Welcome to Canadian Punjabi Post
Follow us on

27

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਪੰਜਾਬ

ਲੰਪੀ ਸਕਿੱਨ ਬਿਮਾਰੀ ਤੋਂ ਬਚਾਅ ਲਈ 50 ਫੀਸਦੀ ਗਊਆਂ ਦਾ ਟੀਕਾਕਰਨ ਮੁਕੰਮਲ: ਗੁਰਮੀਤ ਸਿੰਘ ਖੁੱਡੀਆਂ

March 13, 2024 07:39 AM

- 837 ਵੈਟਰਨਰੀ ਟੀਮਾਂ ਰੋਜ਼ਾਨਾ ਲਗਾ ਰਹੀਆਂ ਹਨ 60 ਹਜ਼ਾਰ ਖੁਰਾਕਾਂ
-ਪਸ਼ੂ ਪਾਲਣ ਮੰਤਰੀ ਵੱਲੋਂ ਅਧਿਕਾਰੀਆਂ ਨੂੰ 16 ਅਪ੍ਰੈਲ ਤੱਕ ਟੀਕਾਕਰਨ ਮੁਹਿੰਮ ਨੂੰ ਮੁਕੰਮਲ ਕਰਨ ਦੇ ਨਿਰਦੇਸ਼
ਚੰਡੀਗੜ੍ਹ, 13 ਮਾਰਚ (ਪੋਸਟ ਬਿਊਰੋ): ਲੰਪੀ ਸਕਿੱਨ ਬਿਮਾਰੀ ਤੋਂ ਬਚਾਅ ਲਈ ਚਲਾਈ ਜਾ ਰਹੀ ਵਿਆਪਕ ਟੀਕਾਕਰਨ ਮੁਹਿੰਮ ਤਹਿਤ ਪੰਜਾਬ ਦੇ ਪਸ਼ੂ ਪਾਲਣ ਵਿਭਾਗ ਨੇ ਮਹਿਜ਼ 17 ਦਿਨਾਂ ਅੰਦਰ ਲਗਭਗ 50 ਫੀਸਦੀ ਗਊਆਂ ਦਾ ਟੀਕਾਕਰਨ ਮੁਕੰਮਲ ਕਰ ਲਿਆ ਹੈ। ਲੰਪੀ ਸਕਿੱਨ ਇੱਕ ਵਾਇਰਲ ਬਿਮਾਰੀ ਹੈ, ਜਿਸ ਨਾਲ ਪਸ਼ੂਆਂ ਨੂੰ ਬੁਖਾਰ ਦੇ ਨਾਲ-ਨਾਲ ਚਮੜੀ 'ਤੇ ਧੱਫੜ ਹੋ ਜਾਂਦੇ ਹਨ ਅਤੇ ਇਹ ਪਸ਼ੂਆਂ ਲਈ ਜਾਨਲੇਵਾ ਹੋ ਸਕਦੀ ਹੈ।
ਜਿ਼ਕਰਯੋਗ ਹੈ ਕਿ ਇਹ ਮੁਹਿੰਮ ਇਸ ਸਾਲ 25 ਫਰਵਰੀ ਨੂੰ ਸ਼ੁਰੂ ਕੀਤੀ ਗਈ ਸੀ, ਜਿਸ ਤਹਿਤ ਗਊਵੰਸ਼ ਨੂੰ ਇਸ ਘਾਤਕ ਬਿਮਾਰੀ ਤੋਂ ਬਚਾਉਣ ਲਈ ਬੂਸਟਰ ਡੋਜ਼ ਵਜੋਂ ਗੋਟ ਪੌਕਸ ਵੈਕਸੀਨ ਤੀਜੀ ਵਾਰ ਲਗਾਈ ਜਾ ਰਹੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਇਸ ਵਿਆਪਕ ਮੁਹਿੰਮ ਤਹਿਤ ਸੂਬੇ ਦੇ 25 ਲੱਖ ਗਊਵੰਸ਼ ਦੇ 100 ਫ਼ੀਸਦੀ ਟੀਕਾਕਰਨ ਦਾ ਟੀਚਾ ਮਿੱਥਿਆ ਹੈ। ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਸੂਬੇ ਵਿੱਚ ਹੁਣ ਤੱਕ 12,49,779 ਪਸ਼ੂਆਂ ਦਾ ਟੀਕਾਕਰਨ ਕੀਤਾ ਜਾ ਚੁੱਕਾ ਹੈ।
ਕੈਬਨਿਟ ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੂਬੇ ਵਿੱਚ 16 ਅਪ੍ਰੈਲ ਤੱਕ 25 ਲੱਖ ਗਊਵੰਸ਼ ਦੇ 100 ਫ਼ੀਸਦੀ ਟੀਕਾਕਰਨ ਨੂੰ ਯਕੀਨੀ ਬਣਾਉਣ ਲਈ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਵੈਕਸੀਨ ਦੀਆਂ ਰੋਜ਼ਾਨਾ 60,000 ਖੁਰਾਕਾਂ ਲਗਾਉਣ ਦੇ ਟੀਚੇ ਦੀ ਪ੍ਰਾਪਤੀ ਲਈ ਪਸ਼ੂ ਪਾਲਣ ਵਿਭਾਗ ਵੱਲੋਂ 837 ਸਮਰਪਿਤ ਵੈਟਰਨਰੀ ਟੀਮਾਂ ਫ਼ੀਲਡ ਵਿੱਚ ਤਾਇਨਾਤ ਕੀਤੀਆਂ ਗਈਆਂ ਹਨ।
ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਸੂਬਾ ਸਰਕਾਰ ਨੇ ਲੰਪੀ ਸਕਿੱਨ ਤੋਂ ਬਚਾਅ ਲਈ ਪਸ਼ੂਆਂ ਦੇ ਟੀਕਾਕਰਨ ਵਾਸਤੇ ਤੇਲੰਗਾਨਾ ਸਟੇਟ ਵੈਟਰਨਰੀ ਬਾਇਓਲੌਜੀਕਲ ਐਂਡ ਰਿਸਰਚ ਇੰਸਟੀਚਿਊਟ, ਹੈਦਰਾਬਾਦ ਤੋਂ 78.75 ਲੱਖ ਰੁਪਏ ਦੀ ਲਾਗਤ ਨਾਲ ਗੋਟ ਪੌਕਸ ਵੈਕਸੀਨ ਦੀਆਂ 25 ਲੱਖ ਖੁਰਾਕਾਂ ਖ਼ਰੀਦੀਆਂ ਹਨ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਤਹਿਤ ਸੂਬੇ ਵਿੱਚ ਸਰਕਾਰੀ ਅਤੇ ਪ੍ਰਾਈਵੇਟ ਗਊਸ਼ਾਲਾਵਾਂ ਵਿੱਚ ਸਾਰੇ ਗਊਵੰਸ਼ ਦਾ ਟੀਕਾਕਰਨ ਮੁਫ਼ਤ ਕੀਤਾ ਜਾ ਰਿਹਾ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾ ਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰ ਸ਼ਹਿਬਜਾਦਾ ਅਜੀਤ ਸਿੰਘ ਨਗਰ ਦੇ ਵੋਟਰ ਸ਼ਾਖਰਤਾ ਕਲੱਬ ਦੀ ਸਰਗਰਮ ਭਾਗੀਦਾਰੀ ਨਾਲ ਵੋਟਰ ਜਾਗਰੂਕਤਾ ਮੁਹਿੰਮ ਹੋਈ ਤੇਜ਼ ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ