Welcome to Canadian Punjabi Post
Follow us on

27

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਭਾਰਤ

ਜੋਸ਼ 'ਚ ਲਾੜੇ ਨੂੰ ਕਾਰ 'ਤੇ ਸਟੰਟ ਕਰਨਾ ਪੈ ਗਿਆ ਭਾਰੀ, ਪੁਲਿਸ ਨੇ ਲਿਆ ਹਿਰਾਸਤ ਵਿਚ

March 13, 2024 06:15 AM

ਮੁਜ਼ਫਰਨਗਰ, 13 ਮਾਰਚ (ਪੋਸਟ ਬਿਊਰੋ): ਉੱਤਰ ਪ੍ਰਦੇਸ਼ ਦੇ ਮੁਜ਼ੱਫਰਨਗਰ 'ਚ ਵਿਆਹ 'ਚ ਬਰਾਤ ਲੈ ਕੇ ਜਾ ਰਹੇ ਲਾੜੇ ਨੂੰ ਆਪਣੀ ਕਾਰ 'ਤੇ ਸਟੰਟ ਕਰਨਾ ਭਾਰੀ ਪੈ ਗਿਆ। ਉਹ ਕਾਰ ਦੇ ਉੱਪਰ ਖੜ੍ਹਾ ਸੀ ਅਤੇ ਡਰੋਨ ਨਾਲ ਵੀਡੀਓ ਸ਼ੂਟ ਕਰ ਰਿਹਾ ਸੀ। ਜਿਸ 'ਤੇ ਪੁਲਿਸ ਨੇ ਲਾੜੇ ਦੀ ਕਾਰ ਨੂੰ ਰੋਕ ਕੇ ਆਪਣੀ ਹਿਰਾਸਤ 'ਚ ਲੈ ਲਿਆ। ਜਿਸ ਤੋਂ ਬਾਅਦ ਵਿਆਹ 'ਚ ਆਏ ਮਹਿਮਾਨਾਂ ਨੇ ਪੁਲਸ ਦੇ ਸਾਹਮਣੇ ਤਰਲੇ ਕੱਢਣੇ ਸ਼ੁਰੂ ਕਰ ਦਿੱਤੇ। ਘਟਨਾ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ।
ਦਰਅਸਲ, ਬੀਤੇ ਮੰਗਲਵਾਰ ਨੂੰ ਸਹਾਰਨਪੁਰ ਦੇ ਭੈਲਾ ਪਿੰਡ ਦੇ ਅੰਕਿਤ ਨਾਮ ਦੇ ਲਾੜੇ ਦੀ ਬਰਾਤ ਮੇਰਠ ਦੇ ਕੁਸਾਵਾਲੀ ਪਿੰਡ ਜਾ ਰਹੀ ਸੀ। ਇਸ ਦੌਰਾਨ ਮੁਜ਼ੱਫਰਨਗਰ ਦੇ ਮਨਸੂਰਪੁਰ ਥਾਣਾ ਖੇਤਰ 'ਚ ਸਥਿਤ ਦਿੱਲੀ-ਦੇਹਰਾਦੂਨ ਨੈਸ਼ਨਲ ਹਾਈਵੇ 'ਤੇ ਲਾੜਾ ਕਾਰ ਦੀ ਛੱਤ 'ਤੇ ਚੜ੍ਹ ਗਿਆ ਅਤੇ ਡਰੋਨ ਕੈਮਰੇ ਨਾਲ ਵੀਡੀਓ ਸ਼ੂਟ ਕਰਨਾ ਸ਼ੁਰੂ ਕਰ ਦਿੱਤਾ। ਇਸ ਦੀ ਸੂਚਨਾ ਮਿਲਦੇ ਹੀ ਪੁਲਿਸ ਹਰਕਤ 'ਚ ਆ ਗਈ।
ਪੁਲਸ ਨੇ ਲਾੜੇ ਦੀ ਕਾਰ ਨੂੰ ਰੋਕ ਕੇ ਉਸ ਨੂੰ ਹਿਰਾਸਤ 'ਚ ਲੈ ਲਿਆ। ਪੁਲਿਸ ਨੇ ਹੁਣ ਇਸ ਮਾਮਲੇ 'ਚ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਦੇ ਨਾਲ ਹੀ ਪੁਲਸ ਦੀ ਇਸ ਕਾਰਵਾਈ ਤੋਂ ਲਾੜੇ ਦਾ ਪੱਖ ਵੀ ਪ੍ਰੇਸ਼ਾਨ ਹੋ ਗਿਆ। ਰਸਤੇ ਵਿੱਚ ਪੁਲਿਸ ਅਤੇ ਬਰਾਤੀਆਂ ਨਾਲ ਵਿੱਚ ਲੰਮੀ ਗੱਲਬਾਤ ਹੋਈ। ਅਖੀਰ ਪੁਲਿਸ ਲਾੜੇ ਦੀ ਕਾਰ ਆਪਣੇ ਨਾਲ ਲੈ ਗਈ।
ਇਸ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਸੀਓ ਖਤੌਲੀ ਯਤੇਂਦਰ ਨਗਰ ਨੇ ਦੱਸਿਆ ਕਿ ਮਨਸੂਰਪੁਰ ਥਾਣਾ ਖੇਤਰ 'ਚ ਐੱਨਐੱਚ-58 'ਤੇ ਲਾੜੇ ਦੀ ਕਾਰ ਨੂੰ ਕਾਬੂ ਕੀਤਾ ਗਿਆ ਹੈ। ਲਾੜੇ ਦੀ ਪਾਰਟੀ ਵਿਆਹ ਦੀ ਬਰਾਤ ਲੈ ਕੇ ਸਰਧਾਨਾ ਜਾ ਰਹੀ ਸੀ। ਰਸਤੇ 'ਚ ਲਾੜੇ ਨੇ ਕਾਰ ਦੀ ਛੱਤ 'ਤੇ ਚੜ੍ਹ ਕੇ ਸਟੰਟ ਕੀਤਾ। ਇਸ ਵਾਇਰਲ ਵੀਡੀਓ ਦਾ ਨੋਟਿਸ ਲੈਂਦਿਆਂ ਥਾਣਾ ਮਨਸੂਰਪੁਰ ਪੁਲਿਸ ਨੇ ਗੱਡੀ ਨੂੰ ਜ਼ਬਤ ਕਰ ਲਿਆ ਹੈ। ਜੋ ਵੀ ਜ਼ਰੂਰੀ ਕਾਨੂੰਨੀ ਕਾਰਵਾਈ ਹੈ ਕੀਤੀ ਜਾ ਰਹੀ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆ ਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀ ਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼