੰਨ ਇਸ਼ਤਿਹਾਰ, ਪਤੰਜਲੀ ਨੇ ਸੁਪਰੀਮ ਕੋਰਟ ਤੋਂ ਮੰਗੀ ਮੁਆਫੀ ਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ ਨੌਜਵਾਨ ਵਿਗਿਆਨਕਾਂ ਲਈ ਕੁਰੂਕਸ਼ੇਤਰ ਯੂਨੀਵਰਸਿਟੀ ਨੇ ਰਾਜੀਬ ਗੋਇਲ ਪੁਰਸਕਾਰ ਦਾ ਕੀਤਾ ਐਲਾਨ