Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਅੰਤਰਰਾਸ਼ਟਰੀ

ਉੱਤਰੀ ਕੋਰੀਆ ਵੱਲੋਂ ਮੁੜ ਨਵੇਂ ਹਥਿਆਰ ਦਾ ਪਰੀਖਣ

April 18, 2019 10:34 PM

ਅਮਰੀਕਾ ਨਾਲ ਗੱਲਬਾਤ ਵਿੱਚੋਂ ਪੌਂਪਿਊ ਨੂੰ ਬਾਹਰ ਕਰਨਾ ਚਾਹੁੰਦਾ ਹੈ ਉੱਤਰੀ ਕੋਰੀਆ

ਸਿਓਲ, 18 ਅਪਰੈਲ (ਪੋਸਟ ਬਿਊਰੋ) : ਉੱਤਰੀ ਕੋਰੀਆ ਨੇ ਵੀਰਵਾਰ ਨੂੰ ਆਖਿਆ ਕਿ ਉਨ੍ਹਾਂ ਵੱਲੋਂ ਇੱਕ ਨਵੀਂ ਕਿਸਮ ਦੇ ਹਥਿਆਰ ਦਾ ਪਰੀਖਣ ਕੀਤਾ ਗਿਆ ਹੈ। ਇਹ ਪਿਛਲੇ ਛੇ ਮਹੀਨਿਆਂ ਵਿੱਚ ਕੀਤਾ ਗਿਆ ਅਜਿਹਾ ਪਹਿਲਾ ਪਰੀਖਣ ਹੈ। ਉੱਤਰੀ ਕੋਰੀਆ ਨੇ ਇਹ ਮੰਗ ਵੀ ਕੀਤੀ ਕਿ ਵਾਸਿ਼ੰਗਟਨ ਨੂੰ ਵਿਦੇਸ਼ ਮੰਤਰੀ ਪੌਂਪਿਊ ਨੂੰ ਪ੍ਰਮਾਣੂ ਗੱਲਬਾਤ ਤੋਂ ਦੂਰ ਰੱਖਣਾ ਚਾਹੀਦਾ ਹੈ।
ਇਸ ਪਰੀਖਣ ਦਾ ਗੱਲਬਾਤ ਉੱਤੇ ਵੀ ਨਕਾਰਾਤਮਕ ਅਸਰ ਪੈ ਸਕਦਾ ਹੈ। ਇਹ ਵੀ ਮੰਨਿਆ ਜਾ ਰਿਹਾ ਹੈ ਕਿ ਇਸ ਨਾਲ ਪਯੌਂਗਯੈਂਗ ਨੂੰ ਆਪਣੇ ਲੋਕਾਂ ਨੂੰ ਇਹ ਦਰਸਾਉਣ ਦਾ ਮੌਕਾ ਵੀ ਮਿਲ ਜਾਵੇਗਾ ਕਿ ਉਹ ਅਜੇ ਵੀ ਹਥਿਆਰਾਂ ਦਾ ਵਿਕਾਸ ਕਰ ਸਕਦੇ ਹਨ। ਇਸ ਨਾਲ ਘਰੇਲੂ ਫੌਜੀ ਅਧਿਕਾਰੀਆਂ ਨੂੰ ਵੀ ਹਾਕਮ ਇਹ ਦਰਸਾਉਣਾ ਚਾਹੁੰਦਾ ਹੈ ਕਿ ਘਬਰਾਉਣ ਦੀ ਗੱਲ ਨਹੀਂ ਹੈ ਸਭ ਕੁੱਝ ਉਸ ਦੇ ਹੱਥ ਵਿੱਚ ਹੀ ਹੈ ਪਰ ਫੌਜੀ ਅਧਿਕਾਰੀ ਇਸ ਗੱਲ ਨੂੰ ਲੈ ਕੇ ਚਿੰਤਤ ਹਨ ਕਿ ਅਮਰੀਕਾ ਨਾਲ ਡਿਪਲੋਮੈਟਿਕ ਦਾਅਪੇਚ ਮਹਿੰਗੇ ਵੀ ਪੈ ਸਕਦੇ ਹਨ।
ਪਯੌਂਗਯੈਂਗ ਦੇ ਵਿਦੇਸ਼ ਮੰਤਰੀ ਨੇ ਦੋਸ਼ ਲਾਇਆ ਕਿ ਪੌਂਪਿਊ ਉੱਤਰੀ ਕੋਰੀਆ ਦੇ ਆਗੂ ਕਿੰਮ ਜੌਂਗ ਉਨ ਦੀਆਂ ਟਿੱਪਣੀਆਂ ਨੂੰ ਕੋਈ ਅਹਿਮੀਅਤ ਨਹੀਂ ਦੇ ਰਹੇ। ਉਨ੍ਹਾਂ ਪਿਛਲੇ ਹਫਤੇ ਆਖਿਆ ਕਿ ਵਾਸਿ਼ੰਗਟਨ ਕੋਲ ਪਿਛਲੇ ਸਾਲ ਦੇ ਅੰਤ ਤੱਕ ਦਾ ਸਮਾਂ ਸੀ ਕਿ ਉਹ ਦੋਵਾਂ ਧਿਰਾਂ ਨੂੰ ਮਨਜੂ਼ਰ ਸ਼ਰਤਾਂ ਉੱਤੇ ਸਹਿਮਤੀ ਬਣਾ ਕੇ ਪ੍ਰਮਾਣੂ ਸਮਝੌਤੇ ਨੂੰ ਸਿਰੇ ਚੜ੍ਹਾ ਸਕਦਾ ਸੀ। ਪੌਂਪਿਊ ਨੂੰ ਗੱਲਬਾਤ ਤੋਂ ਪਾਸੇ ਕਰਨ ਤੇ ਹਥਿਆਰਾਂ ਦਾ ਪਰੀਖਣ ਕਰਨ ਤੋਂ ਬਾਜ਼ ਨਾ ਆਉਣਾ ਹੀ ਇਸ ਗੱਲਬਾਤ ਵਿੱਚ ਆਈ ਖੜੋਤ ਦਾ ਮੁੱਖ ਕਾਰਨ ਹੈ।
ਪਯੌਂਗਯੌਂਗ ਦੇ ਵਿਦੇਸ਼ ਮੰਤਰਾਲੇ ਦੇ ਅਮਰੀਕੀ ਮਾਮਲਿਆਂ ਬਾਰੇ ਵਿਭਾਗ ਵਿੱਚ ਡਾਇਰੈਕਟਰ ਜਨਰਲ ਕਵੌਨ ਜੌਂਗ ਗੁਨ ਦੇ ਨਾਂ ਉੱਤੇ ਜਾਰੀ ਕੀਤੇ ਗਏ ਬਿਆਨ ਵਿੱਚ ਇਹ ਦੋਸ਼ ਲਾਇਆ ਗਿਆ ਹੈ ਕਿ ਪੌਂਪਿਊ ਵੱਲੋਂ ਕੋਰੀ ਬਕਵਾਸ ਕੀਤੀ ਗਈ ਤੇ ਕਿੰਮ ਦੀਆਂ ਟਿੱਪਣੀਆਂ ਨੂੰ ਗਲਤ ਢੰਗ ਨਾਲ ਪੇਸ਼ ਕੀਤਾ ਗਿਆ। ਇਸ ਦੌਰਾਨ ਟੈਕਸਸ ਵਿੱਚ ਸੋਮਵਾਰ ਨੂੰ ਪੌਂਪਿਊ ਨੇ ਆਖਿਆ ਕਿ ਕਿੰਮ ਨੇ ਰਾਸ਼ਟਰਪਤੀ ਡੌਨਲਡ ਟਰੰਪ ਨਾਲ ਪਹਿਲੀ ਵਾਰਤਾ ਦੌਰਾਨ ਕਿੰਮ ਨੇ ਨਿਸ਼ਸਤਰੀਕਰਨ ਦਾ ਵਾਅਦਾ ਕੀਤਾ ਸੀ ਤੇ ਅਮਰੀਕੀ ਅਧਿਕਾਰੀ ਉੱਤਰੀ ਕੋਰੀਆਈ ਅਧਿਕਾਰੀਆਂ ਨਾਲ ਰਲ ਕੇ ਕੋਈ ਵਿਚਲਾ ਰਾਹ ਲੱਭਣ ਦੀ ਕੋਸਿ਼ਸ਼ ਕਰ ਰਹੇ ਸਨ ਤਾਂ ਕਿ ਕਿਸੇ ਨਤੀਜੇ ਉੱਤੇ ਪਹੁੰਚਿਆ ਜਾ ਸਕੇ। ਪੌਂਪਿਊ ਨੇ ਆਖਿਆ ਕਿ ਉਹ ਇਸ ਡੀਲ ਨੂੰ ਸਾਲ ਦੇ ਅੰਤ ਤੱਕ ਸਿਰੇ ਚੜ੍ਹਿਆ ਵੇਖਣਾ ਚਾਹੁੰਦੇ ਸਨ ਪਰ ਹੁਣ ਵੀ ਉਹ ਚਾਹੁੰਦੇ ਹਨ ਕਿ ਇਹ ਜਲਦੀ ਸਿਰੇ ਚੜ੍ਹ ਜਾਵੇ।

 

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ' ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀ ਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ ਸਿੰਗਾਪੁਰ ਵਿੱਚ ਆਪਣੀ ਪ੍ਰੇਮਿਕਾ ਦਾ ਕਤਲ ਦੇ ਮਾਮਲੇ `ਚ ਭਾਰਤੀ ਮੂਲ ਦੇ ਵਿਅਕਤੀ ਨੂੰ 20 ਸਾਲ ਦੀ ਸਜ਼ਾ ਮਾਲਦੀਵ 'ਚ ਭਾਰਤ ਵਿਰੋਧੀ ਮਿਊਜ਼ੂ ਨੇ ਜਿੱਤੀ ਸੰਸਦੀ ਚੋਣ, 93 'ਚੋਂ 71 ਸੀਟਾਂ ਮਿਲੀਆਂ ਯੂਰਪੀਅਨ ਯੂਨੀਅਨ ਨੇ ਭਾਰਤੀਆਂ ਲਈ ਬਦਲੇ ਵੀਜ਼ਾ ਨਿਯਮ, 5 ਸਾਲ ਦੀ ਵੈਧਤਾ ਵਾਲਾ ਮਲਟੀਪਲ ਐਂਟਰੀ ਸ਼ੈਂਗੇਨ ਵੀਜ਼ਾ ਮਿਲੇਗਾ ਇਜ਼ਰਾਇਲੀ ਹਮਲੇ 'ਚ ਮੌਤ ਤੋਂ ਬਾਅਦ ਔਰਤ ਦੀ ਹੋਈ ਡਿਲੀਵਰੀ, ਡਾਕਟਰਾਂ ਨੇ ਕੁੱਖ 'ਚੋਂ ਕੱਢੀ ਜਿ਼ੰਦਾ ਬੱਚੀ ਐਵਰੈਸਟ ਅਤੇ ਐੱਮਡੀਐੱਚ ਦੇ 4 ਮਸਾਲਿਆਂ 'ਤੇ ਹਾਂਗਕਾਂਗ 'ਚ ਪਾਬੰਦੀ, ਮਸਾਲਿਆਂ 'ਚ ਕੀਟਨਾਸ਼ਕ ਦੀ ਮਾਤਰਾ ਜਿ਼ਆਦਾ ਚੀਨ 'ਚ ਭਾਰੀ ਮੀਂਹ ਦੀ ਚੇਤਾਵਨੀ, 12 ਕਰੋੜ ਲੋਕ ਹੋ ਸਕਦੇ ਹਨ ਪ੍ਰਭਾਵਿਤ, ਮੱਦਦ ਲਈ ਫੌਜ ਭੇਜੀ ਇਜ਼ਰਾਈਲ ਨੇ ਕਿਹਾ: ਫਲਸਤੀਨ ਨੂੰ ਸੰਯੁਕਤ ਰਾਸ਼ਟਰ 'ਚ ਲਿਆਉਣ ਦਾ ਮਤਲਬ ਅੱਤਵਾਦ ਨੂੰ ਪੁਰਸਕਾਰ ਦੇਣਾ