Welcome to Canadian Punjabi Post
Follow us on

27

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਭਾਰਤ

ਪਾਕਿਸਤਾਨੀਆਂ ਨੂੰ ਭਾਰਤ 'ਚ ਵਸਾਉਣਾ ਚਾਹੁੰਦੇ ਹਨ, ਇਹ ਵੋਟ ਬੈਂਕ ਦੀ ਰਾਜਨੀਤੀ ਹੈ, ਸੀਏਏ `ਤੇ ਬੋਲੇ ਕੇਜਰੀਵਾਲ

March 13, 2024 05:57 AM

ਨਵੀਂ ਦਿੱਲੀ, 13 ਮਾਰਚ (ਪੋਸਟ ਬਿਊਰੋ): ਸੀਏਏ ਪੂਰੇ ਦੇਸ਼ ਵਿੱਚ ਲਾਗੂ ਹੋ ਗਿਆ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਇਸ ਕਦਮ ਨੂੰ ਲੈ ਕੇ ਕੇਂਦਰ ਸਰਕਾਰ 'ਤੇ ਹਮਲਾ ਬੋਲਿਆ ਹੈ। ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਆਖ਼ਰ ਇਹ ਸੀਏਏ ਹੈ ਕੀ? ਕੇਂਦਰ ਸਰਕਾਰ ਦਾ ਕਹਿਣਾ ਹੈ ਕਿ ਜੇਕਰ ਬੰਗਲਾਦੇਸ਼, ਪਾਕਿਸਤਾਨ ਅਤੇ ਅਫਗਾਨਿਸਤਾਨ ਦੇ ਘੱਟ ਗਿਣਤੀ ਭਾਰਤੀ ਨਾਗਰਿਕਤਾ (ਨਾਗਰਿਕਤਾ ਸੋਧ ਕਾਨੂੰਨ) ਲੈਣਾ ਚਾਹੁੰਦੇ ਹਨ ਤਾਂ ਇਹ ਉਨ੍ਹਾਂ ਨੂੰ ਦਿੱਤੀ ਜਾਵੇਗੀ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਸ ਦਾ ਮਤਲਬ ਹੈ ਕਿ ਇਨ੍ਹਾਂ ਦੇਸ਼ਾਂ ਤੋਂ ਵੱਡੀ ਗਿਣਤੀ ਵਿਚ ਘੱਟ ਗਿਣਤੀਆਂ ਨੂੰ ਲਿਆਂਦਾ ਜਾਵੇਗਾ ਅਤੇ ਉਨ੍ਹਾਂ ਨੂੰ ਰੁਜ਼ਗਾਰ ਦਿੱਤਾ ਜਾਵੇਗਾ, ਉਨ੍ਹਾਂ ਲਈ ਘਰ ਬਣਾਏ ਜਾਣਗੇ ਅਤੇ ਉਨ੍ਹਾਂ ਨੂੰ ਇੱਥੇ ਵਸਾਇਆ ਜਾਵੇਗਾ, ਇਹ ਇਕ ਅਜੀਬ ਗੱਲ ਹੈ।
ਮੁੱਖ ਮੰਤਰੀ ਕੇਜਰੀਵਾਲ ਨੇ ਕਿਹਾ ਕਿ ਕੇਂਦਰ ਸਰਕਾਰ ਸਾਡੇ ਬੱਚਿਆਂ ਨੂੰ ਰੁਜ਼ਗਾਰ ਦੇਣ ਦੇ ਸਮਰੱਥ ਨਹੀਂ ਹੈ ਪਰ ਉਨ੍ਹਾਂ ਦੇ ਬੱਚਿਆਂ ਨੂੰ ਪਾਕਿਸਤਾਨ ਤੋਂ ਲਿਆ ਕੇ ਰੁਜ਼ਗਾਰ ਦੇਣਾ ਚਾਹੁੰਦੀ ਹੈ। ਭਾਰਤ ਵਿੱਚ ਬਹੁਤ ਸਾਰੇ ਲੋਕ ਬੇਘਰ ਹਨ, ਪਰ ਭਾਜਪਾ ਪਾਕਿਸਤਾਨ ਤੋਂ ਲੋਕਾਂ ਨੂੰ ਲਿਆ ਕੇ ਇੱਥੇ ਵਸਾਉਣਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਦਾ ਜੋ ਪੈਸਾ ਸਾਡੇ ਵਿਕਾਸ 'ਤੇ ਖਰਚ ਹੋਣਾ ਚਾਹੀਦਾ ਹੈ, ਉਹ ਪਾਕਿਸਤਾਨੀਆਂ ਨੂੰ ਭਾਰਤ 'ਚ ਵਸਾਉਣ 'ਤੇ ਖਰਚ ਕੀਤਾ ਜਾਵੇਗਾ। ਕੇਜਰੀਵਾਲ ਨੇ ਕਿਹਾ ਕਿ ਇਨ੍ਹਾਂ ਦੇਸ਼ਾਂ ਵਿੱਚ ਲਗਭਗ 2.5 ਤੋਂ 3 ਕਰੋੜ ਘੱਟ ਗਿਣਤੀਆਂ ਹਨ, ਜਿਵੇਂ ਹੀ ਭਾਰਤ ਆਪਣੇ ਦਰਵਾਜ਼ੇ ਖੋਲ੍ਹੇਗਾ, ਇੱਕ ਵੱਡੀ ਭੀੜ ਸਾਡੇ ਦੇਸ਼ ਵਿੱਚ ਆ ਜਾਵੇਗੀ।

 
Have something to say? Post your comment
ਹੋਰ ਭਾਰਤ ਖ਼ਬਰਾਂ
ਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆ ਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀ ਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼