Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਭਾਰਤ

ਸਾਰੇ ਦੇਸ਼ ਵਿੱਚ ਤੂਫਾਨ ਨਾਲ ਮੀਂਹ ਦੀ ਮਾਰ, ਮੋਦੀ ਵੱਲੋਂ ਸਿਰਫ ਗੁਜਰਾਤ ਲਈ ਮਦਦ ਦਾ ਐਲਾਨ

April 18, 2019 09:20 AM

* ਕਮਲਨਾਥ ਨੇ ਕਿਹਾ: ਤੁਸੀਂ ਗੁਜਰਾਤ ਦੇ ਨਹੀਂ,ਦੇਸ਼ ਦੇ ਪ੍ਰਧਾਨ ਮੰਤਰੀ ਹੋ
* ਪ੍ਰਧਾਨ ਮੰਤਰੀ ਦਫਤਰ ਨੇ ਬਾਅਦ ਵਿੱਚ ਭੁੱਲ ਸੁਧਾਰੀ


ਨਵੀਂ ਦਿੱਲੀ, 17 ਅਪਰੈਲ, (ਪੋਸਟ ਬਿਊਰੋ)- ਇੱਕ ਦਿਨ ਪਹਿਲਾਂ ਗੁਜਰਾਤ, ਰਾਜਸਥਾਨ ਤੇ ਮੱਧ ਪ੍ਰਦੇਸ਼ ਸਮੇਤ ਦੇਸ਼ ਦੇ ਕਈ ਇਲਾਕਿਆਂ ਵਿੱਚ ਹਨ੍ਹੇਰੀ-ਤੂਫਾਨ ਨਾਲ ਕਹਿਰ ਮੱਚ ਗਿਆ ਤੇ 40 ਤੋਂ ਵੱਧ ਲੋਕਾਂ ਦੀ ਮੌਤ ਹੋਣ ਦੇ ਨਾਲ ਦਰਜਨਾਂਜ਼ਖਮੀ ਹੋ ਗਏ ਹਨ। ਇਸ ਕੁਦਰਤੀ ਆਫ਼ਤ ਦੇ ਨਾਲ ਹੀ ਦੇਸ਼ ਵਿੱਚ ਰਾਜਨੀਤੀ ਵੀ ਤੇਜ਼ ਹੋ ਗਈ ਹੈ।
ਸ਼ੁਰੂਆਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਕੀਤੇ ਟਵੀਟ ਨਾਲ ਹੋਈ, ਜਿਨ੍ਹਾਂ ਨੇ ਜ਼ਖਮੀਆਂ ਲਈ ਦੁਖ ਜ਼ਾਹਰ ਕੀਤਾਤੇ ਮੁਆਵਜ਼ੇ ਦਾ ਐਲਾਨ ਕੀਤਾ, ਪਰ ਉਨ੍ਹਾਂ ਨੇ ਇਹ ਸਿਰਫ ਗੁਜਰਾਤ ਦੇ ਪੀੜਤਾਂ ਲਈ ਕੀਤਾ। ਇਸ ਮਗਰੋਂ ਮੱਧ ਪ੍ਰਦੇਸ਼ ਦੇ ਕਾਂਗਰਸੀ ਮੁੱਖ ਮੰਤਰੀ ਕਮਲਨਾਥ ਨੇ ਚੋਭ ਲਾਈ ਕਿ ਤੁਸੀਂ ਸਿਰਫ ਗੁਜਰਾਤ ਦੇ ਨਹੀਂ, ਪੂਰੇ ਦੇਸ਼ ਦੇ ਪ੍ਰਧਾਨ ਮੰਤਰੀ ਹੋ। ਅਸਲ ਵਿੱਚ ਪ੍ਰਧਾਨ ਮੰਤਰੀ ਦੇ ਟਵੀਟ ਵਿੱਚ ਸਿਰਫ ਗੁਜਰਾਤ ਰਾਜ ਦੇ ਲੋਕਾਂ ਦਾ ਜ਼ਿਕਰ ਹੋਣ ਕਾਰਨ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਕਮਲ ਨਾਥ ਭੜਕ ਗਏ ਅਤੇ ਉਨ੍ਹਾਂ ਤੁਰੰਤ ਟਵੀਟ ਕਰ ਕੇ ਕਿਹਾ ਕਿ ਨਰਿੰਦਰ ਮੋਦੀ ਜੀ, ਤੁਸੀਂ ਸਿਰਫ਼ ਗੁਜਰਾਤ ਦੇ ਨਹੀਂ, ਪੂਰੇ ਦੇਸ਼ ਦੇ ਪ੍ਰਧਾਨ ਮੰਤਰੀ ਹੋ। ਕਮਲਨਾਥ ਨੇ ਕਿਹਾ ਕਿ ਮੱਧ ਪ੍ਰਦੇਸ਼ ਵਿੱਚ ਬੇਮੌਸਮੀ ਬਾਰਸ਼ ਤੇ ਤੂਫਾਨ ਦੇ ਨਾਲ ਅਸਮਾਨੀ ਡਿੱਗਣ ਕਾਰਨ 10 ਤੋਂ ਵੱਧ ਲੋਕਾਂ ਦੀ ਮੌਤ ਹੋਈ, ਪਰ ਤੁਸੀਂ ਹਮਦਰਦੀ ਸਿਰਫ਼ ਗੁਜਰਾਤ ਤੱਕ ਸੀਮਿਤ ਰੱਖੀ ਹੈ। ਭਾਵੇਂ ਏਥੇ ਤੁਹਾਡੀ ਪਾਰਟੀ ਦੀ ਸਰਕਾਰ ਨਹੀਂ, ਪਰ ਲੋਕ ਇੱਥੇ ਵੀ ਰਹਿੰਦੇ ਹਨ।
ਇਸ ਦੌਰਾਨ ਰਾਜਸਥਾਨ ਵਿੱਚ ਵੀ ਕੁਦਰਤੀ ਕਹਿਰ ਦਾ ਅਸਰ ਪਿਆ ਤੇਓਥੋਂ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਸਾਰੇ ਸਿਆਸੀ ਪ੍ਰੋਗਰਾਮ ਰੱਦ ਕਰ ਕੇਅਫ਼ਸਰਾਂ ਨਾਲ ਬੈਠਕ ਕੀਤੀ ਤੇ ਅਧਿਕਾਰੀਆਂ ਨੂੰ ਮੌਕੇ ਉੱਤੇਨੁਕਸਾਨ ਦਾ ਜਾਇਜ਼ਾ ਲੈਣ ਭੇਜਿਆ ਹੈ। ਉਨ੍ਹਾਨੇ ਕਿਹਾ ਕਿ ਚੋਣ ਕਮਿਸ਼ਨ ਤੋਂ ਇਜਾਜ਼ਤ ਪਿੱਛੋਂ ਮੁਆਵਜ਼ੇ ਦਾ ਐਲਾਨ ਕੀਤਾ ਜਾਵੇਗਾ।
ਅਸਮਾਨ ਬਿਜਲੀ ਡਿੱਗਣ ਨਾਲ ਸਭ ਤੋਂ ਵਧ ਮੌਤਾਂ ਮੱਧ ਪ੍ਰਦੇਸ਼ ਵਿੱਚ ਹੋਈਆਂ ਹਨ ਤੇ ਵੱਖ-ਵੱਖ ਥਾਂਈਂ ਬਿਜਲੀ ਪੈਣ ਨਾਲ 15 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਜ਼ਖਮੀ ਹਨ। ਮੁੱਖ ਮੰਤਰੀ ਕਮਲਨਾਥ ਸਿੰਘ ਨੇ ਟਵੀਟ ਕਰ ਕੇ ਪੀੜਤ ਪਰਿਵਾਰਾਂ ਲਈ ਹਮਦਰਦੀ ਜ਼ਾਹਰ ਕਰਨ ਦੇ ਨਾਲ ਕਿਹਾ, ‘ਅਸਮਾਨੀ ਬਿਜਲੀ ਡਿੱਗਣ ਨਾਲ ਇੰਦੌਰ, ਧਾਰ ਜ਼ਿਲੇ ਵਿੱਚਤੇ ਪ੍ਰਦੇਸ਼ ਦੀਆਂ ਹੋਰ ਥਾਂਵਾਂ ਉੱਤੇਜਾਨੀ ਨੁਕਸਾਨ ਦੀਆਂ ਬੇਹੱਦ ਦੁਖਦਾਈ ਘਟਨਾਵਾਂ ਹੋਈਆਂ ਹਨ। ਪੀੜਤ ਪਰਿਵਾਰਾਂ ਦੇ ਪ੍ਰਤੀ ਮੇਰੀ ਸੋਗ ਹਮਦਰਦੀ। ਮੈਂ ਤੇ ਮੇਰੀ ਸਰਕਾਰ ਦੁਖ ਦੀ ਇਸ ਘੜੀ ਪੀੜਤ ਪਰਿਵਾਰਾਂ ਦੇ ਨਾਲ ਖੜ੍ਹੇ ਹਾਂ।`
ਵਰਨਣ ਯੋਗ ਹੈ ਕਿ ਅਸਮਾਨੀ ਬਿਜਲੀ ਡਿੱਗਣ ਨਾਲ 40 ਲੋਕਾਂ ਦੀ ਮੌਤ ਹੋਈ ਹੈ, ਜਿਨ੍ਹਾਂ ਵਿੱਚ ਮੱਧ ਪ੍ਰਦੇਸ਼ ਵਿੱਚ 15, ਗੁਜਰਾਤ ਵਿੱਚ 11, ਰਾਜਸਥਾਨ ਵਿੱਚ 7, ਪੰਜਾਬ ਵਿੱਚ 2, ਹਰਿਆਣਾ, ਝਾਰਖੰਡ, ਮਹਾਰਾਸ਼ਟਰ, ਉੱਤਰ ਪ੍ਰਦੇਸ਼ ਤੇ ਹਿਮਾਚਲ ਪ੍ਰਦੇਸ਼ ਵਿੱਚ ਇਕ-ਇਕ ਵਿਅਕਤੀ ਦੀ ਮੌਤ ਹੋਈ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆ ਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀ ਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼