ਨਵੀਂ ਦਿੱਲੀ, 14 ਮਾਰਚ (ਪੋਸਟ ਬਿਊਰੋ): ਵੰਨ ਨੇਸ਼ਨ ਵੰਨ ਇਲੈਕਸ਼ਨ 'ਤੇ ਵਿਚਾਰ ਕਰਨ ਲਈ ਬਣਾਈ ਗਈ ਸਾਬਕਾ ਰਾਸ਼ਟਰਪਤੀ ਰਾਮਨਾਥ ਕੋਵਿੰਦ ਦੀ ਅਗਵਾਈ ਵਾਲੀ ਕਮੇਟੀ ਨੇ ਵੀਰਵਾਰ ਨੂੰ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਆਪਣੀ ਰਿਪੋਰਟ ਸੌਂਪ ਦਿੱਤੀ। ਇਹ 18,626 ਪੰਨਿਆਂ ਦੀ ਹੈ। ਇਸ ਵਿਚ ਕਿਹਾ ਗਿਆ ਹੈ ਕਿ ਪੈਨਲ ਦਾ ਗਠਨ 2 ਸਤੰਬਰ 2023 ਨੂੰ ਕੀਤਾ ਗਿਆ ਸੀ। ਇਹ ਰਿਪੋਰਟ ਹਿੱਸੇਦਾਰਾਂ-ਮਾਹਰਾਂ ਨਾਲ ਵਿਚਾਰ ਵਟਾਂਦਰੇ ਤੋਂ ਬਾਅਦ 191 ਦਿਨਾਂ ਦੀ ਖੋਜ ਦਾ ਨਤੀਜਾ ਹੈ।
ਰਿਪੋਰਟ ਵਿਚ ਇਹ ਵੀ ਕਿਹਾ ਗਿਆ ਹੈ ਕਿ 47 ਸਿਆਸੀ ਪਾਰਟੀਆਂ ਨੇ ਇਕ ਦੇਸ਼, ਇਕ ਚੋਣ 'ਤੇ ਕਮੇਟੀ ਨੂੰ ਆਪਣੀ ਰਾਏ ਦਿੱਤੀ। ਇਨ੍ਹਾਂ ਵਿਚੋਂ 32 ਨੇ ਹੱਕ ਵਿਚ ਅਤੇ 15 ਨੇ ਵਿਰੋਧ ਵਿਚ ਵੋਟਾਂ ਪਾਈਆਂ।