Welcome to Canadian Punjabi Post
Follow us on

27

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਪੰਜਾਬ

ਵਿਕਾਸ ਪ੍ਰਾਜੈਕਟਾਂ ਦੀ ਸ਼ੁਰੂਆਤ ਵੇਲੇ ਸੂਬਾ ਸਰਕਾਰ ਨੂੰ ਨਜ਼ਰਅੰਦਾਜ਼ ਕਰ ਕੇ ਪੰਜਾਬ ਦੇ ਲੋਕਾਂ ਦਾ ਨਿਰਾਦਰ ਕਰ ਰਹੀ ਹੈ ਕੇਂਦਰ ਸਰਕਾਰ : ਮੁੱਖ ਮੰਤਰੀ

March 12, 2024 06:58 AM

-ਪ੍ਰਧਾਨ ਮੰਤਰੀ ਹਰੇਕ ਚੀਜ਼ ਦਾ ਸਿਹਰਾ ਲੈਣ ਦੀ ਖ਼ਬਤ ਦਾ ਸ਼ਿਕਾਰ

-ਕੇਂਦਰ ਸਰਕਾਰ ਨੂੰ ਪੰਜਾਬ ਵਿਰੋਧੀ ਪੈਂਤੜੇ ਤੋਂ ਪੀੜਤ ਦੱਸਿਆ
-ਵੱਖ-ਵੱਖ ਖੇਤਰਾਂ ਵਿੱਚ ਪੰਜਾਬ ਸਰਕਾਰ ਦੀਆਂ ਪਹਿਲਕਦਮੀਆਂ ਗਿਣਾਈਆਂ
-ਸਾਰੀਆਂ ਸਿਆਸੀ ਪਾਰਟੀਆਂ ਨੂੰ ਫੁੱਟ-ਪਾਊ ਰਾਜਨੀਤੀ ਦੇ ਏਜੰਡੇ ਤੋਂ ਦੂਰ ਰਹਿਣ ਦੀ ਅਪੀਲ
ਚੰਡੀਗੜ੍ਹ, 12 ਮਾਰਚ (ਪੋਸਟ ਬਿਊਰੋ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਸੂਬੇ ਦੇ ਵਿਕਾਸ ਪ੍ਰਾਜੈਕਟਾਂ ਨਾਲ ਸਬੰਧਤ ਸਮਾਗਮਾਂ ਵਿੱਚ ਚੁਣੀ ਹੋਈ ਸੂਬਾ ਸਰਕਾਰ ਨੂੰ ਨਜ਼ਰਅੰਦਾਜ਼ ਕਰ ਕੇ ਪੰਜਾਬ ਦੇ ਲੋਕਾਂ ਦੇ ਫ਼ਤਵੇ ਦਾ ਅਪਮਾਨ ਕੀਤਾ ਜਾ ਰਿਹਾ ਹੈ।

ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਸੂਬੇ ਦੇ ਸੱਤ ਰੇਲਵੇ ਸਟੇਸ਼ਨਾਂ ਨੂੰ ਅਪਗ੍ਰੇਡ ਕਰਨ ਦੇ ਕੰਮ ਦਾ ਉਦਘਾਟਨ ਕਰ ਰਹੇ ਹਨ ਪਰ ਬਦਕਿਸਮਤੀ ਨਾਲ ਪੰਜਾਬ ਦੇ ਲੋਕਾਂ ਅਤੇ ਪੰਜਾਬ ਸਰਕਾਰ ਨੂੰ ਇਸ ਲਈ ਸੱਦਾ ਨਹੀਂ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਦੇਸ਼ ਦੇ ਪ੍ਰਧਾਨ ਮੰਤਰੀ ਮੀਡੀਆ ਸਾਹਮਣੇ ਫੋਕੀ ਸ਼ੋਹਰਤ ਹਾਸਲ ਕਰਨ ਲਈ ਬਹੁਤ ਨੀਵਾਂ ਡਿੱਗ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੇ ਵਿਕਾਸ ਨੂੰ ਦਰਸਾਉਣ ਵਾਲੇ ਸਮਾਗਮਾਂ ਦੇ ਇਸ ਤਰ੍ਹਾਂ ਦੇ ਸਿਆਸੀਕਰਨ ਤੋਂ ਬਚਣਾ ਚਾਹੀਦਾ ਹੈ ਕਿਉਂਕਿ ਇਹ ਦੇਸ਼ ਦੇ ਹਿੱਤ ਵਿੱਚ ਨਹੀਂ ਹੈ, ਉਨ੍ਹਾਂ ਕਿਹਾ ਕਿ ਇਹ ਆਪਣੀ ਸਰਕਾਰ ਚੁਣਨ ਵਾਲੇ ਤਿੰਨ ਕਰੋੜ ਲੋਕਾਂ ਦੇ ਫਤਵੇ ਦਾ ਘੋਰ ਅਪਮਾਨ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਮੰਦਭਾਗਾ ਹੈ ਕਿ ਦੇਸ਼ ਦੀ ਸਿਖਰਲੀ ਲੀਡਰਸ਼ਿਪ ‘ਕੰਮਾਂ ਦਾ ਸਿਹਰਾ’ ਲੈਣ ਲਈ ਅਜਿਹੇ ਹੋਛੇ ਉਧੇੜ-ਬੁਣ ਵਿੱਚ ਉਲਝੀ ਹੋਈ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕ ਬਹੁਤ ਸੂਝਵਾਨ ਹਨ ਅਤੇ ਉਹ ਚੰਗੀ ਤਰ੍ਹਾਂ ਜਾਣਦੇ ਹਨ ਕਿ ਜ਼ਮੀਨੀ ਪੱਧਰ 'ਤੇ ਕੇਂਦਰ ਸਰਕਾਰ ਵੱਲੋਂ ਉਨ੍ਹਾਂ ਲਈ ਕੁਝ ਵੀ ਠੋਸ ਨਹੀਂ ਕੀਤਾ ਗਿਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਜਦੋਂ ਚੋਣਾਂ ਨੇੜੇ ਆ ਰਹੀਆਂ ਹਨ ਤਾਂ ਲੋਕਾਂ ਨੂੰ ਗੁਮਰਾਹ ਕਰਨ ਲਈ ਤਰ੍ਹਾਂ-ਤਰ੍ਹਾਂ ਦੇ ਹੱਥਕੰਡੇ ਵਰਤੇ ਜਾ ਰਹੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਮੋਦੀ ਸਰਕਾਰ ਪੰਜਾਬ ਵਿਰੋਧੀ ਖ਼ਬਤ ਦਾ ਸ਼ਿਕਾਰ ਰਹੀ ਹੈ, ਜਿਸ ਕਾਰਨ ਉਹ ਸੂਬੇ ਨੂੰ ਬਰਬਾਦ ਕਰਨ 'ਤੇ ਤੁਲੀ ਹੋਈ ਹੈ। ਭਗਵੰਤ ਸਿੰਘ ਮਾਨ ਨੇ ਸੂਬੇ ਨਾਲ ਮਤਰੇਈ ਮਾਂ ਵਾਲਾ ਸਲੂਕ ਕਰਨ ਲਈ ਕੇਂਦਰ ਸਰਕਾਰ ਦੀ ਆਲੋਚਨਾ ਕਰਦਿਆਂ ਕਿਹਾ ਕਿ ਇਹ ਗੈਰਵਾਜਬ ਹੈ। ਉਨ੍ਹਾਂ ਆਰ.ਡੀ.ਐਫ. ਅਤੇ ਐਨ.ਐਚ.ਐਮ. ਦੇ ਫੰਡ ਰੋਕਣ ਲਈ ਕੇਂਦਰ ਸਰਕਾਰ ਦੀ ਨਿਖੇਧੀ ਕੀਤੀ, ਜਿਸ ਨਾਲ ਸੂਬੇ ਦੇ ਵਿਕਾਸ ਵਿੱਚ ਅੜਿੱਕੇ ਡਾਹੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਅੱਠ ਹਜ਼ਾਰ ਕਰੋੜ ਰੁਪਏ ਤੋਂ ਵੱਧ ਦੇ ਫੰਡਾਂ ਨੂੰ ਗਲਤ ਤਰੀਕੇ ਨਾਲ ਰੋਕਿਆ ਗਿਆ ਹੈ, ਜੋ ਸੂਬੇ ਨਾਲ ਸਰਾਸਰ ਧੱਕਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਲੋਕਾਂ ਦੀ ਭਲਾਈ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ, ਜਿਸ ਲਈ ਵੱਡੇ ਪੱਧਰ 'ਤੇ ਕਦਮ ਚੁੱਕੇ ਗਏ ਹਨ। ਉਨ੍ਹਾਂ ਕਿਹਾ ਕਿ ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ਲੋਕਾਂ ਦੀ ਭਲਾਈ ਲਈ ਲੋਕਾਂ ਨਾਲ ਸਲਾਹ-ਮਸ਼ਵਰਾ ਕਰ ਕੇ ਨੀਤੀਆਂ ਬਣਾਈਆਂ ਜਾ ਰਹੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਪੰਜਾਬ ਦੇ ਕੋਨੇ-ਕੋਨੇ ਦਾ ਦੌਰਾ ਕਰ ਕੇ ਸਮਾਜ ਦੇ ਵੱਖ-ਵੱਖ ਵਰਗਾਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਪਹਿਲਾਂ ਸਰਕਾਰ-ਕਿਸਾਨ ਮਿਲਣੀਆਂ ਕਾਰਵਾਈਆਂ ਗਈਆਂ ਸਨ, ਜਿਸ ਤੋਂ ਬਾਅਦ ਕਿਸਾਨਾਂ ਨਾਲ ਸਲਾਹ-ਮਸ਼ਵਰਾ ਕਰਕੇ ਸੂਬੇ ਦੀ ਖੇਤੀ ਬਾਰੇ ਰੂਪ-ਰੇਖਾ ਉਲੀਕੀ ਗਈ ਸੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵਪਾਰੀਆਂ ਅਤੇ ਉਦਯੋਗਪਤੀਆਂ ਦੇ ਲਟਕਦੇ ਮਸਲਿਆਂ ਨੂੰ ਹੱਲ ਕਰਨ ਲਈ ਸਰਕਾਰ-ਵਪਾਰ ਮਿਲਣੀਆਂ ਕਰਵਾ ਰਹੀ ਰਹੀ ਹੈ। ਭਗਵੰਤ ਸਿੰਘ ਮਾਨ ਨੇ ਵਪਾਰੀਆਂ ਤੋਂ ਪ੍ਰਾਪਤ ਸੁਝਾਵਾਂ ਅਨੁਸਾਰ ਸੂਬਾ ਸਰਕਾਰ ਵੱਲੋਂ ਵਪਾਰੀਆਂ ਦੇ ਹਿੱਤਾਂ ਦੀ ਰਾਖੀ ਲਈ ਕਈ ਅਹਿਮ ਫੈਸਲੇ ਲਏ ਗਏ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਸਿਹਤ ਬੀਮਾ ਸਕੀਮ ਦੇ ਲਾਭਾਂ ਵਿੱਚ ਵਾਧਾ ਕਰਨ ਦੀ ਵਪਾਰੀਆਂ ਦੀ ਮੰਗ ਦੇ ਮੱਦੇਨਜ਼ਰ ਸੂਬਾ ਸਰਕਾਰ ਨੇ ਮੌਜੂਦਾ ਇਕ ਕਰੋੜ ਰੁਪਏ ਦੀ ਬਜਾਏ ਦੋ ਕਰੋੜ ਰੁਪਏ ਤੱਕ ਦਾ ਕਾਰੋਬਾਰ ਕਰਨ ਵਾਲੇ ਵਪਾਰੀਆਂ ਨੂੰ ਇਸ ਸਕੀਮ ਦਾ ਲਾਭ ਦੇਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਸੂਬੇ ਦੇ ਇੱਕ ਲੱਖ ਤੋਂ ਵੱਧ ਵਪਾਰੀਆਂ ਨੂੰ ਫਾਇਦਾ ਹੋਵੇਗਾ ਕਿਉਂਕਿ ਉਹ ਇਸ ਸਕੀਮ ਤਹਿਤ 5 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਕਰਵਾ ਸਕਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਲੋਕਾਂ ਦੀ ਸਰਕਾਰ ਹੈ ਅਤੇ ਲੋਕਾਂ ਦੀ ਭਲਾਈ ਲਈ ਅਣਥੱਕ ਮਿਹਨਤ ਕਰ ਰਹੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਨੇ ਇੱਕ ਹੋਰ ਇਤਿਹਾਸਕ ਪਹਿਲਕਦਮੀ ਕਰਦਿਆਂ 'ਸਰਕਾਰ ਤੁਹਾਡੇ ਦੁਆਰ' ਸਕੀਮ ਸ਼ੁਰੂ ਕੀਤੀ ਹੈ, ਜਿਸ ਦਾ ਉਦੇਸ਼ ਸਰਕਾਰ ਨੂੰ ਲੋਕਾਂ ਦੇ ਬੂਹੇ 'ਤੇ ਪਹੁੰਚਾਉਣਾ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਸਰਕਾਰਾਂ ਚੰਡੀਗੜ੍ਹ ਤੋਂ ਚਲਦੀਆਂ ਸਨ ਪਰ ਹੁਣ ਪਿੰਡਾਂ ਤੋਂ ਚਲਾਈਆਂ ਜਾ ਰਹੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਦਾ ਇਕੋ-ਇਕ ਉਦੇਸ਼ ਸਰਕਾਰੀ ਦਫ਼ਤਰਾਂ ਵਿੱਚ ਬੈਠ ਕੇ ਕੰਮ ਚਲਾਉਣ ਦੇ ਪੁਰਾਣੇ ਰੁਝਾਨ ਦੀ ਬਜਾਏ ਅਫ਼ਸਰਾਂ ਨੂੰ ਫੀਲਡ ਵਿੱਚ ਭੇਜ ਕੇ ਲੋਕਾਂ ਦੇ ਕੰਮਕਾਜ ਨੂੰ ਯਕੀਨੀ ਬਣਾਉਣਾ ਹੈ।

ਮੁੱਖ ਮੰਤਰੀ ਨੇ ਆਪਣੇ ਨਿੱਜੀ ਹਿੱਤਾਂ ਲਈ ਸੂਬੇ ਦੇ ਸਰਮਾਏ ਨੂੰ ਬੇਰਹਿਮੀ ਨਾਲ ਲੁੱਟਣ ਲਈ ਸੂਬੇ ਦੀਆਂ ਪਿਛਲੀਆਂ ਸਰਕਾਰਾਂ ਦੀ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦਾ ਕਾਰਜਭਾਰ ਸੰਭਾਲਣ ਤੋਂ ਬਾਅਦ ਇਕ-ਇਕ ਪੈਸਾ ਸੂਬੇ ਦੇ ਵਿਕਾਸ ਅਤੇ ਲੋਕਾਂ ਦੀ ਭਲਾਈ ਲਈ ਖਰਚਿਆ ਜਾ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਸਰਕਾਰੀ ਖਜ਼ਾਨੇ ਵਿੱਚ ਹੁੰਦੀ ਲੁੱਟ ਦੀਆਂ ਚੋਰ ਮੋਰੀਆਂ ਬੰਦ ਕੀਤੀਆਂ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਲੋਕਾਂ ਦੀ ਭਲਾਈ ਲਈ ਇੱਕ-ਇੱਕ ਪੈਸਾ ਸਮਝਦਾਰੀ ਨਾਲ ਖਰਚਿਆ ਜਾਵੇ।

ਮੁੱਖ ਮੰਤਰੀ ਨੇ ਸਾਰੀਆਂ ਸਿਆਸੀ ਪਾਰਟੀਆਂ ਨੂੰ ਭਰੋਸਾ ਦਿਵਾਇਆ ਕਿ ਸੂਬੇ ਵਿੱਚ ਆਉਣ ਵਾਲੀਆਂ ਚੋਣਾਂ ਦੇ ਮੱਦੇਨਜ਼ਰ ਉਨ੍ਹਾਂ ਸਾਰਿਆਂ ਨੂੰ ਢੁਕਵੀਂ ਸੁਰੱਖਿਆ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਹਰ ਪਾਰਟੀ ਨੂੰ ਲੋਕਾਂ ਤੋਂ ਵੋਟਾਂ ਮੰਗਣ ਦਾ ਜਾਇਜ਼ ਹੱਕ ਹੈ ਅਤੇ ਸੂਬਾ ਸਰਕਾਰ ਸੁਰੱਖਿਆ ਅਤੇ ਸੁਖਾਵੇਂ ਮਾਹੌਲ ਨੂੰ ਯਕੀਨੀ ਬਣਾ ਕੇ ਸਾਰਿਆਂ ਨੂੰ ਬਰਾਬਰੀ ਦਾ ਮਾਹੌਲ ਪ੍ਰਦਾਨ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਭਗਵੰਤ ਸਿੰਘ ਮਾਨ ਨੇ ਸਮੂਹ ਸਿਆਸੀ ਪਾਰਟੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਵੋਟਰਾਂ ਦਾ ਫਿਰਕੂ ਆਧਾਰ 'ਤੇ ਧਰੁਵੀਕਰਨ ਕਰਨ ਦੀਆਂ ਘਟੀਆਂ ਚਾਲਾਂ ਵਿਚ ਸ਼ਾਮਲ ਨਾ ਹੋ ਕੇ ਫੁੱਟ ਪਾਊ ਰਾਜਨੀਤੀ ਦੇ ਏਜੰਡੇ ਤੋਂ ਦੂਰ ਰਹਿਣ।

ਮੁੱਖ ਮੰਤਰੀ ਨੇ ਕਿਹਾ ਕਿ ਆਉਣ ਵਾਲੀਆਂ ਚੋਣਾਂ ਲੋਕਤੰਤਰ ਦਾ ਤਿਉਹਾਰ ਹੈ ਅਤੇ ਸਾਰੀਆਂ ਸਿਆਸੀ ਪਾਰਟੀਆਂ ਅਤੇ ਲੋਕਾਂ ਨੂੰ ਇਸ ਵਿੱਚ ਪੂਰੇ ਜੋਸ਼ ਨਾਲ ਹਿੱਸਾ ਲੈਣਾ ਚਾਹੀਦਾ ਹੈ। ਸਿਆਸੀ ਵਿਰੋਧੀਆਂ ਨੂੰ ਸ਼ੁੱਭ ਕਾਮਨਾਵਾਂ ਦਿੰਦੇ ਹੋਏ ਉਨ੍ਹਾਂ ਆਸ ਪ੍ਰਗਟਾਈ ਕਿ ਇਹ ਚੋਣਾਂ ਦੇਸ਼ ਦੇ ਮਹਾਨ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਬੇਹੱਦ ਸਹਾਈ ਹੋਣਗੀਆਂ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਰਾਜਨੀਤੀ ਵਿੱਚ ਨੈਤਿਕਤਾ ਦੇ ਮੁਦਈ ਹਨ ਅਤੇ ਸਿਆਸੀ ਪਾਰਟੀਆਂ ਨੂੰ ਇੱਕ-ਦੂਜੇ ਵਿਰੁੱਧ ਚਿੱਕੜ ਉਛਾਲਣ ਅਤੇ ਨਿੱਜੀ ਹਮਲੇ ਕਰਨ ਤੋਂ ਗੁਰੇਜ਼ ਕਰ ਕੇ ਚੋਣਾਂ ਵਿੱਚ ਡਟਣਾ ਚਾਹੀਦਾ ਹੈ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾ ਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰ ਸ਼ਹਿਬਜਾਦਾ ਅਜੀਤ ਸਿੰਘ ਨਗਰ ਦੇ ਵੋਟਰ ਸ਼ਾਖਰਤਾ ਕਲੱਬ ਦੀ ਸਰਗਰਮ ਭਾਗੀਦਾਰੀ ਨਾਲ ਵੋਟਰ ਜਾਗਰੂਕਤਾ ਮੁਹਿੰਮ ਹੋਈ ਤੇਜ਼ ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ